ETV Bharat / state

ਬਠਿੰਡਾ ਵਿੱਚ ਡੇਂਗੂ ਦਾ ਕਹਿਰ ਜਾਰੀ, ਵਧੀ ਮਰੀਜ਼ਾਂ ਦੀ ਗਿਣਤੀ

author img

By

Published : Nov 14, 2019, 4:18 PM IST

ਫ਼ੋਟੋ।

ਬਠਿੰਡਾ ਵਿੱਚ ਡੇਂਗੂ ਦੇ ਹੁਣ ਤੱਕ 394 ਮਰੀਜ਼ਾਂ ਦੀ ਪੁਸ਼ਟੀ ਹੋ ਗਈ ਹੈ। ਇਨ੍ਹਾਂ ਸਾਰੇ ਮਰੀਜ਼ਾਂ ਦਾ ਹਸਪਤਾਲ ਵਿੱਚ ਮੁਫ਼ਤ ਇਲਾਜ ਚੱਲ ਰਿਹਾ ਹੈ ਅਤੇ ਟੈਸਟ ਵੀ ਮੁਫ਼ਤ ਕੀਤੇ ਜਾ ਰਹੇ ਹਨ।

ਬਠਿੰਡਾ: ਜ਼ਿਲ੍ਹੇ ਵਿੱਚ ਡੇਂਗੂ ਦਾ ਕਹਿਰ ਜਾਰੀ ਹੈ, ਸਿਹਤ ਵਿਭਾਗ ਹੁਣ ਤੱਕ 394 ਮਰੀਜ਼ਾਂ ਵਿੱਚ ਡੇਂਗੂ ਦੀ ਪੁਸ਼ਟੀ ਕਰ ਚੁੱਕਿਆ ਹੈ। ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਡੇਂਗੂ ਅਤੇ ਮਲੇਰੀਆ ਸਬੰਧੀ ਜਾਗਰੂਕ ਕਰਨ ਲਈ ਮੁਹਿੰਮ ਵੀ ਚਲਾਈ ਜਾ ਰਹੀ ਹੈ।

ਵੇਖੋ ਵੀਡੀਓ

ਡੇਂਗੂ ਸਬੰਧੀ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਨੂੰ ਜਾਗਰੂਕਤਾ ਮੁਹਿੰਮ ਜਾਰੀ ਰੱਖਣ ਬਾਰੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ। ਡੇਂਗੂ ਦੇ ਸਭ ਤੋਂ ਜ਼ਿਆਦਾ ਮਰੀਜ਼ ਬਠਿੰਡਾ ਸ਼ਹਿਰ ਵਿੱਚ ਪਾਏ ਗਏ ਹਨ।

ਬਠਿੰਡਾ ਹਸਪਤਾਲ ਦੇ ਡਾ. ਉਮੇਸ਼ ਗੁਪਤਾ ਨੇ ਕਿਹਾ ਕਿ ਉਨ੍ਹਾਂ ਕੋਲ ਡੇਂਗੂ ਦੇ ਕੁੱਲ 394 ਮਰੀਜ਼ ਆਏ ਹਨ ਜਿਸ ਵਿੱਚ 330 ਪੇਡੂ ਅਤੇ 64 ਮਰੀਜ਼ ਸ਼ਹਿਰ ਦੇ ਨੇੜਲੇ ਇਲਾਕੇ ਦੇ ਪਾਏ ਗਏ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਇਨ੍ਹਾਂ ਸਾਰੇ ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਨਗਰ ਨਿਗਮ ਵੱਲੋਂ ਲਗਾਤਾਰ ਸ਼ਹਿਰ ਵਿੱਚ ਫੌਗਿੰਗ ਵੀ ਕੀਤੀ ਜਾ ਰਹੀ ਹੈ ਤਾਂ ਕਿ ਡੇਂਗੂ ਦਾ ਲਾਰਵਾ ਪੈਦਾ ਨਾ ਹੋ ਸਕੇ ਅਤੇ ਲੋਕਾਂ ਨੂੰ ਹਰ ਸ਼ੁੱਕਰਵਾਰ ਨੂੰ ਡਰਾਈ ਡੇ ਮਨਾਉਣ ਦੀ ਅਪੀਲ ਵੀ ਕੀਤੀ ਜਾ ਰਹੀ ਹੈ। ਡਾਕਟਰ ਦਾ ਕਹਿਣਾ ਹੈ ਕਿ ਡੇਂਗੂ ਦੇ ਮਰੀਜ਼ਾਂ ਦਾ ਮੁਫ਼ਤ ਇਲਾਜ ਕੀਤਾ ਜਾਂਦਾ ਹੈ ਅਤੇ ਸ਼ੱਕੀ ਮਰੀਜ਼ਾਂ ਦੇ ਟੈਸਟ ਵੀ ਮੁਫ਼ਤ ਕੀਤੇ ਜਾਂਦੇ ਹਨ।

