ETV Bharat / state

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਬਿਹਾਰ ਸਰਕਾਰ ਅਤੇ ਪਟਨਾ ਸਾਹਿਬ ਦੇ ਪ੍ਰਸ਼ਾਸਨ ਨੂੰ ਦਿੱਤੀ ਚਿਤਾਵਨੀ

author img

By

Published : Dec 8, 2022, 9:31 AM IST

Updated : Dec 8, 2022, 9:38 AM IST

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਬਿਹਾਰ ਸਰਕਾਰ ਅਤੇ ਪਟਨਾ ਸਾਹਿਬ ਦੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਕਿ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਕੀ ਪਤਾ ਲੱਗਿਆ ਕਿ ਪਟਨਾ ਸਾਹਿਬ ਕੱਲ੍ਹ ਤੋਂ ਕੁੱਝ ਹੁੱਲੜਬਾਜ਼ ਕਰ ਰਹੇ ਹਨ।

Jathedar Akal Takht Sahib
Jathedar Akal Takht Sahib

ਬਠਿੰਡਾ: ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਕਮੇਟੀ ਅਤੇ ਜਥੇਦਾਰ ਦੇ ਵਿਵਾਦ ਦੌਰਾਨ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਬਿਹਾਰ ਸਰਕਾਰ ਅਤੇ ਪਟਨਾ ਸਾਹਿਬ ਦੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਕਿ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਕੀ ਪਤਾ ਲੱਗਿਆ ਕਿ ਪਟਨਾ ਸਾਹਿਬ ਕੱਲ੍ਹ ਤੋਂ ਕੁੱਝ ਹੁੱਲੜਬਾਜ਼ ਕਰ ਰਹੇ ਹਨ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਬਿਹਾਰ ਸਰਕਾਰ ਅਤੇ ਪਟਨਾ ਸਾਹਿਬ ਦੇ ਪ੍ਰਸ਼ਾਸਨ ਨੂੰ ਦਿੱਤੀ ਚਿਤਾਵਨੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਇੱਕ ਤਨਖਾਹੀਏ ਵਿਅਕਤੀ ਨੂੰ ਤਖਤ ਸਾਹਿਬ ਅੰਦਰ ਲਿਜਾਣ ਦੀਆਂ ਸਾਜ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਜੋਂ ਬਹੁਤ ਮੰਦਭਾਗਾ ਹੈ, ਪਰ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੇ ਸਰਕਾਰ ਅਤੇ ਪ੍ਰਸ਼ਾਸਨ ਨੂੰ ਲਿਖਤੀ ਰੂਪ ਵਿਚ ਸ਼ਿਕਾਇਤ ਕੀਤੀ ਹੈ ਕਿ ਹੁੱਲੜਬਾਜ਼ ਮਾਹੌਲ ਖਰਾਬ ਕਰ ਰਹੇ ਹਨ, ਪਰ ਬਿਹਾਰ ਸਰਕਾਰ ਦੇ ਕੰਨਾਂ 'ਤੇ ਜੂੰ ਨਹੀਂ ਸਰਕ ਰਹੀ ਹੈ।


ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਬਿਹਾਰ ਸਰਕਾਰ ਨੂੰ ਅਪੀਲ ਕੀਤੀ ਕਿ ਹੁੱਲੜਬਾਜ਼ਾਂ ਦੀ ਕਾਰਵਾਈ ਨੂੰ ਤੁਰੰਤ ਰੋਕਿਆ ਜਾਵੇ, ਉਨ੍ਹਾਂ ਕਿਹਾ ਕਿ ਜੇਕਰ ਇੱਕ ਤਨਖਾਹੀਏ ਵਿਅਕਤੀ ਹਰਿਮੰਦਰ ਸਾਹਿਬ ਅੰਦਰ ਪ੍ਰਵੇਸ਼ ਕਰਕੇ ਰੋਕ ਲੱਗੀ ਹੋਣ ਦੇ ਬਾਵਜੂਦ ਧਾਰਮਿਕ ਮਰਿਆਦਾ ਨਿਭਾਉਂਦਾ ਹੈ, ਤਾਂ ਪੰਜਾਬ ਅਤੇ ਹੋਰ ਸੂਬਿਆਂ ਤੋਂ ਸਿੱਖ ਪਟਨਾ ਸਾਹਿਬ ਪੁੱਜਣ ਲਈ ਮਜਬੂਰ ਹੋਣਗੇ। ਉਨ੍ਹਾਂ ਚੇਤਾਵਨੀ ਦਿੱਤੀ ਜੇਕਰ ਉਸ ਦੇ ਹਾਲਾਤ ਖਰਾਬ ਹੁੰਦੇ ਹਨ ਜਾਂ ਕਿਸੇ ਦਾ ਜਾਨੀ ਮਾਲੀ ਨੁਕਸਾਨ ਹੁੰਦਾ ਹੈ। ਕਿਸ ਦੀ ਜਿੰਮੇਵਾਰੀ ਬਿਹਾਰ ਸਰਕਾਰ ਅਤੇ ਪਟਨਾ ਸਾਹਿਬ 'ਤੇ ਪ੍ਰਸ਼ਾਸਨ ਦੀ ਹੋਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਸੁੱਤੀ ਪਈ ਹੈ ਅਤੇ ਸਰਕਾਰ ਇਸ ਵੱਲ ਧਿਆਨ ਦੇਣ।




ਇਹ ਵੀ ਪੜ੍ਹੋ: ਪੁਲਿਸ ਨੇ ਸਹਿਯੋਗ ਨਾਲ 72 ਘੰਟੇ ਵਿੱਚ ਚੋਰੀ ਹੋਇਆ ਬੱਚਾ ਕੀਤਾ ਬਰਾਮਦ

etv play button
Last Updated : Dec 8, 2022, 9:38 AM IST
ETV Bharat Logo

Copyright © 2024 Ushodaya Enterprises Pvt. Ltd., All Rights Reserved.