‘ਅਕਾਲੀ ਦਲ 10 ਸਾਲ ਦੇ ਕਾਰਜਕਾਲ ਦੀਆਂ ਪ੍ਰਾਪਤੀਆਂ 'ਤੇ ਮੰਗੇਗੀ ਵੋਟ !’

author img

By

Published : Sep 15, 2021, 9:34 PM IST

ਅਕਾਲੀ ਦਲ 10 ਸਾਲ ਦੇ ਕਾਰਜਕਾਲ ਦੀਆਂ ਪ੍ਰਾਪਤੀਆਂ 'ਤੇ ਮੰਗੇਗੀ ਵੋਟ

ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਉਮੀਦਵਾਰ ਸਰੂਪ ਚੰਦ ਸਿੰਗਲਾ (sarup chand singla ) ਨੇ ਕਿਹਾ ਕਿ ਪਾਰਟੀ ਆਪਣੇ 10 ਸਾਲ ਦੇ ਕਾਰਜਕਾਲ ਦੀਆਂ ਪ੍ਰਾਪਤੀਆਂ ਦੇ ਆਧਾਰ 'ਤੇ ਹੀ ਵੋਟਾਂ ਦੀ ਮੰਗੀ ਕਰੇਗੀ।

ਬਠਿੰਡਾ: ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਸ਼੍ਰੋਮਣੀ ਅਕਾਲੀ ਦਲ ਬਾਦਲ (Shiromani Akali Dal) ਵੱਲੋਂ ਪਿਛਲੇ ਦਿਨੀਂ 64 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਬਠਿੰਡਾ ਸ਼ਹਿਰੀ ਤੋਂ ਵਿਧਾਇਕ ਰਹੇ ਸਰੂਪ ਚੰਦ ਸਿੰਗਲਾ (sarup chand singla ) ਨੂੰ ਇੱਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਵੱਲੋਂ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ, ਸਰੂਪ ਚੰਦ ਸਿੰਗਲਾ (sarup chand singla ) ਨੇ ਕਿਹਾ ਕਿ ਬਠਿੰਡਾ ਵਿੱਚ ਵੱਡੀ ਪੱਧਰ 'ਤੇ ਵਿਕਾਸ ਕਾਰਜ ਸਿਰਫ਼ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਲ ਦੌਰਾਨ ਹੋਇਆ।

ਉਨ੍ਹਾਂ ਕਿਹਾ ਕਿ ਬਠਿੰਡਾ ਵਿੱਚ ਯੂਨੀਵਰਸਿਟੀਆਂ ਲਿਆਂਦੀਆਂ ਗਈਆਂ ਹਨ। ਇਹ ਸਭ ਸ਼੍ਰੋਮਣੀ ਅਕਾਲੀ ਦਲ ਦੀ ਦੇਣ ਹੈ ,ਬਠਿੰਡਾ ਅਜਿਹੇ ਪਿਛੜੇ ਇਲਾਕੇ ਨੂੰ ਸੜਕਾਂ ਦਾ ਜਾਲ ਵਿਛਾਇਆ ਵੱਖ ਵੱਖ ਸੂਬਿਆਂ ਨਾਲ ਜੋੜਿਆ ਗਿਆ। ਉਨ੍ਹਾਂ ਆਪਣੇ ਵਿਰੋਧੀ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ (Manpreet Singh Badal) 'ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੱਲੋਂ ਝੂਠੇ ਵਾਅਦੇ ਕਰ ਬਠਿੰਡਾ ਤੋਂ ਬਹੁਮਤ ਹਾਸਲ ਕੀਤਾ ਗਿਆ ਸੀ।

