ETV Bharat / state

Drugs Recovered In Bathinda : ਬਠਿੰਡਾ ਦੇ ਨਾਰਕੋਟਿਕ ਸੈਲ ਨੇ ਨਸ਼ੀਲੀਆਂ ਦਵਾਈਆਂ ਦੀ ਵੱਡੀ ਖੇਪ ਕੀਤੀ ਬਰਾਮਦ

author img

By ETV Bharat Punjabi Team

Published : Sep 28, 2023, 5:57 PM IST

ਬਠਿੰਡਾ ਪੁਲਿਸ ਨੇ ਨਸ਼ੀਲੇ ਪਦਾਰਥਾਂ ਸਣੇ ਮੁਲਜ਼ਮਾਂ ਨੂੰ ਕਾਬੂ (Drugs Recovered In Bathinda) ਕੀਤਾ ਹੈ। ਇਨ੍ਹਾਂ ਪਾਸੋਂ ਨਸ਼ੇ ਦੀ ਵੱਡੀ ਖੇਪ ਬਰਾਮਦ ਹੋਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

large consignment of narcotics recovered by the narcotic cell bathinda
Drugs Recovered In Bathinda : ਬਠਿੰਡਾ ਦੇ ਨਾਰਕੋਟਿਕ ਸੈਲ ਨੇ ਨਸ਼ੀਲੀਆਂ ਦਵਾਈਆਂ ਦੀ ਵੱਡੀ ਖੇਪ ਕੀਤੀ ਬਰਾਮਦ

ਨਸ਼ੀਲੇ ਪਦਾਰਥਾਂ ਦੀ ਰਿਕਵਰੀ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਜਾਂਚ ਅਧਿਕਾਰੀ।

ਬਠਿੰਡਾ : ਬਠਿੰਡਾ ਪੁਲਿਸ ਨੇ ਨਸ਼ਿਆਂ ਦੀ ਖੇਪ ਦੀ ਡਿਲੀਵਰੀ ਦੇਣ ਆਏ 3 ਨੌਜਵਾਨਾਂ ਨੂੰ ਮੌਕੇ ਉੱਤੇ (Drugs Recovered In Bathinda) ਗ੍ਰਿਫਤਾਰ ਕੀਤਾ ਹੈ। ਇਸ ਤੋਂ ਇਲਾਵਾ ਦਿੱਲੀ ਤੋਂ ਕਰੀਬ 95 ਹਜ਼ਾਰ ਨਸ਼ੀਲੀਆਂ ਗੋਲੀਆਂ ਸਣੇ ਇੱਕ ਹੋਰ ਵਿਅਕਤੀ ਨੂੰ ਵੀ ਕਾਬੂ ਕੀਤਾ ਗਿਆ ਹੈ। ਪੁਲਿਸ ਇਨ੍ਹਾਂ ਮਾਮਲਿਆਂ ਦੀ ਜਾਂਚ ਕਰ ਰਹੀ ਹੈ।

ਨਸ਼ਾ ਹੋਇਆ ਬਰਾਮਦ : ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਿਕ ਬਠਿੰਡਾ ਪੁਲਿਸ ਨੇ ਬੱਸ ਸਟੈਂਡ ਪਿੰਡ ਜੇਠੂਕੇ ਲਾਗੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਸਬੰਧੀ ਗਸ਼ਤ ਕੀਤੀ ਤਾਂ ਚੈਕਿੰਗ ਦੌਰਾਨ 3 ਨੌਜਵਾਨ ਅਨਿੱਲ ਕੁਮਾਰ, ਅਮਿਤ (Drugs recovered) ਕੁਮਾਰ ਦੇਸਵਾਲ ਵਾਸੀ ਬਹਾਦਰਗੜ੍ਹ ਅਤੇ ਸੁਨੀਲ ਕੁਮਾਰ ਵਾਸੀ ਨਗੂਰਣ ਜਿਲ੍ਹਾ ਜੀਂਦ ਹਾਲ ਵਾਸੀ ਕੁੰਵਰ ਸਿੰਘ ਨਗਰ ਨਗਲੋਈ ਦਿੱਲੀ ਨੂੰ ਕਾਬੂ ਕੀਤਾ ਗਿਆ। ਇਨ੍ਹਾਂ ਕੋੋਲੋਂ 35 ਨਸ਼ੀਲੀਆਂ ਦਵਾਈਆਂ ਦੀਆਂ ਸ਼ੀਸ਼ੀਆਂ, 90 ਪੱਤੇ ਨਸ਼ੀਲੀਆਂ ਗੋਲੀਆਂ ਤੇ ਹੋਰ ਨਸ਼ਾ ਬਰਾਮਦ ਹੋਇਆ ਹੈ। ਪੁਲਿਸ ਨੇ ਇਹਨਾਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

ਪਹਿਲਾਂ ਵੀ ਮਾਮਲੇ ਦਰਜ : ਅਨਿੱਲ ਕੁਮਾਰ ਨੇ ਪੁੱਛ ਗਿੱਛ ਦੌਰਾਨ ਦੱਸਿਆ ਕਿ ਨਸ਼ੀਲੀਆਂ ਗੋਲੀਆਂ ਅਤੇ ਸ਼ੀਸ਼ੀਆਂ ਦੀ ਡਿਲਵਰੀ ਉਸਨੇ ਗੁਰਵਿੰਦਰ ਦਈਆ ਨਾਮ ਦੇ ਨਵੀਂ ਦਿੱਲੀ ਵਾਸੀ ਵਿਅਕਤੀ ਪਾਸੋਂ ਲਈ ਹੈ। ਅਨਿੱਲ ਕੁਮਾਰ ਦੀ ਨਿਸ਼ਾਨਦੇਹੀ ਤੇ ਸੈਕਟਰ 5 ਇੰਡਸਟਰੀਅਲ ਏਰੀਆ ਬਬਾਨਾ ਨਵੀਂ ਦਿੱਲੀ ਵਿਖੇ ਇਕ ਕਾਰ ਸਣੇ ਗੁਰਵਿੰਦਰ ਸਿੰਘ ਦਈਆ ਨੂੰ ਕਾਬੂ ਕੀਤਾ ਗਿਆ। ਉਸ ਕੋਲੋਂ ਵੀ ਨਸ਼ੀਲੇ ਪਦਾਰਥ ਫੜੇ ਗਏ ਹਨ। ਐੱਸਐਸਪੀ ਨੇ ਦੱਸਿਆ ਕਿ ਗੁਰਵਿੰਦਰ ਸਿੰਘ ਖਿਲਾਫ ਪਹਿਲਾਂ ਵੀ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਹੈ ਅਤੇ ਇਹਨਾਂ ਵਿਅਕਤੀਆਂ ਤੋਂ ਪੁੱਛਕਿਛ ਕੀਤੀ ਜਾ ਰਹੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.