ETV Bharat / state

ਸਾਂਸਦ ਸਿਮਰਨਜੀਤ ਮਾਨ ਨੇ ਸੀਐੱਮ ਮਾਨ ਉੱਤੇ ਲਾਏ ਗੰਭੀਰ ਇਲਜ਼ਾਮ !

author img

By

Published : Oct 8, 2022, 12:24 PM IST

MP Simranjit Mann made serious allegations against CM Mann, said the government wants to end Panchayati Raj.
ਬਠਿੰਡਾ ਵਿੱਚ ਸਾਂਸਦ ਸਿਮਰਨਜੀਤ ਮਾਨ ਨੇ ਸੀਐੱਮ ਮਾਨ ਉੱਤੇ ਲਾਏ ਗੰਭੀਰ ਇਲਜ਼ਾਮ,ਕਿਹਾ ਪੰਚਾਇਤੀ ਰਾਜ ਖਤਮ ਕਰਨਾ ਚਾਹੁੰਦੀ ਹੈ ਸਰਕਾਰ

ਲੋਕ ਸਭਾ ਸਾਂਸਦ (Lok Sabha MP ) ਸਿਮਰਨਜੀਤ ਸਿੰਘ ਮਾਨ ਨੇ ਪੰਜਾਬ ਸਰਕਾਰ ਉੱਤੇ ਪੰਚਾਇਤੀ ਰਾਜ ਐਕਟ (Panchayati Raj Act) ਨੂੰ ਖਤਮ ਕਰਨ ਦੇ ਇਲਜ਼ਾਮ ਲਗਾਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਭਾਜਪਾ ਅਤੇ RSS ਨਾਲ ਮਿਲ ਕੇ ਕਿਸਾਨਾਂ ਦੀਆਂ ਜ਼ਮੀਨਾਂ ਹੜੱਪਣਾ ਚਾਹੁੰਦੀ ਹੈ।

ਬਠਿੰਡਾ: ਸੰਗਰੂਰ ਤੋਂ ਮੈਂਬਰ ਪਾਰਲੀਮੈਂਟ (Member Parliament) ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਬੀਜੇਪੀ ਅਤੇ ਆਰਐੱਸਐੱਸ ਦੇ ਇਸ਼ਾਰੇ (At the behest of BJP and RSS) ਉੱਤੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਵੱਲੋਂ ਅਜਿਹੇ ਮਤੇ ਵਿਧਾਨ ਸਭਾ ਰਾਹੀਂ ਪਾਸ ਕੀਤੇ ਜਾ ਰਹੇ ਹਨ ਜਿਨ੍ਹਾਂ ਨਾਲ ਪੰਜਾਬ ਦੇ ਕਿਸਾਨ ਬੁਰੀ ਤਰ੍ਹਾਂ ਪ੍ਰਭਾਵਤ ਹੋਣਗੇ ਅਤੇ ਪੰਜਾਬ ਵਿੱਚੋਂ ਪੰਚਾਇਤੀ ਰਾਜ ਖ਼ਤਮ ਹੋ ਜਾਵੇਗਾ (Panchayati Raj will end ) ਅਤੇ ਸਭ ਤੋਂ ਵੱਡੀ ਮਾਰ ਪੰਜਾਬ ਦੇ ਕਿਸਾਨਾਂ ਨੂੰ ਝੱਲਣੀ ਪਵੇਗੀ।

