ETV Bharat / state

Weather Report ਠੰਡ ਨੂੰ ਲੈ ਕੇ ਯੈਲੋ ਅਲਰਟ ਜਾਰੀ, ਪਵੇਗੀ ਕੜਾਕੇ ਦੀ ਠੰਡ

author img

By

Published : Dec 15, 2022, 6:57 AM IST

ਤਾਪਮਾਨ ਵਿੱਚ ਲਗਾਤਾਰ ਗਿਰਾਵਟ ਆ ਰਹੀ ਹੈ ਅਤੇ ਠੰਢ ਵਿੱਚ ਵਾਧਾ ਹੋ (Weather Report) ਰਿਹਾ ਹੈ। ਆਉਣ ਵਾਲੇ ਕੁੱਝ ਦਿਨਾਂ ਦੇ ਵਿੱਚ ਮੌਸਮ ਹੋਰ ਠੰਡਾ ਹੋ ਜਾਵੇਗਾ, ਸੂਬੇ ਵਿੱਚ ਰਾਤ ਦੇ ਤਾਪਮਾਨ ਵਿੱਚ ਤਿੰਨ ਤੋਂ ਚਾਰ ਡਿਗਰੀ ਤੱਕ ਦੀ ਗਿਰਾਵਟ ਆ ਜਾਵੇਗੀ।

Weather Report 15 December
ਠੰਡ ਨੂੰ ਲੈ ਕੇ ਯੈਲੋ ਅਲਰਟ ਜਾਰੀ

ਚੰਡੀਗੜ੍ਹ: ਪੰਜਾਬ ਵਿੱਚ ਆਉਣ ਵਾਲੇ ਕੁੱਝ ਦਿਨਾਂ ਦੇ ਵਿੱਚ ਮੌਸਮ ਹੋਰ ਠੰਡਾ ਹੋ ਜਾਵੇਗਾ। ਪਿਛਲੇ ਸਾਲ ਦੇ ਮੁਕਾਬਲੇ ਦਸੰਬਰ ਵਿੱਚ ਠੰਡ ਦਾ ਮੌਸਮ ਵੱਖਰਾ ਰਿਕਾਰਡ ਬਣਾ ਰਿਹਾ ਹੈ। ਮੌਸਮ ਵਿਭਾਗ ਦੇ ਮੁਤਾਬਿਕ 15 ਦਸੰਬਰ ਯਾਨੀ ਅੱਜ ਤੋਂ ਪੰਜਾਬ ਦਾ ਮੌਸਮ ਬਦਲ ਜਾਵੇਗਾ ਤੇ 16 ਤੋਂ 18 ਦਸੰਬਰ ਤਕ ਸੀਤ ਲਹਿਰ ਚੱਲੇਗੀ। ਇਸ ਸੀਤ ਲਹਿਰ ਕਾਰਨ ਤਾਪਮਾਨ ਵਿੱਚ 3 ਤੋਂ 4 ਡਿਗਰੀ ਤੱਕ ਦੀ ਗਿਰਾਵਟ ਆ ਜਾਵੇਗੀ।ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਠੰਡ ਨੂੰ ਲੈ ਕੇ ਯੈਲੋ ਅਲਰਟ ਜਾਰੀ ਕਰ ਦਿੱਤਾ ਹੈ।

ਸੁੱਕੀ ਠੰਢ ਕਾਰਨ ਲੋਕ ਬਿਮਾਰੀਆਂ ਦੀ ਲਪੇਟ ਵਿੱਚ ਆ ਰਹੇ ਹਨ। ਪੰਜਾਬ ਦੇ ਬਹੁਤ ਸਾਰੇ ਇਲਾਕਿਆਂ ਵਿੱਚ ਧੁੰਦ ਛਾਈ (Fog covered many areas of Punjab) ਰਹਿੰਦੀ ਹੈ। ਧੁੰਦ ਕਾਰਨ ਜਨਜੀਵਨ ਪ੍ਰਭਾਵਿਤ ਹੋ ਸਕਦਾ ਹੈ ਪਰ ਖੇਤੀ ਮਾਹਿਰਾਂ ਅਨੁਸਾਰ ਇਹ ਧੁੰਦ ਫ਼ਸਲਾਂ ਲਈ ਸੋਨੇ ਤੋਂ ਘੱਟ ਨਹੀਂ ਹੈ। ਇਸ ਵਾਰ ਧੁੰਦ ਕਾਰਨ ਜਿੱਥੇ ਕਣਕ ਦੀ ਫ਼ਸਲ ਦਾ ਝਾੜ ਵਧੇਗਾ, ਉੱਥੇ ਇਸ ਦੀ ਗੁਣਵੱਤਾ ਅਤੇ ਮਾਤਰਾ ਵਿੱਚ ਵੀ ਵਾਧਾ ਹੋਵੇਗਾ।

ਇਹ ਵੀ ਪੜੋ: Daily Love Rashifal ਜਾਣੋ ਕਿਹੜੀ ਰਾਸ਼ੀ ਵਾਲੇ ਰਹਿਣਗੇ ਉਦਾਸ ਤੇ ਖੁਸ਼, ਪੜ੍ਹੋ ਅੱਜ ਦਾ ਲਵ ਰਾਸ਼ੀਫਲ

ਅੰਮ੍ਰਿਤਸਰ: ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ 23 ਡਿਗਰੀ ਅਤੇ ਘੱਟ ਤੋਂ ਘੱਟ 05 ਡਿਗਰੀ ਰਹੇਗਾ।

ਜਲੰਧਰ: ਜਲੰਧਰ ਦਾ ਵੀ ਵੱਧ ਤੋਂ ਵੱਧ ਤਾਪਮਾਨ 23 ਡਿਗਰੀ ਅਤੇ ਘੱਟ ਤੋਂ ਘੱਟ 05 ਡਿਗਰੀ ਰਹਿਣ ਦੀ ਉਮੀਦ ਲਗਾਈ ਜਾ ਰਹੀ ਹੈ।

ਲੁਧਿਆਣਾ: ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 23 ਡਿਗਰੀ ਅਤੇ ਘੱਟ ਤੋਂ ਘੱਟ 06 ਡਿਗਰੀ ਰਹੇਗਾ।

Weather Report 15 December
ਠੰਡ ਨੂੰ ਲੈ ਕੇ ਯੈਲੋ ਅਲਰਟ ਜਾਰੀ

ਪਟਿਆਲਾ: ਪਟਿਆਲਾ ਦਾ ਵੱਧ ਤੋਂ ਵੱਧ ਤਾਪਮਾਨ 23 ਡਿਗਰੀ ਅਤੇ ਘੱਟ ਤੋਂ ਘੱਟ 07 ਡਿਗਰੀ ਰਹਿਣ ਦੀ ਉਮੀਦ ਹੈ।

ਬਠਿੰਡਾ: ਬਠਿੰਡਾ ਦਾ ਵੱਧ ਤੋਂ ਵੱਧ ਤਾਪਮਾਨ 24 ਡਿਗਰੀ ਅਤੇ ਘੱਟ ਤੋਂ ਘੱਟ 07 ਡਿਗਰੀ ਤੱਕ ਰਹਿ ਸਕਦਾ ਹੈ।

ਇਹ ਵੀ ਪੜੋ: ਅੱਜ ਦਾ ਰਾਸ਼ੀਫਲ: ਜਾਣੋ ਕਿਵੇਂ ਰਹੇਗਾ ਤੁਹਾਡਾ ਦਿਨ

ETV Bharat Logo

Copyright © 2024 Ushodaya Enterprises Pvt. Ltd., All Rights Reserved.