ETV Bharat / state

RTI On Kejriwal Expenditure Of By Air: ਪੰਜਾਬ ਦੇ ਪੈਸੇ ਉੱਤੇ ਹਵਾਈ ਸਫ਼ਰ ਕਰ ਰਹੇ ਨੇ ਦਿੱਲੀ ਦੇ ਮੁੱਖ ਮੰਤਰੀ ! RTI 'ਚ ਹੋਏ ਹੈਰਾਨੀਜਨਕ ਖੁਲਾਸੇ

author img

By ETV Bharat Punjabi Team

Published : Nov 10, 2023, 1:57 PM IST

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ 2015 ਤੋਂ ਅਪ੍ਰੈਲ 2022 ਤੱਕ ਹਵਾਈ ਯਾਤਰਾ ਦੇ 25 ਲੱਖ, 61 ਹਜ਼ਾਰ ਰੁਪਏ ਦਿੱਲੀ ਸਰਕਾਰ ਤੋਂ ਲਏ। ਪਰ, ਅਪ੍ਰੈਲ 2022 ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੋਈ ਅਗਵਾਈ ਭੱਤਾ ਨਹੀਂ ਲਿਆ। ਜਿੱਥੇ ਵਿਰੋਧੀਆਂ ਵਲੋਂ ਲਗਾਤਾਰ ਪੰਜਾਬ ਵਿੱਚ ਆਪ ਸਰਕਾਰ ਬਣਨ ਤੋਂ ਬਾਅਦ ਕੇਜਰੀਵਾਲ ਦੀ ਹਵਾਈ ਯਾਤਰਾ ਘੇਰੀ ਜਾਂਦੀ ਰਹੀ ਹੈ, ਉੱਥੇ ਹੀ ਇਸ ਨੂੰ ਲੈ ਕੇ ਆਰਟੀਆਈ ਵਿੱਚ ਅਹਿਮ (RTI On Kejriwal Expenditure Of By Air) ਖੁਲਾਸੇ ਹੋਏ ਹਨ। ਵੇਖੋ ਇਹ ਸਪੈਸ਼ਲ ਰਿਪੋਰਟ।

RTI On Kejriwal Expenditure Of By Air
RTI On Kejriwal Expenditure Of By Air

ਪੰਜਾਬ ਸਰਕਾਰ ਦੇ ਖਜ਼ਾਨੇ 'ਤੇ ਹਵਾਈ ਸਫ਼ਰ ਕਰ ਰਹੇ ਦਿੱਲੀ ਦੇ ਮੁੱਖ ਮੰਤਰੀ ! RTI 'ਚ ਹੋਏ ਹੈਰਾਨੀਜਨਕ ਖੁਲਾਸੇ

ਬਠਿੰਡਾ: ਪੰਜਾਬ ਵਿੱਚ ਆਪ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਕਾਂਗਰਸ ਅਤੇ ਭਾਜਪਾ ਨੇ ਨੇਤਾਵਾਂ ਵਲੋਂ ਲਗਾਤਾਰ ਮਾਨ ਸਰਕਾਰ ਨੂੰ ਘੇਰਿਆ ਗਿਆ ਹੈ। ਇੱਥੋ ਤੱਕ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੀ ਕਈ ਵਾਰ ਇਹ ਚੁੱਕੇ ਹਨ ਕਿ ਭਗਵੰਤ ਮਾਨ "ਨਕਲੀ ਮੁੱਖ ਮੰਤਰੀ" ਹੈ। ਇਸ ਤੋਂ ਇਲਾਵਾ ਦਿੱਲੀ ਦੇ ਸੀਐਮ ਅਤੇ ਆਪ ਸੁਪ੍ਰੀਮੋ ਅਰਵਿੰਦ ਕੇਜਰੀਵਾਲ ਵਲੋਂ ਵੱਖ-ਵੱਖ ਸੂਬਿਆਂ ਵਿੱਚ ਪ੍ਰਚਾਰ ਕਰਨ ਜਾਣਾ ਤੇ ਭਗਵੰਤ ਮਾਨ ਵੀ ਨਾਲ ਹੁੰਦੇ ਹਨ। ਇਸ ਨੂੰ ਲੈ ਕੇ ਵੀ ਵਿਰੋਧੀਆਂ ਵਲੋਂ ਕੇਜਰੀਵਾਲ-ਮਾਨ ਦੇ ਪ੍ਰਾਈਵੇਟ ਜੈਟ ਦੇ ਸਫ਼ਰ ਉੱਤੇ ਸਵਾਲ ਚੁੱਕੇ ਗਏ ਹਨ। ਇਸ ਦੇ ਮੱਦੇਨਜ਼ਰ, ਬਠਿੰਡਾ ਦੇ ਆਰਟੀਆਈ ਐਕਟੀਵਿਸਟ ਰਾਜਨਦੀਪ ਸਿੰਘ ਨੇ ਦਿੱਲੀ ਵਿੱਖੇ ਕੇਦਰੀਵਾਲ ਦੇ ਹਵਾਈ ਸਫ਼ਰ ਸਣੇ ਹੁਣ ਤੱਕ ਲਏ ਗਏ ਭੱਤਿਆਂ ਦੀ ਜਾਣਕਾਰੀ ਮੰਗੀ ਗਈ ਸੀ ਜਿਸ ਵਿੱਚ ਕਈ ਖੁਲਾਸੇ ਹੋਏ।

