ETV Bharat / state

MLA Amit Ratan: ਆਪ ਵਿਧਾਇਕ ਅਮਿਤ ਰਤਨ ਨੂੰ 2 ਮਾਰਚ ਤੱਕ ਭੇਜਿਆ ਪੁਲਿਸ ਰਿਮਾਂਡ 'ਤੇ

author img

By

Published : Feb 27, 2023, 5:29 PM IST

Updated : Feb 27, 2023, 5:42 PM IST

MLA Amit Ratan, who was arrested in the bribery case, was sent to police remand till March 2
MLA Amit Ratan : ਆਪ ਵਿਧਾਇਕ ਅਮਿਤ ਰਤਨ ਨੂੰ 2 ਮਾਰਚ ਤੱਕ ਭੇਜਿਆ ਪੁਲਿਸ ਰਿਮਾਂਡ 'ਤੇ

ਸਰਪੰਚ ਦੀ ਸਿਕਾਇਤ ਉੱਤੇ ਰਿਸ਼ਵਤ ਮਾਮਲੇ ਵਿੱਚ ਗ੍ਰਿਫਤਾਰ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਿਤ ਰਤਨ ਦਾ ਮੁੜ ਤੋਂ ਪੁਲਿਸ ਰਿਮਾਂਡ ਲਿਆ ਜਾ ਰਿਹਾ ਹੈ। ਰਤਨ ਨੂੰ 2 ਮਾਰਚ ਤੱਕ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਹੈ।

MLA Amit Ratan: ਆਪ ਵਿਧਾਇਕ ਅਮਿਤ ਰਤਨ ਨੂੰ 2 ਮਾਰਚ ਤੱਕ ਭੇਜਿਆ ਪੁਲਿਸ ਰਿਮਾਂਡ 'ਤੇ

ਬਠਿੰਡਾ: ਬਠਿੰਡਾ ਦੇ ਸਰਕਟ ਹਾਊਸ ਨੇੜੇ ਹਲਕਾ ਦਿਹਾਤੀ ਦੇ ਵਿਧਾਇਕ ਅਮਿਤ ਰਤਨ ਦੇ ਨਜ਼ਦੀਕੀ ਰਿਸ਼ਮ ਗਰਗ ਵੱਲੋਂ ਪਿੰਡ ਘੁੱਦਾ ਦੀ ਮਹਿਲਾ ਸਰਪੰਚ ਸੀਮਾ ਰਾਣੀ ਦੇ ਪਤੀ ਤੋਂ ਕਥਿਤ ਤੌਰ 'ਤੇ 4 ਲੱਖ ਰੁਪਏ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਵਿਜੀਲੈਂਸ ਵੱਲੋਂ ਗ੍ਰਿਫਤਾਰ ਕੀਤੇ ਗਏ ਆਮ ਆਦਮੀ ਪਾਰਟੀ ਦੇ ਬਠਿੰਡਾ ਦਿਹਾਤੀ ਤੋਂ ਵਿਧਾਇਕ ਅਮਿਤ ਰਤਨ ਨੂੰ ਮਾਣਯੋਗ ਅਦਾਲਤ ਨੇ 27 ਫਰਵਰੀ ਤੱਕ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਸੀ। ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਮੁੜ ਵਿਧਾਇਕ ਅਮਿਤ ਰਤਨ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਵੱਲੋਂ 2 ਮਾਰਚ ਤੱਕ ਮੋੜ ਪੁਲਸ ਰਿਮਾਂਡ ਤੇ ਭੇਜ ਦਿੱਤਾ ਹੈ।


