ETV Bharat / state

ਵਿਸਾਖੀ ਮੌਕੇ ਸੁਖਬੀਰ ਬਾਦਲ ਨੇ ਸੀਐੱਮ ਮਾਨ 'ਤੇ ਸਾਧਿਆ ਨਿਸ਼ਾਨਾ, ਕਿਹਾ-ਸੂਬੇ ਵਿੱਚ ਬਣਾਏ ਕਾਲ਼ੇ ਦੌਰ ਵਰਗੇ ਹਾਲਾਤ

author img

By

Published : Apr 14, 2023, 2:34 PM IST

ਬਠਿੰਡਾ ਵਿੱਚ ਵਿਸਾਖੀ ਮੌਕੇ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਆਪਣੀ ਪਤਨੀ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਨਾਲ ਮੱਥਾ ਟੇਕਣ ਪਹੁੰਚੇ। ਇਸ ਮੌਕ ਉਨ੍ਹਾਂ ਕਿਹ ਕਿ ਪੰਜਾਬ ਸਰਕਾਰ ਨੇ ਵਿਸਾਖੀ ਦੇ ਮੌਕੇ ਨੂੰ ਪੁਲਿਸ ਛਾਉਣੀ ਵਿੱਚ ਤਬਦੀਲ ਕਰਕੇ ਕਾਲ਼ੇ ਦੌਰ ਨੂੰ ਯਾਦ ਕਰਵਾ ਦਿੱਤਾ ਹੈ।

In Bathinda Sukhbir Singh Badal targeted Chief Minister Bhagwant Mann
ਵਿਸਾਖੀ ਮੌਕੇ ਸੁਖਬੀਰ ਬਾਦਲ ਨੇ ਸੀਐੱਮ ਮਾਨ 'ਤੇ ਸਾਧਿਆ ਨਿਸ਼ਾਨਾ, ਕਿਹਾ-ਸੂਬੇ ਵਿੱਚ ਬਣਾਏ ਕਾਲ਼ੇ ਦੌਰ ਵਰਗੇ ਹਾਲਾਤ

ਵਿਸਾਖੀ ਮੌਕੇ ਸੁਖਬੀਰ ਬਾਦਲ ਨੇ ਸੀਐੱਮ ਮਾਨ 'ਤੇ ਸਾਧਿਆ ਨਿਸ਼ਾਨਾ, ਕਿਹਾ-ਸੂਬੇ ਵਿੱਚ ਬਣਾਏ ਕਾਲ਼ੇ ਦੌਰ ਵਰਗੇ ਹਾਲਾਤ




ਬਠਿੰਡਾ:
ਖਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਦੇ ਸ਼ੁਭ ਦਿਹਾੜੇ ਉੱਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਨਤਮਸਤਕ ਹੋਏ। ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜੋੜ ਮੇਲੇ ਮੌਕੇ ਨਾਕੇਬੰਦੀ ਕਰ ਸੰਗਤਾਂ ਦੀ ਤਲਾਸ਼ੀ ਲੈਣੀ ਅਤੇ ਉਹਨਾਂ ਨੂੰ ਤੰਗ ਪ੍ਰੇਸ਼ਾਨ ਕਰਨ ਵਰਗੀਆਂ ਘਟਨਾਵਾਂ ਨਾਲ ਪੰਜਾਬ ਵਿੱਚ ਸਰਕਾਰ ਕਾਲੇ ਦੌਰ ਵਰਗਾ ਮਾਹੌਲ ਸਿਰਜ ਰਹੀ ਹੈ।

ਸੀਐੱਮ ਮਾਨ ਨੂੰ ਲਿਆ ਨਿਸ਼ਾਨੇ ਉੱਤੇ: ਉਹਨਾਂ ਨੇ ਕਿਹਾ ਕਿ ਪੰਜਾਬ ਵਿੱਚ ਸਿੱਖ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਨ ਦੇ ਨਾਂਅ ਉੱਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇੱਕ ਨੌਜਵਾਨ ਦੀ ਮਾਤਾ ਅਤੇ ਭੈਣ ਨੂੰ ਹਿਰਾਸਤ ਵਿੱਚ ਲੈਣ ਵਰਗੀ ਮੰਦਭਾਗੀ ਖਬਰ ਵੀ ਸਾਹਮਣੇ ਆਈ ਹੈ। ਉਨ੍ਹਾਂ ਨੇ ਪੰਜਾਬ ਅਤੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਅਜਿਹੀਆਂ ਕਾਰਵਾਈਆਂ ਤੁਰੰਤ ਰੋਕੀਆਂ ਜਾਣ। ਉਨ੍ਹਾਂ ਕਿਹਾ ਕਿ ਤਖ਼ਤ ਸ਼੍ਰੀ ਦਮਦਮਾ ਸਾਹਿਬ ਵਿਖੇ ਕਿਸੇ ਸਮੇਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਸ਼ਰਾਬ ਪੀ ਕੇ ਪਹੁੰਚੇ ਸਨ ਅਤੇ ਇਸ ਵਾਰ ਭਾਰੀ ਪੁਲਸ ਬਲ ਤਾਇਨਾਤ ਕਰਕੇ ਭਗਵੰਤ ਮਾਨ ਨੇ ਸਿੱਖ ਵਿਰੋਧੀ ਹੋਣ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸੰਗਤ ਸ਼ਰਧਾ ਨਾਲ ਗੁਰੂਘਰ ਵਿੱਚ ਮਹਾਨ ਤਿਉਹਾਰ ਮੌਕੇ ਮੱਥਾ ਟੇਕਣ ਲਈ ਪਹੁੰਚੀ ਪਰ ਸੁਰੱਖਿਆ ਦੇ ਨਾਂਅ ਉੱਤੇ ਬਹੁਤ ਸਾਰੀ ਸੰਗਤ ਦੇ ਰਾਹ ਵਿੱਚ ਰੁਕਾਵਟਾਂ ਪੈਦਾ ਕੀਤੀਆਂ ਗਈਆਂ ਅਤੇ ਉਨ੍ਹਾਂ ਨੂੰ ਸਮਾਗਮ ਅੰਦਰ ਪਹੁੰਚਣ ਹੀ ਨਹੀਂ ਦਿੱਤਾ ਗਿਆ।

