ETV Bharat / state

ਚਿੱਟੇ ਦੀ ਓਵਰਡੋਜ਼ ਕਾਰਨ ਮਲੂਕਾ ਦੇ ਮਜ਼ਦੂਰ ਪਰਿਵਾਰ ਨਾਲ ਸੰਬੰਧਿਤ ਨੌਜਵਾਨ ਦੀ ਹੋਈ ਮੌਤ

author img

By

Published : Aug 20, 2023, 7:46 AM IST

ਚਿੱਟੇ ਦੀ ਓਵਰਡੋਜ ਕਾਰਨ ਮਲੂਕਾ ਦੇ ਮਜਦੂਰ ਪਰਿਵਾਰ ਨਾਲ ਸੰਬੰਧਿਤ ਨੌਜਵਾਨ ਦੀ ਹੋਈ ਮੌਤ
ਚਿੱਟੇ ਦੀ ਓਵਰਡੋਜ ਕਾਰਨ ਮਲੂਕਾ ਦੇ ਮਜਦੂਰ ਪਰਿਵਾਰ ਨਾਲ ਸੰਬੰਧਿਤ ਨੌਜਵਾਨ ਦੀ ਹੋਈ ਮੌਤ

ਬਠਿੰਡਾ ਦੇ ਮਲੂਕਾ 'ਚ 19 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ ਨਾਲ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਪਰਿਵਾਰ ਵਲੋਂ ਪੁੱਤ ਦੀ ਲਾਸ਼ ਥਾਣੇ ਮੂ੍ਹਰੇ ਰੱਖ ਧਰਨਾ ਲਗਾ ਦਿੱਤਾ ਅਤੇ ਨਸ਼ੇ ਦੇ ਵਪਾਰੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ।

ਬਠਿੰਡਾ ਵਿੱਚ ਚਿੱਟੇ ਦੀ ਓਵਰਡੋਜ ਕਾਰਨ ਨੌਜਵਾਨ ਦੀ ਹੋਈ ਮੌਤ

ਬਠਿੰਡਾ: ਪੰਜਾਬ 'ਚ ਨਸ਼ੇ ਦਾ ਮੁੱਦਾ ਪੂਰੀ ਤਰ੍ਹਾਂ ਸਰਗਰਮ ਹੈ। ਇਸ ਪਾਸੇ ਸਰਕਾਰ ਵਲੋਂ ਨਸ਼ੇ ਦੇ ਕੋਹੜ ਨੂੰ ਠੱਲਣ ਦੇ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਹਨ ਤਾਂ ਦੂਜੇ ਪਾਸੇ ਨਿੱਤ ਦਿਨ ਨੌਜਵਾਨਾਂ ਦੀ ਇਸ ਨਸ਼ੇ ਦੇ ਦੈਂਤ ਨਾਲ ਹੋ ਰਹੀ ਮੌਤ ਸਰਕਾਰ ਦੀ ਕਾਰਗੁਜ਼ਾਰੀ 'ਤੇ ਕਈ ਸਵਾਲ ਖੜੇ ਕਰਦੀ ਹੈ। ਜਦਕਿ ਨਸ਼ੇ ਖਿਲਾਫ਼ ਆਵਾਜ਼ ਚੁੱਕਣ ਵਾਲਿਆਂ ਦਾ ਕਿਤੇ ਕਤਲ ਹੁੰਦਾ ਹੈ ਤਾਂ ਕਿਤੇ ਉਨ੍ਹਾਂ ਨੂੰ ਜੇਲ੍ਹ 'ਚ ਡੱਕਣ ਦੇ ਵੀ ਇਲਜ਼ਾਮ ਹਨ। ਤਾਜ਼ਾ ਮਾਮਲਾ ਭਗਤਾ ਭਾਈਕਾ ਦੇ ਨੇੜਲੇ ਪਿੰਡ ਮਲੂਕਾ ਤੋਂ ਸਾਹਮਣੇ ਆਇਆ ਜਿਥੇ ਮਜ਼ਦੂਰ ਪਰਿਵਾਰ ਨਾਲ ਸੰਬੰਧਿਤ ਇਕ ਨੌਜਵਾਨ ਦੀ ਚਿੱਟੇ ਦੀ ਓਵਰਡੋਜ ਕਰਕੇ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ।

ਥਾਣਾ ਦਿਆਲਪੁਰਾ ਮੂਹਰੇ ਧਰਨਾ: ਇਸ ਸਬੰਧੀ ਪ੍ਰਾਪਤ ਜਾਣਕਾਰੀ ਮੁਤਾਬਕ ਇਕਬਾਲ ਸਿੰਘ ਉਰਫ ਗੱਗੂ (19) ਪੁੱਤਰ ਸਤਪਾਲ ਸਿੰਘ ਵਾਸੀ ਮਲੂਕਾ ਦੀ ਚਿੱਟੇ ਦੀ ਓਵਰਡੋਜ ਦੇ ਚੱਲਦਿਆਂ ਮੌਤ ਉਪਰੰਤ ਪਰਿਵਾਰਿਕ ਮੈਂਬਰਾਂ ਵੱਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਤੇ ਪੰਜਾਬ ਖੇਤ ਮਜਦੂਰ ਯੂਨੀਅਨ ਨੂੰ ਨਾਲ ਲੈ ਥਾਣਾ ਦਿਆਲਪੁਰਾ ਮੂਹਰੇ ਧਰਨਾ ਲਗਾਇਆ ਗਿਆ।

