Balkaur Singh On Police: ਸਿੱਧੂ ਦੀ ਬਰਸੀ 'ਤੇ ਹੋਣ ਵਾਲੇ ਇਕੱਠ ਨੂੰ ਰੋਕਣ ਦੀਆਂ ਕੋਸ਼ਿਸ਼ਾਂ ਕਰ ਰਿਹਾ ਪ੍ਰਸ਼ਾਸਨ

author img

By

Published : Mar 19, 2023, 10:38 AM IST

The administration is trying to stop the gathering on Sidhu's death anniversary

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਇਕ ਵੀਡੀਓ ਜਾਰੀ ਕਰ ਕੇ ਕਿਹਾ ਕਿ ਕੁਝ ਤਾਕਤਾਂ ਵੱਲੋਂ ਉਨ੍ਹਾਂ ਦੇ ਪੁੱਤਰ ਦੀ ਬਰਸੀ ਉਤੇ ਹੋਣ ਵਾਲੇ ਇਕੱਠ ਨੂੰ ਰੋਕਣ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਪਰ ਪ੍ਰਸ਼ੰਸਕਾਂ ਨੂੰ ਬੇਨਤੀ ਹੈ ਕਿ ਸ਼ਾਂਤਮਈ ਢੰਗ ਨਾਲ ਸਮੇਂ ਸਿਰ ਸਮਾਗਮ 'ਤੇ ਪਹੁੰਚਣ।

ਸਿੱਧੂ ਦੀ ਬਰਸੀ 'ਤੇ ਹੋਣ ਵਾਲੇ ਇਕੱਠ ਨੂੰ ਰੋਕਣ ਦੀਆਂ ਕੋਸ਼ਿਸ਼ਾਂ ਕਰ ਰਿਹਾ ਪ੍ਰਸ਼ਾਸਨ




ਚੰਡੀਗੜ੍ਹ :
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਪਹਿਲੀ ਬਰਸੀ ਐਤਵਾਰ ਨੂੰ ਮਾਨਸਾ ਦੀ ਦਾਣਾ ਮੰਡੀ ਵਿਖੇ ਮਨਾਈ ਜਾਵੇਗੀ। ਪੁਲਿਸ ਵੱਲੋਂ ਮਾਨਸਾ ਵਿੱਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਇਸ ਦੇ ਨਾਲ ਹੀ, ਇੰਟਰਨੈੱਟ ਬੰਦ ਹੋਣ ਕਾਰਨ ਮੂਸੇਵਾਲਾ ਦੇ ਪ੍ਰਸ਼ੰਸਕਾਂ 'ਚ ਨਿਰਾਸ਼ਾ ਹੈ। ਬੀਤੇ ਦਿਨ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਲੋਕਾਂ ਨੂੰ ਵੱਡੀ ਗਿਣਤੀ ਵਿੱਚ ਅਤੇ ਸਮੇਂ ਸਿਰ ਪਹੁੰਚਣ ਦੀ ਅਪੀਲ ਕੀਤੀ ਸੀ।

ਸਿੱਧੂ ਦੇ ਪ੍ਰਸ਼ੰਸਕਾਂ ਨੂੰ ਸਮੇਂ ਸਿਰ ਬਰਸੀ 'ਤੇ ਪਹੁੰਚਣ ਦੀ ਅਪੀਲ : ਬਲਕੌਰ ਸਿੰਘ ਨੇ ਸਿੱਧੂ ਮੂਸੇਵਾਲਾ ਦੀ ਬਰਸੀ 'ਤੇ ਹੋਣ ਵਾਲੇ ਇਕੱਠ ਨੂੰ ਰੋਕਣ ਨੂੰ ਪੰਜਾਬ 'ਚ ਬਣੇ ਮਾਹੌਲ ਦਾ ਕਾਰਨ ਦੱਸਿਆ ਹੈ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਨੂੰ ਅਪੀਲ ਹੈ ਕਿ ਜਿਸ ਤਰ੍ਹਾਂ ਪੰਜਾਬ 'ਚ ਮਾਹੌਲ ਗਰਮਾਇਆ ਹੋਇਆ ਹੈ, ਉਸੇ ਤਰ੍ਹਾਂ ਸਿੱਧੂ ਦੀ ਬਰਸੀ 'ਤੇ ਹੋਣ ਵਾਲੇ ਇਕੱਠ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਮੈਂ ਸਾਰਿਆਂ ਨੂੰ ਪੰਜਾਬ ਵਿੱਚ ਭਾਈਚਾਰਕ ਸਾਂਝ ਪੈਦਾ ਕਰਨ ਦੀ ਅਪੀਲ ਕਰਦਾ ਹਾਂ। ਸਮੇਂ ਸਿਰ ਪਹੁੰਚਣ ਦੀ ਕੋਸ਼ਿਸ਼ ਵੀ ਕਰੋ।

