ETV Bharat / state

ਬਾਦਲਾਂ ਦੇ ਗੜ੍ਹ ਬਠਿੰਡਾ 'ਚ ਅੱਜ AAP ਦੀ ਮਹਾਂਰੈਲੀ, CM ਮਾਨ ਸਣੇ ਕਨਵੀਨਰ ਕੇਜਰੀਵਾਲ ਵੀ ਮੌਜੂਦ

author img

By ETV Bharat Punjabi Team

Published : Dec 17, 2023, 8:58 AM IST

Updated : Dec 17, 2023, 1:51 PM IST

AAP Rally Today
AAP Rally Today

Vikas Kranti Rally of Aam Aadmi Party: ਬਾਦਲਾਂ ਦੇ ਗੜ੍ਹ ਰਹੇ ਬਠਿੰਡਾ 'ਚ ਆਮ ਆਦਮੀ ਪਾਰਟੀ ਵਲੋਂ ਵਿਕਾਸ ਕ੍ਰਾਂਤੀ ਰੈਲੀ ਕੀਤੀ ਜਾ ਰਹੀ ਹੈ। ਜਿਸ 'ਚ ਮੁੱਖ ਮੰਤਰੀ ਭਗਵੰਤ ਮਾਨ ਸਣੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਸਮੁੱਚੀ ਲੀਡਰਸ਼ਿਪ ਮੌਜੂਦ ਹੈ।

ਚੰਡੀਗੜ੍ਹ: ਬਠਿੰਡਾ ਵਿੱਚ ਅੱਜ ਆਮ ਆਦਮੀ ਪਾਰਟੀ ਦੀ ਵਿਕਾਸ ਕ੍ਰਾਂਤੀ ਰੈਲੀ ਹੋ ਰਹੀ ਹੈ। ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਸ ਰੈਲੀ 'ਚ ਮੌਜੂਦ ਹਨ ਅਤੇ ਉਨ੍ਹਾਂ ਦੇ ਨਾਲ ਪਾਰਟੀ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਇਸ ਰੈਲੀ ਦਾ ਹਿੱਸਾ ਹਨ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੀ ਰੈਲੀ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ।

  • ਬਠਿੰਡਾ ਵਿਖੇ ਵਿਕਾਸ ਕ੍ਰਾਂਤੀ ਰੈਲੀ... 1125 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਨ ਮੌਕੇ ਅਰਵਿੰਦ ਕੇਜਰੀਵਾਲ ਜੀ ਨਾਲ LIVE... https://t.co/PqWDhL8CiZ

    — Bhagwant Mann (@BhagwantMann) December 17, 2023 " class="align-text-top noRightClick twitterSection" data=" ">

ਸਟੇਜ ਦੀ ਚਾਰ ਲੇਅਰ ਸੁਰੱਖਿਆ: ਮੌੜ ਮੰਡੀ ਵਿੱਚ ਰਾਮਪੁਰਾ-ਤਲਵੰਡੀ ਰੋਡ ’ਤੇ ਸਥਿਤ ਪਸ਼ੂ ਮੇਲਾ ਗਰਾਊਂਡ ਦੇ ਸਾਹਮਣੇ ਖੁੱਲ੍ਹੇ ਮੈਦਾਨ ਵਿੱਚ ਵਿਕਾਸ ਕ੍ਰਾਂਤੀ ਰੈਲੀ ਦਾ ਆਯੋਜਨ ਕੀਤਾ ਗਿਆ ਹੈ। ਜਿੱਥੇ ਲਗਭਗ 8 ਏਕੜ ਰਕਬੇ ਵਿੱਚ ਵਾਟਰ ਪਰੂਫ ਟੈਂਟ ਲਗਾਏ ਗਏ ਹਨ। 20x70 ਫੁੱਟ ਸਾਈਜ਼ ਦੀ ਕੰਕਰੀਟ ਦੀ ਸਟੇਜ ਬਣਾਈ ਜਾ ਰਹੀ ਹੈ, ਜੋ ਚਾਰ ਲੇਅਰ ਸੁਰੱਖਿਆ ਅਧੀਨ ਹੈ।

  • ਅੱਜ ਪੰਜਾਬ ਵਿਕਾਸ ਕ੍ਰਾਂਤੀ ਵੱਲ ਇੱਕ ਕਦਮ ਹੋਰ ਵਧਾਉਣ ਜਾ ਰਿਹਾ ਹੈ...

