ETV Bharat / state

ਬਦ ਤੋਂ ਬਦਤਰ ਕਾਨੂੰਨ ਵਿਵਸਥਾ ਲਈ ਕੈਪਟਨ ਜ਼ਿੰਮੇਵਾਰ – ਹਰਪਾਲ ਸਿੰਘ ਚੀਮਾ

author img

By

Published : Mar 30, 2019, 5:06 PM IST

ਹਰ ਰੋਜ਼ ਬੈਂਕ ਡਕੈਤੀਆਂ ਅਤੇ ਕਾਰਾਂ ਖੋਹੀਆਂ ਜਾ ਰਹੀਆਂ ਹਨ, ਪਰ ਸੂਬਾ ਸਰਕਾਰ ਕੁੰਭ ਕਰਨ ਦੀ ਨੀਂਦ ਸੁੱਤੀ ਪਾਈ ਹੈ

ਆਮ ਆਦਮੀ ਪਾਰਟੀ ਨੇ ਘੇਰੀ ਕੈਪਟਨ ਸਰਕਾਰ

ਚੰਡੀਗੜ੍ਹ :ਆਮ ਆਦਮੀ ਪਾਰਟੀ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਅੰਦਰ ਕਾਨੂੰਨ-ਵਿਵਸਥਾ ਨਾਂ ਦੀ ਕੋਈ ਚੀਜ਼ ਹੀ ਨਹੀ ਹੈਆਏ ਦਿਨ ਕੋਈ ਨਾਂਹ ਕੋਈ ਵਰਦਾਤ ਹੁੰਦੀ ਹੈ ਅਜਿਹੀ ਹੀ ਵਰਦਾਤ ਖਰੜ ਵਿਖੇ ਇੱਕ ਮਹਿਲਾ ਡਰੱਗ ਇੰਸਪੈਕਟਰ ਦੀ ਦਿਨ ਦਿਹਾੜੇ ਹੋਈ ਹੱਤਿਆ ਕਿਹਾ ਕਿ ਸੂਬੇ ਅੰਦਰ ਅਪਰਾਧੀ ਬੇਖ਼ੌਫ ਘੁੰਮ ਰਹੇ ਹਨ।

ਸਰਕਾਰ ਨੂੰ ਘੇਰਦੇ ਹੋਏ ਚੀਮਾ ਨੇ ਕਿਹਾ ਕਿ ਪਿਛਲੀ ਬਾਦਲ ਸਰਕਾਰ ਵਾਂਗ ਕਾਂਗਰਸ ਸਰਕਾਰ ਵੀ ਅਪਰਾਧੀਆਂ ਨੂੰ ਸਰਪ੍ਰਸਤੀ ਦੇ ਰਹੀ ਹੈ। ਸੈਂਕੜੇ ਭਗੌੜੇ ਕਰਾਰ ਅਪਰਾਧੀ ਪੁਲਸ ਦੀਆਂ ਅੱਖਾਂ ਸਾਹਮਣੇ ਸਿਆਸੀ ਪੁਸ਼ਤ-ਪਨਾਹੀ ਮਾਣ ਰਹੇ ਹਨ। ਇਸ ਲਈ ਕੋਈ ਹੋਰ ਨਹੀਂ ਬਲਕਿ ਖ਼ੁਦ ਗ੍ਰਹਿ ਮੰਤਰੀ ਕੈਪਟਨ ਅਮਰਿੰਦਰ ਸਿੰਘ ਜ਼ਿੰਮੇਵਾਰ ਹਨ।
ਅਜਿਹੀਆਂ ਦਰਦਨਾਕ ਵਾਰਦਾਤਾਂ ਪੂਰੇ ਪੰਜਾਬ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰਦੀਆਂ ਹਨ। ਇਸ ਲਈ ਸਰਕਾਰ ਅਪਰਾਂਧੀਆਂ ਨੂੰ ਬਿਨਾਂ ਦੇਰੀ ਗ੍ਰਿਫ਼ਤਾਰ ਕਰੇ ਅਤੇ ਇਸ ਪੂਰੇ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਏ।

Intro:Body:

ਚੰਡੀਗੜ੍ਹ , ਮਾਰਚ 2019

ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਖਰੜ ਵਿਖੇ ਇੱਕ ਮਹਿਲਾ ਡਰੱਗ ਇੰਸਪੈਕਟਰ ਦੀ ਦਿਨ ਦਿਹਾੜੇ ਹੋਈ ਹੱਤਿਆ ਤੇ ਗਹਿਰਾ ਦੁੱਖ ਜਤਾਉਂਦੇ ਹੋਏ ਕਿਹਾ ਕਿ ਸੂਬੇ ਅੰਦਰ ਕਾਨੂੰਨ-ਵਿਵਸਥਾ ਬਦ ਤੋਂ ਬਦਤਰ ਸਥਿਤੀ ਤਕ ਪਹੁੰਚ ਚੁੱਕੀ ਹੈ, ਇਸ ਲਈ ਕੋਈ ਹੋਰ ਨਹੀਂ ਬਲਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖ਼ੁਦ ਜ਼ਿੰਮੇਵਾਰ ਹਨ, ਜੋ ਸੂਬੇ ਦੇ ਗ੍ਰਹਿ ਮੰਤਰੀ ਵੀ ਹਨ।