ਵਿਰੋਧੀ ਧਿਰਾਂ ਨੇ ਲਗਾਤਾਰ ਭਖਾਇਆ ਸੀ ਮੁੱਦਾ: ਇਥੇ ਦੱਸਣਯੋਗ ਹੈ ਕਿ ਰਿਸ਼ਮ ਦੀ ਗ੍ਰਿਫਤਾਰੀ ਵੇਲੇ ਵਿਧਾਇਕ ਵੀ ਉੱਥੇ ਹੀ ਮੌਜੂਦ ਸੀ ਪਰ ਉਸ ਵੇਲੇ ਉਹਨਾਂ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ ਸੀ। ਵਿਧਾਇਕ ਦੀ ਇਸ ਮਾਮਲੇ ਵਿੱਚ ਗ੍ਰਿਫਤਾਰੀ ਨਾ ਹੋਣ ਕਰਕੇ ਵਿਰੋਧੀ ਧਿਰਾਂ ਵੱਲੋਂ ਸਰਕਾਰ 'ਤੇ ਲਗਾਤਾਰ ਨਿਸ਼ਾਨੇ ਵਿਨ੍ਹੇ ਜਾ ਰਹੇ ਸੀ। ਇਸ ਚਲਦੇ ਮਾਮਲੇ ਦੌਰਾਨ ਇੱਕ ਆਡੀਓ ਵਾਇਰਲ ਹੋਈ ਸੀ ਜਿਸ ਵਿੱਚ ਪੈਸਿਆਂ ਦੇ ਲੈਣ ਦੇਣ ਦੀ ਗੱਲ ਕੀਤੀ ਜਾ ਰਹੀ ਸੀ। ਵਿਜੀਲੈਂਸ ਨੇ ਆਡੀਓ ਨੂੰ ਕੇਸ ਦਾ ਹਿੱਸਾ ਬਣਾਉਂਦਿਆਂ ਜਾਂਚ ਲਈ ਫਰਾਂਸਿਕ ਲੈਬ ਵਿੱਚ ਭੇਜਿਆ ਸੀ, ਜਿੱਥੇ ਵਿਧਾਇਕ ਦੀ ਆਵਾਜ਼ ਦੀ ਪਹਿਚਾਣ ਕੀਤੇ ਜਾਣ ਬਾਰੇ ਪਤਾ ਲੱਗਿਆ ਹੈ। ਇਸ ਮਗਰੋਂ ਵਿਜੀਲੈਂਸ ਨੇ ਉੱਚ ਅਫਸਰਾਂ ਤੋਂ ਮਿਲੀ ਪ੍ਰਵਾਨਗੀ ਤਹਿਤ ਵਿਧਾਇਕ ਅਮਿਤ ਰਤਨ ਨੂੰ ਰਾਜਪੁਰਾ ਨੇੜਿਓਂ ਗ੍ਰਿਫਤਾਰ ਕਰ ਲਿਆ ਸੀ। ਅਦਾਲਤ ਨੇ ਵਿਧਾਇਕ ਅਮਿਤ ਰਤਨ ਨੂੰ 5 ਦਿਨ ਦੇ ਰਿਮਾਂਡ 'ਤੇ ਭੇਜ ਦਿੱਤਾ ਸੀ ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਮੁੜ ਵਿਧਾਇਕ ਅਮਿਤ ਰਤਨ ਨੂੰ 2 ਮਾਰਚ ਤੱਕ ਪੁਲੀਸ ਰਿਮਾਂਡ ਤੇ ਅਦਾਲਤ ਵੱਲੋਂ ਭੇਜ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: CM Bhagwant Maan: CM ਮਾਨ ਦੇ ਟਵੀਟ ਨਾਲ ਬੱਝਿਆ ਸੂਬੇ ਦੇ ਥਰਮਲ ਪਲਾਂਟਾਂ ਦਾ ਹੌਂਸਲਾ, ਪੜ੍ਹੋ ਕਿਹੜੀ ਸੌਗਾਤ ਦੇ ਗਏ ਕੇਂਦਰੀ ਮੰਤਰੀ



ਇਸ ਮੌਕੇ ਵਿਜੀਲੈਂਸ ਦੇ ਡੀਐਸਪੀ ਕੁਲਵੰਤ ਸਿੰਘ ਨੇ ਦੱਸਿਆ ਕਿ ਵਿਧਾਇਕ ਉਹਨਾਂ ਨੂੰ ਪੁੱਛਗਿਛ ਵਿੱਚ ਸਹਿਯੋਗ ਨਹੀਂ ਦੇ ਰਹੇ। ਉਨ੍ਹਾਂ ਕਿਹਾ ਕਿ ਵਿਧਾਇਕ ਦੇ ਖਾਤਿਆਂ ਦੀ ਜਾਂਚ ਕੀਤੀ ਜਾਣੀ ਹੈ। ਇਸਦੇ ਨਾਲ ਹੀ ਉਹਨਾਂ ਦੀ ਚੰਡੀਗੜ੍ਹ ਵਿੱਚ ਦੀ ਸਰਕਾਰੀ ਰਿਹਾਇਸ਼ ਕਦੀ ਦੀ ਵੀ ਛਾਣਬੀਣ ਕੀਤੀ ਜਾ ਰਹੀ ਹੈ। ਇਸ ਲਈ ਉਨ੍ਹਾਂ ਵੱਲੋਂ ਪਤਾ ਉਸ ਕੋਲੋਂ ਪੁਲੀਸ ਰਿਮਾਂਡ ਦੀ ਮੰਗ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਅਦਾਲਤ ਵੱਲੋਂ 2 ਮਾਰਚ ਤੱਕ ਵਿਧਾਇਕ ਨੂੰ ਪੁਲੀਸ ਰਿਮਾਂਡ ਤੇ ਭੇਜ ਦਿੱਤਾ ਹੈ

Last Updated :Feb 27, 2023, 5:42 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.