ETV Bharat / state

Rishav Garg was sent to judicial remand: ਵਿਧਾਇਕ ਦੇ ਨਜ਼ਦੀਕੀ ਰਿਸ਼ਵ ਗਰਗ ਨੂੰ ਅਦਾਲਤ ਨੇ ਭੇਜਿਆ 10 ਮਾਰਚ ਤੱਕ ਜੁਡੀਸ਼ੀਅਲ ਰਿਮਾਂਡ 'ਤੇ

author img

By

Published : Feb 25, 2023, 12:40 PM IST

ਚਾਰ ਲੱਖ ਰਿਸ਼ਵਤ ਮਾਮਲੇ ਵਿੱਚ ਫੜ੍ਹੇ ਗਏ ਆਪ ਵਿਧਾਇਕ ਅਮਿਤ ਰਤਨ ਦੇ ਕਰੀਬੀ ਵਿਸ਼ਵ ਗਰਗ ਨੂੰ ਬਠਿੰਡਾ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਮੁਲਜ਼ਮ ਨੂੰ 10 ਮਾਰਚ ਤੱਕ ਜੂਡੀਸ਼ੀਅਲ ਰਿਮਾਂਡ ਉੱਤੇ ਭੇਜ ਦਿੱਤਾ ਹੈ।

Rishav Garg was sent to judicial remand till March 10 by the Bathinda court
Rishav Garg was sent to judicial remand: ਵਿਧਾਇਕ ਦੇ ਨਜ਼ਦੀਕੀ ਰਿਸ਼ਵ ਗਰਗ ਨੂੰ ਅਦਾਲਤ ਨੇ ਭੇਜਿਆ 10 ਮਾਰਚ ਤੱਕ ਭੇਜਿਆ ਜੁਡੀਸ਼ੀਅਲ ਰਿਮਾਂਡ 'ਤੇ

ਵਿਧਾਇਕ ਦੇ ਨਜ਼ਦੀਕੀ ਰਿਸ਼ਵ ਗਰਗ ਨੂੰ ਅਦਾਲਤ ਨੇ ਭੇਜਿਆ 10 ਮਾਰਚ ਤੱਕ ਜੁਡੀਸ਼ੀਅਲ ਰਿਮਾਂਡ 'ਤੇ

ਬਠਿੰਡਾ: ਵਿਜੀਲੈਂਸ ਵੱਲੋਂ ਚਾਰ ਲੱਖ ਰੁਪਏ ਰਿਸ਼ਵਤ ਨਾਲ ਗ੍ਰਿਫਤਾਰ ਕੀਤੇ ਗਏ ਬਠਿੰਡਾ ਹਲਕਾ ਦਿਹਾਤੀ ਤੋਂ ਵਿਧਾਇਕ ਅਮਿਤ ਰਤਨ ਦੇ ਕਰੀਬੀ ਰਿਸ਼ਵ ਗਰਗ ਨੂੰ ਅੱਜ ਇਕ ਰੋਜ਼ਾ ਰਿਮਾਂਡ ਖਤਮ ਹੋਣ ਤੋਂ ਬਾਅਦ ਮੁੜ ਦਲਜੀਤ ਕੌਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਅਦਾਲਤ ਵੱਲੋਂ ਮੁਲਜ਼ਮ ਅਸ਼ੋਕ ਗਰਗ ਨੂੰ 10 ਮਾਰਚ ਤੱਕ ਜੁਡੀਸ਼ਲ ਕਸਟਡੀ ਵਿਚ ਭੇਜ ਦਿੱਤਾ ਗਿਆ ਹੈ। ਆਪ ਵਿਧਾਇਕ ਅਮਿਤ ਰਤਨ ਨੂੰ ਅਦਾਲਤ ਨੇ 5 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਸੀ । ਵਿਧਾਇਕ ਦੇ ਕਰੀਬੀ ਰਿਸ਼ਮ ਗਰਗ ਦੇ ਪੁਲਿਸ ਰਿਮਾਂਡ ਵਿੱਚ ਵੀ ਇੱਕ ਦਿਨ ਦਾ ਹੋਰ ਵਾਧਾ ਕੀਤਾ ਗਿਆ ਸੀ ਜਿਸ ਨੂੰ ਅੱਜ ਮੁੜ ਜੱਜ ਦਲਜੀਤ ਕੌਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿੱਥੇ ਦਲਜੀਤ ਕੌਰ ਵੱਲੋਂ ਵਿਸ਼ਵ ਗਰਗ ਨੂੰ 10 ਮਾਰਚ ਤੱਕ ਜੁਡੀਸ਼ਲ ਵਿੱਚ ਭੇਜ ਦਿੱਤਾ ਹੈ