ਪੰਜਾਬ 'ਚ ਸਰਕਾਰ ਬਣਨ ਤੋਂ ਬਾਅਦ ਕੋਈ ਭੱਤਾ ਨਹੀਂ ਲਿਆ: ਆਰਟੀਆਈ ਐਕਟੀਵਿਸਟ ਰਾਜਨਦੀਪ ਸਿੰਘ ਨੇ ਦੱਸਿਆ ਕਿ ਉਸ ਵੱਲੋਂ ਮਾਰਚ 2015 ਦਿੱਲੀ ਸਰਕਾਰ ਤੋਂ ਮੁੱਖ ਮੰਤਰੀ ਕੇਜਰੀਵਾਲ ਦੇ ਹਵਾਈ ਸਫ਼ਰ ਸਣੇ ਹੁਣ ਤੱਕ ਲਏ ਗਏ ਭੱਤਿਆਂ ਸਬੰਧੀ ਆਰਟੀਆਈ ਰਾਹੀਂ ਜਾਣਕਾਰੀ ਮੰਗੀ ਗਈ ਸੀ। ਇਸ ਆਰਟੀਆਈ ਦਾ ਜਵਾਬ ਦਿੰਦੇ ਹੋਏ ਦਿੱਲੀ ਅਸੈਂਬਲੀ ਨੇ ਦੱਸਿਆ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ 113 ਤਰ੍ਹਾਂ ਦੇ ਭੱਤੇ ਲਏ ਗਏ ਹਨ। ਜਿਨ੍ਹਾਂ ਵਿੱਚ ਵੇਖਣ ਵਾਲੀ ਖਾਸ ਗੱਲ ਇਹ ਸੀ ਕਿ ਅਰਵਿੰਦ ਕੇਜਰੀਵਾਲ ਵੱਲੋਂ ਮਾਰਚ 2015 ਤੋਂ ਅਪ੍ਰੈਲ 2022 ਤੱਕ ਕਰੀਬ 25 ਲੱਖ ਰੁਪਏ ਹਵਾਈ ਸਫ਼ਰ ਦੇ ਦਿੱਲੀ ਸਰਕਾਰ (Kejriwal Expenditure On Punjab) ਤੋਂ ਲਏ ਗਏ ਸਨ ਜਿਸ ਵਿੱਚ ਉਨ੍ਹਾਂ ਵੱਲੋਂ ਇਕੋਨਮੀ ਕਲਾਸ ਸਫਰ ਕੀਤਾ ਗਿਆ।

RTI On Kejriwal Expenditure Of By Air
ਸਰੂਪ ਚੰਦ ਸਿੰਗਲਾ, ਭਾਜਪਾ ਆਗੂ

ਦਿੱਲੀ ਵਿੱਚ ਐਲਜੀ ਦਾ ਹੁੰਦਾ ਕੰਟਰੋਲ: ਆਰਟੀਆਈ ਐਕਟੀਵਿਸਟ ਰਾਜਨਦੀਪ ਸਿੰਘ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਅਪ੍ਰੈਲ 2022 ਤੋਂ ਬਾਅਦ ਕੇਜਰੀਵਾਲ ਵੱਲੋਂ ਕੋਈ ਵੀ ਹਵਾਈ ਸਫ਼ਰ ਦਾ ਭੱਤਾ ਨਹੀਂ ਲਿਆ ਗਿਆ। ਇਸ ਤੋਂ ਸਾਫ ਜ਼ਾਹਿਰ ਹੈ ਕਿ ਅਪ੍ਰੈਲ 2022 ਵਿੱਚ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੇ ਖਜ਼ਾਨੇ ਦੇ ਸਿਰ ਉੱਤੇ ਹਵਾਈ ਸਫ਼ਰ ਕੀਤਾ ਗਿਆ ਹੈ, ਕਿਉਂਕਿ ਦਿੱਲੀ ਵਿੱਚ ਸਰਕਾਰ ਉੱਪਰ ਐਲ ਜੀ ਦਾ ਕੰਟਰੋਲ ਹੁੰਦਾ ਹੈ ਅਤੇ ਗਵਰਨਰ ਵੱਲੋਂ ਹੀ ਕਈ ਚੀਜ਼ਾਂ ਦੀ ਇਜਾਜ਼ਤ ਦਿੱਤੀ ਜਾਂਦੀ, ਪਰ ਪੰਜਾਬ ਵਿੱਚ ਸਰਕਾਰ ਬਣਨ ਤੋਂ ਬਾਅਦ ਮੁੱਖ ਮੰਤਰੀ ਦਿੱਲੀ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਸਰਕਾਰ ਦੇ ਹੈਲੀਕਾਪਟਰ ਅਤੇ ਵੀਆਈਪੀ ਜਹਾਜਾਂ ਦਾ ਸਫ਼ਰ ਕੀਤਾ ਜਾ ਰਿਹਾ ਹੈ।

