ETV Bharat / state

ਪੀਆਰਟੀਸੀ ਤੇ ਪਨਬੱਸ ਠੇਕਾ ਮੁਲਾਜ਼ਮਾਂ ਨੇ ਕੀਤਾ ਰੋਸ ਪ੍ਰਦਰਸ਼ਨ

author img

By

Published : Sep 8, 2021, 8:18 PM IST

ਪੀਆਰਟੀਸੀ ਅਤੇ ਪਨਬੱਸ ਠੇਕਾ ਕਰਮਚਾਰੀਆਂ ਨੇ ਕੀਤਾ ਰੋਸ ਪ੍ਰਦਰਸ਼ਨ
ਪੀਆਰਟੀਸੀ ਅਤੇ ਪਨਬੱਸ ਠੇਕਾ ਕਰਮਚਾਰੀਆਂ ਨੇ ਕੀਤਾ ਰੋਸ ਪ੍ਰਦਰਸ਼ਨ

ਪੰਜਾਬ ਸਰਕਾਰ ਨੇ ਪਿਛਲੇ ਲੰਬੇ ਸਮੇਂ ਤੋਂ ਪੀ.ਆਰ.ਟੀ.ਸੀ ਅਤੇ ਪਨਬੱਸ ਦੀਆਂ ਮੰਗਾਂ ਦਾ ਕੋਈ ਹੱਲ ਨਹੀਂ ਕੱਢਿਆ। ਜਿਸਦੇ ਕਾਰਨ ਉਨ੍ਹਾਂ ਵੱਲੋਂ ਆਪਣੀ ਜਾਇਜ਼ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਹੜਤਾਲ ਕਰਨੀ ਪੈ ਰਹੀ ਹੈ। ਅੱਜ ਬਠਿੰਡਾ ਵਿੱਚ ਲੰਮੀ ਰੈਲੀ ਕੱਢੀ ਗਈ।

ਬਠਿੰਡਾ: ਪੀ.ਆਰ.ਟੀ.ਸੀ (PRTC) ਅਤੇ ਪਨਬੱਸ (PUNBUS) ਦੇ ਕਰਮਚਾਰੀਆਂ ਵੱਲੋਂ ਅੱਜ ਬਠਿੰਡਾ (Bathinda) ਸ਼ਹਿਰ ਦੇ ਵੱਖ ਵੱਖ ਬਾਜ਼ਾਰਾਂ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ। ਵੱਡੀ ਗਿਣਤੀ ਵਿੱਚ ਇਕੱਠੇ ਹੋਏ ਠੇਕਾ ਮੁਲਾਜ਼ਮਾਂ (Contract employees) ਵੱਲੋਂ ਪੰਜਾਬ ਸਰਕਾਰ (Government of Punjab) ਖਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।

ਪਰ ਇਸਦੇ ਬਾਵਜੂਦ ਠੇਕਾ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਹੱਕੀ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਹ ਇਸੇ ਤਰ੍ਹਾਂ ਆਪਣਾ ਸੰਘਰਸ਼ ਜਾਰੀ ਰੱਖਣਗੇ। ਉਹਨਾਂ ਕਿਹਾ ਕਿ ਹਰ ਹਾਲਤ ਵਿੱਚ ਆਪਣੀਆਂ ਮੰਗਾਂ ਮੰਨਵਾ ਕੇ ਰਹਾਂਗੇ।

