ਬਠਿੰਡਾ: ਕੇਂਦਰ ਸਰਕਾਰ ਵੱਲੋਂ ਲਗਾਤਾਰ ਸੋਸ਼ਲ ਮੀਡੀਆ 'ਤੇ ਸ਼ਿਕੰਜਾ ਕੱਸਿਆ ਜਾ ਰਿਹਾ ਹੈ, ਜਿਸ ਦੇ ਚੱਲਦੇ ਪਹਿਲਾਂ ਸਿੱਧੂ ਮੂਸੇਵਾਲਾ ਦੇ ਗਾਏ ਗੀਤ ਐੱਸ.ਵਾਈ.ਐੱਲ ਨੂੰ ਭਾਰਤ ਵਿੱਚ ਬਿਆਨ ਕੀਤਾ ਗਿਆ। ਹੁਣ ਕਿਸਾਨ ਏਕਤਾ ਮੋਰਚੇ ਦਾ ਸੋਸ਼ਲ ਮੀਡੀਆ 'ਤੇ FB ਤੇ ਟਵਿੱਟਰ ਹੈਂਡਲ ਪੇਜ਼ ਨੂੰ ਬੈਨ ਕਰ ਦਿੱਤਾ ਗਿਆ ਹੈ।
ਇਸ ਕਾਰਵਾਈ ਦਾ ਵਿਰੋਧ ਕਰਦੇ ਹੋਏ ਆਲ ਇੰਡੀਆ ਕਿਸਾਨ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਬਲਕਾਰ ਸਿੰਘ ਬਰਾੜ ਨੇ ਕਿਹਾ ਕਿ ਮੋਦੀ ਸਰਕਾਰ ਦੀਆਂ ਫਾਂਸੀਵਾਦੀ ਨੀਤੀਆਂ ਤਹਿਤ ਹੀ ਲਗਾਤਾਰ ਸੋਸ਼ਲ ਮੀਡੀਆ ਉੱਪਰ ਸ਼ਿਕੰਜਾ ਕੱਸਿਆ ਜਾ ਰਿਹਾ ਹੈ ਤੇ ਜੋ ਵੀ ਵਿਅਕਤੀ ਆਪਣੀ ਆਵਾਜ਼ ਬੁਲੰਦ ਕਰਨ ਦੀ ਕੋਸ਼ਿਸ਼ ਕਰਦਾ ਹੈ, ਉਸ ਨੂੰ ਸੋਸ਼ਲ ਮੀਡੀਆ ਰਾਹੀਂ ਬੈਨ ਕੀਤਾ ਜਾਂਦਾ ਹੈ। ਪਰ ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਕਿਸੇ ਦੀ ਆਵਾਜ਼ ਨੂੰ ਨਹੀਂ ਦਿਵਾਇਆ ਜਾ ਸਕਦਾ।
ਉਨ੍ਹਾਂ ਕਿਹਾ ਕਿ ਐਮਰਜੈਂਸੀ ਕਰਕੇ ਇੰਦਰਾ ਗਾਂਧੀ ਨਿੰਦਿਆ ਕਰਨ ਵਾਲੇ ਨਰਿੰਦਰ ਮੋਦੀ ਵੱਲੋਂ ਖ਼ੁਦ ਲੋਕਾਂ ਦੀ ਬੋਲਣ ਦੀ ਆਜ਼ਾਦੀ ਨੂੰ ਖੋਹਿਆ ਜਾ ਰਿਹਾ ਹੈ, ਉਹ ਵੀ ਉਸ ਸਮੇਂ ਜਦੋਂ ਉਹ ਵਿਦੇਸ਼ਾਂ ਵਿੱਚ ਜਾ ਕੇ ਲੋਕਤੰਤਰ ਮੇਰੀ ਆਵਾਜ਼ ਬੁਲੰਦ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਜੇਕਰ ਨਰਿੰਦਰ ਮੋਦੀ ਆਪਣੀਆਂ ਨੀਤੀਆਂ ਤੋਂ ਬਾਜ਼ ਨਾ ਆਇਆ ਤਾਂ ਆਉਂਦੇ ਦਿਨਾਂ ਵਿੱਚ ਉਨ੍ਹਾਂ ਵੱਲੋਂ ਸੰਘਰਸ਼ ਦੀ ਨੀਤੀ ਤਿਆਰ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇ ਸਰਕਾਰ ਨੇ ਜਲਦ ਹੀ ਉਨ੍ਹਾਂ ਦੇ ਕਿਸਾਨ ਏਕਤਾ ਮੋਰਚਾ ਦਾ ਸੋਸ਼ਲ ਮੀਡੀਆ ਅਕਾਉਂਟ ਬੰਦ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ।
ਇਹ ਵੀ ਪੜੋ:- ਸਿੱਧੂ ਮੂਸੇਵਾਲਾ ਦਾ SYL ਗੀਤ ਯੂਟਿਊਬ ਤੋਂ ਹਟਾਇਆ ਗਿਆ