ਤਖ਼ਤ ਸ੍ਰੀ ਕੇਸਗੜ੍ਹ ਵਿਖੇ ਵਾਪਰੀ ਬੇਅਦਬੀ ਦੀ ਘਟਨਾ, ਸਿੱਖ ਜਥੇਬੰਦੀਆਂ ‘ਚ ਭਾਰੀ ਰੋਸ

author img

By

Published : Sep 13, 2021, 8:55 PM IST

ਤਖ਼ਤ ਸ੍ਰੀ ਕੇਸਗੜ੍ਹ ਵਿਖੇ ਵਾਪਰੀ ਬੇਅਦਬੀ ਦੀ ਘਟਨਾ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ (Takht Sri Kesgarh Sahib) ਵਿਖੇ ਹੋਈ ਬੇਅਦਬੀ (baedbi) ਦੀ ਘਟਨਾ ਨੂੰ ਲੈਕੇ ਸਿੱਖ ਜਥੇਬੰਦੀਆਂ ਦੇ ਵਿੱਚ ਭਾਰੀ ਰੋਸ ਦੀ ਲਹਿਰ ਪਾਈ ਜਾ ਰਹੀ ਹੈ। ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਆਪਣੇ ਸਾਥੀਆਂ ਸਮੇਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪਹੁੰਚ ਘਟਨਾ ਦਾ ਜਾਇਜ਼ਾ ਲਿਆ ਗਿਆ ਹੈ। ਉਨ੍ਹਾਂ ਇਸ ਹੋਈ ਬੇਅਦਬੀ ਘਟਨਾ ਦੀ ਸਖ਼ਤ ਸ਼ਬਦਾਂ ਦੇ ਵਿੱਚ ਨਿੰਦਿਆ ਕੀਤੀ ਹੈ।

ਬਠਿੰਡਾ: ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਤੋਂ ਬਾਅਦ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ (Baljit Singh Daduwal) ਆਪਣੇ ਸਾਥੀਆਂ ਸਮੇਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਜਿੱਥੇ ਨਤਮਸਤਕ ਹੋਣ ਲਈ ਪੁੱਜੇ ਉੱਥੇ ਉਨ੍ਹਾਂ ਵੱਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਤਖਤ ਸ੍ਰੀ ਕੇਸਗੜ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਦੀ ਕਰੜੇ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ । ਇਸ ਦੌਰਾਨ ਦਾਦੂਵਾਲ ਨੇ ਬੇਅਦਬੀ ਘਟਨਾਵਾਂ ਨੂੰ ਲੈਕੇ ਸੂਬਾ ਸਰਕਾਰ ਅਤੇ ਬਾਦਲ ਪਰਿਵਾਰ ਉੱਪਰ ਜੰਮਕੇ ਨਿਸ਼ਾਨੇ ਸਾਧੇ। ਦਾਦੂਵਾਲ ਨੇ ਕਿਹਾ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪ੍ਰਬੰਧਾਂ ਦੀ ਕੋਈ ਘਾਟ ਨਹੀਂ ਹੈ।

ਉੁਨ੍ਹਾਂ ਕਿਹਾ ਕਿ ਸੇਵਾਦਾਰ ਹਰ ਸਮੇਂ ਮੌਜੂਦ ਰਹਿੰਦੇ ਹਨ ਪ੍ਰੰਤੂ ਜੇਕਰ ਇਸ ਅਸਥਾਨ ‘ਤੇ ਉੱਤੇ ਕੋਈ ਵਿਅਕਤੀ ਬੇਅਦਬੀ ਦੀ ਘਟਨਾ ਨੂੰ ਅੰਜਾਮ ਦਿੰਦਾ ਹੈ ਤਾਂ ਉਨ੍ਹਾਂ ਅਸਥਾਨਾਂ ‘ਤੇ ਜਿੱਥੇ ਸੇਵਾਦਾਰ ਨਹੀਂ ਹੁੰਦੇ ਉੱਥੇ ਅਜਿਹੀਆਂ ਘਟਨਾਵਾਂ ਬੜੇ ਸੌਖਿਆਂ ਹੀ ਕੀਤੀਆਂ ਜਾ ਸਕਦੀਆਂ ਹਨ । ਦਾਦੂਵਾਲ ਨੇ ਕਿਹਾ ਕਿ ਇਨ੍ਹਾਂ ਬੇਅਦਬੀਆਂ ਦੀਆਂ ਘਟਨਾਵਾਂ ਪਿੱਛੇ ਵੱਡੀਆਂ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਹੋ ਰਹੀਆਂ ਬੇਅਦਬੀਆਂ ਦੀ ਬਰੀਕੀ ਦੇ ਨਾਲ ਜਾਂਚ ਹੋਣੀ ਚਾਹੀਦੀ ਹੈ ਤੇ ਮੁਲਜ਼ਮਾਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ।

ਤਖ਼ਤ ਸ੍ਰੀ ਕੇਸਗੜ੍ਹ ਵਿਖੇ ਵਾਪਰੀ ਬੇਅਦਬੀ ਦੀ ਘਟਨਾ

ਦਾਦੂਵਾਲ ਨੇ ਕਿਹਾ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਦੇ ਮੌਕੇ ਜਿੱਥੇ ਬੇਅਦਬੀਆਂ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਗਿਆ ਉਥੇ ਮੌਜੂਦਾ ਸਮੇਂ ਦੇ ਵਿਚ ਵੀ ਇਹ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਹਰ ਫਰੰਟ ‘ਤੇ ਫੇਲ੍ਹ ਹੋਈ ਹੈ। ਉਨ੍ਹਾਂ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਦੇ ਵਿੱਚ ਸਰਕਾਰ ਵੱਲੋਂ ਅਜੇ ਤੱਕ ਕੋਈ ਇਨਸਾਫ ਨਹੀਂ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ:ਕਿਉਂ ਲਮਕਾਈਆਂ ਜਾ ਰਹੀਆਂ ਨੇ SGPC ਚੋਣਾਂ ?

ETV Bharat Logo

Copyright © 2024 Ushodaya Enterprises Pvt. Ltd., All Rights Reserved.