ETV Bharat / state

ਰਾਮ ਰਹੀਮ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਪੰਜਾਬ ਲਿਆਉਣ ਦੀ ਤਿਆਰੀ ਸ਼ੁਰੂ !

author img

By

Published : Oct 26, 2021, 7:34 PM IST

Updated : Oct 26, 2021, 8:49 PM IST

ਡੇਰਾ ਸਿਰਸਾ (Dera Sirsa) ਮੁਖੀ ਗੁਰਮੀਤ ਰਾਮ ਰਹੀਮ (Gurmeet Ram Rahim) ਪ੍ਰੋਡਕਸ਼ਨ ਵਾਰੰਟ ‘ਤੇ ਪੰਜਾਬ ਲਿਆਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਉਨ੍ਹਾਂ ਦੇ ਪੰਜਾਬ ਆਉਣ ਨੂੰ ਲੈਕੇ ਕਈ ਤਰ੍ਹਾਂ ਦੀ ਕਿਆਸਰਾਈਆਂ ਲਾਈਆਂ ਜਾ ਰਹੀਆਂ ਹਨ। ਚਰਚਾਵਾਂ ਚੱਲ ਰਹੀਆਂ ਹਨ ਕਿ ਉਨ੍ਹਾਂ ਦੇ ਪੰਜਾਬ ਆਉਣ ਨਾਲ ਸੂਬੇ ਦੇ ਵਿੱਚ ਹੋਣ ਵਾਲੀਆਂ ਚੋਣਾਂ ਦੇ ਸਮੀਕਰਨ ਵੀ ਬਦਲ ਸਕਦੇ ਹਨ। ਇਸਦੇ ਨਾਲ ਹੀ ਉਨ੍ਹਾਂ ਦੇ ਪੰਜਾਬ ਆਉਣ ਨੂੰ ਲੈਕੇ ਸੁਰੱਖਿਆ ਦੇ ਮੱਦੇਨਜ਼ਰ ਪ੍ਰਸ਼ਾਸਨ ਚੌਕਸ ਹੋ ਚੁੱਕਿਆ ਹੈ ਤਾਂ ਕਿ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਜਾਵੇ।

ਰਾਮ ਰਹੀਮ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਪੰਜਾਬ ਲਿਆਉਣ ਦੀ ਤਿਆਰੀ ਸ਼ੁਰੂ !
ਰਾਮ ਰਹੀਮ ਨੂੰ ਪ੍ਰੋਡਕਸ਼ਨ ਵਾਰੰਟ ‘ਤੇ ਪੰਜਾਬ ਲਿਆਉਣ ਦੀ ਤਿਆਰੀ ਸ਼ੁਰੂ !

ਬਠਿੰਡਾ: ਬੇਅਦਬੀ ਦੇ ਮੁੱਦੇ ਵਿੱਚ ਡੇਰਾ ਸਿਰਸਾ (Dera Sirsa) ਮੁਖੀ ਗੁਰਮੀਤ ਰਾਮ ਰਹੀਮ (Gurmeet Ram Rahim) ਨੂੰ ਨਾਮਜ਼ਦ ਕਰਨ ਤੋਂ ਬਾਅਦ ਹੁਣ ਫਰੀਦਕੋਟ ਪੁਲਿਸ ਵੱਲੋਂ ਪ੍ਰੋਡਕਸ਼ਨ ਵਾਰੰਟ ‘ਤੇ ਪੰਜਾਬ ਲਿਆਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਜੇਕਰ ਡੇਰਾ ਮੁਖੀ ਗੁਰਮੀਤ ਰਾਮ ਰਹੀਮ (Gurmeet Ram Rahim) ਨੂੰ ਪੁੱਛਗਿੱਛ ਲਈ ਫਰੀਦਕੋਟ ਲਿਆਂਦਾ ਜਾਂਦਾ ਹੈ ਤਾਂ ਇਸ ਤੋਂ ਪਹਿਲਾਂ ਸੁਰੱਖਿਆ ਦੇ ਮੱਦੇਨਜ਼ਰ ਪੁਲਿਸ (Police) ਨੂੰ ਪੁਖ਼ਤਾ ਪ੍ਰਬੰਧ ਕਰਨੇ ਪੈਣਗੇ। ਦੋ ਹਜਾਰ ਸੱਤ ਵਿੱਚ ਡੇਰਾ ਪੈਰੋਕਾਰਾਂ ਅਤੇ ਸਿੱਖਾਂ ਵਿਚਕਾਰ ਮਾਲਵਾ ਬੈਲਟ ਵਿੱਚ ਵੱਡਾ ਟਕਰਾਅ ਹੋਇਆ ਸੀ ਕਿਉਂਕਿ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਵੱਲੋਂ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਦਾ ਸਵਾਂਗ ਰਚਾਇਆ ਗਿਆ ਸੀ। ਉਨ੍ਹਾਂ ਦੇ ਸਵਾਂਗ ਰਚਾਉਣ ਦੇ ਕਾਰਨ ਲਗਾਤਾਰ ਸਿੱਖ ਜਥੇਬੰਦੀਆਂ ਵੱਲੋਂ ਡੇਰਾ ਮੁਖੀ ਖ਼ਿਲਾਫ਼ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਜਾ ਰਹੀ ਸੀ। ਇਸ ਤੋਂ ਬਾਅਦ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਹੋਈਆਂ ਬੇਅਦਬੀਆਂ ਨੂੰ ਲੈ ਕੇ ਵੀ ਡੇਰਾ ਪੈਰੋਕਾਰਾਂ ਦੇ ਨਾਮ ਸਾਹਮਣੇ ਆਉਣ ਤੋਂ ਬਾਅਦ ਸਿੱਖਾਂ ਅਤੇ ਡੇਰਾ ਪੈਰੋਕਾਰਾਂ ਵਿਚਕਾਰ ਤਣਾਅ ਦੀ ਸਥਿਤੀ ਬਣਦੀ ਰਹੀ ਹੈ।