ਸੀਐਮ ਕੇਜਰੀਵਾਲ ਦੀ ਹਵਾਈ ਯਾਤਰਾ ਨੂੰ ਲੈ ਕੇ ਵਿਰੋਧੀਆਂ ਨੇ ਘੇਰੀ ਸੂਬਾ ਸਰਕਾਰ

ਆਮ ਜਨਤਾ 'ਤੇ ਕੇਜਰੀਵਾਲ ਦੀ ਹਵਾਈ ਯਾਤਰਾ ਦੇ ਖ਼ਰਚੇ ਦਾ ਬੋਝ! : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਲਗਾਤਾਰ ਛੱਤੀਸਗੜ੍ਹ ਅਤੇ ਮੱਧ ਪ੍ਰਦੇਸ਼ ਵਿੱਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ, ਪਰ ਇਸ ਚੋਣ ਪ੍ਰਚਾਰ 'ਤੇ ਜਾਣ ਲਈ ਉਨ੍ਹਾਂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਰਾਹੀਂ ਪੰਜਾਬ ਦੇ ਹੈਲੀਕਾਪਟਰ ਅਤੇ ਪ੍ਰਾਈਵੇਟ ਜੈਟ ਦੀ ਵਰਤੋਂ ਕੀਤੀ ਜਾ ਰਹੀ ਹੈ ਜਿਸ ਕਾਰਨ ਪੰਜਾਬ ਦੇ ਖਜ਼ਾਨੇ ਉੱਤੇ ਲਗਾਤਾਰ ਬੋਝ ਵੱਧਦਾ ਜਾ ਰਿਹਾ ਹੈ। ਅੱਜ ਪੰਜਾਬ ਸਰਕਾਰ ਨੂੰ ਸਰਕਾਰ ਚਲਾਉਣ ਲਈ 50 ਹਜ਼ਾਰ ਕਰੋੜ ਰੁਪਏ ਤੱਕ ਦਾ ਕਰਜ਼ਾ ਚੁੱਕਣਾ ਪੈ ਰਿਹਾ। ਇੱਕ ਪਾਸੇ, ਪੰਜਾਬ ਸਰਕਾਰ ਵਿੱਚ ਦਾ ਖਜ਼ਾਨਾ ਖਾਲੀ ਹੋਣ ਦੀ ਦੁਹਾਈ ਪਾ ਰਹੀ ਹੈ, ਪਰ ਦੂਜੇ ਪਾਸੇ ਚੋਣ ਪ੍ਰਚਾਰ 'ਤੇ ਦਿੱਲੀ ਦੇ ਕੇਜਰੀਵਾਲ ਵੱਲੋਂ ਪੰਜਾਬ ਦੇ ਹੈਲੀਕਾਪਟਰ ਤੇ ਜਹਾਜ਼ਾਂ ਦੀ ਵਰਤੋਂ ਕੀਤੀ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ 50 ਹਜਾਰ ਕਰੋੜ ਰੁਪਏ ਦਾ ਕਰਜ਼ਾ ਪੰਜ ਸਾਲਾਂ ਵਿੱਚ 2 ਲੱਖ ਕਰੋੜ ਤੇ ਪਹੁੰਚ ਜਾਵੇਗਾ ਜਿਸ ਦਾ ਪੰਜਾਬ ਦੇ ਲੋਕਾਂ ਤੇ ਵੱਡਾ ਬੋਝ ਪਵੇਗਾ।

