ETV Bharat / state

ਪੈਸੇ ਦੁੱਗਣੇ ਕਰਨ ਦਾ ਝਾਂਸਾ ਦੇ ਕੇ ਠੱਗੀਆਂ ਮਾਰਨ ਵਾਲੇ ਦੋ ਮੁਲਜ਼ਮ ਆਏ ਪੁਲਿਸ ਅੜਿੱਕੇ, ਜਾਅਲੀ ਕਰੰਸੀ ਵੀ ਬਰਾਮਦ

author img

By

Published : Jul 8, 2023, 6:34 PM IST

ਬਠਿੰਡਾ ਵਿਖੇ ਸੀਆਈਏ ਸਟਾਫ ਵੱਲੋਂ ਦੋ ਮੁਲਜ਼ਮਾਂ ਨੂੰ 9900 ਰੁਪਏ ਦੀ ਜਾਅਲੀ ਕਰੰਸੀ ਸਮੇਤ ਕਾਬੂ ਕੀਤਾ ਗਿਆ ਹੈ। ਦਰਅਸਲ ਇਹ ਮੁਲਜ਼ਮ ਲੋਕਾਂ ਨੂੰ ਪੈਸੇ ਦੁੱਗਣੇ ਕਰਨ ਦਾ ਲਾਲਚ ਦੇ ਕੇ ਉਨ੍ਹਾਂ ਨੂੰ ਜਾਅਲੀ ਕਰੰਸੀ ਦੇ ਦਿੰਦੇ ਸਨ।

Police intercepted two accused who cheated by pretending to double the money
ਪੈਸੇ ਦੁੱਗਣੇ ਕਰਨ ਦਾ ਝਾਂਸਾ ਦੇ ਕੇ ਠੱਗੀਆਂ ਮਾਰਨ ਵਾਲੇ ਦੋ ਮੁਲਜ਼ਮ ਆਏ ਪੁਲਿਸ ਅੜਿੱਕੇ

ਪੈਸੇ ਦੁੱਗਣੇ ਕਰਨ ਦਾ ਝਾਂਸਾ ਦੇ ਕੇ ਠੱਗੀਆਂ ਮਾਰਨ ਵਾਲੇ ਦੋ ਮੁਲਜ਼ਮ ਆਏ ਪੁਲਿਸ ਅੜਿੱਕੇ

ਬਠਿੰਡਾ : ਪੰਜਾਬ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਖਿਲਾਫ਼ ਵਿੱਢੀ ਗਈ ਮੁਹਿੰਮ ਨੂੰ ਉਸ ਸਮੇਂ ਸਫਲਤਾ ਮਿਲੀ ਜਦੋਂ ਸੀਆਈਏ 2 ਸਟਾਫ ਦੀ ਟੀਮ ਵੱਲੋਂ ਅਜਿਹੇ ਦੋ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ, ਜੋ ਪੈਸੇ ਦੁੱਗਣੇ ਕਰਨ ਦੇ ਨਾਮ ਉਤੇ ਲੋਕਾਂ ਨਾਲ ਠੱਗੀਆਂ ਮਾਰਦੇ ਸਨ। ਇਹ ਦੋਵੇਂ ਮੁਲਜ਼ਮ ਲੋਕਾਂ ਨੂੰ ਜਾਅਲੀ ਕਰੰਸੀ ਦੇ ਕੇ ਉਨ੍ਹਾਂ ਠੱਗੀ ਦਾ ਸ਼ਿਕਾਰ ਬਣਾਉਂਦੇ ਸਨ।

