ETV Bharat / state

Gamada Land Acquisition Scam : ਗਮਾਡਾ 'ਚ ਵੱਡਾ ਘਪਲਾ, 7 ਮੁਲਜ਼ਮ ਕੀਤੇ ਗ੍ਰਿਫ਼ਤਾਰ, ਫਰਜ਼ੀ ਦਸਤਾਵੇਜ਼ ਦਿਖਾ ਕੇ ਕਰੋੜਾਂ ਦੀ ਠੱਗੀ

author img

By

Published : May 3, 2023, 3:46 PM IST

7 arrested in Gamada land acquire scam, Officials scammed with fake documents
Gamada Land Acquisition Scam : ਗਮਾਡਾ 'ਚ ਵੱਡਾ ਘਪਲਾ, 7 ਮੁਲਜ਼ਮ ਕੀਤੇ ਗ੍ਰਿਫ਼ਤਾਰ, ਫਰਜ਼ੀ ਦਸਤਾਵੇਜ਼ ਦਿਖਾ ਕੇ ਕਰੋੜਾਂ ਦੀ ਠੱਗੀ

ਗਮਾਡਾ ਵਿੱਚ ਜ਼ਮੀਨ ਐਕਵਾਇਰ ਕਰਨ ਦੇ ਮਾਮਲੇ ਵਿਚ ਵੱਡਾ ਘਪਲਾ ਹੋਇਆ ਹੈ। ਇਸ ਮਾਮਲੇ ਵਿਚ 7 ਮੁਲਜ਼ਮ ਕਾਬੂ ਕੀਤੇ ਗਏ ਹਨ। ਫਰਜ਼ੀ ਕਾਗਜ਼ਾਂ ਦੇ ਸਹਾਰੇ ਕਈ ਕਰੋੜ ਦਾ ਘਪਲਾ ਕੀਤਾ ਗਿਆ ਹੈ।

ਮੁਹਾਲੀ : ਪੰਜਾਬ ਵਿਜੀਲੈਂਸ ਬਿਊਰੋ ਵਲੋਂ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ ਯਾਨੀ ਕਿ ਗਮਾਡਾ ਵਿੱਚ ਕਰੋੜਾਂ ਰੁਪਏ ਦੇ ਘਪਲੇ ਦੇ ਮਾਮਲੇ ਵਿਚ ਕਾਰਵਾਈ ਕੀਤੀ ਗਈ ਹੈ। ਵਿਜੀਲੈਂਸ ਨੇ ਜਾਣਕਾਰੀ ਮੁਤਾਬਿਕ 7 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਵੀ ਜਿਕਰਯੋਗ ਹੈ ਕਿ 2016 ਤੋਂ 2020 ਦਰਮਿਆਨ ਪੰਜਾਬ ਦੇ ਬਾਗਬਾਨੀ ਤੇ ਮਾਲ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਮਿਲੀਭੁਗਤ ਨਾਲ ਫਰਜ਼ੀ ਦਸਤਾਵੇਜ਼ਾਂ ਦੇ ਸਹਾਰੇ ਜ਼ਮੀਨ ਐਕੁਆਇਰ ਕੀਤੀ ਗਈ ਅਤੇ ਇਸ ਮਾਮਲੇ ਵਿਚ ਕਰੋੜਾਂ ਰੁਪਏ ਦਾ ਘਪਲਾ ਹੋਇਆ ਹੈ।

