ETV Bharat / state

ਕਿਸਾਨ ਪ੍ਰਦਰਸ਼ਨ ਦੌਰਾਨ ਛੋਟੇ ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਦਿੱਤੀ ਸ਼ਰਧਾਂਜਲੀ

author img

By

Published : Dec 27, 2021, 5:36 PM IST

ਪੰਜਾਬ ਸਰਕਾਰ ਵੱਲੋਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਾਉਣ ਲਈ 23 ਦਸੰਬਰ ਤੋਂ ਲਗਾਤਾਰ ਬਠਿੰਡਾ ਦੇ ਮਿੰਨੀ ਸੈਕਟਰੀਏਟ (Mini Secretariat of Bathinda) ਦਾ ਘਿਰਾਓ ਕਰੀ ਬੈਠੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਅੱਜ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਭੇਟ ਕੀਤੀ ਗਈ।

ਕਿਸਾਨ ਪ੍ਰਦਰਸ਼ਨ ਦੌਰਾਨ ਛੋਟੇ ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਦਿੱਤੀ ਸ਼ਰਧਾਂਜਲੀ
ਕਿਸਾਨ ਪ੍ਰਦਰਸ਼ਨ ਦੌਰਾਨ ਛੋਟੇ ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਦਿੱਤੀ ਸ਼ਰਧਾਂਜਲੀ

ਬਠਿੰਡਾ: ਪੰਜਾਬ ਸਰਕਾਰ ਵੱਲੋਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਾਉਣ ਲਈ 23 ਦਸੰਬਰ ਤੋਂ ਲਗਾਤਾਰ ਬਠਿੰਡਾ ਦੇ ਮਿੰਨੀ ਸੈਕਟਰੀਏਟ (Mini Secretariat of Bathinda) ਦਾ ਘਿਰਾਓ ਕਰੀ ਬੈਠੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ (Bhartiya Kisan Union Ekta Ugrahan) ਵੱਲੋਂ ਅੱਜ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਭੇਟ ਕੀਤੀ ਗਈ।

ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਦਿੱਤੀ ਸ਼ਰਧਾਂਜਲੀ
ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਦਿੱਤੀ ਸ਼ਰਧਾਂਜਲੀ

ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ (Bhartiya Kisan Union Ekta Ugrahan) ਦੇ ਆਗੂ ਮੋਠੂ ਸਿੰਘ ਕੋਟੜਾ ਨੇ ਕਿਹਾ ਕਿ ਜਿਸ ਤਰ੍ਹਾਂ ਛੋਟੇ ਸਾਹਿਬਜ਼ਾਦਿਆਂ ਨੇ ਜ਼ੁਲਮ ਦੇ ਖ਼ਿਲਾਫ਼ ਲੜਦਿਆਂ ਸ਼ਹਾਦਤ ਦਿੱਤੀ, ਉਸ ਤੋਂ ਸਭ ਨੂੰ ਸਬਕ ਲੈਣਾ ਚਾਹੀਦਾ ਅਤੇ ਜੁਲਮ ਖ਼ਿਲਾਫ਼ ਲੜਨ ਲਈ ਇਕਜੁੱਟ ਹੋ ਕੇ ਲੜਨਾ ਚਾਹੀਦਾ ਹੈ।

ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ
ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ

ਇਹ ਵੀ ਪੜ੍ਹੋ: PM ਮੋਦੀ 'ਤੇ ਟਿਕੈਤ ਦਾ ਜ਼ੁਬਾਨੀ ਹਮਲਾ, ਕਿਹਾ-ਇਹ ਸਰਕਾਰ ਕਿਸੇ ਪਾਰਟੀ ਦੀ ਨਹੀਂ ਸੀ, ਇਹ ਸਰਕਾਰ ਗੁਜਰਾਤ ਦੀਆਂ ਕੰਪਨੀਆਂ...

