ETV Bharat / state

ਸੀਨੀਅਰ ਕਾਂਗਰਸੀ ਆਗੂ ਸੁਖਰਾਜ ਸਿੰਘ ਨੱਤ ਦਾ ਦਿਲ ਦਾ ਦੌਰਾ ਪੈਣ ਕਾਰਨ ਹੋਇਆ ਦਿਹਾਂਤ

author img

By

Published : May 14, 2020, 1:49 PM IST

ਕਾਂਗਰਸ ਦੇ ਸੀਨੀਅਰ ਆਗੂ ਸੁਖਰਾਜ ਸਿੰਘ ਨੱਤ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ। ਨੱਤ ਨੇ ਆਪਣੇ ਮੌੜ ਮੰਡੀ ਸਥਿਤ ਘਰ ਵਿੱਚ ਆਖਰੀ ਸਾਹ ਲਿਆ।

Senior Congress leader Sukhraj Singh Natt dies of heart attack
ਸੀਨੀਅਰ ਕਾਂਗਰਸੀ ਆਗੂ ਸੁਖਰਾਜ ਸਿੰਘ ਨੱਤ ਦਾ ਦਿਲ ਦਾ ਦੌਰਾ ਪੈਣ ਕਾਰਨ ਹੋਇਆ ਦਿਹਾਂਤ

ਬਠਿੰਡਾ: ਕਾਂਗਰਸ ਦੇ ਸੀਨੀਅਰ ਆਗੂ ਸੁਖਰਾਜ ਸਿੰਘ ਨੱਤ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ ਹੈ। ਨੱਤ ਨੇ ਆਪਣੇ ਮੌੜ ਮੰਡੀ ਸਥਿਤ ਘਰ ਵਿੱਚ ਆਖਰੀ ਸਾਹ ਲਏ। ਸੁਖਰਾਜ ਸਿੰਘ ਨੱਤ ਮਾਨਸਾ ਦੀ ਜੋਗਾ ਸੀਟ ਤੋਂ 2002 ਵਿੱਚ ਵਿਧਾਨ ਸਭਾ ਦੀਆਂ ਚੋਣਾਂ ਲੜ ਚੁੱਕੇ ਹਨ ਅਤੇ ਮੋੜ ਮੰਡੀ ਤੋਂ ਅਜ਼ਾਦ ਉਮੀਦਵਾਰ ਦੇ ਤੌਰ 'ਤੇ ਵੀ ਚੋਣ ਲੜ ਚੁੱਕੇ ਹਨ। ਪੰਜਾਬ ਕਾਂਗਰਸ ਨੇ ਸੁਖਰਾਜ ਸਿੰਘ ਦੇ ਦਿਹਾਂਤ 'ਤੇ ਦੁੱਖ ਪ੍ਰਗਟ ਕਰਦੇ ਹੋਏ ਕਿਹਾ ਹੈ ਕਿ ਉਨ੍ਹਾ ਦੇ ਜਾਣ ਨਾਲ ਪਾਰਟੀ ਨੂੰ ਵੱਡਾ ਘਾਟਾ ਪਿਆ ਹੈ।

ਸੁਖਰਾਜ ਸਿੰਘ ਦੀ ਮੌਤ 'ਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਦੁਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਆਖਿਆ ਕਿ ਉਨ੍ਹਾਂ ਦੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕਰਦੇ ਹਨ ਅਤੇ ਪਰਿਵਾਰ ਨਾਲ ਹਮਦਰਦੀ ਹੈ।

  • Congress leader Shri Sukhraj Singh Natt from Maur passed away this morning which is a huge loss for all of us. We wish that his soul rests in peace and our thoughts and prayers are with the family. pic.twitter.com/EqrRmcl5nt

    — Punjab Congress (@INCPunjab) May 14, 2020 " class="align-text-top noRightClick twitterSection" data=" ">
ETV Bharat Logo

Copyright © 2024 Ushodaya Enterprises Pvt. Ltd., All Rights Reserved.