Intro:ਬਠਿੰਡਾ ਵਿੱਚ ਨਹੀਂ ਥੰਮ ਰਿਹਾ ਡੇਂਗੂ ਦਾ ਕਹਿਰ Body:      


 ਬਠਿੰਡਾ ਜ਼ਿਲ੍ਹੇ ਵਿੱਚ ਡੇਂਗੂ ਦਾ ਕਹਿਰ ਜਾਰੀ ਹੁਣ ਤੱਕ 394 ਮਰੀਜ਼ਾਂ ਵਿੱਚ ਡੇਂਗੂ ਦੀ ਪੁਸ਼ਟੀ ਸਿਹਤ ਵਿਭਾਗ ਕਰ ਚੁੱਕਿਆ ਹੈ ਦੱਸ ਦੀਏ ਕਿ ਸਭ ਤੋਂ ਵੱਧ ਮਰੀਜ਼ ਸ਼ਹਿਰ ਤੋਂ ਪਾਏ ਜਾ ਰਹੇ ਹਨ,ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਡੇਂਗੂ ਅਤੇ ਮਲੇਰੀਆ ਸਬੰਧੀ ਜਾਗਰੂਕ ਅਭਿਆਨ ਲਗਾਤਾਰ ਇਸ ਲਈ ਕਾਫੀ ਸਮੇਂ ਤੋਂ ਜਾਰੀ ਹੈ ਬਕਾਇਦਾ ਡੇਂਗੂ ਦਾ ਮੁਫ਼ਤ ਇਲਾਜ ਵਿਭਾਗ ਵੱਲੋਂ ਕੀਤਾ ਜਾ ਰਿਹਾ ਹੈ,
ਜ਼ਿਲ੍ਹਾ ਜਾਕੇ ਪਹਿਲਾਂ ਨਾਲੋਂ ਹੁਣ ਡੇਂਗੂ ਦੇ ਮਰੀਜ਼ਾਂ ਵਿੱਚ ਇੱਕ ਦਮ ਬੜੋਤਰੀ ਹੋਈ ਹੈ ,ਡੇਂਗੂ ਸਬੰਧੀ ਜ਼ਿਲ੍ਹੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਨੂੰ ਜਾਗਰੂਕਤਾ ਅਭਿਆਨ ਜਾਰੀ ਰੱਖਣ ਬਾਰੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ।




