CM ਭਗਵੰਤ ਮਾਨ ਦੀ ਆਮਦ ਤੋਂ ਪਹਿਲਾਂ ਠੇਕਾ ਮੁਲਾਜ਼ਮਾਂ ਵੱਲੋਂ ਵਿਰੋਧ ਪ੍ਰਦਰਸ਼ਨ, ਪੁਲਿਸ ਨੇ ਹਿਰਾਸਤ 'ਚ ਲਏ ਪ੍ਰਦਸ਼ਨਕਾਰੀ

author img

By

Published : May 21, 2023, 10:02 PM IST

contract employees Protest in Bathinda

ਠੇਕਾ ਮੁਲਾਜ਼ਮਾਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਬੈਠਕ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਅੱਜ ਪ੍ਰਦਰਸ਼ਨ ਕੀਤਾ ਜਾਣਾ ਸੀ। ਪਰ ਪੁਲਿਸ ਵਿਭਾਗ ਨੂੰ ਪ੍ਰਦਰਸ਼ਨਕਾਰੀਆਂ ਦਾ ਪਤਾ ਚੱਲਦੇ ਹੀ ਉਹਨਾਂ ਵੱਲੋਂ ਇਨ੍ਹਾਂ ਠੇਕਾ ਮੁਲਾਜ਼ਮਾਂ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਪੁਲਿਸ ਵੱਲੋਂ ਇਨ੍ਹਾਂ ਪ੍ਰਦਸ਼ਨਕਾਰੀਆਂ ਨੂੰ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਵਿੱਚ ਭੇਜ ਦਿੱਤਾ ਗਿਆ।

ਠੇਕਾ ਮੁਲਾਜ਼ਮਾਂ ਵੱਲੋਂ ਵਿਰੋਧ ਪ੍ਰਦਰਸ਼ਨ

ਬਠਿੰਡਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪ੍ਰਬੰਧਕਾਂ ਵੱਲੋਂ ਅੱਜ ਐਤਵਾਰ ਨੂੰ ਬਠਿੰਡਾ ਦੇ ਲੇਖ ਵਿਊ ਗੈਸਟ ਹਾਊਸ ਉਸ ਵਿੱਚ ਪਹੁੰਚ ਕੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਬੈਠਕ ਕੀਤੀ ਜਾਣੀ ਸੀ। ਪਰ ਉਸ ਤੋਂ ਪਹਿਲਾਂ ਹੀ ਵੱਡੀ ਗਿਣਤੀ ਵਿਚ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰਦੇ ਠੇਕਾ ਮੁਲਾਜ਼ਮ ਰੋਜ਼ ਗਾਰਡਨ ਵਿਖੇ ਇਕੱਠੇ ਹੋਣੇ ਸ਼ੁਰੂ ਹੋ ਗਏ।

ਠੇਕਾ ਮੁਲਾਜ਼ਮਾਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਬੈਠਕ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਅੱਜ ਪ੍ਰਦਰਸ਼ਨ ਕੀਤਾ ਜਾਣਾ ਸੀ। ਪਰ ਪੁਲਿਸ ਵਿਭਾਗ ਨੂੰ ਪ੍ਰਦਰਸ਼ਨਕਾਰੀਆਂ ਦਾ ਪਤਾ ਚੱਲਦੇ ਹੀ ਉਹਨਾਂ ਵੱਲੋਂ ਇਨ੍ਹਾਂ ਠੇਕਾ ਮੁਲਾਜ਼ਮਾਂ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਪੁਲਿਸ ਵੱਲੋਂ ਇਨ੍ਹਾਂ ਪ੍ਰਦਸ਼ਨਕਾਰੀਆਂ ਨੂੰ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਵਿੱਚ ਭੇਜ ਦਿੱਤਾ ਗਿਆ। ਥੋੜੀ ਦੇਰ ਬਾਅਦ ਹੀ ਥਰਮਲ ਪਲਾਂਟ ਦੇ ਕੱਚੇ ਕਾਮਿਆਂ ਪ੍ਰਦਰਸ਼ਨ ਕਰਦੇ ਹੋਏ ਰੋਜ਼ ਗਾਰਡਨ ਚੌਂਕ ਵਿੱਚ ਪਹੁੰਚੇ