ਉਨ੍ਹਾਂ ਕਿਹਾ ਕਿ ਇਸ ਸਭ ਦੇ ਵਿਰੋਧ ਵਿੱਚ ਉਨ੍ਹਾਂ ਵੱਲੋਂ ਪੰਜਾਬ ਦੀਆਂ ਸਮੁੱਚੀਆਂ ਪੰਚਾਇਤਾਂ ਨਾਲ ਇਹ ਕਮੇਟੀ ਪਿੰਡ ਮਹਿਰਾਜ ਵਿਖੇ ਹੋਣ ਜਾ ਰਹੇ ਵੱਡੇ ਇਕੱਠ ਦੌਰਾਨ ਬਣਾਈ ਜਾਵੇਗੀ ਤਾਂ ਜੋ ਪੰਜਾਬ ਸਰਕਾਰ ਦੇ ਇਸ ਕਦਮ ਦਾ ਡਟਵਾਂ ਵਿਰੋਧ ਕੀਤਾ ਜਾ ਸਕੇ।ਉਨ੍ਹਾਂ ਕਿਹਾ ਕਿ ਲਗਾਤਾਰ ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਵਿਚਲੇ ਕਿਸਾਨਾਂ ਨੂੰ ਉਨ੍ਹਾਂ ਦੇ ਹੱਕਾਂ ਤੋਂ ਵਾਂਝਾ ਕਰਨ ਲਈ ਅਤੇ ਕਾਰਪੋਰੇਟ ਘਰਾਣਿਆਂ ਨੂੰ ਪੰਜਾਬ ਦੀ ਜ਼ਮੀਨ (Punjab land to corporate houses) ਸੌਂਪਣ ਲਈ ਅਜਿਹੇ ਫੈਸਲੇ ਕੀਤੇ ਜਾ ਰਹੇ ਹਨ।

ਬਠਿੰਡਾ ਵਿੱਚ ਸਾਂਸਦ ਸਿਮਰਨਜੀਤ ਮਾਨ ਨੇ ਸੀਐੱਮ ਮਾਨ ਉੱਤੇ ਲਾਏ ਗੰਭੀਰ ਇਲਜ਼ਾਮ,ਕਿਹਾ ਪੰਚਾਇਤੀ ਰਾਜ ਖਤਮ ਕਰਨਾ ਚਾਹੁੰਦੀ ਹੈ ਸਰਕਾਰ

ਵੱਡੀ ਗਿਣਤੀ ਵਿੱਚ ਸਰਪੰਚਾਂ ਅਤੇ ਪੰਚਾਂ ਨਾਲ ਬਠਿੰਡਾ ਦੇ ਸਰਕਟ ਹਾਊਸ ਪਹੁੰਚੇ ਮੈਂਬਰ ਪਾਰਲੀਮੈਂਟ (Member Parliament) ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਕਦਮ ਨੂੰ ਰੋਕਣ ਲਈ ਉਨ੍ਹਾਂ ਵੱਲੋਂ ਲੱਖਾ ਸਧਾਣਾ ਦੀ ਰੱਖੀ ਗਈ ਪਿੰਡ ਮਹਿਰਾਜ ਦੀ ਰੈਲੀ ਵਿਖੇ ਕਮੇਟੀ ਦਾ ਗਠਨ ਕੀਤਾ ਜਾਵੇਗਾ ਅਤੇ ਇਸ ਮੌਕੇ ਪੰਜਾਬ ਦੀਆਂ ਸਾਰੀਆਂ ਹੀ ਸਿਆਸੀ ਧਿਰਾਂ ਅਤੇ ਸੰਘਰਸ਼ਸ਼ੀਲ ਜਥੇਬੰਦੀਆਂ (Struggle Organizations) ਨੂੰ ਇਕ ਮੰਚ ਉੱਤੇ ਇਕੱਠਾ ਹੋਣ ਦਾ ਸੱਦਾ ਦਿੱਤਾ ਜਾਵੇਗਾ ਤਾਂ ਜੋ ਪੰਜਾਬ ਵਿੱਚ ਕਾਰਪੋਰੇਟ ਘਰਾਣਿਆਂ ਵੱਲੋਂ ਪੰਚਾਇਤੀ ਜ਼ਮੀਨ ਦੇ ਨਾਮ ਹੇਠ ਕੀਤੇ ਜਾ ਰਹੇ ਕਬਜ਼ਿਆਂ ਨੂੰ ਰੋਕਿਆ ਜਾ ਸਕੇ।

ਇਹ ਵੀ ਪੜ੍ਹੋ: ਕਾਰ ਨੇ ਛੋਟੀ ਬੱਚੀ ਨੂੰ ਦਰੜਿਆ, ਦਰਦਨਾਕ ਵੀਡੀਓ

ETV Bharat Logo

Copyright © 2024 Ushodaya Enterprises Pvt. Ltd., All Rights Reserved.