ਜਾਣਕਾਰੀ ਅਨੁਸਾਰ ਡੇਂਗੂ ਦੇ ਸਭ ਤੋਂ ਜ਼ਿਆਦਾ ਮਰੀਜ਼ ਬਠਿੰਡਾ ਸ਼ਹਿਰ ਵਿੱਚ ਪਾਏ ਗਏ ਹਨ 


ਡਾ ਉਮੇਸ਼ ਗੁਪਤਾ ਨੇ ਕਿਹਾ ਕਿ ਸਾਡੇ ਕੋਲ ਡੇਂਗੂ ਦੇ ਕੁੱਲ 394 ਮਰੀਜ਼ ਆਏ ਹਨ ਜਿਸ ਵਿੱਚ 330 ਪੇਡੂ ਅਤੇ 64 ਮਰੀਜ਼ ਸ਼ਹਿਰ ਦੇ ਆਸ ਪਾਸ ਇਲਾਕੇ ਦੇ ਪਾਏ ਗਏ ਹਨ ਉਨ੍ਹਾਂ ਦਾ ਕਹਿਣਾ ਹੈ ਕਿ ਇਨ੍ਹਾਂ ਸਾਰੇ ਮਰੀਜ਼ਾਂ ਚੁੱਕਾ ਹੈ ਫਿਲਹਾਲ ਇਕ ਹੀ ਮਰੀਜ਼ ਉਨ੍ਹਾਂ ਦੇ ਕੋਲ ਇੱਕ ਮਰੀਜ਼ ਜਿਸ ਦਾ ਇਲਾਜ ਚੱਲ ਰਿਹਾ ਹੈ ,ਉਨ੍ਹਾਂ ਨੇ ਦੱਸਿਆ ਕਿ ਨਗਰ ਨਿਗਮ ਵੱਲੋਂ ਲਗਾਤਾਰ ਸ਼ਹਿਰ ਵਿੱਚ ਫੌਗਿੰਗ ਵੀ ਕੀਤੀ ਜਾ ਰਹੀ ਹੈ ਤਾਂ ਕਿ ਡੇਂਗੂ ਦਾ ਲਾਰਵਾ ਪੈਦਾ ਨਾ ਹੋ ਸਕੇ ਅਤੇ ਲੋਕਾਂ ਨੂੰ ਹਰ ਸ਼ੁੱਕਰਵਾਰ ਨੂੰ ਡਰਾਈ ਡੇ ਮਨਾਉਣ ਦੀ ਅਪੀਲ ਵੀ ਕੀਤੀ ਜਾ ਰਹੀ ਹੈ '
ਦੱਸ ਦੇ ਕਿ ਹਰਰਾਏਪੁਰ ਅਤੇ ਰਾਮਾਂ ਵਿੱਚ ਵੀ ਪੀਲੀਆ ਫੈਲਿਆ ਸੀ ਜੋ ਕਿ ਹੁਣ ਅੰਡਰ ਕੰਟਰੋਲ ਹੈ
ਡਾ ਉਮੇਸ਼ ਗੁਪਤਾ' ਜ਼ਿਲ੍ਹਾ ਐਪੀਡਿਮੋਲਾਜਿਸਟ ਆਫਿਸਰ ਨੇ ਦੱਸਿਆ ਕਿ ਸਿਵਲ ਹਾਸਪੀਟਲ ਵਿੱਚ ਡੇਂਗੂ ਦੇ ਮਰੀਜ਼ਾਂ ਦਾ ਮੁਫ਼ਤ ਇਲਾਜ ਕੀਤਾ ਜਾਂਦਾ ਹੈ ਅਤੇ ਸ਼ੱਕੀ ਮਰੀਜ਼ਾਂ ਦੀ ਮੈਕ ਅਲਾਈਜਾ ਟੈਸਟ ਵੀ ਮੁਫ਼ਤ ਕੀਤੇ ਜਾਂਦੇ ਹਨ,ਉਨ੍ਹਾਂ ਨੇ ਦੱਸਿਆ ਕਿ ਸ਼ਹਿਰ ਦੇ ਸਾਰੇ ਪ੍ਰਾਈਵੇਟ ਹਾਸਪੀਟਲ ਨੂੰ ਵੀ ਸਲਾਹ ਦਿੱਤੀ ਜਾ ਚੁੱਕੀ ਹੈ ਜੇਕਰ ਉਨਾਂ ਦੇ ਖੁਲੇ ਡੇਂਗੂ ਦਾ ਕੁੱਕੀ ਮਰੀ ਜਾਂਦਾ ਹੈ ਤਾਂ ਉਸ ਦੀ ਜਾਣਕਾਰੀ ਤੁਰੰਤ ਸਿਹਤ ਵਿਭਾਗ ਨੂੰ ਦੇਣ


ਬਾਈਟ ਡਾਕਟਰConclusion:ਸਿਹਤ ਵਿਭਾਗ ਟੀਮ ਲਗਾਤਾਰ ਸ਼ਹਿਰ ਵਿੱਚ ਲੋਕਾਂ ਨੂੰ ਡੇਂਗੂ ਅਤੇ ਮਲੇਰੀਆ ਸਬੰਧੀ ਕਰ ਰਹੀ ਜਾਗਰੂਕ ਡਾ ਉਮੇਸ਼ ਗੁਪਤਾ
ETV Bharat Logo

Copyright © 2024 Ushodaya Enterprises Pvt. Ltd., All Rights Reserved.