ਜਿੱਥੇ ਪੁਲਿਸ ਵੱਲੋਂ ਉਨ੍ਹਾਂ ਨੂੰ ਰੋਕ ਲਿਆ ਗਿਆ ਪ੍ਰਦਰਸ਼ਨਕਾਰੀਆਂ ਵੱਲੋਂ ਲਗਾਤਾਰ ਮੁੱਖ ਮੰਤਰੀ ਨਾਲ ਪੈਨਲ ਮੀਟਿੰਗ ਦੀ ਮੰਗ ਕੀਤੀ ਜਾ ਰਹੀ ਸੀ ਉਨ੍ਹਾਂ ਦਾ ਆਰੋਪ ਸੀ ਕਿ ਸਰਕਾਰ ਵੱਲੋਂ ਜੋ ਕੱਚੇ ਕਾਮੇ ਪੱਕੇ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ, ਉਹ ਸਰਾਸਰ ਝੂਠੇ ਹਨ। ਕਿਉਂਕਿ ਬਹੁਤ ਵੀ ਕਰਮਚਾਰੀ ਪੰਜਾਬ ਸਰਕਾਰ ਦੀਆਂ ਨਵੀਆਂ ਲਾਗੂ ਕੀਤੀਆਂ ਸ਼ਰਤਾਂ ਅਨੁਸਾਰ ਪੱਕੇ ਨਹੀਂ ਹੋ ਸਕਦੇ, ਇਸ ਲਈ ਉਹਨਾਂ ਵੱਲੋਂ ਮਜ਼ਬੂਰਨ ਇਹ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਵੱਧ ਰਹੀ ਗਰਮੀ ਅਤੇ ਧਰਤੀ ਚੋਂ ਨਿਕਲਦੀ ਤਪਸ! ਏਨੀ ਜ਼ਿਆਦਾ ਗਰਮੀ ਵਿੱਚ ਖੜ੍ਹਾ ਹੋਣਾ ਤਾਂ ਦੂਰ ਮੁੱਖ ਮੰਤਰੀ ਨੂੰ ਮਿਲਣ ਆਏ ਇਹ ਲੋਕ ਸੜਕ ਉੱਤੇ ਬੈਠੇ ਰਹੇ, ਜਿਨ੍ਹਾਂ ਦੇ ਕਈ ਸਾਥੀਆਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ।

ਇਨ੍ਹਾਂ ਮੁਲਾਜ਼ਮਾਂ ਦੇ ਨਾਲ ਗੱਲਬਾਤ ਕੀਤੀ ਗਈ ਤਾਂ ਇਨ੍ਹਾਂ ਮੁਲਾਜ਼ਮਾਂ ਦੀ ਸਿਰਫ਼ ਇਕੋ-ਇੱਕ ਮੰਗ ਸੀ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣਾ ਚਾਹੁੰਦੇ ਹਨ ਅਤੇ ਆਪਣੀ ਸਮੱਸਿਆਵਾਂ ਦੱਸਣਾ ਚਾਹੁੰਦੇ ਹਨ ਕਿ ਉਹ ਲੰਬੇ ਸਮੇਂ ਤੋਂ ਵੱਖ-ਵੱਖ ਵਿਭਾਗਾਂ ਵਿੱਚ ਠੇਕੇ ਉੱਤੇ ਕੰਮ ਕਰ ਰਹੇ ਹਨ। ਕਈ ਸਾਲਾਂ ਤੋਂ ਸਿਰਫ਼ 8 ਹਜ਼ਾਰ ਰੁਪਏ ਵਿੱਚ ਪਰਿਵਾਰ ਦਾ ਗੁਜ਼ਾਰਾ ਕਰ ਰਹੇ ਹਨ, ਕੀ ਸਰਕਾਰ ਉਨ੍ਹਾਂ ਨੂੰ ਪੱਕਾ ਕਰੇਗੀ। ਸੜਕ ਉੱਤੇ ਬੈਠਾ ਠੇਕਾ ਮੁਲਾਜ਼ਮ ਤਪਦੀ ਗਰਮੀ ਵਿੱਚ ਸੜਕ ਉੱਤੇ ਬੈਠਾ ਹੈ, ਜਿਸ ਦੀ ਤਕਲੀਫ ਜਾਂ ਤਾਂ ਇਹ ਹੈ ਖੁਦ ਜਾਣਦੇ ਹਨ ਜਾਂ ਪਰਿਵਾਰ ਪਰ ਪਤਾ ਨਹੀਂ ਸਰਕਾਰਾਂ ਤੱਕ ਇਨ੍ਹਾਂ ਦਾ ਦਰਦ ਪਹੁੰਚਦਾ ਹੈ ਜਾਂ ਨਹੀ ਜਿਨ੍ਹਾਂ ਨੂੰ ਪੁਲਿਸ ਵੱਲੋਂ ਰਸਤੇ ਵਿੱਚ ਹੀ ਰੋਕ ਲਿਆ ਗਿਆ।

ETV Bharat Logo

Copyright © 2024 Ushodaya Enterprises Pvt. Ltd., All Rights Reserved.