ETV Bharat / state

Supervisor Harmel Kaur arrested: ਵਿਜੀਲੈਂਸ ਨੇ ਸੁਪਰਵਾਈਜ਼ਰ ਨੂੰ ਆਂਗਨਵਾੜੀ ਹੈਲਪਰ ਭਰਤੀ ਕਰਵਾਉਣ ਬਦਲੇ ਰਿਸ਼ਵਤ ਲੈਂਦਿਆ ਰੰਗੇ ਹੱਥੀ ਕੀਤਾ ਗ੍ਰਿਫ਼ਤਾਰ

author img

By ETV Bharat Punjabi Team

Published : Sep 13, 2023, 9:02 AM IST

Vigilance Bureau
Vigilance Bureau

ਵਿਜੀਲੈਂਸ ਵਿਭਾਗ ਬਠਿੰਡਾ ਵੱਲੋਂ ਤਲਵੰਡੀ ਸਾਬੋ ਵਿਖੇ ਬਾਲ ਵਿਕਾਸ ਪ੍ਰੋਜੈਕਟ ਅਫਸਰ ਦਫ਼ਤਰ ਵਿਖੇ ਤਾਇਨਾਤ ਸੁਪਰਵਾਈਜ਼ਰ ਨੂੰ 18 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਗ੍ਰਿਫ਼ਤਾਰ ਕੀਤਾ ਹੈ। (Supervisor Harmel Kaur arrested)

ਵਿਜੀਲੈਂਸ ਬਿਊਰੋ ਦੇ ਡੀਐੱਸਪੀ ਕੁਲਵੰਤ ਸਿੰਘ ਨੇ ਦਿੱਤੀ ਜਾਣਕਾਰੀ

ਬਠਿੰਡਾ: ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਨਾਲ ਲਿਪਤ ਕਰਮਚਾਰੀਆਂ ਖ਼ਿਲਾਫ਼ ਵੱਡੀ ਮੁਹਿੰਮ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ, ਜਦੋਂ ਵਿਜੀਲੈਂਸ ਵਿਭਾਗ ਬਠਿੰਡਾ ਨੇ ਤਲਵੰਡੀ ਸਾਬੋ ਵਿਖੇ ਬਾਲ ਵਿਕਾਸ ਪ੍ਰੋਜੈਕਟ ਅਫਸਰ ਦਫ਼ਤਰ ਵਿਖੇ ਤਾਇਨਾਤ ਸੁਪਰਵਾਈਜ਼ਰ ਨੂੰ 18 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਗ੍ਰਿਫ਼ਤਾਰ ਕੀਤਾ।

ਸ਼ਿਕਾਇਤ ਦੇ ਆਧਾਰ ਉੱਤੇ ਕੀਤਾ ਗ੍ਰਿਫ਼ਤਾਰ: ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਡੀਐਸਪੀ ਕੁਲਵੰਤ ਸਿੰਘ ਨੇ ਦੱਸਿਆ ਕਿ ਸੁਪਰਵਾਈਜ਼ਰ ਹਰਮੇਲ ਕੌਰ ਨੂੰ ਰੇਸ਼ਮਾ ਪਤਨੀ ਲਛਮਣ ਸਿੰਘ ਵਾਸੀ ਪਿੰਡ ਭਾਗੀਵਾਂਦਰ, ਤਹਿਸੀਲ ਤਲਵੰਡੀ ਸਾਬੋ ਵੱਲੋਂ ਕੀਤੀ ਗਈ ਸ਼ਿਕਾਇਤ ਦੇ ਆਧਾਰ ਉੱਤੇ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਰੇਸ਼ਮਾ ਨੇ ਵਿਜੀਲੈਂਸ ਕੋਲ ਪਹੁੰਚ ਕਰਕੇ ਇਲਜ਼ਾਮ ਲਾਇਆ ਕਿ ਉਸਦੀ ਭਤੀਜ ਨੂੰਹ ਸੰਤੋਸ ਰਾਣੀ ਪਤਨੀ ਜ਼ਸਰਾਮ ਵਾਸੀ ਪਿੰਡ ਤਿਉਣਾ ਪੁਜਾਰੀਆ ਨੇ ਫਰਵਰੀ 2023 ਵਿੱਚ ਆਂਗਨਵਾੜੀ ਹੈਲਪਰ ਦੀ ਪੋਸਟ ਲਈ ਆਨਲਾਇਨ ਅਪਲਾਈ ਕੀਤਾ ਸੀ।