ਰਿਸ਼ਵਤ ਲੈਂਦਿਆਂ ਬਠਿੰਡਾ ਸਰਕਟ ਹਾਊਸ ਵਿੱਚੋਂ ਗ੍ਰਿਫ਼ਤਾਰ: ਦੱਸਣਯੋਗ ਹੈ ਕਿ ਵਿਧਾਇਕ ਦੇ ਨਜ਼ਦੀਕੀ ਰਿਸ਼ਮ ਗਰਗ ਨੂੰ ਪਿੰਡ ਘੁੱਦਾ ਦੇ ਸਰਪੰਚ ਦੇ ਪਤੀ ਕੋਲੋਂ 4 ਲੱਖ ਰੁਪਏ ਰਿਸ਼ਵਤ ਲੈਂਦਿਆਂ ਬਠਿੰਡਾ ਸਰਕਟ ਹਾਊਸ ਵਿੱਚੋਂ ਗਿਰਫਤਾਰ ਕੀਤਾ ਗਿਆ ਸੀ। ਰਿਸ਼ਵ ਦੀ ਗ੍ਰਿਫਤਾਰੀ ਵੇਲੇ ਵਿਧਾਇਕ ਵੀ ਉੱਥੇ ਹੀ ਮੌਜੂਦ ਸੀ ਪਰ ਉਸ ਵੇਲੇ ਉਹਨਾਂ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ ਸੀ। ਵਿਧਾਇਕ ਦੀ ਇਸ ਮਾਮਲੇ ਵਿੱਚ ਗ੍ਰਿਫਤਾਰੀ ਨਾ ਹੋਣ ਕਰਕੇ ਵਿਰੋਧੀ ਧਿਰਾਂ ਵੱਲੋਂ ਸਰਕਾਰ 'ਤੇ ਲਗਾਤਾਰ ਨਿਸ਼ਾਨੇ ਵਿੰਨ੍ਹੇ ਜਾ ਰਹੇ ਸੀ। ਇਸ ਚਲਦੇ ਮਾਮਲੇ ਦੌਰਾਨ ਇੱਕ ਆਡੀਓ ਵਾਇਰਲ ਹੋਈ ਸੀ ਜਿਸ ਵਿੱਚ ਪੈਸਿਆਂ ਦੇ ਲੈਣ ਦੇਣ ਦੀ ਗੱਲ ਕੀਤੀ ਜਾ ਰਹੀ ਸੀ।

