ETV Bharat / state

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਸਰੂਪ ਚੰਦ ਸਿੰਗਲਾ ਨੇ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ

author img

By

Published : Mar 16, 2022, 5:55 PM IST

ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਬਠਿੰਡਾ ਤੋਂ ਉਮੀਦਵਾਰ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਪਰਿਵਾਰ ਸਮੇਤ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਨੇ ਬਾਦਲ ਪਰਿਵਾਰ ਤੇ ਦੋਸ਼ ਲਾਉਂਦਿਆਂ ਕਿਹਾ ਕਿ ਬਠਿੰਡਾ ਤੋਂ ਵਿਧਾਨ ਸਭਾ ਚੋਣਾਂ ਕਾਂਗਰਸ ਦੇ ਉਮੀਦਵਾਰ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਬਾਦਲ ਪਰਿਵਾਰ ਨੇ ਖੁੱਲ੍ਹ ਕੇ ਮਦਦ ਕੀਤੀ।

ਸਰੂਪ ਚੰਦ ਸਿੰਗਲਾ
ਸਰੂਪ ਚੰਦ ਸਿੰਗਲਾ

ਬਠਿੰਡਾ: ਇਕ ਪਾਸੇ ਜਿੱਥੇ ਭਗਵੰਤ ਮਾਨ ਵੱਲੋਂ ਅੱਜ ਆਪਣੇ ਸੀਐੱਮ ਅਹੁਦੇ ਲਈ ਸਹੁੰ ਚੁੱਕੀ ਗਈ ਉੱਥੇ ਹੀ ਦੂਜੇ ਪਾਸੇ ਵਿਰੋਧੀ ਪਾਰਟੀਆਂ ਚ ਕਾਫੀ ਹਲਚਲ ਦੇਖਣ ਨੂੰ ਮਿਲ ਰਹੀ ਹੈ। ਜੀ ਹਾਂ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਤੋਂ ਨਵਜੋਤ ਸਿੰਘ ਸਿੱਧੂ ਵੱਲੋਂ ਆਪਣਾ ਅਸਤੀਫਾ ਦੇ ਦਿੱਤਾ ਗਿਆ ਹੈ। ਉੱਥੇ ਹੀ ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਨੂੰ ਵੀ ਵੱਡਾ ਝਟਕਾ ਲੱਗਾ ਹੈ।

ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਬਠਿੰਡਾ ਤੋਂ ਉਮੀਦਵਾਰ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਮੁੱਢਲੀ ਮੈਂਬਰਸ਼ਿਪ ਤੋਂ ਪਰਿਵਾਰ ਸਣੇ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਬਾਦਲ ਪਰਿਵਾਰ ਤੇ ਦੋਸ਼ ਲਾਉਂਦਿਆਂ ਕਿਹਾ ਕਿ ਬਠਿੰਡਾ ਤੋਂ ਵਿਧਾਨ ਸਭਾ ਚੋਣਾਂ ਕਾਂਗਰਸ ਦੇ ਉਮੀਦਵਾਰ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਬਾਦਲ ਪਰਿਵਾਰ ਨੇ ਖੁੱਲ੍ਹ ਕੇ ਮਦਦ ਕੀਤੀ ਅਤੇ ਅਕਾਲੀ ਵਰਕਰਾਂ ਨੂੰ ਮਨਪ੍ਰੀਤ ਬਾਦਲ ਦੇ ਹੱਕ ਵਿੱਚ ਵੋਟ ਭੁਗਤਣ ਦੇ ਆਦੇਸ਼ ਦਿੱਤੇ।

ਸਰੂਪ ਚੰਦ ਸਿੰਗਲਾ

ਉਨ੍ਹਾਂ ਕਿਹਾ ਕਿ ਫ਼ਿਲਹਾਲ ਉਹ ਕਿਸੇ ਵੀ ਸਿਆਸੀ ਪਾਰਟੀ ਵਿੱਚ ਸ਼ਾਮਲ ਨਹੀਂ ਹੋ ਰਹੇ ਹਨ ਪਰ ਆਪਣੀ ਸਿਆਸੀ ਗਤੀਵਿਧੀਆਂ ਇਸੇ ਤਰ੍ਹਾਂ ਜਾਰੀ ਰੱਖਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਪਾਰਟੀ ਪ੍ਰਤੀ ਵਫ਼ਾਦਾਰੀ ਨੇ ਆਪਣਾ ਸਭ ਕੁਝ ਵਾਰ ਦਿੱਤਾ ਅਤੇ 2017 ਦੀਆਂ ਵਿਧਾਨ ਸਭਾ ਚੋਣਾਂ 2019 ਪਾਰਲੀਮੈਂਟ ਚੋਣਾਂ ਵਿੱਚ ਮਨਪ੍ਰੀਤ ਬਾਦਲ ਵੱਲੋਂ ਹਰਸਿਮਰਤ ਕੌਰ ਬਾਦਲ ਦੀ ਮਦਦ ਕੀਤੀ ਗਈ ਸੀ ਜਿਸ ਦਾ ਮੁੱਲ ਹੁਣ ਬਾਦਲ ਪਰਿਵਾਰ ਨੇ ਮਨਪ੍ਰੀਤ ਬਾਦਲ ਦੀ ਮਦਦ ਕਰਕੇ ਉਤਾਰਿਆ।

ਉਨ੍ਹਾਂ ਅੱਗੇ ਕਿਹਾ ਕਿ ਬਾਦਲ ਪਰਿਵਾਰ ਵੱਲੋਂ ਸ਼ਰ੍ਹੇਆਮ ਮਨਪ੍ਰੀਤ ਬਾਦਲ ਦੀ ਮਦਦ ਕੀਤੀ, ਜਿਸ ਕਾਰਨ ਉਹ ਅੱਜ ਆਪਣੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਰਹੇ ਹਨ।

ਇਹ ਵੀ ਪੜੋ: ਪੀਐਮ ਮੋਦੀ ਨੇ ਦਿੱਤੀ ਭਗਵੰਤ ਮਾਨ ਨੂੰ ਵਧਾਈ

ETV Bharat Logo

Copyright © 2024 Ushodaya Enterprises Pvt. Ltd., All Rights Reserved.