    ਅੱਜ ਮੈਂ ਤੇ ਸਾਡੇ ਕੌਮੀ ਕਨਵੀਨਰ @ArvindKejriwal ਜੀ ਬਠਿੰਡਾ-ਮਾਨਸਾ ਜ਼ਿਲ੍ਹੇ ਲਈ 1125 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਨ ਜਾ ਰਹੇ ਹਾਂ...ਮਾਲਵੇ ਦਾ ਇਹ ਇਲਾਕਾ ਇੱਕ ਪਰਿਵਾਰ ਨੇ ਸਿਆਸਤ ਲਈ ਵਰਤਿਆ ਪਰ ਕਦੇ ਵਿਕਾਸ ਨਹੀਂ ਕੀਤਾ...ਪਰ ਹੁਣ ਲੋਕਾਂ… pic.twitter.com/XtJLAMCqEP

    — Bhagwant Mann (@BhagwantMann) December 17, 2023 " class="align-text-top noRightClick twitterSection" data=" ">

ਨਵੀਂ ਦਾਣਾ ਮੰਡੀ ਵਿੱਚ ਪਾਰਕਿੰਗ ਦਾ ਪ੍ਰਬੰਧ: 'ਆਪ' ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀਆਂ ਦੇ ਸਟੇਜ 'ਤੇ ਬੈਠਣ ਦਾ ਇੰਤਜ਼ਾਮ ਹੈ। ਰੈਲੀ ਵਾਲੀ ਥਾਂ ਤੋਂ ਕਰੀਬ 600 ਮੀਟਰ ਦੀ ਦੂਰੀ ’ਤੇ ਤਲਵੰਡੀ ਸਾਬੋ ਰੋਡ ’ਤੇ ਸਥਿਤ ਨਵੀਂ ਦਾਣਾ ਮੰਡੀ ਵਿਖੇ ਪਾਰਕਿੰਗ ਦੇ ਪ੍ਰਬੰਧ ਕੀਤੇ ਗਏ ਹਨ।

ਹੈਲੀਕਾਪਟਰ ਰਾਹੀਂ ਰੈਲੀ ਵਾਲੀ ਥਾਂ 'ਤੇ ਪਹੁੰਚਣਗੇ ਮੁੱਖ ਮੰਤਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੇ ਹੈਲੀਕਾਪਟਰ 'ਚ ਰੈਲੀ ਵਾਲੀ ਥਾਂ 'ਤੇ ਪਹੁੰਚੇ। ਜਿਸ ਲਈ ਸਰਸਵਤੀ ਕਾਨਵੈਂਟ ਸਕੂਲ ਵਿੱਚ ਹੈਲੀਪੈਡ ਬਣਾਇਆ ਗਿਆ। ਰੈਲੀ ਵਾਲੀ ਥਾਂ ਦੇ ਨੇੜੇ ਤੋਂ ਲੰਘਣ ਵਾਲੀ ਐਮਰਜੈਂਸੀ ਬਿਜਲੀ ਲਾਈਨ ਨੂੰ ਸੁਰੱਖਿਆ ਕਾਰਨਾਂ ਕਰਕੇ ਖੰਭਿਆਂ ਤੋਂ ਹੇਠਾਂ ਉਤਾਰ ਕੇ ਜ਼ਮੀਨ 'ਤੇ ਵਿਛਾ ਦਿੱਤਾ ਗਿਆ ਹੈ। ਜਿਸ ਦੀ ਜ਼ਿੰਮੇਵਾਰੀ ਟੀਸੀਐਲ ਕੰਪਨੀ ਨੂੰ ਦਿੱਤੀ ਗਈ ਹੈ।

ਬਠਿੰਡਾ 'ਚ ਹੋਣ ਜਾ ਰਹੀ ਸੱਤਵੀਂ ਰੈਲੀ: ਵਿਕਾਸ ਕ੍ਰਾਂਤੀ ਰੈਲੀਆਂ ਪੰਜਾਬ ਦੇ ਸੰਗਰੂਰ, ਹੁਸ਼ਿਆਰਪੁਰ, ਲੁਧਿਆਣਾ, ਗੁਰਦਾਸਪੁਰ, ਪਟਿਆਲਾ, ਅੰਮ੍ਰਿਤਸਰ ਲੋਕ ਸਭਾ ਹਲਕਿਆਂ ਵਿੱਚ ਹੋ ਚੁੱਕੀਆਂ ਹਨ। ਹੁਣ ਸੱਤਵੀਂ ਰੈਲੀ ਬਠਿੰਡਾ ਲੋਕ ਸਭਾ ਹਲਕੇ ਵਿੱਚ ਹੋ ਰਹੀ ਹੈ। ਬਠਿੰਡਾ ਲੋਕ ਸਭਾ ਅਧੀਨ ਪੈਂਦੇ ਬਠਿੰਡਾ-ਮਾਨਸਾ ਜ਼ਿਲ੍ਹਿਆਂ ਦੇ ਮੱਧ ਵਿੱਚ ਪੈਂਦੇ ਮੌੜ ਵਿੱਚ ਆਮ ਆਦਮੀ ਪਾਰਟੀ ਦੀ ਰੈਲੀ ਨੂੰ ਚੁਣਿਆ ਗਿਆ ਹੈ। ਇਸ ਰੈਲੀ ਵਿੱਚ 1 ਹਜ਼ਾਰ ਕਰੋੜ ਰੁਪਏ ਦੇ ਵਿਕਾਸ ਕਾਰਜ ਗਿਣਾਏ ਜਾਣਗੇ। ਬਠਿੰਡਾ ਲੋਕ ਸਭਾ ਤੋਂ ਬਾਅਦ ਅਗਲੇ ਸਾਲ ਜਨਵਰੀ ਵਿੱਚ ਰੈਲੀਆਂ ਕੀਤੀਆਂ ਜਾਣਗੀਆਂ। 20 ਤੋਂ 30 ਦਸੰਬਰ ਤੱਕ ਚਾਰ ਸਾਹਿਬਜ਼ਾਦਿਆਂ ਦੇ ਸ਼ਹੀਦੀ ਜੋੜ ਮੇਲ ਦੇ ਮੱਦੇਨਜ਼ਰ ਪੰਜਾਬ ਵਿੱਚ ਕਿਸੇ ਵੀ ਤਰ੍ਹਾਂ ਦਾ ਕੋਈ ਪ੍ਰੋਗਰਾਮ ਨਹੀਂ ਹੋਵੇਗਾ।

