ETV Bharat / state

ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ, ਅੰਮ੍ਰਿਤਪਾਲ ਸਿੰਘ ਦੇ ਮਾਤਾ ਪਿਤਾ ਨੇ ਕੀਤੀ ਅਪੀਲ

author img

By ETV Bharat Punjabi Team

Published : Dec 3, 2023, 3:54 PM IST

Praying for the release of Bandi Singhs at Takht Sri Damdama Sahib
ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੀ ਅਰਦਾਸ, ਅੰਮ੍ਰਿਤਪਾਲ ਸਿੰਘ ਦੇ ਮਾਤਾ ਪਿਤਾ ਨੇ ਕੀਤੀ ਅਪੀਲ

Praying for the release of the Bandi Singhs: ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਰਦਾਸ ਕੀਤੀ ਗਈ ਹੈ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਵੀ ਪਾਏ ਗਏ ਹਨ।

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਅੰਮ੍ਰਿਤਪਾਲ ਸਿੰਘ ਦੇ ਮਾਤਾ ਪਿਤਾ ਮੀਡੀਆ ਨਾਲ ਗੱਲਬਾਤ ਕਰਦੇ ਹੋਏ

ਬਠਿੰਡਾ : ਅਸਾਮ ਦੀ ਜੇਲ੍ਹ ਵਿੱਚ ਬੰਦ ਵਾਰਿਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਭਾਈ ਅੰਮ੍ਰਿਤਪਾਲ (Praying for the release of the Bandi Singhs) ਸਿੰਘ ਅਤੇ ਜੇਲ੍ਹਾਂ ਵਿੱਚ ਬੰਦ ਹੋਰਨਾਂ ਬੰਦੀ ਸਿੰਘਾਂ ਦੀ ਰਿਹਾਈ ਲਈ ਅੰਮ੍ਰਿਤਪਾਲ ਸਿੰਘ ਦੀ ਸਮੁੱਚੀ ਜਥੇਬੰਦੀ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸਮੂਹਿਕ ਅਰਦਾਸ ਕੀਤੀ ਹੈ। ਅਰਦਾਸ ਵਿੱਚ ਭਾਈ ਅੰਮ੍ਰਿਤਪਾਲ ਸਿੰਘ ਦੇ ਮਾਤਾ ਪਿਤਾ ਤੋਂ ਇਲਾਵਾ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਤੋ ਇਲਾਵਾ ਵੱਡੀ ਗਿਣਤੀ ਵਿੱਚ ਸੰਗਤ ਨੇ ਹਾਜਰੀ ਲਗਵਾਈ।


ਪੰਜਾਂ ਤਖ਼ਤਾਂ ਉੱਤੇ ਹੋ ਰਹੀ ਅਰਦਾਸ : ਅਰਦਾਸ ਸਮਾਗਮ ਤੋਂ ਪਹਿਲਾ ਗੁਰਦੁਆਰਾ ਬਾਬਾ ਬੀਰ ਸਿੰਘ ਬਾਬਾ ਧੀਰ ਸਿੰਘ ਵਿਖੇ ਤਿੰਨ ਦਿਨਾਂ ਤੋਂ ਪ੍ਰਕਾਸ਼ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਤੋਂ ਉਪਰੰਤ ਵਾਰਿਸ ਪੰਜਾਬ ਦੇ ਮੁਖੀ ਅਤੇ ਅਸਾਮ ਦੇ ਡਿਬਰੂਗੜ ਜੇਲ੍ਹ ’ਚ ਨਜ਼ਰਬੰਦ ਅੰਮ੍ਰਿਤਪਾਲ ਸਿੰਘ ਖ਼ਾਲਸਾ ਸਮੇਤ ਸਮੂਹ ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਂ ਤਖ਼ਤ ਸਾਹਿਬਾਨ ’ਤੇ ਕੀਤੀ ਜਾ ਰਹੀ ਅਰਦਾਸ ਸਮਾਗਮਾਂ ਦੇ ਤਹਿਤ ਤੀਜੇ ਪੜਾਅ ਦਾ ਅਰਦਾਸ ਸਮਾਗਮ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਕੀਤਾ ਗਿਆ। ਅਰਦਾਸ ਤਖ਼ਤ ਸਾਹਿਬ ਦੇ ਐਡੀਸਨ ਹੈਡ ਗ੍ਰੰਥੀ ਭਾਈ ਗੁਰਜੰਟ ਸਿੰਘ ਨੇ ਕੀਤੀ।

ਅੰਮ੍ਰਿਤਪਾਲ ਸਿੰਘ ਦੇ ਮਾਤਾ ਪਿਤਾ ਰਹੇ ਮੌਜੂਦ : ਅਰਦਾਸ ਸਮਾਗਮ ਵਿੱਚ ਵਿਸ਼ੇਸ਼ ਤੌਰ ਉੱਤੇ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੀ ਮੌਜੂਦ ਰਹੇ। ਇਸ ਮੌਕੇ ਮੌਜੂਦ ਅਮ੍ਰਿਤਪਾਲ ਸਿੰਘ ਨੇ ਮਾਤਾ ਪਿਤਾ ਨੇ ਅਰਦਾਸ ਸਮਾਗਮ ਵਿੱਚ ਪੁੱਜੀਆਂ ਸੰਗਤਾਂ ਵੱਲੋਂ ਸਹਿਯੋਗ ਦੇਣ ਲਈ ਸ਼੍ਰੋਮਣੀ ਕਮੇਟੀ ਦਾ ਧੰਨਵਾਦ ਕੀਤਾ। ਉਹਨਾਂ ਦੱਸਿਆਂ ਕਿ 15 ਦਸੰਬਰ ਨੂੰ ਪਟਨਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤਾ ਜਾਵੇਗਾ, ਜਿਸ ਦਾ ਭੋਗ 17 ਦਸੰਬਰ ਨੂੰ ਪਾਉੇਣ ਉਪਰੰਤ ਅਰਦਾਸ ਸਮਾਗਮ ਕੀਤਾ ਜਾਵੇਗਾ।

ਕੀ ਬੋਲੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ : ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕਰਦੇ ਕਿਹਾ ਕਿ ਹਮੇਸ਼ਾ ਹੀ ਸਿੱਖਾਂ ਦੇ ਸਿਰ ਉੱਤੇ ਵੱਡੀਆਂ ਘਟਨਾਵਾਂ ਪਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਜਦੋਂਕਿ ਮੌੜ ਮੰਡੀ ਬੰਬ ਕਾਂਡ ਵਿੱਚ ਡੇਰਾ ਸਿਰਸਾ ਦਾ ਨਾਮ ਆ ਰਿਹਾ ਸੀ ਉਸਦੀ ਫਾਈਲ ਹੀ ਬੰਦ ਕਰ ਦਿੱਤੀ ਗਈ। ਜਥੇਦਾਰ ਨੇ ਕਿਹਾ ਕਿ ਸਿੱਖਾਂ ਦੇ ਖਿਲਾਫ ਕੁੱਝ ਨੈਸ਼ਨਲ ਮੀਡੀਆ ਅਤੇ ਗੁਪਤ ਰੂਪ ਵਿੱਚ ਵੱਡੀਆਂ ਤਾਕਤਾ ਵੱਲੋ ਵਿਸ਼ੇਸ਼ ਰਣਨੀਤੀ ਸਿਰਜੀ ਜਾ ਰਹੀ ਹੈ, ਜਿਸਨੂੰ ਬੰਦ ਕੀਤਾ ਜਾਣਾ ਚਾਹੀਦਾ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.