ਇਹ ਮੁਲਜ਼ਮ ਕੀਤੇ ਗਏ ਹਨ ਕਾਬੂ : ਜਾਣਕਾਰੀ ਮੁਤਾਬਿਕ ਵਿਜੀਲੈਂਸ ਬਿਊਰੋ ਨੇ ਦੱਸਿਆ ਹੈ ਕਿ ਵਿਜੀਲੈਂਸ ਨੇ ਧਾਰਾ 409, 420, 465, 466, 468, 471, 120-ਬੀ ਅਤੇ ਧਾਰਾ 13 (1) (ਏ), 13 (2) ਤਹਿਤ ਇਕ ਐਫਆਈਆਰ ਦਰਜ ਕੀਤੀ ਹੈ। ਇਹ ਮਾਮਲਾ ਮੁਹਾਲੀ ਵਿੱਚ ਦਰਜ ਕੀਤਾ ਗਿਆ ਹੈ। ਵਿਜੀਲੈਂਸ ਦੇ ਦੱਸੇ ਮੁਤਾਬਿਕ ਭੁਪਿੰਦਰ ਸਿੰਘ ਵਾਸੀ ਬਾਕਰਪੁਰ ਜ਼ਿਲ੍ਹਾ ਮੁਹਾਲੀ ਸ਼ਣੇ ਮੁਕੇਸ਼ ਜਿੰਦਲ, ਸ਼ਮਨ ਜਿੰਦਲ ਪਤਨੀ ਮੁਕੇਸ਼ ਜਿੰਦਲ, ਪ੍ਰਵੀਨ ਲਤਾ ਪਤਨੀ ਚੰਚਲ ਕੁਮਾਰ ਜਿੰਦਲ ਦੋਵੇਂ ਵਾਸੀ ਮਾਡਲ ਟਾਊਨ ਬਠਿੰਡਾ, ਵਿਸ਼ਾਲ ਭੰਡਾਰੀ ਵਾਸੀ ਸੈਕਟਰ 40-ਡੀ ਚੰਡੀਗੜ੍ਹ, ਸੁਖਦੇਵ। ਸਿੰਘ ਵਾਸੀ ਬਾਕਰਪੁਰ, ਬਿੰਦਰ ਸਿੰਘ ਵਾਸੀ ਸੈਕਟਰ 79, ਮੁਹਾਲੀ ਅਤੇ ਬਚਿੱਤਰ ਸਿੰਘ ਪਟਵਾਰੀ, ਮਾਲ ਸਰਕਲ ਬਾਕਰਪੁਰ (ਮੌਜੂਦਾ ਕਾਨੂੰਗੋ) ਐਸ.ਏ.ਐਸ.ਨਗਰ ਨੂੰ ਮੁੱਖ ਮੁਲਜਮਾਂ ਵਜੋਂ ਗ੍ਰਿਫ਼ਤਾਰ ਕੀਤਾ ਗਿਆ ਹੈ।

ਵਿਜੀਲੈਂਸ ਮੁਤਾਬਿਕ ਇਸ ਮਾਮਲੇ ਵਿੱਚ ਹਾਲੇ ਹੋਰ ਵੀ ਜਾਂਚ ਜਾਰੀ ਹੈ ਅਤੇ ਹੋਰ ਕਈ ਲੋਕਾਂ ਨੂੰ ਗ੍ਰਿਫ਼ਤਾਰ ਕਰਨ ਲ਼ਈ ਵਿਜੀਲੈਂਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਵਿਜੀਲੈਂਸ ਮੁਤਾਬਿਕ ਇਕ ਸ਼ਿਕਾਇਤ ਦੀ ਜਾਂਚ ਕਰਦਿਆਂ ਇਸ ਗੱਲ ਦਾ ਖੁਲਾਸਾ ਹੋਇਆ ਸੀ ਕਿ ਗਮਾਡਾ ਨੇ 2016 ਵਿੱਚ ਮੁਹਾਲੀ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੀਆਂ ਜ਼ਮੀਨਾਂ ਐਕਵਾਇਰ ਕਰਨ ਲਈ ਨੋਟਿਸ ਜਾਰੀ ਕੀਤੇ ਅਤੇ 2017 ਵਿੱਚ ਧਾਰਾ 4 ਅਤੇ 2020 ਵਿੱਚ ਧਾਰਾ 19 ਤਹਿਤ ਨੋਟੀਫਿਕੇਸ਼ਨ ਵੀ ਜਾਰੀ ਕੀਤੇ ਗਏ ਸਨ।

ਇਹ ਵੀ ਪੜ੍ਹੋ : CM Beant Singh murder case: ਬਲਵੰਤ ਸਿੰਘ ਰਾਜੋਆਣਾ ਨੂੰ ਨਹੀਂ ਮਿਲੀ ਕੋਈ ਰਾਹਤ, ਅੰਤਿਮ ਫੈਸਲਾ ਕੇਂਦਰੀ ਗ੍ਰਹਿ ਵਿਭਾਗ ਦੇ ਹਵਾਲੇ

ਵਿਜੀਲੈਂਸ ਅਧਿਕਾਰੀਆਂ ਅਨੁਸਾਰ ਮੁੱਖ ਮੁਲਜ਼ਮ ਭੁਪਿੰਦਰ ਸਿੰਘ ਨੇ ਅਮਰੂਦ ਦੇ ਬਾਗ ਲਈ 24 ਕਰੋੜ ਰੁਪਏ ਦਾ ਮੁਆਵਜ਼ਾ ਖੁਦ ਲਿਆ ਅਤੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਵੀ ਦਿੱਤਾ। ਇਸੇ ਤਰ੍ਹਾਂ ਬਠਿੰਡਾ ਨਿਵਾਸੀ ਮੁਕੇਸ਼ ਜਿੰਦਲ ਨੇ ਅਮਰੂਦ ਦੇ ਬਾਗ ਦਾ ਕਰੀਬ 20 ਕਰੋੜ ਰੁਪਏ ਦਾ ਮੁਆਵਜ਼ਾ ਲਿਆ ਹੈ। ਇਹ ਵੱਡੀ ਠੱਗੀ ਸਾਹਮਣੇ ਆਈ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.