ਰਾਮ ਰਹੀਮ ਦੇ ਪੰਜਾਬ ਆਉਣ ਨੂੰ ਲੈਕੇ ਅਜੇ ਸਥਿਤੀ ਠੀਕ-ਪੁਲਿਸ
ਡੇਰਾ ਪੈਰੋਕਾਰ ਗੁਰਮੀਤ ਰਾਮ ਰਹੀਮ ਸਿੰਘ ਦੀ ਪ੍ਰੋਡਕਸ਼ਨ ਵਰੰਟ ‘ਤੇ ਫਰੀਦਕੋਟ ਅਦਾਲਤ ਵਿੱਚ ਪੇਸ਼ ਕਰਨ ਦੀ ਹਦਾਇਤਾਂ ‘ਤੇ ਚੱਲਦਿਆਂ ਐੱਸਐੱਸਪੀ ਬਠਿੰਡਾ ਅਜੇ ਮਲੂਜਾ ਨੇ ਕਿਹਾ ਕਿ ਫਿਲਹਾਲ ਲਾਅ ਐਂਡ ਆਰਡਰ ਦੀ ਸਥਿਤੀ ਠੀਕ ਹੈ ਜੇਕਰ ਫਿਰ ਵੀ ਸੁਰੱਖਿਆ ਦੀ ਲੋੜ ਪਈ ਤਾਂ ਉਨ੍ਹਾਂ ਵੱਲੋਂ ਪੁਖਤਾ ਪ੍ਰਬੰਧ ਕੀਤੇ ਜਾਣਗੇ।

ਡੇਰਾ ਸਿਰਸਾ ਦੇ ਵਕੀਲ ਦਾ ਅਹਿਮ ਬਿਆਨ

ਓਧਰ ਫਰੀਦਕੋਟ ਅਦਾਲਤ ਵਿੱਚ ਡੇਰਾ ਸਿਰਸਾ ਵੱਲੋਂ ਕੇਸ ਲੜ ਰਹੇ ਵਕੀਲ ਕੇਬਲ ਸਿੰਘ ਦਾ ਕਹਿਣਾ ਹੈ ਕਿ ਫਿਲਹਾਲ ਉਨ੍ਹਾਂ ਵੱਲੋਂ ਪ੍ਰੋਡਕਸ਼ਨ ਵਾਰੰਟ ਸਬੰਧੀ ਅਦਾਲਤ ਵੱਲੋਂ ਦਿੱਤੇ ਗਏ ਫ਼ੈਸਲੇ ਦੀ ਕਾਪੀ ਲਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਾਪੀ ਮਿਲਣ ਤੋਂ ਬਾਅਦ ਹੀ ਅਗਲੀ ਕਾਰਵਾਈ ਆਰੰਭੀ ਜਾਵੇਗੀ।