ਅਕਾਲੀ ਦਲ 10 ਸਾਲ ਦੇ ਕਾਰਜਕਾਲ ਦੀਆਂ ਪ੍ਰਾਪਤੀਆਂ 'ਤੇ ਮੰਗੇਗੀ ਵੋਟ

ਪਰ ਇਨ੍ਹਾਂ ਵਾਅਦਿਆਂ ਨੂੰ ਚੋਣ ਜਿੱਤਣ ਤੋਂ ਬਾਅਦ ਵਿਸਾਰ ਦਿੱਤਾ ਗਿਆ, ਚੋਣਾਂ ਦੌਰਾਨ ਵੱਡੇ ਵੱਡੇ ਕਾਰਖਾਨੇ ਲੈ ਕੇ ਆਉਣ ਦੇ ਦਾਅਵੇ ਕਰਨ ਵਾਲੇ ਵਿੱਤ ਮੰਤਰੀ ਵੱਲੋਂ ਬਠਿੰਡਾ ਦੀ ਪਹਿਚਾਣ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ (Sri Guru Nanak Dev Thermal Plant) ਨੂੰ ਢਹਿ ਢੇਰੀ ਕਰ ਦਿੱਤਾ ਗਿਆ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਸੱਤਾਧਾਰੀ ਕਾਂਗਰਸ ਵੱਲੋਂ ਸਰਕਾਰੀ ਪ੍ਰੋਗਰਾਮਾਂ ਦੀ ਆੜ ਵਿੱਚ ਆਪਣਾ ਚੋਰ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ ਅਤੇ ਦੂਸਰੇ ਪਾਸੇ ਕਿਸਾਨ ਜਥੇਬੰਦੀਆਂ ਵੱਲੋਂ ਬਾਕੀ ਸਿਆਸੀ ਪਾਰਟੀਆਂ ਨੂੰ ਚੋਣ ਪ੍ਰਚਾਰ ਨਾ ਕਰਨ ਲਈ ਕਿਹਾ ਗਿਆ ਹੈ।

ਉਨ੍ਹਾਂ ਕਿਸਾਨ ਜਥੇਬੰਦੀਆਂ (Farmers' organizations) ਨੂੰ ਅਪੀਲ ਕੀਤੀ ਕਿ ਕਾਂਗਰਸ ਨੂੰ ਪ੍ਰਚਾਰ ਕਰਨ ਤੋਂ ਰੋਕਿਆ ਜਾਵੇ ਜਾਂ ਬਾਕੀ ਸਿਆਸੀ ਪਾਰਟੀਆਂ ਨੂੰ ਵੀ ਚੋਣ ਪ੍ਰਚਾਰ ਕਰਨ ਦੀ ਖੁੱਲ੍ਹ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਹਮੇਸ਼ਾਂ ਹੀ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਕਿਸਾਨ ਪੱਖੀ ਫ਼ੈਸਲਿਆਂ ਦਾ ਸਾਥ ਦਿੱਤਾ ਜਾਂਦਾ ਰਿਹਾ ਹੈ। ਇਸੇ ਕਾਰਨ ਬੀਬੀ ਹਰਸਿਮਰਤ ਕੌਰ ਬਾਦਲ (Bibi Harsimrat Kaur Badal) ਨੂੰ ਕੈਬਨਿਟ ਮੰਤਰੀ ਦੇ ਅਹੁਦੇ ਦਾ ਤਿਆਗ ਵੀ ਕਰਨਾ ਪਿਆ ਸੀ ਅਤੇ ਭਾਜਪਾ ਨਾਲ ਚੱਲੇ ਆ ਰਹੇ ਗੱਠਜੋੜ ਨੂੰ ਵੀ ਤੋੜਿਆ ਗਿਆ ਸੀ।

ਇਹ ਵੀ ਪੜ੍ਹੋ:- ਤਿੰਨ ਖੇਤੀਬਾੜੀ ਕਾਨੂੰਨਾਂ ਦੀ ਨੀਂਹ ਬਾਦਲ ਪਰਿਵਾਰ ਨੇ ਰੱਖੀ- ਸਿੱਧੂ

ETV Bharat Logo

Copyright © 2024 Ushodaya Enterprises Pvt. Ltd., All Rights Reserved.