ਪੁਲਿਸ ਦੀ ਕਾਰਵਾਈ ਤੋਂ ਨਾਖੁਸ਼ ਵਿਅਕਤੀ ਚੜ੍ਹਿਆ ਟੈਂਕੀ ਉਤੇ; ਖੁਦਕੁਸ਼ੀ ਦੀ ਦਿੱਤੀ ਧਮਕੀ
Published: May 26, 2023, 11:28 AM


ਪੁਲਿਸ ਦੀ ਕਾਰਵਾਈ ਤੋਂ ਨਾਖੁਸ਼ ਵਿਅਕਤੀ ਚੜ੍ਹਿਆ ਟੈਂਕੀ ਉਤੇ; ਖੁਦਕੁਸ਼ੀ ਦੀ ਦਿੱਤੀ ਧਮਕੀ
Published: May 26, 2023, 11:28 AM
ਬਠਿੰਡਾ ਵਿਖੇ ਇਕ ਵਿਅਕਤੀ ਨੇ ਪਾਣੀ ਦੀ ਟੈਂਕੀ ਉਤੇ ਚੜ੍ਹ ਕੇ ਖੁਦਕੁਸ਼ੀ ਕਰਨ ਦੀ ਧਮਕੀ ਦਿੱਤੀ ਹੈ। ਦਰਅਸਲ ਉਕਤ ਵਿਅਕਤੀ ਨੇ ਕਿਸੇ ਕੋਲੋਂ 11 ਲੱਖ ਰੁਪਏ ਲੈਣੇ ਸਨ ਤੇ ਪੁਲਿਸ ਕੋਲ ਵਾਰ-ਵਾਰ ਸ਼ਿਕਾਇਤਾਂ ਦਰਜ ਕਰਵਾਉਣ ਦੇ ਬਾਵਜੂਦ ਉਸ ਨੂੰ ਇਨਸਾਫ਼ ਨਹੀਂ ਮਿਲਿਆ, ਜਿਸ ਦੇ ਰੋਸ ਵਜੋਂ ਉਹ ਟੈਂਕੀ ਉਤੇ ਚੜ੍ਹਿਆ ਹੈ।
ਬਠਿੰਡਾ : ਪੈਸਿਆਂ ਦੇ ਲੈਣ ਦੇਣ ਦੇ ਮਾਮਲੇ ਵਿੱਚ ਬਠਿੰਡਾ ਪੁਲਿਸ ਪ੍ਰਸ਼ਾਸਨ ਵੱਲੋਂ ਇਨਸਾਫ਼ ਨਾ ਕੀਤੇ ਜਾਣ ਦੇ ਰੋਸ ਵਜੋਂ ਸਿਵਲ ਹਸਪਤਾਲ ਵਿੱਚ ਬਣੀ ਵਾਟਰ ਵਰਕਰਸ ਦੀ ਟੈਂਕੀ ਉਤੇ ਇਕ ਵਿਅਕਤੀ ਚੜ੍ਹ ਗਿਆ ਅਤੇ ਆਤਮਹੱਤਿਆ ਕਰਨ ਦੀ ਧਮਕੀ ਦੇਣ ਲੱਗਿਆ। ਘਟਨਾ ਦਾ ਪਤਾ ਲੱਗਦਿਆਂ ਮੌਕੇ ਉਤੇ ਪੁਲਿਸ ਪ੍ਰਸ਼ਾਸਨ ਪਹੁੰਚਿਆ ਅਤੇ ਪਾਣੀ ਦੀ ਟੈਂਕੀ ਉਤੇ ਚੜ੍ਹੇ ਕੁਲਦੀਪ ਸਿੰਘ ਵਾਸੀ ਜਲਾਲ ਨਾਲ ਗੱਲਬਾਤ ਸ਼ੁਰੂ ਕੀਤੀ। ਕੁਲਦੀਪ ਸਿੰਘ ਨੇ ਇਲਜ਼ਾਮ ਲਾਇਆ ਕਿ ਉਸ ਨੇ ਭਾਈ ਰੂਪਾ ਦੇ ਇਕ ਵਿਅਕਤੀ ਤੋਂ 11 ਲੱਖ ਰੁਪਏ ਲੈਣੇ ਹਨ। ਇਸ ਸਬੰਧੀ ਉਸ ਕੋਲੋਂ ਵਾਰ-ਵਾਰ ਪੁਲਿਸ ਪ੍ਰਸਾਸ਼ਨ ਨੂੰ ਸ਼ਿਕਾਇਤਾਂ ਦਿੱਤੀਆਂ ਗਈਆਂ, ਪਰ ਪੁਲਿਸ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀਆਂ ਸ਼ਿਕਾਇਤਾਂ ਉਤੇ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ। ਉਲਟਾ ਉਸ ਨੂੰ ਵੱਖ-ਵੱਖ ਅਧਿਕਾਰੀਆਂ ਕੋਲ ਪੇਸ਼ ਹੋਣ ਲਈ ਕਿਹਾ ਗਿਆ ਹੈ।
