ETV Bharat / state

Manjit Singh GK: ਮਨਜੀਤ ਜੀਕੇ ਦੀ ਹੋਈ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਬੰਦ ਕਮਰਾ ਮੀਟਿੰਗ, ਪੜ੍ਹੋ ਕੀ ਹੋਈ ਵਿਚਾਰ-ਚਰਚਾ

author img

By

Published : Mar 30, 2023, 10:09 PM IST

ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਬੰਦ ਕਮਰਾ ਮੀਟਿੰਗ ਕੀਤੀ ਹੈ।

Manjit Singh GK held a closed room meeting with Jathedar Giani Harpreet Singh
Manjit Singh GK : ਮਨਜੀਤ ਜੀਕੇ ਦੀ ਹੋਈ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਬੰਦ ਕਮਰਾ ਮੀਟਿੰਗ, ਪੜ੍ਹੋ ਕੀ ਹੋਈ ਵਿਚਾਰ-ਚਰਚਾ

Manjit Singh GK : ਮਨਜੀਤ ਜੀਕੇ ਦੀ ਹੋਈ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਬੰਦ ਕਮਰਾ ਮੀਟਿੰਗ, ਪੜ੍ਹੋ ਕੀ ਹੋਈ ਵਿਚਾਰ-ਚਰਚਾ

ਬਠਿੰਡਾ: ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਬੰਦ ਦਰਵਾਜ਼ੇ ਪਿੱਛੇ ਮੁਲਾਕਾਤ ਕੀਤੀ ਹੈ। ਇਸ ਤੋਂ ਬਾਅਦ
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਨਜੀਤ ਸਿੰਘ ਜੀਕੇ ਨੇ ਕਿਹਾ ਕਿ ਪੰਜਾਬ ਦੇ ਹਾਲਾਤ ਪੰਜਾਬ ਤੋਂ ਬਾਹਰ ਰਹਿੰਦੇ ਸਿੱਖਾਂ ਨੂੰ ਪ੍ਰਭਾਵਿਤ ਕਰ ਰਹੇ ਹਨ। ਮਹਾਰਾਸ਼ਟਰ ਵਿੱਚ ਪੁਲਿਸ ਸਿੱਖਾਂ ਦੇ ਘਰਾਂ ਵਿੱਚ ਛਾਪੇਮਾਰੀ ਕਰ ਰਹੀ ਹੈ। ਇਹ ਮੁੱਦਾ ਮੈਂ ਅੱਜ ਦੇ ਜਥੇਦਾਰ ਕੋਲ ਉਠਾਇਆ ਹੈ।

ਅੰਮ੍ਰਿਤਪਾਲ ਦੇ ਮਾਮਲੇ 'ਤੇ ਬੋਲੇ : ਉਨ੍ਹਾਂ ਕਿਹਾ ਕਿ ਸਾਡੇ ਕੋਲ ਤਲਵਾਰ ਰੱਖਣ ਦਾ ਸੰਵਿਧਾਨਕ ਹੱਕ ਹੈ ਪਰ ਪੁਲਿਸ ਇਸਨੂੰ ਖਤਰਨਾਕ ਹਥਿਆਰ ਦੱਸ ਕੇ ਉਨ੍ਹਾਂ 'ਤੇ ਕੇਸ ਦਰਜ ਕਰ ਰਹੇ ਹੈ, ਜੇਕਰ ਪੰਜਾਬ ਦੇ ਪਾਣੀਆਂ ਦੀ ਜਾਂ ਬੇਰੁਜ਼ਗਾਰੀ ਦੀ ਗੱਲ ਕਰੀਏ ਤਾਂ ਕਿ ਉਹ ਖਾਲਿਸਤਾਨ ਨਾਲ ਜੁੜੇ ਹੋਏ ਹਨ? ਉਨ੍ਹਾਂ ਕਿਹਾ ਕਿ ਮੈਂ ਜਥੇਦਾਰ ਸਾਹਿਬ ਨੂੰ ਬੇਨਤੀ ਕੀਤੀ ਹੈ ਕਿ ਪੰਜਾਬ ਤੋਂ ਬਾਹਰ ਰਹਿੰਦੇ ਸਿੱਖਾਂ ਦਾ ਖਿਆਲ ਰੱਖਿਆ ਜਾਵੇ। ਅੰਮ੍ਰਿਤਪਾਲ ਦੇ ਮਾਮਲੇ 'ਤੇ ਬੋਲਦਿਆਂ ਜੀ.ਕੇ ਨੇ ਕਿਹਾ ਕਿ ਸਰਬੱਤ ਖਾਲਸਾ ਬੁਲਾਉਣ ਦਾ ਫੈਸਲਾ ਜਥੇਦਾਰ ਸਾਹਿਬ ਦੇ ਹੱਥ ਹੈ, ਮੈਂ ਇਸ ਵਿੱਚ ਜ਼ਿਆਦਾ ਕੁਝ ਨਹੀਂ ਕਹਿ ਸਕਦਾ।