ਬਰਕੌਰ ਸਿੰਘ ਦੀ ਪੁਲਿਸ ਨੂੰ ਬੇਨਤੀ : ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਮਾਨਸਾ ਪੁਲਿਸ ਨੂੰ ਅਪੀਲ ਕਰਦਿਆਂ ਕਿਹਾ ਕਿ ਜੋਗਾ, ਭੀਖੀ, ਝੁਨੀਰ ਤੋ ਰਾਸਤੇ ਬੰਦ ਕੀਤੇ ਗਏ ਹਨ। ਜੇਕਰ ਇਨ੍ਹਾਂ ਨੂੰ ਨਾ ਖੋਲ੍ਹਿਆ ਤਾਂ ਉਹ ਇਸੇ ਜਗਾਹ ਉਤੇ ਧਰਨਾ ਪ੍ਰਦਰਸ਼ਨ ਕਰਨ ਦੇ ਲਈ ਮਜਬੂਰ ਹੋ ਜਾਣਗੇ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲੇ ਸ਼ਾਂਤਮਈ ਤਰੀਕੇ ਨਾਲ ਮਨਾਈ ਜਾ ਰਹੀ ਹੈ ਅਤੇ ਧਾਰਮਿਕ ਰੀਤੀ ਰਿਵਾਜ਼ਾਂ ਨਾਲ ਮਨਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਮਾਗਮਾਂ ਦੌਰਾਨ ਕੋਈ ਹਿੰਸਾ ਨਹੀਂ ਹੋਵੇਗੀ।

ਸ਼ਾਂਤੀ ਬਣਾਈ ਰੱਖਣ ਦੀ ਅਪੀਲ : ਸਿੱਧੂ ਮੂਸੇਵਾਲਾ ਦੇ ਪਿਤਾ ਬਲਕਾਰ ਸਿੰਘ ਵੱਲੋਂ ਇਕ ਵੀਡੀਓ ਜਾਰੀ ਕਰ ਕੇ ਕਿਹਾ ਗਿਆ ਹੈ ਕਿ ਪੰਜਾਬ ਦਾ ਮਾਹੌਲ ਖਰਾਬ ਹੋ ਰਿਹਾ ਹੈ ਅਤੇ ਸਿੱਧੂ ਮੂਸੇਵਾਲਾ ਦੀ ਬਰਸੀ ਤੇ ਇੱਕਠੇ ਨਾ ਹੋਵੇ ਇਸ ਲਈ ਚਾਲਾਂ ਚੱਲੀਆਂ ਜਾ ਰਹੀਆਂ ਹਨ। ਉਨ੍ਹਾਂ ਸਿੱਧੂ ਮੂਸੇਵਾਲਾ ਦੇ ਸਮਰਥਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸ਼ਾਂਤੀ ਬਣਾਈ ਰੱਖਣ ਅਤੇ ਸਿੱਧੂ ਮੂਸੇਵਾਲਾ ਦੀ ਬਰਸੀ ਤੇ ਸਮੇਂ ਸਿਰ ਪਹੁੰਚ ਕੇ ਉਸ ਸਮਾਗਮ ਵਿੱਚ ਸ਼ਾਮਲ ਹੋ ਸਕਣ।

ਇਹ ਵੀ ਪੜ੍ਹੋ : Search Opration Amritpal Live Updates: ਅੰਮ੍ਰਿਤਪਾਲ ਸਿੰਘ ਫ਼ਰਾਰ, ਪੂਰੇ ਪੰਜਾਬ ਵਿੱਚ ਸਰਚ ਆਪ੍ਰੇਸ਼ਨ ਜਾਰੀ