ਵਿਰੋਧੀਆਂ ਵਲੋਂ ਸਵਾਲ ਚੁੱਕੇ ਗਏ: ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਅਤੇ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਜਿਸ ਤਰ੍ਹਾਂ ਪੰਜਾਬ ਦੇ ਖਜ਼ਾਨੇ ਦੇ ਸਿਰ ਉੱਤੇ ਹਵਾਈ ਸਫਰ ਕੀਤਾ ਜਾ ਰਿਹਾ ਹੈ। ਇਸ ਦਾ ਗਵਰਨਰ ਨੂੰ ਸਖ਼ਤ ਨੋਟਿਸ ਲੈਣਾ ਚਾਹੀਦਾ ਹੈ, ਕਿਉਂਕਿ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ 50 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਲੈ ਕੇ ਸਰਕਾਰ ਚਲਾਈ ਜਾ ਰਹੀ ਹੈ। ਹੁਣ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਚੋਣ ਪ੍ਰਚਾਰ ਵਿੱਚ ਵੀ ਪੰਜਾਬ ਦੇ ਜਹਾਜ਼ ਦੀ ਵਰਤੋਂ ਕਰਨਾ ਸਰਾਸਰ ਗਲਤ ਹੈ, ਕਿਉਂਕਿ ਪੰਜਾਬ ਦਾ ਮੁੱਖ ਮੰਤਰੀ ਭਗਵੰਤ ਮਾਨ ਅਰਵਿੰਦ ਕੇਜਰੀਵਾਲ ਦਾ ਡਰਾਈਵਰ ਬਣ ਕੇ ਰਹਿ ਗਿਆ ਹੈ।

RTI On Kejriwal Expenditure Of By Air
ਰਾਜਨ ਗਰਗ, ਕਾਂਗਰਸ ਪ੍ਰਧਾਨ

ਦੋਵੇਂ ਹੱਥਾਂ ਨਾਲ ਪੰਜਾਬ ਦੀ ਲੁੱਟ: ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਰਾਜਨ ਗਰਗ ਦਾ ਕਹਿਣਾ ਹੈ ਕਿ ਕਾਂਗਰਸ ਪਾਰਟੀ ਪਿਛਲੇ ਇੱਕ ਸਾਲ ਤੋਂ ਇਹੀ ਗੱਲ ਕਹਿ ਰਹੀ ਹੈ ਕਿ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਅਰਵਿੰਦ ਕੇਜਰੀਵਾਲ ਕੋਲ ਗਿਰਵੀ ਰੱਖ ਦਿੱਤਾ ਹੈ। ਅਰਵਿੰਦ ਕੇਜਰੀਵਾਲ ਦੇ ਸਾਰੇ ਟੂਰਾਂ ਦਾ ਖਰਚਾ ਪੰਜਾਬ ਸਰਕਾਰ ਚੁੱਕ ਰਹੀ। ਇੱਕ ਪਾਸੇ ਕਰੋੜਾਂ ਰੁਪਏ ਦਾ ਕਰਜ਼ਾ ਲੈ ਕੇ ਪੰਜਾਬ ਸਰਕਾਰ ਵੱਲੋਂ ਕੰਮ ਚਲਾਇਆ ਜਾ ਰਿਹਾ ਹੈ, ਉੱਥੇ ਹੀ ਦੂਜੇ ਸੂਬਿਆਂ ਵਿੱਚ ਚੋਣ ਪ੍ਰਚਾਰ ਲਈ ਜਾ ਰਹੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਲਈ 6 ਲੱਖ ਰੁਪਏ ਪ੍ਰਤੀ ਘੰਟੇ ਦੇ ਹਿਸਾਬ ਨਾਲ ਜਹਾਜ ਦਾ ਖ਼ਰਚਾ ਅਦਾ ਕੀਤਾ ਜਾ ਰਿਹਾ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਭਗਵੰਤ ਮਾਨ ਸਰਕਾਰ ਰਾਹੀਂ ਦੋਵੇਂ ਹੱਥਾਂ ਨਾਲ ਪੰਜਾਬ ਦੇ ਖਜ਼ਾਨੇ ਨੂੰ ਲੁੱਟਿਆ ਜਾ ਰਿਹਾ ਹੈ। ਪੰਜਾਬ ਦਾ ਖਜ਼ਾਨਾ ਭਰੇ ਹੋਣ ਦਾ ਦਾਅਵਾ ਕਰਨ ਵਾਲੀ ਭਗਵੰਤ ਮਾਨ ਸਰਕਾਰ 50 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਲੈ ਕੇ ਸਰਕਾਰ ਚਲਾ ਰਹੀ ਜਿਸ ਦਾ ਬੋਝ ਆਮ ਲੋਕਾਂ ਉੱਤੇ ਪਵੇਗਾ ਜਿਸ ਦੀ ਕਾਂਗਰਸ ਸਰਕਾਰ ਪੂਰਨ ਤੌਰ 'ਤੇ ਨਿੰਦਾ ਕਰਦੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.