ਚਿੱਟੇ ਦੇ ਵਪਾਰੀ ਨੂੰ ਕਾਬੂ ਕਰਨ ਦੀ ਮੰਗ: ਇਸ ਮੌਕੇ ਜਾਣਕਾਰੀ ਦਿੰਦੇ ਹੋਏ ਪੰਜਾਬ ਖੇਤ ਮਜਦੂਰ ਯੂਨੀਅਨ ਦੇ ਜ਼ਿਲ੍ਹਾ ਕਮੇਟੀ ਮੈਂਬਰ ਤੀਰਥ ਸਿੰਘ ਕੋਠਾਗੁਰੂ ਨੇ ਪੀੜਤ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਪੁਲਿਸ ਪ੍ਰਸ਼ਾਸਨ ਅੱਗੇ ਮੰਗ ਕੀਤੀ ਕਿ ਨਸ਼ੇ ਦੇ ਵਪਾਰੀਆਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਕੇ ਪੀੜਤ ਪਰਿਵਾਰ ਨੂੰ ਇਨਸਾਫ ਦਿੱਤਾ ਜਾਵੇ। ਉਹਨਾਂ ਕਿਹਾ ਕਿ ਜਦ ਤੱਕ ਪੁਲਿਸ ਪ੍ਰਸ਼ਾਸਨ ਵੱਲੋਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ, ਉਦੋਂ ਤੱਕ ਥਾਣੇ ਮੂਹਰੇ ਧਰਨਾ ਜ਼ਾਰੀ ਰਹੇਗਾ।

ਨਸ਼ਾ ਰੋਕਣ 'ਚ ਸਰਕਾਰਾਂ ਫੇਲ੍ਹ: ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਮੀਤ ਪ੍ਰਧਾਨ ਬਸੰਤ ਸਿੰਘ ਕੋਠਾਗੁਰੂ ਨੇ ਕਿਹਾ ਕਿ ਸੂਬੇ ਅੰਦਰ ਆਏ ਦਿਨ ਨੌਜਵਾਨ ਚਿੱਟੇ ਨਸ਼ੇ ਦੀ ਭੇਂਟ ਚੜ ਰਹੇ ਹਨ ਪਰ ਸਰਕਾਰਾਂ ਇਸ ਨੂੰ ਰੋਕਣ ਵਿੱਚ ਫੇਲ੍ਹ ਸਾਬਤ ਹੋਈਆਂ ਹਨ। ਉਹਨਾਂ ਕਿਹਾ ਕਿ ਪੀੜਤ ਪਰਿਵਾਰ ਨਾਲ ਹਮਦਰਦੀ ਦੇ ਤੌਰ 'ਤੇ ਅੱਜ ਜਥੇਬੰਦੀ ਵੱਲੋਂ ਧਰਨੇ 'ਚ ਸ਼ਮੂਲੀਅਤ ਕੀਤੀ ਗਈ ਹੈ ਤੇ ਜਦ ਤੱਕ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਨਹੀਂ ਭੇਜਿਆ ਜਾਂਦਾ ਤੇ ਪੀੜਤ ਪਰਿਵਾਰ ਨੂੰ ਇਨਸਾਫ ਨਹੀਂ ਮਿਲਦਾ ਉਦੋਂ ਤੱਕ ਜਥੇਬੰਦੀ ਪੀੜਤ ਪਰਿਵਾਰ ਨਾਲ ਖੜੀ ਰਹੇਗੀ।

ਦੋਸ਼ੀਆਂ ਨੂੰ ਜਲਦ ਕੀਤਾ ਜਾਵੇਗਾ ਕਾਬੂ: ਇਸ ਮੌਕੇ ਜਾਣਕਾਰੀ ਦਿੰਦੇ ਹੋਏ ਥਾਣਾ ਦਿਆਲਪੁਰਾ ਮੁਖੀ ਜਗਦੀਪ ਸਿੰਘ ਨੇ ਦੱਸਿਆ ਕਿ ਪੀੜਤ ਪਰਿਵਾਰ ਦੇ ਬਿਆਨਾਂ ਦੇ ਆਧਾਰ ਉੱਪਰ ਕਾਰਵਾਈ ਕੀਤੀ ਜਾ ਰਹੀ ਹੈ ਤੇ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਥੇ ਹੀ ਪੁਲਿਸ ਪ੍ਰਸ਼ਾਸਨ ਵੱਲੋਂ ਮਾਮਲੇ ਦੀ ਗੰਭੀਰਤਾ ਨੂੰ ਲੈਂਦੇ ਹੋਏ ਚਾਰ ਜਣਿਆਂ ਨੂੰ ਹਿਰਾਸਤ ਵਿੱਚ ਵੀ ਲਿਆ ਗਿਆ ਹੈ, ਜਿਹਨਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਮੌਕੇ ਪੁਲਿਸ ਪ੍ਰਸ਼ਾਸਨ ਵੱਲੋਂ ਉਕਤ ਕਾਰਵਾਈ ਮਗਰੋਂ ਆਪਣਾ ਧਰਨਾ ਪ੍ਰਦਰਸ਼ਨ ਸਮਾਪਤ ਕਰ ਦਿੱਤਾ ਗਿਆ।

ETV Bharat Logo

Copyright © 2024 Ushodaya Enterprises Pvt. Ltd., All Rights Reserved.