ਪੰਜਾਬ ਦੀਆਂ ਸੜਕਾਂ 'ਤੇ ਹੋਵੇਗੀ ਮੂਸੇਵਾਲਾ ਦੀ ਲਾਸਟ ਰਾਈਡ : ਬਲਕੌਰ ਸਿੰਘ ਨੇ ਕਰੀਬ ਇੱਕ ਮਹੀਨਾ ਪਹਿਲਾਂ ਕਿਹਾ ਸੀ ਕਿ ਉਹ ਸਿੱਧੂ ਮੂਸੇਵਾਲਾ ਦੀ ਥਾਰ ਜੀਪ ਨੂੰ ਪੰਜਾਬ ਭਰ ਵਿੱਚ ਲੈ ਕੇ ਜਾਣਗੇ ਤਾਂ ਜੋ ਲੋਕਾਂ ਨੂੰ ਪਤਾ ਲੱਗ ਸਕੇ ਕਿ ਸਰਕਾਰ ਅੱਜ ਤੱਕ ਉਨ੍ਹਾਂ ਦੇ ਪਰਿਵਾਰ ਨੂੰ ਇਨਸਾਫ਼ ਨਹੀਂ ਦਿਵਾ ਸਕੀ। ਬਲਕੌਰ ਸਿੰਘ ਨੇ ਕਿਹਾ ਕਿ ਬੇਸ਼ੱਕ ਮੇਰੇ ਪੁੱਤਰ ਨੇ ਬਰਸੀ ਮਨਾਉਣੀ ਸੀ ਪਰ ਅੱਜ ਅਜਿਹਾ ਸਮਾਂ ਆ ਗਿਆ ਹੈ ਕਿ ਮੈਨੂੰ ਆਪਣੇ ਪੁੱਤਰ ਦੀ ਬਰਸੀ ਮਨਾਉਣੀ ਪਈ ਹੈ। ਪੰਜਾਬ ਦੀ 'ਆਪ' ਸਰਕਾਰ ਪ੍ਰਤੀ ਉਨ੍ਹਾਂ ਦੇ ਮਨ 'ਚ ਭਾਰੀ ਗੁੱਸਾ ਹੈ ਅਤੇ ਸਮਾਂ ਆਉਣ 'ਤੇ ਉਹ ਸਰਕਾਰ ਨੂੰ ਇਹ ਗੁੱਸਾ ਜ਼ਰੂਰ ਦਿਖਾਉਣਗੇ। ਹਾਲਾਂਕਿ, ਹਿੰਸਕ ਢੰਗ ਨਾਲ ਕਿਸੇ ਦਾ ਵਿਰੋਧ ਨਾ ਕਰੋ।

ਇਹ ਵੀ ਪੜ੍ਹੋ : Sidhu Moose Wala : ਸਿੱਧੂ ਮੂਸੇਵਾਲਾ ਦੀ ਬਰਸੀ ਅੱਜ, ਪਰ ਕਈ ਜਿਲ੍ਹਿਆ 'ਚ ਲੱਗੀ ਧਾਰਾ 144

ਇਨਸਾਫ਼ ਲਈ ਮੁਹਿੰਮ : ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਨੇ ਵੀ ਆਪਣੇ ਪੁੱਤਰ ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਲਈ ਮੁਹਿੰਮ ਵਿੱਢੀ ਹੋਈ ਹੈ। ਪਿਛਲੇ ਇੱਕ ਸਾਲ ਵਿੱਚ ਸਿੱਧੂ ਮੂਸੇਵਾਲਾ ਦੇ ਕਤਲ ਨਾਲ ਸਬੰਧਤ ਕਰੀਬ 36 ਲੋਕਾਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਅਤੇ ਦੋ ਵਿਅਕਤੀਆਂ ਦਾ ਜੇਲ੍ਹ ਵਿੱਚ ਕਤਲ ਕਰ ਦਿੱਤਾ ਗਿਆ।

ETV Bharat Logo

Copyright © 2024 Ushodaya Enterprises Pvt. Ltd., All Rights Reserved.