ਪੰਥਕ ਆਗੂਆਂ ਨੇ ਵੀ ਕੀਤਾ ਖੰਡਨ: ਇਸ ਤੋਂ ਪਹਿਲਾਂ ਤਲਵੰਡੀ ਸਾਬੋ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਪੁਲਿਸ ਦੇ ਐਕਸ਼ਨਾਂ ਨੂੰ ਭੰਡਿਆ। ਉਨ੍ਹਾਂ ਕਿਹਾ ਕਿ ਵਿਸਾਖੀ ਵਿੱਚ ਆਉਣ ਵਾਲੀਆਂ ਸੰਗਤਾਂ ਸ਼ਰਧਾ ਭਾਵਨਾ ਨਾਲ ਗੁਰੂ ਸਾਹਿਬ ਦੇ ਦਰਸ਼ਨ ਕਰਨ ਆ ਰਹੀਆਂ ਹਨ, ਪਰ ਪੁਲਿਸ ਵੱਲੋਂ ਅਤਿ-ਸੁਰੱਖਿਆ ਦੇ ਇੰਤਜ਼ਾਮ ਕਰਕੇ ਸੰਗਤ ਨੂੰ ਪੈਰ-ਪੈਰ ਉੱਤੇ ਮੁਸ਼ਕਿਲਾਂ ਪੈਦਾ ਕੀਤੀਆਂ ਜਾ ਰਹੀਆਂ ਹਨ। ਦੂਜੇ ਪਾਸੇ, ਇਸ ਮੌਕੇ ਬੋਲਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੰਜਾਬ ਵਿੱਚ ਮਾਹੌਲ ਪੂਰੀ ਤਰ੍ਹਾਂ ਸਾਜ਼ਗਾਰ ਹੈ, ਪਰ ਪੰਜਾਬ ਸਰਕਾਰ ਕੇਂਦਰ ਦੇ ਇਸ਼ਾਰਿਆਂ ਉੱਤੇ ਚੱਲ ਕੇ ਪੰਜਾਬ ਦਾ ਮਾਹੌਲ ਅਤੇ ਅਕਸ ਖ਼ਰਾਬ ਕਰਨ ਉੱਤੇ ਲੱਗੀ ਹੋਈ ਹੈ। ਉਨ੍ਹਾਂ ਕਿਹਾ ਸੂਬੇ ਅੰਦਰ ਕਿਸੇ ਤਰ੍ਹਾਂ ਦੀ ਕੋਈ ਵੀ ਪਰੇਸ਼ਾਨੀ ਨਹੀਂ ਹੈ ਪਰ ਫਿਰ ਵੀ ਏਜੰਸੀਆਂ, ਸਰਕਾਰਾਂ ਅਤੇ ਕੁੱਝ ਮੀਡੀਆ ਅਦਾਰੇ ਮਿਲ ਕੇ ਪੰਜਾਬ ਵਿੱਚ ਮਾਹੌਲ ਖ਼ਰਾਬ ਹੋਣ ਦੀਆਂ ਗੱਲਾਂ ਸਾਹਮਣੇ ਲਿਆ ਕੇ ਸੂਬੇ ਅੰਦਰ ਬਾਹਰੀ ਲੋਕਾਂ ਨੂੰ ਕਾਬਿਜ਼ ਕਰਵਾਉਣ ਉੱਤੇ ਤੁਲੇ ਹੋਏ ਹਨ

ਇਹ ਵੀ ਪੜ੍ਹੋ: ਵਿਸਾਖੀ ਮੌਕੇ ਅਤਿ-ਸੁਰੱਖਿਆ ਪ੍ਰਬੰਧਾਂ ਦਾ ਸਿੱਖ ਆਗੂਆਂ ਨੇ ਕੀਤਾ ਖੰਡਨ, ਕਿਹਾ- ਸਾਕਾ ਨੀਲਾ ਤਾਰਾ ਤੋਂ ਬਾਅਦ ਪਹਿਲੀ ਵਾਰ ਵੇਖੇ ਅਜਿਹੇ ਪ੍ਰਬੰਧ



ETV Bharat Logo

Copyright © 2024 Ushodaya Enterprises Pvt. Ltd., All Rights Reserved.