ਉਨ੍ਹਾਂ ਨੇ ਛੋਟੇ ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਜਿੱਥੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ ਉੱਥੇ ਹੀ ਕਾਰਪੋਰੇਟ ਘਰਾਣਿਆਂ ਵੱਲੋਂ ਮਜ਼ਦੂਰਾਂ ਕਿਸਾਨਾਂ 'ਤੇ ਕੀਤੇ ਜਾ ਰਹੇ ਇਕ ਮੰਚ 'ਤੇ ਇਕੱਠੇ ਹੋਣ ਦਾ ਸੁਨੇਹਾ ਦਿੱਤਾ।

ਦੱਸ ਦੇਈਏ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਲੀ ਵਿਖੇ ਜਿੱਤ ਪ੍ਰਾਪਤ ਕਰਨ ਤੋਂ ਬਾਅਦ ਜਿੱਥੇ ਕਿਸਾਨਾਂ ਨੇ ਖੁਸ਼ੀ ਮਨਾਈ ਸੀ,ਉਥੇ ਹੀ ਪੰਜਾਬ ਪਹੁੰਚਣ 'ਤੇ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਿਆ ਗਿਆ, ਬਠਿੰਡਾ ਵਿੱਚ ਆਪਣੀਆਂ ਮੰਗਾਂ ਨੂੰ ਲੈ ਕੇ ਕਿਸਾਨਾਂ ਨੇ 23 ਦਸੰਬਰ ਤੋਂ ਬਠਿੰਡਾ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਕਿਸਾਨਾਂ ਵੱਲੋਂ ਮਿੰਨੀ ਸੈਕਟਰੀਏਟ ਦਾ ਘਿਰਾਓ ਕੀਤਾ ਹੋਇਆ ਹੈ। ਦੱਸ ਦਈਏ ਕਿ ਇਹ ਰੋਸ ਧਰਨਾ ਕਿਸਾਨਾਂ ਵੱਲੋਂ ਵਰ੍ਹਦੇ ਮੀਂਹ ਵਿੱਚ ਪੰਜਾਬ ਸਰਕਾਰ ਖਿਲਾਫ਼ ਪ੍ਰਦਰਸ਼ਨ ਜਾਰੀ ਰੱਖਿਆ।

ਇਹ ਵੀ ਪੜ੍ਹੋ: ਮਿੰਨੀ ਸਕੱਤਰੇਤ ਬਾਹਰ ਕਿਸਾਨਾਂ ਦਾ ਵੱਡਾ ਐਕਸ਼ਨ

ਇੱਥੇ ਦੱਸਣਯੋਗ ਹੈ ਕਿ ਕਿਸਾਨਾਂ ਵੱਲੋਂ ਪਹਿਲਾਂ ਹੀ ਰੋਸ ਪ੍ਰਦਰਸ਼ਨ ਸਿਰਫ 5 ਦਿਨਾਂ ਲਈ ਹੀ ਰੱਖਿਆ ਗਿਆ ਸੀ ਅਤੇ ਮਿੰਨੀ ਸੈਕਟਰੀਏਟ ਦਾ ਘਿਰਾਓ ਲਗਾਤਾਰ ਕੀਤਾ ਜਾ ਰਿਹਾ ਸੀ। ਪਰ ਸਰਕਾਰ ਵੱਲੋਂ ਮੰਨੀਆਂ ਹੋਈਆਂ ਮੰਗਾਂ ਲਾਗੂ ਕਰਨ ਲਈ 30 ਦਸੰਬਰ ਦਾ ਸਮਾਂ ਦਿੱਤੇ ਜਾਣ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਇਹ ਪ੍ਰਦਰਸ਼ਨ 30 ਦਸੰਬਰ ਤੱਕ ਵਧਾ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ: ਪੁਲਿਸ ’ਤੇ ਸਿੱਧੂ ਦੇ ਵਿਵਾਦਿਤ ਬਿਆਨ ਨੂੰ ਲੈਕੇ ਅਕਾਲੀ ਦਲ ਦੀ CM ਚੰਨੀ ਨੂੰ ਨਸੀਹਤ

ETV Bharat Logo

Copyright © 2024 Ushodaya Enterprises Pvt. Ltd., All Rights Reserved.