‘ਆਪ’ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਅੰਦਰ ਅਪਰਾਧੀ ਬੇਖ਼ੌਫ ਘੁੰਮ ਰਹੇ ਹਨ। ਬੇਲੋੜੇ ਸਿਆਸੀ ਦਖ਼ਲ ਅਤੇ ਅੱਤ ਦਰਜੇ ਦੇ ਭ੍ਰਿਸ਼ਟਾਚਾਰ ਕਾਰਨ ਸਮੁੱਚਾ ਪ੍ਰਸ਼ਾਸਨ ਅਤੇ ਪੁਲਸ ਤੰਤਰ ਨਕਾਰਾ ਹੋ ਚੁੱਕਿਆ ਹੈ। ਚੀਮਾ ਨੇ ਕਿਹਾ ਹੈਰਾਨੀਜਨਕ ਤਾਂ ਇਹ ਹੈ ਜਿੱਥੇ ਅਪਰਾਧੀ ਬੇਖ਼ੌਫ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ, ਉੱਥੇ ਕਾਨੂੰਨ ਨੂੰ ਮੰਨਣ ਵਾਲਾ ਆਮ ਨਾਗਰਿਕ ਡਰ ਅਤੇ ਭੈਅ ਦੇ ਮਾਹੌਲ ਵਿੱਚ ਜੀਅ ਰਿਹਾ ਹੈ। ਸ਼ਰੇਆਮ ਚੇੈਨੀਆਂ ਝਪਟੀਆਂ ਜਾ ਰਹੀਆਂ ਹਨ , ਕਾਰਾਂ ਖੋਹੀਆਂ ਜਾ ਰਹੀਆਂ ਹਨ, ਬੈਂਕ ਲੁੱਟੇ ਜਾ ਰਹੇ ਹਨ, ਡਕੈਤੀਆਂ ਹੋ ਰਹੀਆਂ ਹਨ,  ਫਿਰੌਤੀਆਂ ਮੰਗੀਆਂ ਜਾ ਰਹੀਆਂ ਹਨ ਅਤੇ ਦਿਨ-ਦਿਹਾੜੇ ਹੱਤਿਆਵਾਂ ਕੀਤੀਆਂ ਜਾ ਰਹੀਆਂ ਹਨ। ਇੰਜ ਜਾਪਦਾ ਹੈ ਜਿਵੇਂ ਸੂਬੇ ਅੰਦਰ ਸਰਕਾਰ ਨਾਮ ਦੀ ਕੋਈ ਚੀਜ਼ ਹੀ ਨਹੀਂ ਹੈ।

ਕੈਪਟਨ ਅਮਰਿੰਦਰ ਸਿੰਘ ਸਰਕਾਰ ਨੂੰ ਘੇਰਦੇ ਹੋਏ ਚੀਮਾ ਨੇ ਕਿਹਾ ਕਿ ਪਿਛਲੀ ਬਾਦਲ ਸਰਕਾਰ ਵਾਂਗ ਕਾਂਗਰਸ ਸਰਕਾਰ ਵੀ ਅਪਰਾਧੀਆਂ ਨੂੰ ਸਰਪ੍ਰਸਤੀ ਦੇ ਰਹੀ ਹੈ। ਸੈਂਕੜੇ ਭਗੌੜੇ ਕਰਾਰ ਅਪਰਾਧੀ ਪੁਲਸ ਦੀਆਂ ਅੱਖਾਂ ਸਾਹਮਣੇ ਸਿਆਸੀ ਪੁਸ਼ਤ-ਪਨਾਹੀ ਮਾਣ ਰਹੇ ਹਨ। ਇਸ ਲਈ ਕੋਈ ਹੋਰ ਨਹੀਂ ਬਲਕਿ ਖ਼ੁਦ ਗ੍ਰਹਿ ਮੰਤਰੀ ਕੈਪਟਨ ਅਮਰਿੰਦਰ ਸਿੰਘ ਜ਼ਿੰਮੇਵਾਰ ਹਨ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅਪਰਾਧੀਆਂ ਲਈ ਮਹਿਲਾਵਾਂ ਸਭ ਤੋਂ ਕਮਜ਼ੋਰ ਕੜੀ ਹਨ। ਖਰੜ ਵਿਖੇ ਮਹਿਲਾ ਡਰੱਗ ਇੰਸਪੈਕਟਰ ਦਾ ਦਿਨ ਦਿਹਾੜੇ ਹੋਇਆ ਕਤਲ ਇਸੇ ਕੜੀ ਦਾ ਹਿੱਸਾ ਹੈ। ਅਜਿਹੀਆਂ ਦਰਦਨਾਕ ਵਾਰਦਾਤਾਂ ਪੂਰੇ ਪੰਜਾਬ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰਦੀਆਂ ਹਨ। ਇਸ ਲਈ ਸਰਕਾਰ ਅਪਰਾਧੀਆਂ ਨੂੰ ਬਿਨਾਂ ਦੇਰੀ ਗ੍ਰਿਫ਼ਤਾਰ ਕਰੇ ਅਤੇ ਇਸ ਪੂਰੇ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਵੇ।


Conclusion:
ETV Bharat Logo

Copyright © 2024 Ushodaya Enterprises Pvt. Ltd., All Rights Reserved.