ETV Bharat / state

ਖੇਤੀ ਕਾਨੂੰਨ ਵਾਪਸ ਲਏ ਜਾਣ ਤੋਂ ਬਾਅਦ ਅਕਾਲੀ ਦਲ ਅਤੇ ਕਿਸਾਨਾਂ ਦੇ ਪ੍ਰਤੀਕਰਮ

author img

By

Published : Nov 19, 2021, 7:00 PM IST

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਦੇ ਤਿੰਨ ਖੇਤੀ ਬਿੱਲ ਸਬੰਧੀ ਲਏ ਗਏ, ਫ਼ੈਸਲੇ ਦਾ ਸਵਾਗਤ ਕੀਤਾ ਅਤੇ ਸ਼ਾਂਤਮਈ ਕਿਸਾਨ ਅੰਦੋਲਨ ਕਾਰਨ ਕਿਸਾਨਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਸਮੁੱਚੇ ਲੋਕਾਂ ਦੀ ਜਿੱਤ ਹੈ।

ਖੇਤੀ ਕਾਨੂੰਨ ਵਾਪਸ ਲਏ ਜਾਣ ਤੋਂ ਬਾਅਦ ਅਕਾਲੀ ਦਲ ਅਤੇ ਕਿਸਾਨਾਂ ਦੇ ਪ੍ਰਤੀਕਰਮ
ਖੇਤੀ ਕਾਨੂੰਨ ਵਾਪਸ ਲਏ ਜਾਣ ਤੋਂ ਬਾਅਦ ਅਕਾਲੀ ਦਲ ਅਤੇ ਕਿਸਾਨਾਂ ਦੇ ਪ੍ਰਤੀਕਰਮ

ਬਠਿੰਡਾ: ਅੱਜ ਦੇਸ਼ ਦੇ ਪ੍ਰਧਾਨ ਮੰਤਰੀ ਨੇ ਤਿੰਨ ਖੇਤੀ ਕਾਨੂੰਨ ਰੱਦ ਕਰਨ ਦਾ ਐਲਾਨ ਕਰ ਦਿੱਤਾ ਹੈ। ਜਿਸਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ (Shiromani Akali Dal Badal's Patron Parkash Singh Badal) ਨੇ ਕੇਂਦਰ ਸਰਕਾਰ (Central Government) ਵੱਲੋਂ ਤਿੰਨ ਖੇਤੀ ਬਿੱਲ ਵਾਪਸ ਲਏ ਜਾਣ ਦਾ ਸਵਾਗਤ ਕੀਤਾ। ਉਹਨਾਂ ਕਿਸਾਨਾਂ ਨੂੰ ਵਧਾਈ ਦਿੱਤੀ।

ਉਥੇ ਹੀ ਉਹਨਾਂ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਕੇਂਦਰ ਸਰਕਾਰ ਵੱਲੋਂ ਕੋਈ ਕਾਨੂੰਨ ਲਿਆਂਦੇ ਗਏ ਹੋਣ ਅਤੇ ਲੋਕਾਂ ਨੇ ਉਨ੍ਹਾਂ ਵੱਲੋਂ ਐਨਾ ਸ਼ਾਂਤਮਈ ਵਿਰੋਧ ਕੀਤਾ ਗਿਆ ਹੋਵੇ। ਉਹਨਾਂ ਨੇ ਉਨ੍ਹਾਂ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕੀਤੀ, ਜੋ ਇਸ ਕਿਸਾਨ ਅੰਦੋਲਨ ਦੌਰਾਨ ਸ਼ਹੀਦ ਹੋ ਗਏ ਸਨ।

ਖੇਤੀ ਕਾਨੂੰਨ ਵਾਪਸ ਲਏ ਜਾਣ ਤੋਂ ਬਾਅਦ ਅਕਾਲੀ ਦਲ ਅਤੇ ਕਿਸਾਨਾਂ ਦੇ ਪ੍ਰਤੀਕਰਮ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਦੇ ਤਿੰਨ ਖੇਤੀ ਬਿੱਲ ਸਬੰਧੀ ਲਏ ਗਏ, ਫ਼ੈਸਲੇ ਦਾ ਸਵਾਗਤ ਕੀਤਾ ਅਤੇ ਸ਼ਾਂਤਮਈ ਕਿਸਾਨ ਅੰਦੋਲਨ ਕਾਰਨ ਕਿਸਾਨਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਸਮੁੱਚੇ ਲੋਕਾਂ ਦੀ ਜਿੱਤ ਹੈ।

ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਪ੍ਰਧਾਨ ਬਲਦੇਵ ਸਿੰਘ ਸੰਦੋਹਾ (Baldev Singh Sandoha, District President, Bhartiya Kisan Union Ekta Sidhupur) ਨੇ ਕਿਹਾ ਕਿ ਭਾਵੇਂ ਤਿੰਨ ਖੇਤੀ ਬਿੱਲ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਗਿਆ ਹੈ, ਪਰ ਜਿੰਨਾ ਚਿਰ ਸੰਯੁਕਤ ਕਿਸਾਨ ਮੋਰਚਾ ਵੱਲੋਂ ਕੋਈ ਫ਼ੈਸਲਾ ਨਹੀਂ ਲਿਆ ਜਾਂਦਾ।

ਇਹ ਅੰਦੋਲਨ ਇਸੇ ਤਰ੍ਹਾਂ ਜਾਰੀ ਰਹੇਗਾ ਅਤੇ ਬਾਕੀ ਮੰਗਾਂ ਮੰਨਵਾਉਣ ਲਈ ਵੀ ਕੇਂਦਰ ਸਰਕਾਰ 'ਤੇ ਦਬਾਅ ਬਣਾਇਆ ਜਾਏਗਾ। ਉਨ੍ਹਾਂ ਕਿਹਾ ਕਿ ਜਿੰਨਾ ਚਿਰ ਕਾਨੂੰਨ ਪਾਰਲੀਮੈਂਟ ਵਿਚ ਰੱਦ ਨਹੀਂ ਹੁੰਦੇ, ਉਨ੍ਹਾਂ ਸਮਾਂ ਇਹ ਕਿਸਾਨ ਅੰਦੋਲਨ ਇਸੇ ਤਰ੍ਹਾਂ ਜਾਰੀ ਰਹੇਗਾ।

ਇਹ ਵੀ ਪੜ੍ਹੋ:ਚੰਨੀ ਦਾ ਮੋਦੀ 'ਤੇ ਤੰਜ, ਇਹ ਨਾ ਹੋਵੇ 'ਲੱਡੂ ਮੁੱਕ ਗਏ ਤੇ ਯਾਰੀ ਟੁੱਟ ਗਈ'

ETV Bharat Logo

Copyright © 2024 Ushodaya Enterprises Pvt. Ltd., All Rights Reserved.