ਵਿਜੀਲੈਂਸ ਨੇ ਆਡੀਓ ਨੂੰ ਕੇਸ ਦਾ ਹਿੱਸਾ ਬਣਾਉਂਦਿਆਂ ਜਾਂਚ ਲਈ ਫੋਰੈਂਸਿਕ ਲੈਬ ਵਿੱਚ ਭੇਜਿਆ ਸੀ ਜਿੱਥੇ ਵਿਧਾਇਕ ਦੀ ਆਵਾਜ਼ ਦੀ ਪਹਿਚਾਣ ਕੀਤੇ ਜਾਣ ਬਾਰੇ ਪਤਾ ਲੱਗਿਆ ਹੈ। ਇਸ ਮਗਰੋਂ ਵਿਜੀਲੈਂਸ ਨੇ ਉੱਚ ਅਫਸਰਾਂ ਤੋਂ ਮਿਲੀ ਪ੍ਰਵਾਨਗੀ ਤਹਿਤ ਵਿਧਾਇਕ ਅਮਿਤ ਰਤਨ ਨੂੰ ਰਾਜਪੁਰਾ ਨੇੜਿਓਂ ਗ੍ਰਿਫਤਾਰ ਕਰ ਲਿਆ ਸੀ। ਅਦਾਲਤ ਨੇ ਅੱਜ ਵਿਧਾਇਕ ਰਤਨ ਨੂੰ 5 ਦਿਨ ਦੇ ਰਿਮਾਂਡ 'ਤੇ ਭੇਜ ਦਿੱਤਾ ਜਦੋਂ ਕਿ ਵਿਧਾਇਕ ਦੇ ਕਰੀਬੀ ਦਾ ਇੱਕ ਦਿਨ ਦਾ ਹੋਰ ਪੁਲਿਸ ਰਿਮਾਂਡ ਵਧਾ ਦਿੱਤਾ ਸੀ ਪਰ ਵਿਜੀਲੈਂਸ ਵੱਲੋਂ ਅੱਜ ਰਿਸ਼ਵ ਗਰਗ ਦੇ ਹੋਰ ਰਿਮਾਂਡ ਦੀ ਮੰਗ ਨਹੀਂ ਕੀਤੀ ਗਈ ਜਿਸ ਉੱਤੇ ਅਦਾਲਤ ਵੱਲੋਂ ਰਿਸ਼ਵ ਗਰਗ ਨੂੰ 10 ਮਾਰਚ ਤੱਕ ਜੁਡੀਸ਼ੀਅਲ ਕਸਟਡੀ ਵਿਚ ਭੇਜ ਦਿੱਤਾ।

ਇਹ ਵੀ ਪੜ੍ਹੋ: Akali Dal is being maligned: ਹਰਸਿਮਰਤ ਕੌਰ ਬਾਦਲ ਨੇ ਕਿਹਾ ਅਕਾਲੀ ਦਲ ਨੂੰ ਬਦਨਾਮ ਕਰਨ ਦੀਆਂ ਹੋ ਰਹੀਆਂ ਕੋਸ਼ਿਸ਼ਾਂ, ਪੰਜਾਬ ਸਰਕਾਰ ਕਰ ਰਹੀ ਝੂਠਾ ਪ੍ਰਚਾਰ

ਦੱਸ ਦਈਏ ਇਸ ਤੋਂ ਪਹਿਲਾਂ ਵੀ ਆਮ ਆਦਮੀ ਪਾਰਟੀ ਦੇ ਕੈਬਨਿਟ ਵਜ਼ੀਰ ਅਤੇ ਵਿਧਾਇਕ ਰਿਸ਼ਵਤ ਦੇ ਇਲਜ਼ਾਮਾਂ ਵਿੱਚ ਫਸ ਚੁੱਕੇ ਹਨ। ਮਾਨਸਾ ਤੋਂ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਨੂੰ ਚੋਣਾਂ ਵਿੱਚ ਹਰਾ ਕੇ ਸਿਹਤ ਮੰਤਰੀ ਬਣੇ ਵਿਜੇ ਸਿੰਗਲਾ ਵੀ ਰਿਸ਼ਵਤ ਮਾਮਲੇ ਵਿੱਚ ਫਸ ਚੁੱਕੇ ਨੇ। ਉਨ੍ਹਾਂ ਤੋਂ ਬਾਅਦ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਵੀ ਕਥਿਤ ਆਡੀਓ ਮਾਮਲੇ ਵਿੱਚ ਰਿਸ਼ਵਤ ਮੰਗਣ ਲਈ ਘਿਰ ਚੁੱਕੇ ਹਨ ਅਤੇ ਉਨ੍ਹਾਂ ਨੇ ਆਪਣੇ ਅਹੁਦੇ ਤੋਂ ਵੀ ਅਸਤੀਫ਼ਾ ਦਿੱਤਾ ਸੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.