ETV Bharat / state

Sawatchta Mission: ਸਥਾਨਕ ਸਰਕਾਰਾਂ ਮੰਤਰੀ ਵੱਲੋਂ ਸਵੱਛਤਾ ਵਿੱਚ ਸ਼ਾਨਦਾਰ ਸੇਵਾਵਾਂ ਦੇਣ ਲਈ 23 ਸਖਸ਼ੀਅਤਾਂ ਸਨਮਾਨਿਤ

author img

By ETV Bharat Punjabi Team

Published : Oct 3, 2023, 9:48 PM IST

23 individuals awarded for providing excellent services in sanitation by the Minister of Local Government
Sawatchta Mission : ਸਥਾਨਕ ਸਰਕਾਰਾਂ ਮੰਤਰੀ ਵੱਲੋਂ ਸਵੱਛਤਾ ਵਿੱਚ ਸ਼ਾਨਦਾਰ ਸੇਵਾਵਾਂ ਦੇਣ ਲਈ 23 ਸਖਸ਼ੀਅਤਾਂ ਸਨਮਾਨਿਤ

ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਸਵੱਛਤਾ (Sawatchta Mission) ਵਿੱਚ ਸ਼ਾਨਦਾਰ ਸੇਵਾਵਾਂ ਦੇਣ ਲਈ 23 ਸਖਸ਼ੀਅਤਾਂ ਨੂੰ ਸਨਮਾਨਿਤ ਕੀਤਾ ਹੈ।

ਚੰਡੀਗੜ੍ਹ : ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਨੂੰ ਸਾਫ ਸੁਥਰਾ ਬਣਾਉਣ ਦੀ ਦਿੱਸ਼ਾ ਵਿੱਚ ਲਗਾਤਾਰ ਕੰਮ ਕਰ ਰਹੀ ਹੈ। ਇਹ ਗੱਲ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਸਵੱਛਤਾ ਵਿੱਚ ਸ਼ਾਨਦਾਰ (23 personalities were honored) ਯੋਗਦਾਨ ਪਾਉਣ ਵਾਲੀਆਂ 23 ਸਖਸ਼ੀਅਤਾਂ ਨੂੰ ਸਨਮਾਨਿਤ ਕਰਨ ਮੌਕੇ ਕਹੀ।

ਪ੍ਰਸ਼ੰਸਾ ਪੱਤਰ ਦਿੱਤੇ : ਅੱਜ ਚੰਡੀਗੜ੍ਹ ਵਿੱਚ ਮਿਉਂਸਪਲ ਭਵਨ ਵਿਖੇ ਸਮਾਗਮ ਦੀ ਸ਼ੁਰੂਆਤ ਵਿੱਚ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਤੇ ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ. ਦੀਪਤੀ ਉੱਪਲ ਵੱਲੋਂ ਸਵੱਛ ਭਾਰਤ ਮਿਸ਼ਨ (Urban) ਤਹਿਤ ਜ਼ਿਲ੍ਹਾ ਮੁਹਾਲੀ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਅਤੇ ਸ਼ਹਿਰੀ ਸਥਾਨਕ ਸੰਸਥਾਵਾਂ ਦੇ ਚੋਣਵੇਂ ਸਫ਼ਾਈ ਮਿੱਤਰਾਂ, ਕਮਿਊਨਿਟੀ ਫੈਸੀਲੀਟੇਟਰਾਂ, ਸੈਨੇਟਰੀ ਇੰਸਪੈਕਟਰਾਂ, ਜੂਨੀਅਰ ਇੰਜ਼ੀਨੀਅਰਾਂ ਨੂੰ ਪ੍ਰਸ਼ੰਸਾ ਪੱਤਰ ਦਿੱਤੇ ਗਏ। ਸਵੱਛ ਭਾਰਤ ਮਿਸ਼ਨ ਤਹਿਤ ਵਧੀਆਂ ਕਾਰਗੁਜ਼ਰੀ ਵਾਲੇ (Sawatchta Mission) 23 ਸਖਸ਼ੀਅਤਾਂ ਨੂੰ ਸਨਾਮਾਨਤ ਕੀਤਾ ਗਿਆ। ਸਫਾਈ ਮਿੱਤਰਾਂ ਨੇ ਘਰ-ਘਰ ਜਾ ਕੇ ਵੱਖ ਕੀਤੇ ਕੂੜੇ ਨੂੰ ਇੱਕਠਾ ਕਰਨ ਅਤੇ ਸਰੋਤਾਂ 'ਤੇ ਕੂੜੇ ਨੂੰ ਵੱਖ ਕਰਨ ਅਤੇ ਐਮ.ਆਰ.ਐਫ ਵਿਖੇ ਕੂੜੇ ਦੀ ਪ੍ਰੋਸੈਸਿੰਗ ਕਰਨ ਲਈ ਨਾਗਰਿਕਾਂ ਨੂੰ ਪ੍ਰੇਰਿਤ ਕਰਨ ਅਤੇ ਕਮਿਊਨਿਟੀ ਫੈਸਿਲੀਟੇਟਰਾਂ ਨੂੰ ਕੂੜੇ ਦੇ ਸਰੋਤਾਂ ਨੂੰ ਵੱਖ ਕਰਨ ਅਤੇ ਮੈਟੀਰੀਅਲ ਰਿਕਵਰੀ ਦੇ ਸਹੀ ਕੰਮ-ਕਾਜ ਨੂੰ ਯਕੀਨੀ ਬਣਾਉਣ ਲਈ ਉਹਨਾਂ ਦੀ ਮਹੱਤਵਪੂਰਨ ਭੂਮਿਕਾ ਲਈ ਸਨਮਾਨਿਤ ਕੀਤਾ ਗਿਆ ਹੈ।

ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਅੱਗੇ ਕਿਹਾ ਕਿ ਸੈਨਟਰੀ ਇੰਸਪੈਕਟਰਾਂ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ ਮਹੱਲਾ ਅਤੇ ਫਰੀਦਕੋਟ ਵਿੱਖੇ 'ਬਾਬਾ ਜੀ ਫਰੀਦ ਆਗਮਨ' ਵਿਖੇ ਸਿੰਗਲ ਯੂਜ਼ ਪਲਾਸਟਿਕ ਮੁਕਤ ਬਣਾਉਣ ਵਿੱਚ ਸ਼ਾਨਦਾਰ ਪ੍ਰਾਪਤੀ ਲਈ ਸਨਮਾਨਿਤ ਕੀਤਾ ਗਿਆ। ਜੂਨੀਅਰ ਇੰਜੀਨੀਅਰਾਂ ਨੂੰ ਅਤਿ-ਆਧੁਨਿਕ ਠੋਸ ਰਹਿੰਦ-ਖੂੰਹਦ ਪ੍ਰਬੰਧਨ ਸੁਵਿਧਾਵਾਂ ਨੂੰ ਡਿਜ਼ਾਇਨ ਕਰਨ ਅਤੇ ਉਸਾਰਨ ਵਿੱਚ ਉਨ੍ਹਾਂ ਦੇ ਬੇਮਿਸਾਲ ਕੰਮ ਲਈ ਸ਼ਲਾਘਾ ਕੀਤੀ ਗਈ। ਇਸ ਤੋਂ ਇਲਾਵਾ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਸਟੇਨੇਬਿਲਟੀ ਲੀਡਰਜ਼ ਪ੍ਰੋਗਰਾਮ ਵਿੱਚ ਹਿੱਸਾ ਲੈਣ ਅਤੇ ਸ਼ਹਿਰੀ ਸਥਾਨਕ ਸੰਸਥਾਵਾਂ ਨੂੰ ਸ਼ਹਿਰਾਂ ਨੂੰ ਸਾਫ਼-ਸੁਥਰੇ, ਵਧੇਰੇ ਕੁਸ਼ਲਤਾ ਨਾਲ ਪ੍ਰਬੰਧਿਤ ਸਥਾਨਾਂ ਵਿੱਚ ਤਬਦੀਲ ਕਰਨ ਦੇ ਸਮੂਹਿਕ ਯਤਨਾਂ ਲਈ ਪ੍ਰਸ਼ੰਸਾ ਪ੍ਰਾਪਤ ਕੀਤੀ। ਇਸੇ ਤਰ੍ਹਾਂ ਹੀ ਕੈਬਨਿਟ ਮੰਤਰੀ ਨੇ ਰਾਜ ਦੇ ਅੰਦਰ ਚਾਰ ਫਾਇਰ ਸਰਵਿਸ ਯੂਨਿਟਾਂ ਨੂੰ ਵੀ ਵਧੀਆ ਕਾਰਗੁਜਾਰੀ ਲਈ ਸਨਮਾਨਿਤ ਕੀਤਾ ਗਿਆ। (ਪ੍ਰੈੱਸ ਨੋਟ)

ETV Bharat Logo

Copyright © 2024 Ushodaya Enterprises Pvt. Ltd., All Rights Reserved.