ਮੁਲਜ਼ਮਾਂ ਕੋਲੋਂ 9900 ਰੁਪਏ ਦੀ ਜਾਅਲੀ ਕਰੰਸੀ ਬਰਾਮਦ : ਜਾਣਕਾਰੀ ਦਿੰਦੇ ਹੋਏ ਸੀਆਈਏ ਸਟਾਫ਼ ਦੇ ਇੰਚਾਰਜ ਕਰਨ ਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਦੋ ਵਿਅਕਤੀ ਲੋਕਾਂ ਨੂੰ ਪੈਸੇ ਦੁੱਗਣੇ ਕਰਨ ਦੇ ਨਾਮ ਉਤੇ ਠੱਗੀਆਂ ਮਾਰ ਰਹੇ ਹਨ ਅਤੇ ਗੋਨਿਆਣਾ ਮੰਡੀ ਦੇ ਏਰੀਏ ਵਿੱਚ ਸਰਗਰਮ ਹਨ। ਪੁਲਿਸ ਨੇ ਸੂਚਨਾ ਦੇ ਆਧਾਰ ਉਤੇ ਗੁਰਾ ਦਿੱਤਾ ਸਿੰਘ ਅਤੇ ਜੋਤੀ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਤੇ ਇਹਨਾਂ ਦੇ ਕਬਜ਼ੇ ਵਿੱਚੋ 9900 ਰੁਪਏ ਦੀ ਨਕਲੀ ਭਾਰਤੀ ਕਰੰਸੀ ਬਰਾਮਦ ਕੀਤੀ। ਪੁਲਿਸ ਅਧਿਕਾਰੀਆਂ ਨੇ ਜਾਂਚ ਦੌਰਾਨ ਇਨ੍ਹਾਂ ਕੋਲੋਂ ਨਕਲੀ ਨੋਟ ਬਣਾਉਣ ਲਈ ਵਰਤੇ ਜਾਂਦੇ ਕੈਮੀਕਲ ਅਤੇ ਨੋਟ ਛਾਪਣ ਲਈ ਵਰਤੇ ਜਾਂਦੇ ਕਾਗਜ਼ ਆਦਿ ਬਰਾਮਦ ਕੀਤੇ ਹਨ।

ਮੁਲਜ਼ਮਾਂ ਉਤੇ ਪਹਿਲਾਂ ਵੀ ਕਈ ਜਾਲਸਾਜ਼ੀ ਦੇ ਮਾਮਲੇ ਦਰਜ : ਪੁਲਿਸ ਅਧਿਕਾਰੀਆਂ ਨੇ ਦੱਸਿਆ ਇਹ ਭੋਲੇ ਭਾਲੇ ਲੋਕਾਂ ਨੂੰ ਨੋਟ ਦੁੱਗਣੇ ਕਰਨ ਦੇ ਨਾਮ ਉਤੇ ਝਾਂਸਾ ਦਿੰਦੇ ਸਨ ਅਤੇ ਅਸਲੀ ਕਰੰਸੀ ਲੈ ਕੇ ਉਨ੍ਹਾਂ ਨੂੰ ਨਕਲੀ ਕਰੰਸੀ ਦੇ ਦਿੰਦੇ ਸਨ। ਇਨ੍ਹਾਂ ਵੱਲੋਂ ਕਈ ਲੋਕਾਂ ਨਾਲ ਠੱਗੀਆਂ ਮਾਰੀਆਂ ਗਈਆਂ ਹਨ। ਫਿਲਹਾਲ ਪੁਲਿਸ ਵੱਲੋਂ ਦੋ ਲੋਕਾਂ ਖਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਪੁੱਛਗਿਛ ਤੋਂ ਬਾਅਦ ਇਨ੍ਹਾਂ ਕੋਲੋਂ ਹੋਰ ਖੁਲਾਸੇ ਹੋਣ ਦੀ ਉਮੀਦ ਹੈ। ਪਹਿਲਾਂ ਵੀ ਇਨ੍ਹਾਂ ਉਤੇ ਜਾਅਲਸਾਜ਼ੀ ਦੇ ਮਾਮਲੇ ਦਰਜ ਹਨ ਅਤੇ ਕੁਝ ਦੇਰ ਪਹਿਲਾਂ ਹੀ ਇਹ ਜੇਲ੍ਹ ਵਿੱਚੋਂ ਬਾਹਰ ਸਨ। ਬਾਹਰ ਆ ਕੇ ਇਨ੍ਹਾਂ ਵੱਲੋਂ ਫਿਰ ਤੋਂ ਠੱਗੀਆਂ ਮਾਰਨ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ।

ETV Bharat Logo

Copyright © 2024 Ushodaya Enterprises Pvt. Ltd., All Rights Reserved.