ETV Bharat / state

Harsimrat's Comment On Maan's Tweet : ਹਰਸਿਮਰਤ ਕੌਰ ਬਾਦਲ ਨੇ ਮੁੱਖ ਮੰਤਰੀ ਮਾਨ ਨੂੰ ਕਿਹਾ 'ਸ਼ਬਦਾਂ ਦਾ ਸੌਦਾਗਰ', ਟਵੀਟ 'ਤੇ ਕੀਤੀ ਟਿੱਪਣੀ

author img

By ETV Bharat Punjabi Team

Published : Oct 8, 2023, 8:22 PM IST

Harsimrat Kaur Badal commented on the tweet made by Chief Minister Bhagwant Mann
Harsimrat's Comment On Maan's Tweet : ਹਰਸਿਮਰਤ ਕੌਰ ਬਾਦਲ ਨੇ ਮੁੱਖ ਮੰਤਰੀ ਮਾਨ ਨੂੰ ਕਿਹਾ 'ਸ਼ਬਦਾਂ ਦਾ ਸੌਦਾਗਰ', ਟਵੀਟ 'ਤੇ ਕੀਤੀ ਟਿੱਪਣੀ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੇ ਗਏ ਟਵੀਟ ਤੋਂ ਬਾਅਦ (Harsimrat's Comment on Maan's tweet) ਸਾਬਕਾ ਕੈਬਨਿਟ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੀ ਪ੍ਰਤੀਕਰਮ ਦਿੱਤਾ ਹੈ।

ਹਰਸਿਮਰਤ ਕੌਰ ਬਾਦਲ ਜਾਣਕਾਰੀ ਦਿੰਦੇ ਹੋਏ।

ਬਠਿੰਡਾ : ਬਠਿੰਡਾ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅੱਜ ਬਠਿੰਡਾ ਪਹੁੰਚੇ, ਜਿੱਥੇ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੇ ਟਵੀਟ 'ਤੇ ਨਿਸ਼ਾਨਾ ਸਾਧਿਆ ਹੈ। ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸ਼ਬਦਾਂ ਦੇ ਸੌਦਾਗਰ ਹਨ, ਹੁਣ ਉਹ ਵਿਰੋਧੀਆਂ ਨੂੰ ਆਪਣੇ ਨਾਲ ਬੈਠ ਕੇ ਬਹਿਸ ਕਰਨ ਦਾ ਸੱਦਾ ਦੇ ਰਹੇ ਹਨ, ਇਹ ਤਾਂ ਆਪ ਹੀ ਦੱਸ ਦਿਓ, ਅੱਜ ਤੋਂ 4 ਦਿਨ ਪਹਿਲਾਂ ਸੁਪਰੀਮ ਕੋਰਟ ਵਿੱਚ ਗੋਡੇ ਟੇਕ ਕੇ ਅਜਿਹਾ ਕੀਤਾ। ਪੰਜਾਬ ਦੇ ਲੋਕਾਂ ਲਈ ਵੱਡੀ ਗੱਲ।ਕਿਉਂ ਕੀਤਾ ਧੋਖਾ?



ਮਾਨ ਨੂੰ ਗ੍ਰਿਫਤਾਰ ਕੀਤਾ ਜਾਵੇ : ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਆਬਕਾਰੀ ਨੀਤੀ ਨੂੰ ਲੈ ਕੇ ਕਿੰਗਪਿਨ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੂੰ ਵੀ ਗ੍ਰਿਫਤਾਰ ਕੀਤਾ ਜਾਣਾ ਚਾਹੀਦਾ ਹੈ ਕਿਉਂਕਿ ਜਿਹੜੀ ਸ਼ਰਾਬ ਨੀਤੀ ਦਿੱਲੀ ਵਿੱਚ ਲਾਗੂ ਕੀਤੀ ਗਈ ਸੀ ਉਹੀ ਪੰਜਾਬ ਵਿੱਚ ਵੀ ਲਾਗੂ ਕੀਤੀ ਗਈ ਹੈ।

ਜਿਕਰਯੋਗ ਹੈ ਕਿ ਐੱਸਵਾਈਐੱਲ ਦੇ ਮੁੱਦੇ ਉੱਤੇ ਸੁਪਰੀਮ ਕੋਰਟ ਦੀ ਝਾੜ ਤੇ ਵਿਰੋਧੀਆਂ ਵੱਲੋਂ ਕੀਤੀ ਜਾ ਰਹੀ ਸਿਆਸਤ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਮੁੱਦੇ ਉੱਤੇ ਆਪਣਾ ਪਹਿਲਾ ਬਿਆਨ ਦਿੱਤਾ ਹੈ। ਮੁੱਖ ਮੰਤਰੀ ਮਾਨ ਨੇ ਟਵੀਟ ਕਰਦੇ ਹੋਏ ਇਸ ਮੁੱਦੇ ਉੱਤੇ ਬਹਿਸ ਕਰਨ ਲਈ ਆਪਣੇ ਵਿਰੋਧੀਆਂ ਨੂੰ ਖੁੱਲ੍ਹਾ ਚੈਲੈਂਜ ਦਿੱਤਾ ਹੈ।

ਸੁਪਰੀਮ ਕੋਰਟ ਦੀ ਤਲਖ਼ੀ ਤੋਂ ਬਾਅਦ ਵਿਰੋਧੀਆਂ ਨੇ ਘੇਰੀ ਮਾਨ ਸਰਕਾਰ: ਦੱਸ ਦਈਏ ਕਿ ਸੁਪਰੀਮ ਕੋਰਟ ਦੀ ਸਖ਼ਤ ਝਾੜ ਤੋਂ ਬਾਅਦ ਵਿਰੋਧੀਆਂ ਵੱਲੋਂ ਲਗਾਤਾਰ ਪੰਜਾਬ ਸਰਕਾਰ ਉੱਤੇ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ ਤੇ ਪ੍ਰਦਰਸ਼ਨ ਵੀ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਵਿਰੋਧੀਆਂ ਵਲੋਂ ਸਰਕਾਰ 'ਤੇ ਇਲਜ਼ਾਮ ਵੀ ਲਗਾਏ ਜਾ ਰਹੇ ਹਨ ਕਿ ਸਰਕਾਰ ਵਲੋਂ ਸੁਪਰੀਮ ਕੋਰਟ 'ਚ ਐੱਸਵਾਈਐੱਲ ਬਣਾਉਣ ਦੀ ਗੱਲ ਕੀਤੀ ਗਈ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.