Action taken against Amritpal: ਅੰਮ੍ਰਿਤਪਾਲ ਖ਼ਿਲਾਫ਼ ਕਾਰਵਾਈ ਦਾ ਲੋਕਾਂ ਨੇ ਕੀਤਾ ਵਿਰੋਧ, ਕਾਰਵਾਈ ਨੂੰ ਕੇਂਦਰ ਅਤੇ ਪੰਜਾਬ ਸਰਕਾਰ ਦੀ ਦੱਸਿਆ ਸਾਜ਼ਿਸ਼
Published: Mar 18, 2023, 3:36 PM


Action taken against Amritpal: ਅੰਮ੍ਰਿਤਪਾਲ ਖ਼ਿਲਾਫ਼ ਕਾਰਵਾਈ ਦਾ ਲੋਕਾਂ ਨੇ ਕੀਤਾ ਵਿਰੋਧ, ਕਾਰਵਾਈ ਨੂੰ ਕੇਂਦਰ ਅਤੇ ਪੰਜਾਬ ਸਰਕਾਰ ਦੀ ਦੱਸਿਆ ਸਾਜ਼ਿਸ਼
Published: Mar 18, 2023, 3:36 PM
ਬਠਿੰਡਾ ਦੇ ਪਿੰਡ ਚਉਕੇ ਵਿੱਚ ਅੰਮ੍ਰਿਤਪਾਲ ਦੇ ਅੰਮ੍ਰਿਤ ਸੰਚਾਰ ਸਮਾਗਮ ਨੂੰ ਲੈਕੇ ਇਕੱਠੇ ਹੋਏ ਲੋਕਾਂ ਨੇ ਪੰਜਾਬ ਪੁਲਿਸ ਦੀ ਕਾਰਵਾਈ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਦੀ ਮਿਲੀ ਭੁਗਤ ਕਰਕੇ ਸਭ ਕੁਝ ਵਾਪਰਿਆ ਹੈ।
ਬਠਿੰਡਾ: ਗੁਰਭਾਈ ਲਹਿਰ ਨੂੰ ਮੁੱਖ ਰੱਖਦੇ ਹੋਏ ਬਠਿੰਡਾ ਦੇ ਪਿੰਡ ਚਾਉਕੇ ਵਿੱਚ ਰੱਖਿਆ ਗਿਆ ਧਾਰਮਿਕ ਸਮਾਗਮ ਜਿਸ ਵਿੱਚ ਵਾਰਿਸ ਪੰਜਾਬ ਜਥੇਬੰਦੀ ਦੇ ਮੁੱਖੀ ਅੰਮ੍ਰਿਤਪਾਲ ਨੇ ਸ਼ਿਰਕਤ ਕਰਨੀ ਸੀ ਉਸ ਨੂੰ ਹੁਣ ਰੱਦ ਕਰ ਦਿੱਤਾ ਗਿਆ ਹੈ। ਦੱਸ ਦਈਏ ਅੰਮ੍ਰਿਤਪਾਲ ਨੂੰ ਪੁਲਿਸ ਨੇ ਰਾਹ ਵਿੱਚ ਹੀ ਰੋਕ ਲਿਆ ਜਿਸ ਤੋਂ ਬਾਅਦ ਅੰਮ੍ਰਿਤਪਾਲ ਦੇ ਸਾਥੀਆਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਵੀ ਕਰ ਲਿਆ ਹੈ। ਦੂਜੇ ਪਾਸੇ ਪਿੰਡ ਚਉਕੇ ਵਿੱਚ ਇਕੱਠੀ ਹੋਈ ਸੰਗਤ ਨੇ ਪੁਲਿਸ ਦੀ ਇਸ ਕਾਰਵਾਈ ਨੂੰ ਨੀਵੇਂ ਪੱਧਰ ਦੀ ਕੋਝੀ ਕਾਰਵਾਈ ਕਿਹਾ ਹੈ। ਪੁਲਿਸ ਦਾ ਕਹਿਣਾ ਹੈ ਕਿ ਕੇਂਦਰ ਅਤੇ ਪੰਜਾਬ ਸਰਕਾਰ ਨਹੀਂ ਚਾਹੁੰਦੀ ਕਿ ਪੰਜਾਬ ਦੇ ਲੋਕਾਂ ਦੇ ਭਲੇ ਲਈ ਕੋਈ ਅੱਗੇ ਆਵੇ।
