ETV Bharat / state

ਜ਼ੀਰਾ ਸ਼ਰਾਬ ਫੈਕਟਰੀ ਬੰਦ ਹੋਣ ਨਾਲ ਕਾਰੋਬਾਰੀਆਂ ਦੇ ਮਨਾਂ ਵਿਚ ਬੈਠਿਆ ਡਰ ?

author img

By

Published : Jan 22, 2023, 9:32 AM IST

Protest among businessmen due to closure of Zeera Liquor Factory
ਜ਼ੀਰਾ ਸ਼ਰਾਬ ਫੈਕਟਰੀ ਬੰਦ ਹੋਣ ਨਾਲ ਕਾਰੋਬਾਰੀਆਂ ਦੇ ਮਨਾਂ ਵਿਚ ਬੈਠਿਆ ਡਰ ?

ਪੰਜਾਬ ਸਰਕਾਰ ਵੱਲੋਂ ਪਿਛਲੇ ਦਿਨੀਂ ਬੰਦ ਕਰਵਾਈ ਗਈ ਜ਼ੀਰਾ ਸ਼ਰਾਬ ਫੈਕਟਰੀ ਤੋਂ ਬਾਅਦ ਸਰਕਾਰ ਦੇ ਇਸ ਫੈਸਲੇ ਤੋਂ ਕੁਝ ਕਾਰੋਬਾਰੀ ਨਾਖੁਸ਼ ਨਜ਼ਰ ਆ ਰਹੇ ਹਨ। ਵਪਾਰ ਮੰਡਲ ਦੇ ਪ੍ਰਧਾਨ ਰਜਿੰਦਰ ਕੁਮਾਰ ਨੇ ਕਿਹਾ ਕਿ ਸਰਕਾਰ ਦਾ ਇਹ ਫੈਸਲਾ ਇਕਤਰਫਾ ਸੀ। ਜੇਕਰ ਇਸੇ ਤਰ੍ਹਾਂ ਦੇ ਫੈਸਲੇ ਸਰਕਾਰ ਲੈਂਦੀ ਰਹੀ ਤਾਂ ਕਾਰੋਬਾਰੀ ਪੰਜਾਬ ਵਿਚ ਇੰਡਸਟ੍ਰੀ ਲਾਉਣ ਤੋਂ ਵੀ ਡਰਨਗੇ।

ਜ਼ੀਰਾ ਸ਼ਰਾਬ ਫੈਕਟਰੀ ਬੰਦ ਹੋਣ ਨਾਲ ਕਾਰੋਬਾਰੀਆਂ ਦੇ ਮਨਾਂ ਵਿਚ ਬੈਠਿਆ ਡਰ ?

ਬਠਿੰਡਾ : ਪਿਛਲੇ ਦਿਨੀਂ ਪੰਜਾਬ ਸਰਕਾਰ ਵੱਲੋਂ ਜ਼ੀਰਾ ਸ਼ਰਾਬ ਫੈਕਟਰੀ ਨੂੰ ਪੱਕੇ ਤੌਰ ਉਤੇ ਬੰਦ ਕੀਤੇ ਗਏ ਐਲਾਨ ਤੋਂ ਬਾਅਦ ਪੰਜਾਬ ਦੇ ਬਹੁਤੇ ਇੰਡਸਟਰੀ ਚਲਾਉਣ ਵਾਲੇ ਖੁਸ਼ ਨਹੀਂ ਨਜ਼ਰ ਆ ਰਹੇ। ਬਠਿੰਡਾ ਤੋ ਵਪਾਰ ਮੰਡਲ ਦੇ ਪ੍ਰਧਾਨ ਰਜਿੰਦਰ ਕੁਮਾਰ ਰਾਜੂ ਭੱਠੇ ਵਾਲੇ ਦਾ ਕਹਿਣਾ ਹੈ ਕਿ ਸ਼ਰਾਬ ਫੈਕਟਰੀ ਬੰਦ ਕਰਨ ਦਾ ਸਰਕਾਰ ਦਾ ਫੈਸਲਾ ਇਕ ਤਰਫਾ ਹੈ। ਪੰਜਾਬ ਸਰਕਾਰ ਵੱਲੋਂ ਜਿਸ ਤਰ੍ਹਾਂ ਇੰਡਸਟਰੀ ਨੂੰ ਇੱਕਦਮ ਬੰਦ ਕਰਨ ਦਾ ਫੈਸਲਾ ਲਿਆ ਗਿਆ ਹੈ ਉਹ ਮੰਦਭਾਗਾ ਹੈ ਕਿਉਂਕਿ ਕਿਸੇ ਵੀ ਕਾਰੋਬਾਰੀ ਵੱਲੋਂ ਕਰੋੜਾਂ ਰੁਪਏ ਲਗਾ ਕੇ ਇੰਡਸਟਰੀ ਸ਼ੁਰੂ ਕੀਤੀ ਜਾਂਦੀ ਹੈ ਅਤੇ ਉਸ ਨੂੰ ਚਲਾਉਣ ਲਈ ਉਨ੍ਹਾਂ ਵੱਲੋਂ ਬਕਾਇਦਾ ਸਾਰੀਆਂ ਸ਼ਰਤਾਂ ਪੂਰੀਆਂ ਕੀਤੀਆਂ ਜਾਂਦੀਆਂ ਹਨ ਪਰ ਸਰਕਾਰ ਵੱਲੋਂ ਅਚਾਨਕ ਲਏ ਗਏ ਇਸ ਫੈਸਲੇ ਨਾਲ ਵਪਾਰੀ ਦਾ ਜਿੱਥੇ ਕਰੋੜਾਂ ਰੁਪਏ ਦਾ ਨੁਕਸਾਨ ਹੁੰਦਾ ਹੈ ਉੱਥੇ ਹੋਰ ਵਪਾਰੀ ਵੀ ਪੰਜਾਬ ਵਿਚ ਕਾਰੋਬਾਰ ਸਥਾਪਤ ਕਰਨ ਤੋਂ ਡਰਦੇ ਹਨ।