ਕੰਟਰੈਕਟ ਕਰਮਚਾਰੀ (Contract employees) ਸੰਦੀਪ ਸਿੰਘ ਗਰੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ ਲੰਬੇ ਸਮੇਂ ਤੋਂ ਉਨ੍ਹਾਂ ਦੀਆਂ ਮੰਗਾਂ ਦਾ ਕੋਈ ਹੱਲ ਨਹੀਂ ਕੱਢਿਆ। ਜਿਸਦੇ ਕਾਰਨ ਉਨ੍ਹਾਂ ਵੱਲੋਂ ਆਪਣੀ ਜਾਇਜ਼ ਮੰਗਾਂ ਨੂੰ ਲੈ ਕੇ ਹੜਤਾਲ ਕਰਨੀ ਪੈ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਉਨ੍ਹਾਂ ਦੇ ਨਾਲ ਝੂਠੇ ਵਾਅਦੇ ਕਰਦੀ ਆਈ ਹੈ। ਟਰਾਂਸਪੋਰਟ (Transport) ਮੰਤਰੀ ਵੱਲੋਂ ਉਨ੍ਹਾਂ ਦੇ ਨਾਲ ਕਈ ਬੈਠਕਾਂ ਕੀਤੀਆਂ ਜਾ ਚੁੱਕੀਆਂ ਹਨ। ਪਰ ਕਿਸੇ ਗੱਲ ਦਾ ਕੋਈ ਨਤੀਜਾ ਹਾਲੇ ਤੱਕ ਨਹੀਂ ਨਿਕਲਿਆ ਹੈ। ਜਿਸ ਕਰ ਕੇ ਮੁਲਾਜ਼ਮਾਂ ਵਿਚ ਸਰਕਾਰ ਦੇ ਪ੍ਰਤੀ ਰੋਸ ਹਨ।

ਪੀਆਰਟੀਸੀ ਅਤੇ ਪਨਬੱਸ ਠੇਕਾ ਕਰਮਚਾਰੀਆਂ ਨੇ ਕੀਤਾ ਰੋਸ ਪ੍ਰਦਰਸ਼ਨ

ਉਹਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਮੁੱਖ ਮੰਗਾਂ ਵਿੱਚ ਦਸ ਹਜ਼ਾਰ ਸਰਕਾਰੀ ਬੱਸਾਂ ਚਲਾਉਣਾ, ਪਨਬੱਸ ਅਤੇ ਪੀਆਰਟੀਸੀ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨਾ, ਸੁਪਰੀਮ ਕੋਰਟ ਦੇ ਫ਼ੈਸਲੇ ਮੁਤਾਬਕ ਬਰਾਬਰ ਕੰਮ ਬਰਾਬਰ ਤਨਖ਼ਾਹ ਨੂੰ ਲਾਗੂ ਕਰਨਾ, ਰਿਪੋਰਟਾਂ ਦੀ ਕੰਡੀਸ਼ਨਸ ਨੂੰ ਰੱਦ ਕਰ ਕੇ ਮੁਲਾਜ਼ਮਾਂ ਨੂੰ ਬਹਾਲ ਕਰਨਾ ਅਤੇ ਹੋਰ ਮੰਗਾਂ ਨੂੰ ਮੰਨਣਾ।

ਸੰਦੀਪ ਸਿੰਘ ਗਰੇਵਾਲ ਨੇ ਕਿਹਾ ਕਿ ਅੱਗੇ ਦੀ ਰਣਨੀਤੀ ਮੀਟਿੰਗ ਕਰ ਕੇ ਤੈਅ ਕੀਤੀ ਜਾਏਗੀ। ਅੱਗੇ ਸੰਘਰਸ਼ ਨੂੰ ਤੇਜ਼ ਕਰਨਾ ਹੈ ਜਾਂ ਫਿਰ ਮੁੱਖ ਮੰਤਰੀ ਦੇ ਘਰ ਦਾ ਘਿਰਾਓ ਕਰਨਾ ਹੈ ਜਾਂ ਨਹੀਂ ।

ਇਹ ਵੀ ਪੜ੍ਹੋਂ: ਪਨਬਸ /ਪੀਆਰਟੀਸੀ ਠੇਕਾ ਮੁਲਾਜ਼ਮਾਂ ਦੀ ਮੁੱਖ ਸਕੱਤਰ ਨਾਲ ਮੀਟਿੰਗ ਬੇਸਿੱਟਾ

ETV Bharat Logo

Copyright © 2024 Ushodaya Enterprises Pvt. Ltd., All Rights Reserved.