ਨਸ਼ੇ ਫੈਲਾਉਣਾ ਚਾਹੁੰਦੀ ਹੈ ਸਰਕਾਰ: ਸਮਾਗਮ ਵਿੱਚ ਸ਼ਮੂਲੀਅਤ ਕਰਨ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਅਂਮ੍ਰਿਤਸਰ ਦੇ ਆਗੂਆਂ ਨੇ ਕਿਹਾ ਹੈ ਕਿ ਅੰਮ੍ਰਿਤਪਾਲ ਨੌਜਵਾਨਾਂ ਨੂੰ ਅੰਮ੍ਰਿਤ ਸੰਚਾਰ ਕਰਵਾ ਰਿਹਾ ਸੀ ਅਤੇ ਜਵਾਨੀ ਨੂੰ ਸਿੱਧੇ ਰਾਹ ਪਾ ਰਿਹਾ ਸੀ। ਉਨ੍ਹਾਂ ਕਿਹਾ ਸਰਕਾਰ ਭਾਵੇਂ ਕੇਂਦਰ ਦੀ ਹੋਵੇ ਜਾਂ ਫਿਰ ਪੰਜਾਬ ਦੀ ਦੋਵੇਂ ਹੀ ਪੰਜਾਬੀਆਂ ਦਾ ਭਲਾ ਨਹੀਂ ਚਾਹੁੰਦੀਆਂ। ਉਨ੍ਹਾਂ ਕਿਹਾ ਅੰਮ੍ਰਿਤਪਾਲ ਅੱਜ ਨੌਜਵਾਨਾਂ ਨੂੰ ਗੁਰੂ ਸੀਹਿਬ ਨਾਲ ਜੋੜਨ ਅਤੇ ਅੰਮ੍ਰਿਤ ਸੰਚਾਰ ਕਰਵਾਉਣ ਲਈ ਆ ਰਿਹਾ ਸੀ । ਉਨ੍ਹਾਂ ਕਿਹਾ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਅੰਮ੍ਰਿਤਪਾਲ ਦੇ ਇਸ ਕੰਮ ਵਿੱਚ ਕੀ ਗਲਤ ਲੱਗਾ ਅਤੇ ਕਿਉਂ ਉਸ ਦਾ ਰਾਹ ਰੋਕਿਆ ਗਿਆ। ਇਸ ਮੌਕੇ ਲੋਕਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਭੜਾਸ ਕੱਢਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਅੰਮ੍ਰਿਤਪਾਲ ਖ਼ਿਲਾਫ਼ ਕੋਝੀਆਂ ਹਰਕਤਾਂ ਨੂੰ ਨਾ ਤਿਆਗਿਆ ਤਾਂ ਮਜਬੂਰ ਹੋਕੇ ਉਨ੍ਹਾਂ ਨੂੰ ਵੀ ਸਰਕਾਰਕ ਖ਼ਿਲਾਫ਼ ਸੜਕਾਂ ਉੱਤੇ ਉਤਰਨਾ ਪਵੇਗਾ।