ਵਪਾਰੀ ਨੂੰ ਭਾਵੇਂ ਸਰਕਾਰ ਵੱਲੋਂ ਸ਼ਰਤਾਂ ਪੂਰੀਆਂ ਕਰਨ ਤੇ ਇੰਡਸਟਰੀ ਲਗਾਉਣ ਦੀ ਇਜਾਜ਼ਤ ਦਿੱਤੀ ਜਾਂਦੀ ਹੈ ਪਰ ਕਿਤੇ ਨਾ ਕਿਤੇ ਉਸ ਦੇ ਮਨ ਵਿਚ ਇਹ ਡਰ ਬੈਠ ਜਾਂਦਾ ਹੈ ਕੀ ਸਰਕਾਰ ਉਸ ਦੇ ਕਾਰੋਬਾਰ ਨੂੰ ਕਿਸੇ ਸਮੇਂ ਵੀ ਬੰਦ ਕਰ ਸਕਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਤਰੱਕੀ ਵਿੱਚ ਇੰਡਸਟਰੀ ਦਾ ਵੱਡਾ ਯੋਗਦਾਨ ਹੈ ਪਰ ਸਰਕਾਰਾਂ ਵੱਲੋਂ ਕੋਈ ਵੀ ਇੰਡਸਟਰੀ ਸਬੰਧੀ ਚੰਗਾ ਫੈਸਲਾ ਨਾ ਲਏ ਜਾਣ ਕਾਰਨ ਵੱਡੀ ਪੱਧਰ ਉਤੇ ਕਾਰੋਬਾਰੀ ਹੋਰਨਾਂ ਸੂਬਿਆਂ ਦਾ ਰੁਖ ਕਰ ਰਹੇ ਹਨ ਅਤੇ ਪੰਜਾਬ ਦਾ ਨੌਜਵਾਨ ਵਿਦੇਸ਼ਾਂ ਵਿੱਚ ਰੁਜ਼ਗਾਰ ਦੀ ਭਾਲ ਵਿੱਚ ਜਾ ਰਿਹਾ ਹੈ।

ਇਹ ਵੀ ਪੜ੍ਹੋ :ਅੰਮ੍ਰਿਤਸਰ ਵਿੱਚ ਪੁਲਿਸ ਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ, ਇਕ ਪੁਲਿਸ ਮੁਲਾਜ਼ਮ ਜ਼ਖਮੀ

ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕੋਈ ਵੀ ਫੈਸਲਾ ਲੈਣ ਸਮੇਂ ਦੋਵੇਂ ਧਿਰਾਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ ਕਿਉਂਕਿ ਪੰਜਾਬ ਵਿਚ ਕਾਰੋਬਾਰ ਅਤੇ ਕਿਸਾਨਾਂ ਦੀ ਉਪਜ ਇਕੋ ਜਿਹੀ ਮਹੱਤਤਾ ਰੱਖਦੀ ਹੈ। ਜੇਕਰ ਪੰਜਾਬ ਦੀ ਇੰਡਸਟਰੀ ਇਸੇ ਤਰ੍ਹਾਂ ਬੰਦ ਹੁੰਦੀ ਰਹੀ ਤਾਂ ਪੰਜਾਬ ਸਰਕਾਰ ਨੂੰ ਵੱਡੀ ਪੱਧਰ ਉੱਪਰ ਆਰਥਿਕ ਨੁਕਸਾਨ ਝੱਲਣਾ ਪਵੇਗਾ ਅਤੇ ਵਪਾਰੀ ਪੰਜਾਬ ਵਿਚ ਇੰਡਸਟਰੀ ਲਗਾਉਣ ਤੋਂ ਡਰਨਗੇ ਕਿ ਜੇਕਰ ਉਹ ਪੰਜਾਬ ਵਿਚ ਆਪਣਾ ਕਾਰੋਬਾਰ ਚਲਾਉਂਦੇ ਹਨ ਤਾਂ ਕਿਤੇ ਸਰਕਾਰ ਉਸ ਨੂੰ ਬੰਦ ਨਾ ਕਰ ਦੇਵੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.