ਪੰਜਾਬ ਦੇ ਮਾਲਵਾ ਬੈਲਟ ਵਿਚ ਡੇਰਾ ਸਿਰਸਾ ਦੇ ਲੱਖਾਂ ਦੀ ਗਿਣਤੀ ਵਿੱਚ ਸ਼ਰਧਾਲੂ
ਇੱਥੇ ਦੱਸਣਯੋਗ ਹੈ ਕਿ ਡੇਰਾ ਸਿਰਸਾ ਦਾ ਮਾਲਵਾ ਬੈਲਟ ਵਿਚ ਲੱਖਾਂ ਦਾ ਵੋਟ ਬੈਂਕ ਹੈ। ਵੱਡੇ-ਵੱਡੇ ਸਿਆਸੀ ਲੀਡਰ ਚੋਣਾਂ ਸਮੇਂ ਡੇਰਾ ਸਿਰਸਾ ਮੁਖੀ ਦੀ ਹਾਜ਼ਰੀ ਭਰਦੇ ਰਹੇ ਹਨ। ਜੇਕਰ ਫਰੀਦਕੋਟ ਪੁਲਿਸ ਪ੍ਰੋਟੈਕਸ਼ਨ ‘ਤੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਕਰੀਬ ਡੇਢ ਦਹਾਕੇ ਬਾਅਦ ਪੁੱਛ ਗਿੱਛ ਲਈ ਪੰਜਾਬ ਲੈ ਕੇ ਆਉਂਦੀ ਹੈ ਤਾਂ ਇਸ ਨਾਲ ਸਿਆਸੀ ਸਮੀਕਰਨ ਬਦਲਣ ਦੇ ਆਸਾਰ ਬਣ ਜਾਣਗੇ ਕਿਉਂਕਿ ਚੋਣਾਂ ਸਮੇਂ ਡੇਰਾ ਸਿਰਸਾ ਦੇ ਸਿਆਸੀ ਵਿੰਗ ਵੱਲੋਂ ਬਕਾਇਦਾ ਕਿਸੇ ਇੱਕ ਸਿਆਸੀ ਪਾਰਟੀ ਨੂੰ ਡੇਰੇ ਦੇ ਪੈਰੋਕਾਰਾਂ ਨੂੰ ਵੋਟਾਂ ਪਾਉਣ ਲਈ ਕਿਹਾ ਜਾਂਦਾ ਸੀ। ਮਾਲਵਾ ਦੇ ਪਟਿਆਲਾ, ਸੰਗਰੂਰ, ਬਰਨਾਲਾ, ਬਠਿੰਡਾ, ਮਾਨਸਾ, ਫਰੀਦਕੋਟ, ਫਿਰੋਜ਼ਪੁਰ, ਫਾਜ਼ਿਲਕਾ ਅਤੇ ਸ੍ਰੀ ਮੁਕਤਸਰ ਸਾਹਿਬ ਵਿੱਚ ਡੇਰਾ ਸਿਰਸਾ ਦੇ ਲੱਖਾਂ ਪੈਰੋਕਾਰ ਹਨ।

ਕੀ ਹੈ ਪੂਰਾ ਮਾਮਲਾ ?
1 ਜੂਨ 2015 ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਚੋਰੀ ਕਰਕੇ ਬੇਅਦਬੀ ਕਰਨ ਦਾ ਬਾਜਾਖਾਨਾ ਪੁਲਿਸ ਨੇ ਮਾਮਲਾ ਦਰਜ ਕਰ ਮਾਮਲੇ ਦੀ ਜਾਂਚ ਲਈ ਸਿੱਟ ਦਾ ਗਠਨ ਕੀਤਾ ਸੀ। ਇਸ ਸਿੱਟ ਵੱਲੋਂ ਸੱਤ ਡੇਰਾ ਪ੍ਰੇਮੀਆਂ ਨੂੰ ਨਾਮਜ਼ਦ ਕੀਤਾ ਗਿਆ ਸੀ। ਉਨ੍ਹਾਂ ਦੀ ਗ੍ਰਿਫਤਾਰੀ ਤੋਂ ਬਾਅਦ ਡੇਰੇ ਦੀ ਕੋਰ ਕਮੇਟੀ ਦੇ ਤਿੰਨ ਮੈਂਬਰ ਮੁੱਖ ਸਾਜ਼ਿਸ਼ਕਾਰ ਵਜੋਂ ਸਾਹਮਣੇ ਆਏ ਸਨ ਅਤੇ ਇਸ ਮਾਮਲੇ ਵਿੱਚ ਪੁਲਿਸ ਸਿੱਟ ਵੱਲੋਂ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ 6 ਜੁਲਾਈ 2019 ਡੇਰਾ ਸਿਰਸਾ ਮੁਖੀ ਦੀ ਹਾਲੇ ਤੱਕ ਇਸ ਮਾਮਲੇ ਵਿਚ ਨਾ ਹੀ ਗ੍ਰਿਫ਼ਤਾਰੀ ਹੋ ਸਕੀ ਸੀ ਅਤੇ ਨਾ ਹੀ ਪੁੱਛਗਿੱਛ ਹੋ ਸਕੀ ਸੀ।

ਇਹ ਵੀ ਪੜ੍ਹੋ:ਆਪ ਦੇ ਬਾਗੀ ਵਿਧਾਇਕ ਮਾਸਟਰ ਬਲਦੇਵ ਸਿੰਘ ਮੈਂਬਰਸ਼ਿਪ ਕੀਤੀ ਖ਼ਤਮ

Last Updated : Oct 26, 2021, 8:49 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.