ਲਗਾਤਾਰ ਵਿਰੋਧ: ਦੱਸ ਦਈਏ ਅੰਮ੍ਰਿਤਪਾਲ ਨੇ ਜਲੰਧਰ ਦੇ ਕਸਬਾ ਸ਼ਾਹਕੋਟ ਤੋਂ ਖ਼ਾਲਸਾ ਵਹੀਰ ਦਾ ਆਗਾਜ਼ ਕਰਨਾ ਸੀ ਅਤੇ ਇਸ ਦੌਰਾਨ ਜਦੋਂ ਅੰਮ੍ਰਿਤਪਾਲ ਆਪਣੇ ਸਮਰਥਕਾਂ ਦੇ ਨਾਲ ਸ਼ਾਹਕੋਟ ਲਈ ਆ ਰਿਹਾ ਸੀ ਤਾਂ ਇਸ ਦੌਰਾਨ ਪੁਲਿਸ ਵੱਲੋਂ ਅੰਮ੍ਰਿਤਪਾਲ ਦਾ ਲਗਾਤਾਰ ਪਿੱਛਾ ਕੀਤਾ ਜਾ ਰਿਹਾ ਸੀ ਅਤੇ ਪੁਲਿਸ ਨੇ ਕਾਫਲੇ ਨੂੰ ਰੋਕ ਕੇ ਅੰਮ੍ਰਿਤਪਾਲ ਨੂੰ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕੀਤੀ ।ਦੱਸ ਦਈਏ ਵਾਰਿਸ ਪੰਜਾਬ ਜਥੇਬੰਦੀ ਦਾ ਮੁਖੀ ਅੰਮ੍ਰਿਤਪਾਲ ਸਿੰਘ ਪੁਲਿਸ ਨੂੰ ਤਿੰਨ ਵੱਖ-ਵੱਖ ਮੁੱਦਿਆਂ ਵਿੱਚ ਲੋੜੀਂਦਾ ਸੀ ਪਰ ਅਜਨਾਲਾ ਥਾਣਾ ਵਿੱਚ ਹੋਏ ਕਾਂਢ ਤੋਂ ਬਾਅਦ ਅੰਮ੍ਰਿਤਪਾਲ ਪੁਲਿਸ ਦੀ ਰਡਾਰ ਉੱਤੇ ਲਗਾਤਾਰ ਬਣਿਆ ਹੋਇਆ ਸੀ। ਦੱਸ ਦਈਏ ਅਜਨਾਲਾ ਵਿੱਚ ਅੰਮ੍ਰਿਤਪਾਲ ਨੇ ਸ੍ਰੀ ਗੁਰੂ ਗੰਥ ਸਾਹਿਬ ਨੂੰ ਢਾਲ ਬਣਾ ਕੇ ਥਾਣੇ ਉੱਤੇ ਸਾਥੀਆਂ ਸਮੇਤ ਹਮਲਾ ਕਰਕੇ ਥਾਣੇ ਨੂੰ ਕਬਜ਼ੇ ਵਿੱਚ ਲੈ ਲਿਆ ਸੀ ਅਤੇ ਇਸ ਦੌਰਾਨ ਅੰਮ੍ਰਿਤਪਾਲ ਆਪਣੇ ਸਾਥੀ ਦੀ ਰਿਹਾਈ ਕਰਵਾ ਕੇ ਹੀ ਮੁੜਿਆ ਸੀ। ਅੰਮ੍ਰਿਤਪਾਲ ਦੇ ਇਸ ਐਕਸ਼ਨ ਤੋਂ ਮਗਰੋਂ ਪੰਜਾਬ ਸਰਕਾਰ ਦੀ ਵਿਰੋਧੀਆਂ ਦੇ ਨਿਸ਼ਾਨੇ ਉੱਤੇ ਵੀ ਆਈ ਸੀ ਅਤੇ ਉਨ੍ਹਾਂ ਕਿਹਾ ਸੀ ਕਿ ਪੰਜਾਬ ਦੀ ਕਾਨੂੰਨ ਵਿਵਸਥਾ ਹਾਸ਼ੀਏ ਉੱਤੇ ਪਹੁੰਚ ਚੁੱਕੀ ਹੈ ਅਤੇ ਹੁਣ ਪੰਜਾਬ ਵਿੱਚ ਪੁਲਿਸ ਵੀ ਸੁਰੱਖਿਅਤ।
ਇਹ ਵੀ ਪੜ੍ਹੋ: G-20 Summit Amritsar: ਜੀ-20 ਸੰਮੇਲਨ ਦੇ ਦੂਸਰੇ ਸੈਸ਼ਨ 'ਚ ਹੋਵੇਗੀ ਲੇਬਰ ਦੀ ਗੱਲ, ਸੁਰੱਖਿਆ ਤਹਿਤ ਪੁਲਿਸ ਨੇ ਕੱਢਿਆ ਫਲੈਗ ਮਾਰਚ