ਅਧਿਕਾਰੀਆਂ ਨੂੰ ਸੌਂਪੀ ਗਈ ਜ਼ਿੰਮੇਵਾਰੀ: ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਬਠਿੰਡਾ ਲੋਕ ਸਭਾ ਰੈਲੀ ਨੂੰ ਸਫਲ ਬਣਾਉਣ ਲਈ ਆਮ ਆਦਮੀ ਪਾਰਟੀ ਵੱਲੋਂ ਬਲਾਕ ਪੱਧਰ 'ਤੇ ਸੰਪਰਕ ਮੁਹਿੰਮਾਂ ਅਤੇ ਮੀਟਿੰਗਾਂ ਰਾਹੀਂ ਹਰੇਕ ਵਰਕਰ ਦੀ ਜਿੰਮੇਵਾਰੀ ਲਈ ਵੱਧ ਤੋਂ ਵੱਧ ਲੋਕਾਂ ਨੂੰ ਸ਼ਾਮਲ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ। ਪ੍ਰਸ਼ਾਸਨਿਕ ਅਧਿਕਾਰੀ ਅਤੇ ਸਿਆਸਤਦਾਨ ਵੀ ਆਪਣੇ ਪੱਧਰ 'ਤੇ ਲੋਕਾਂ ਨੂੰ ਬੁਲਾ ਕੇ ਕੇਜਰੀਵਾਲ ਦੀ ਰੈਲੀ ਲਈ ਸੱਦਾ ਦੇ ਰਹੇ ਹਨ। ਜ਼ਿਲ੍ਹੇ ਦੇ ਸਾਰੇ 6 ਵਿਧਾਨ ਸਭਾ ਹਲਕਿਆਂ ਤੋਂ ਲੋਕਾਂ ਨੂੰ ਲਿਜਾਣ ਲਈ 140 ਬੱਸਾਂ ਤਾਇਨਾਤ ਕੀਤੀਆਂ ਗਈਆਂ ਹਨ। ਅਧਿਕਾਰੀ ਵੀ ਆਪੋ-ਆਪਣੇ ਵਾਹਨਾਂ ਵਿੱਚ ਕਾਫਲੇ ਵਿੱਚ ਸ਼ਾਮਲ ਹੋਣਗੇ। ਗੁਆਂਢੀ ਜ਼ਿਲ੍ਹਿਆਂ ਫਰੀਦਕੋਟ ਅਤੇ ਫ਼ਿਰੋਜ਼ਪੁਰ ਤੋਂ ਵੀ 30-30 ਬੱਸਾਂ ਵਿੱਚ ਆਮ ਲੋਕਾਂ ਨੂੰ ਲਿਆਂਦਾ ਜਾਵੇਗਾ।

ਐਂਬੂਲੈਂਸ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਵੀ ਤਾਇਨਾਤ: 'ਆਪ' ਦੀ ਇਸ ਵਿਕਾਸ ਕ੍ਰਾਂਤੀ ਰੈਲੀ 'ਚ 50 ਹਜ਼ਾਰ ਤੋਂ ਵੱਧ ਲੋਕਾਂ ਦੀ ਭੀੜ ਇਕੱਠੀ ਕਰਨ ਲਈ ਦਿਨ ਰਾਤ ਇੱਕ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰੈਲੀ ਵਾਲੀ ਥਾਂ ’ਤੇ ਟ੍ਰਾਂਸਪੋਰਟ, ਟ੍ਰੈਫਿਕ, ਬਿਜਲੀ, ਮੈਡੀਕਲ ਟੀਮਾਂ, ਐਂਬੂਲੈਂਸ, ਫਾਇਰ ਬ੍ਰਿਗੇਡ, ਪੀਣ ਵਾਲੇ ਸਾਫ਼ ਪਾਣੀ ਆਦਿ ਦੇ ਵੀ ਪ੍ਰਬੰਧ ਕੀਤੇ ਜਾ ਰਹੇ ਹਨ।

Last Updated :Dec 17, 2023, 1:51 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.