ਅਧਿਕਾਰੀਆਂ ਦੇ ਦਫ਼ਤਰਾਂ ਦੇ ਗੇੜੇ ਮਾਰਨ ਦੇ ਬਾਵਜੂਦ ਕੋਈ ਸੁਣਵਾਈ ਨਹੀਂ : ਵਾਰ-ਵਾਰ ਅਧਿਕਾਰੀਆਂ ਦੇ ਦਫ਼ਤਰਾਂ ਦੇ ਗੇੜੇ ਮਾਰਨ ਦੇ ਬਾਵਜੂਦ ਉਸ ਦੀ ਕੋਈ ਸੁਣਵਾਈ ਨਹੀਂ ਹੋਈ, ਜਿਸ ਕਾਰਨ ਪਾਣੀ ਦੀ ਟੈਂਕੀ ਉਤੇ ਚੜ੍ਹਿਆ ਹੈ। ਉਸ ਨੇ ਕਿਹਾ ਕਿ ਜੇਕਰ ਪੁਲਿਸ ਪ੍ਰਸ਼ਾਸਨ ਨੇ ਹਾਲੇ ਵੀ ਕੋਈ ਕਾਰਵਾਈ ਨਾ ਕੀਤੀ ਤਾਂ ਉਹ ਆਤਮ-ਹੱਤਿਆ ਕਰਨ ਲਈ ਮਜਬੂਰ ਹੋਵੇਗਾ। ਕੁਲਦੀਪ ਸਿੰਘ ਦਾ ਕਹਿਣਾ ਸੀ ਕਿ ਪੁਲਿਸ ਅਧਿਕਾਰੀਆਂ ਵੱਲੋਂ ਮੁਲਜ਼ਮਾਂ ਖਿਲਾਫ ਕਾਰਵਾਈ ਕਰਨ ਦੀ ਬਜਾਏ ਉਸ ਨੂੰ ਵੀ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ, ਜਿਸ ਕਾਰਨ ਮਜਬੂਰਨ ਅੱਜ ਵੱਲੋਂ ਇਨਸਾਫ ਲੈਣ ਲਈ ਪਾਣੀ ਦੀ ਟੈਂਕੀ ਉਤੇ ਚੜ੍ਹਨਾ ਪਿਆ ਹੈ।
- ਹੁਣ ਕਾਲਜਾਂ ਦੇ ਸਿਲੇਬਸ 'ਚ ਸ਼ਾਮਲ ਹੋਵੇਗੀ ਆਈਲੈਟਸ ! ਰਾਜਾ ਵੜਿੰਗ ਨੇ ਸਰਕਾਰ ਨੂੰ ਸੁਣਾਈਆਂ ਖਰੀਆਂ-ਖਰੀਆ
- Clash In Ludhiana: ਗੁੰਡਾਗਰਦੀ ! ਪਹਿਲਾਂ ਘਰ 'ਤੇ ਚਲਾਈਆਂ ਇੱਟਾਂ, ਫਿਰ ਸਿਵਲ ਹਸਪਤਾਲ ਪਹੁੰਚੇ ਜ਼ਖ਼ਮੀਆਂ 'ਤੇ ਹਮਲਾ
- NITI Aayog Meeting Boycott: ਕੇਂਦਰ ਨਾਲ ਵਧੀ CM ਮਾਨ ਦੀ ਤਲਖ਼ੀ, ਨੀਤੀ ਆਯੋਗ ਦੀ ਮੀਟਿੰਗ ਦਾ ਕੀਤਾ ਬਾਈਕਾਟ
ਪੁਲਿਸ ਵੱਲੋਂ ਕੁਲਦੀਪ ਸਿੰਘ ਨੂੰ ਪਾਣੀ ਦੀ ਟੈਂਕੀ ਤੋਂ ਹੇਠਾਂ ਲਾਹੁਣ ਦੀ ਕੋਸ਼ਿਸ਼ਾਂ ਜਾਰੀ : ਉਧਰ ਮੌਕੇ ਉਤੇ ਪਹੁੰਚੇ ਐਸਐਚਓ ਕੋਤਵਾਲੀ ਪਰਮਿੰਦਰ ਸਿੰਘ ਵੱਲੋਂ ਇਸ ਘਟਨਾ ਦੀ ਸੂਚਨਾ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਦਿੱਤੀ ਗਈ ਹੈ ਅਤੇ ਕੁਲਦੀਪ ਸਿੰਘ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਗਈ, ਪਰ ਬਹੁਤ ਕੋਸ਼ਿਸ਼ਾਂ ਦੇ ਬਾਵਜੂਦ ਕੁਲਦੀਪ ਸਿੰਘ ਪਾਣੀ ਦੀ ਟੈਂਕੀ ਤੋਂ ਉਤਰਨ ਲਈ ਤਿਆਰ ਨਾ ਹੋਇਆ। ਉਧਰ ਮੌਕੇ ਉਤੇ ਪਹੁੰਚੇ ਡੀਐਸਪੀ ਸਿਟੀ 1 ਵਿਸ਼ਵਜੀਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਵੱਲੋਂ ਲਗਾਤਾਰ ਕੁਲਦੀਪ ਸਿੰਘ ਨਾਲ ਗੱਲਬਾਤ ਕੀਤੀ ਜਾ ਰਹੀ ਹੈ ਅਤੇ ਉਸ ਨੂੰ ਪਾਣੀ ਦੀ ਟੈਂਕੀ ਤੋਂ ਵਿੱਚ ਉਤਾਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