ਉਨ੍ਹਾਂ ਕਿਹਾ ਕਿ ਜੇਕਰ ਅਮ੍ਰਿਤਪਾਲ ਨੂੰ ਗ੍ਰਿਫਤਾਰ ਕਰਨਾ ਹੁੰਦਾ ਤਾਂ ਪੁਲਿਸ ਉਸਨੂੰ ਘਰੋਂ ਹੀ ਗ੍ਰਿਫਤਾਰ ਕਰ ਸਕਦੀ ਸੀ। ਪੰਜਾਬ ਸਰਕਾਰ ਵੱਲੋਂ ਇਸ ਮਾਮਲੇ ਨੂੰ ਲੈ ਕੇ ਬੇਲੋੜਾ ਹਾਈਪ ਕਰੀਟੇ ਕੀਤਾ ਜਾ ਰਿਹਾ ਹੈ। ਜਦੋਂ ਅੰਮ੍ਰਿਤਪਾਲ ਦਾ ਵੀਰ ਸਾਹਮਣੇ ਆ ਰਿਹਾ ਸੀ ਤਾਂ ਉਸਨੂੰ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕੀਤੀ ਗਈ ਜਿਵੇਂ ਇੰਦਰਾ ਗਾਂਧੀ ਨੇ ਪੰਜਵੇਂ ਗੁਰੂ ਸਾਹਿਬ ਦੀ ਸ਼ਹਾਦਤ ਤੋਂ ਪਹਿਲਾਂ ਸਾਰੇ ਗੁਰਦੁਆਰਾ ਸਾਹਿਬਾਨ 'ਤੇ ਫੌਜ ਲਗਾਉਣ ਦੀ ਗਲਤੀ ਕੀਤੀ ਸੀ, ਉਸੇ ਤਰ੍ਹਾਂ ਪੰਜਾਬ ਸਰਕਾਰ ਨੇ ਕੀਤਾ।
ਅੰਮ੍ਰਿਤਪਾਲ ਦੇ ਮਾਮਲੇ 'ਚ ਸਰਕਾਰ ਨੇ ਜੋ ਕੁਝ ਵੀ ਕੀਤਾ ਹੈ, ਗਲਤ ਕੀਤਾ ਹੈ, ਉਹ 2024 'ਚ ਆਉਣ ਵਾਲੀਆਂ ਚੋਣਾਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ : Sarbat Khalsa: ਆਖਿਰ ਕੀ ਹੁੰਦਾ ਹੈ ਸਰਬੱਤ ਖ਼ਾਲਸਾ, ਜਥੇਦਾਰ ਨੂੰ ਕਿਉਂ ਕੀਤੀ ਜਾ ਰਹੀ ਸਰਬੱਤ ਖਾਲਸਾ ਸੱਦਣ ਦੀ ਅਪੀਲ, ਪੜ੍ਹੋ ਪੂਰਾ ਇਤਿਹਾਸ

ਮੈਂ ਤਾਂ ਇਹ ਵੀ ਮਹਿਸੂਸ ਕਰਦਾ ਹਾਂ ਕਿ ਅੰਮ੍ਰਿਤਪਾਲ ਨੂੰ ਸਿਲੰਡਰ ਕਰ ਦੇਣਾ ਚਾਹੀਦਾ ਸੀ, ਜਿਵੇਂ ਕਿ ਜਥੇਦਾਰ ਸਾਹਿਬ ਵੀ ਕਹਿ ਰਹੇ ਹਨ, ਉਸ ਨੂੰ ਸਿਲੰਡਰ ਕਰ ਦੇਣਾ ਚਾਹੀਦਾ ਸੀ, ਅੰਮ੍ਰਿਤਪਾਲ ਨੇ ਕੋਈ ਕਤਲ ਨਹੀਂ ਕੀਤਾ ਸੀ, ਨਾ ਹੀ ਉਸ ਵਿਰੁੱਧ ਕੋਈ ਵੱਡਾ ਕੇਸ ਦਰਜ ਹੋਇਆ ਸੀ। ਮੇਰਾ ਮੰਨਣਾ ਹੈ ਕਿ ਸਰਬੱਤ ਖਾਲਸਾ ਇਸ ਤਰ੍ਹਾਂ ਨਹੀਂ ਬੁਲਾਇਆ ਜਾ ਸਕਦਾ। ਅਸੀਂ 200,000 ਬੰਦਿਆਂ ਦਾ ਇਕੱਠ ਕਰਕੇ ਸਰਬੱਤ ਖਾਲਸਾ ਨੂੰ ਨਹੀਂ ਬੁਲਾਇਆ ਜਾ ਸਕਦੇ, ਅਸੀਂ ਸਾਰੀਆ ਜਥੇਬੰਦੀਆਂ ਅਤੇ ਸੰਸਥਾਵਾਂ ਨੂੰ ਇਕੱਠਾ ਕਰਨਾ ਹੈ, ਉਸ ਤੋਂ ਬਾਅਦ ਫੈਸਲਾ ਕੀਤਾ ਜਾ ਸਕਦਾ ਹੈ। ਜਥੇਦਾਰ ਸਾਹਬ ਦੇਖ ਰਹੇ ਹਨ ਕਿ ਸਰਬਤ ਖਾਲਸਾ ਕਦੋਂ ਬੁਲਾਇਆ ਜਾਵੇ। ਦਰਬਾਰ ਸਾਹਿਬ ਦੇ ਬਾਹਰ ਪੁਲਿਸ ਤਾਇਨਾਤ ਕਰ ਦਿੱਤੀ ਗਈ ਹੈ, ਜੇਕਰ ਅੰਮ੍ਰਿਤਪਾਲ ਸਿਲੰਡਰ ਕਰਦਾ ਹੈ ਤਾਂ ਤੁਹਾਨੂੰ ਕੀ ਪਰੇਸ਼ਾਨੀ, ਪੰਜਾਬ ਦਾ ਮਾਹੌਲ ਖਰਾਬ ਕੀਤਾ ਜਾ ਰਿਹਾ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.