ਜਿਸ ਸਬੰਧੀ ਸੁਪਰਵਾਈਜਰ ਹਰਮੇਲ ਕੌਰ, ਦਫ਼ਤਰ ਬਾਲ ਵਿਕਾਸ ਪ੍ਰੋਜ਼ੈਕਟ ਅਫ਼ਸਰ, ਤਲਵੰਡੀ ਸਾਬੋ, ਜ਼ਿਲ੍ਹਾ ਬਠਿੰਡਾ ਨੇ ਮੁਦਈ ਪਾਸੋਂ ਉਸਦੀ ਭਤੀਜ ਨੂੰਹ ਨੂੰ ਆਂਗਨਵਾੜੀ ਹੈਲਪਰ ਭਰਤੀ ਕਰਵਾਉਣ ਬਦਲੇ 80,000 ਰੁੁਪਏ ਰਿਸ਼ਵਤ ਦੀ ਮੰਗ ਕੀਤੀ ਤੇ ਇਸ ਦੌਰਾਨ ਉਹਨਾਂ ਵਿੱਚ 60 ਹਜ਼ਾਰ ਰੁਪਏ ਵਿੱਚ ਗੱਲ ਤਹਿ ਹੋ ਗਈ। ਜਿਸ ਵਿੱਚੋਂ ਹਰਮੇਲ ਕੌਰ ਸੁਪਰਵਾਈਜਰ ਨੇ ਮਦੱਈ ਰੇਸ਼ਮਾ ਪਾਸੋਂ 35,000 ਰੁਪਏ ਬਤੌਰ ਰਿਸ਼ਵਤ ਪਹਿਲਾ ਹਾਸਲ ਕਰ ਲਏ ਸਨ ਅਤੇ ਬਾਕੀ ਰਹਿੰਦੀ ਰਿਸ਼ਵਤੀ ਦੀ ਰਕਮ ਵਾਰ-ਵਾਰ ਮੰਗ ਕਰ ਰਹੀ ਸੀ।



ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਰੰਗੇ ਹੱਥੀ ਗ੍ਰਿਫ਼ਤਾਰ: ਇਸ ਦੌਰਾਨ ਡੀਐਸਪੀ ਕੁਲਵੰਤ ਸਿੰਘ ਨੇ ਦੱਸਿਆ ਕਿ ਉਕਤ ਸ਼ਿਕਾਇਤ ਦੀ ਮੁੱਢਲੀ ਪੜਤਾਲ ਕਰਨ ਉਪਰੰਤ ਪਾਇਆ ਗਿਆ ਕਿ ਸੁਪਰਵਾਈਜ਼ਰ ਹਰਮੇਲ ਕੌਰ, ਦਫ਼ਤਰ ਬਾਲ ਵਿਕਾਸ ਪ੍ਰੋਜ਼ੈਕਟ ਅਫਸਰ, ਤਲਵੰਡੀ ਸਾਬੋ, ਜ਼ਿਲ੍ਹਾ ਬਠਿੰਡਾ ਮੁਦੱਈ ਪਾਸੋਂ 35000 ਰੁਪਏ ਪਹਿਲਾ ਹਾਸਲ ਕਰ ਚੁੱਕੀ ਹੈ ਅਤੇ ਇਸ ਤੋਂ ਬਾਅਦ ਵਿੱਚ ਵਿਜੀਲੈਂਸ ਬਿਊਰੋ ਰੇਂਜ਼ ਬਠਿੰਡਾ ਨੇ ਜਾਲ ਵਿਛਾਇਆ ਤੇ ਸੁਪਰਵਾਈਜ਼ਰ ਹਰਮੇਲ ਕੌਰ ਨੂੰ ਸ਼ਿਕਾਇਤਕਰਤਾ ਕੋਲੋ 18,000 ਰੁਪਏ ਦੀ ਰਿਸ਼ਵਤ ਹਾਸਲ ਲੈਂਦੇ ਹੋਏ 2 ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਮੌਕੇ ਉੱਤੇ ਰੰਗੇ ਹੱਥੀ ਗ੍ਰਿਫ਼ਤਾਰ ਕੀਤਾ ਹੈ।

ਜਿਸਦੇ ਸਬੰਧ ਵਿੱਚ ਉੱਕਤ ਮੁਲਜ਼ਮ ਦੇ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ ਅਤੇ ਜੇਕਰ ਇਸ ਮੁਕੱਦਮੇ ਵਿੱਚ ਕਿਸੇ ਅਧਿਕਾਰੀ/ਕਰਮਚਾਰੀ ਦਾ ਰੋਲ ਸਾਹਮਣੇ ਆਇਆ ਤਾਂ ਇਸਨੂੰ ਦੌਰਾਨੇ ਤਫਤੀਸ਼ ਵਿਚਾਰਿਆ ਜਾਵੇਗਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.