ETV Bharat / state

ਹਾਈ ਕੋਰਟ ਨੇ ਸੁਖਬੀਰ ਬਾਦਲ ਤੇ ਮਜੀਠੀਆ ਨੂੰ 11 ਜੁਲਾਈ ਨੂੰ ਪੇਸ਼ ਹੋਣ ਦੇ ਦਿੱਤੇ ਹੁਕਮ

author img

By

Published : Apr 30, 2019, 3:37 PM IST

ਹਾਈ ਕੋਰਟ ਨੇ ਜਸਟਿਸ ਰਣਜੀਤ ਸਿੰਘ ਵੱਲੋਂ ਕੀਤੀ ਸ਼ਿਕਾਇਤ 'ਤੇ ਸੁਣਵਾਈ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਬਿਕਰਮਜੀਤ ਮਜੀਠੀਆ ਨੂੰ 11 ਜੁਲਾਈ ਨੂੰ ਅਦਾਲਤ 'ਚ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।

ਫ਼ਾਈਲ ਫ਼ੋਟੋ।

ਚੰਡੀਗੜ੍ਹ: ਸੇਵਾ ਮੁਕਤ ਜਸਟਿਸ ਰਣਜੀਤ ਸਿੰਘ ਵੱਲੋਂ ਸੁਖਬੀਰ ਬਾਦਲ ਅਤੇ ਬਿਕਰਮਜੀਤ ਮਜੀਠੀਆ ਵਿਰੁੱਧ ਕੀਤੀ ਸ਼ਿਕਾਇਤ 'ਤੇ ਹਾਈ ਕੋਰਟ ਨੇ ਸੁਣਵਾਈ ਕਰਦਿਆਂ ਦੋਹਾ ਨੂੰ 11 ਜੁਲਾਈ ਨੂੰ ਅਦਾਲਤ 'ਚ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਦੋਹਾਂ 'ਤੇ ਜਾਂਚ ਕਮਿਸ਼ਨ ਵਿਰੁੱਧ ਇਤਰਾਜ਼ਯੋਗ ਟਿੱਪਣੀਆਂ ਕੀਤੇ ਜਾਣ ਦਾ ਦੋਸ਼ ਹੈ।

ਸੋਮਵਾਰ ਨੂੰ ਦੋਹਾਂ ਦੇ ਹਾਈ ਕੋਰਟ 'ਚ ਪੇਸ਼ ਨਾ ਹੋਣ 'ਤੇ ਜਸਟਿਸ ਅਮਿਤ ਰਾਵਲ ਨੇ ਪੁੱਛਿਆ ਕਿ ਦੋਵੇਂ ਪੇਸ਼ ਕਿਉਂ ਨਹੀਂ ਹੋਏ ਤਾਂ ਇਸ 'ਤੇ ਉਨ੍ਹਾਂ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਐਰਐੱਸ ਚੀਮਾ ਨੇ ਕਿਹਾ ਕਿ ਇੱਕ ਸ਼ਿਕਾਇਤ 'ਤੇ ਸੁਣਵਾਈ ਦਾ ਮਾਮਲਾ ਹੈ ਦੋਹਾਂ ਨੂੰ ਪੇਸ਼ ਹੋਣ ਦੀ ਜ਼ਰੂਰਤ ਨਹੀਂ ਹੈ। ਉਨ੍ਹਾਂ ਕਿਹਾ ਕਿ ਅਜੇ ਸੁਖਬੀਰ ਬਾਦਲ ਨੂੰ ਨੋਟਿਸ ਨਹੀਂ ਮਿਲਿਆ ਹੈ।

ਹਾਈ ਕੋਰਟ 'ਚ ਤਿੰਨ ਵਾਰ ਚੱਲੀ ਸੁਣਵਾਈ ਤੋਂ ਬਾਅਦ ਅਦਾਲਤ ਨੇ ਦੋਹਾਂ ਨੂੰ ਸੋਮਵਾਰ ਦੀ ਛੂਟ ਦਿੰਦੇ ਹੋਏ ਹੁਣ ਅਗਲੀ ਸੁਣਵਾਈ 'ਤੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।

Intro:Body:

create


Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.