ETV Bharat / state

ਪੁਲਿਸ ਮੁਲਾਜ਼ਮ ਦੇ ਕਤਲ ਤੋਂ ਬਾਅਦ ਪੰਜਾਬ ਦੇ ਕਾਨੂੰਨ ਵਿਵਸਥਾ 'ਤੇ ਉੱਠੇ ਸਵਾਲ, ਵਿਰੋਧੀਆਂ ਨੇ ਸਰਕਾਰ ਨੂੰ ਲਿਆ ਕਰੜੇ ਹੱਥੀਂ

author img

By

Published : Jan 9, 2023, 5:06 PM IST

Updated : Jan 9, 2023, 6:27 PM IST

pposition targeted the mann government murder of policeman
pposition targeted the mann government murder of policeman

ਪੰਜਾਬ ਦੀ ਕਾਨੂੰਨ ਵਿਵਸਥਾ ਇੱਕ ਵਾਰ ਫਿਰ ਤੋਂ ਸਵਾਲਾਂ ਦੇ ਘੇਰੇ ਵਿੱਚ ਆ ਗਈ ਹੈ। ਫਗਵਾੜਾ ਵਿੱਚ ਪੁਲਿਸ ਅਤੇ ਲੁਟੇਰਿਆਂ ਵਿਚਾਲੇ ਗੋਲੀਵਾਰੀ ਦੌਰਾਨ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ। ਜਿਸ ਤੋਂ ਬਾਅਦ ਵਿਰੋਧੀ ਮਾਨ ਸਰਕਾਰ ਨੂੰ ਨਿਸ਼ਾਨੇ ਉਤੇ ਲੈ ਰਹੇ (opposition targeted the mann government murder of policeman in Phagwara) ਹਨ।

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ

ਚੰਡੀਗੜ੍ਹ : ਕਪੂਰਥਲਾ ਜ਼ਿਲ੍ਹੇ ਦੇ ਫਗਵਾੜਾ ਦੇ ਇੱਕ ਪਿੰਡ ਵਿੱਚ ਦੇਰ ਰਾਤ ਪੁਲਿਸ ਅਤੇ ਲੁਟੇਰਿਆਂ ਵਿਚਾਲੇ ਜ਼ਬਰਦਸਤ ਗੋਲੀਬਾਰੀ (Fierce firing between police and robbers in Phagwara) ਹੋਈ। ਇਸ ਗੋਲੀਬਾਰੀ ਵਿੱਚ ਇੱਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ। ਜਿਸ ਤੋਂ ਬਾਅਦ ਵਿਰੋਧੀ ਪਾਰਟੀਆਂ ਪੰਜਾਬ ਦੀ ਸੁਰੱਖਿਆਂ ਨੂੰ ਲੈ ਕੇ ਪੰਜਾਬ ਸਰਕਾਰ ਉੱਤੇ ਨਿਸ਼ਾਨੇ ਸਾਧ (opposition targeted the mann government murder of policeman in Phagwara) ਰਹੀਆਂ ਹਨ। ਉਨ੍ਹਾਂ ਪੰਜਾਬ ਵਿੱਚ ਗੈਗਸਟਰਾਂ ਦੇ ਵਧਦੇ ਆਤੰਕ ਕਾਰਨ ਪੰਜਾਬ ਸਰਕਾਰ ਨੂੰ ਘੇਰਾ ਪਾਇਆ ਹੈ। ਵਿਰੋਧੀ ਦਾ ਕਹਿਣਾ ਹੈ ਕਿ ਮਾਨ ਸਰਕਾਰ ਦੇ ਸ਼ਾਸਨ ਕਾਲ ਵਿੱਚ ਪੁਲਿਸ ਮੁਲਾਜ਼ਮਾਂ ਦੇ ਕਤਲ ਦੀਆਂ ਵਾਰਦਾਤਾਂ ਵਧ ਗਈਆਂ ਹਨ।

'ਉੱਤਰ ਪ੍ਰਦੇਸ਼ ਅਤੇ ਬਿਹਾਰ ਨਾਲ ਤੁਲਨਾ ਕਰਨਾ ਗਲਤ': ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Punjab Congress President Amarinder Singh Raja Warring) ਨੇ ਪੰਜਾਬ ਸਰਕਾਰ ਨੂੰ ਨਿਸ਼ਾਨੇ ਉਤੇ ਲੈਂਦਿਆਂ ਕਿਹਾ ਕਿ ਪੰਜਾਬ ਸਰਕਾਰ ਹਮੇਸ਼ਾ ਹੀ ਉੱਤਰ ਪ੍ਰਦੇਸ਼ ਅਤੇ ਬਿਹਾਰ ਨਾਲ ਪੰਜਾਬ ਦੇ ਲਾਅ ਇਨ ਆਰਡਰ ਦੀ ਤੁਲਨਾ ਕਰਦੇ ਸਨ। ਵੜਿੰਗ ਨੇ ਕਿਹਾ ਮੇਰਾ ਖਿਆਲ ਹੈ ਕਿ ਉੱਤਰ ਪ੍ਰਦੇਸ਼ ਅਤੇ ਬਿਹਾਰ ਵਿੱਚ ਅਜੇ ਤੱਕ ਕਿਸੇ ਪੁਲਿਸ ਮੁਲਾਜ਼ਮ ਦਾ ਕਤਲ ਨਹੀਂ ਹੋਇਆ। ਉਨ੍ਹਾਂ ਕਿਹਾ ਪੰਜਾਬ ਵਿੱਚ ਕਿਸ ਤਰ੍ਹਾਂ ਗੈਗਸਟਰ ਪੁਲਿਸ ਵਾਲੇ ਨੂੰ ਮਾਰ ਕੇ ਚਲੇ ਜਾਂਦੇ ਹਨ ਇਹ ਕੋਈ ਪਹਿਲੀ ਦੁਰਘਟਨਾ ਨਹੀਂ ਅਜਿਹੀਆਂ ਘਟਨਾਵਾਂ ਵਾਪਰਦੀਆਂ ਰਹਿੰਦੀਆਂ ਹਨ। ਉਨ੍ਹਾਂ ਕਿਹਾ ਕਿ ਪੁਲਿਸ ਦਾ ਡਰ ਗੈਂਗਸਟਰਾਂ ਵਿੱਚੋ ਖ਼ਤਮ ਹੋ ਗਿਆ ਹੈ। ਉਨ੍ਹਾਂ ਕਿਹਾ ਜੇਕਰ ਇਸ ਤਰ੍ਹਾਂ ਹੀ ਚਲਦਾ ਰਿਹਾ ਤਾਂ ਇੱਕ ਦਿਨ ਪੁਲਿਸ ਤੋਂ ਇਹ ਸਭ ਕੰਟਰੋਲ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਆਤਵਾਦ ਦੇ ਦੌਰ ਵਿੱਚ ਜਿਸ ਤਰ੍ਹਾਂ ਪੁਲਿਸ ਨੇ ਕੰਟਰੋਲ ਕੀਤਾ ਸੀ ਉਸ ਤਰ੍ਹਾਂ ਹੀ ਫਿਰ ਤੋ ਮਿਲ ਕੇ ਕੰਮ ਕਰਨ ਦੀ ਜ਼ਰੂਰਤ ਹੈ।

ਭਾਜਪਾ ਆਗੂ ਡਾ.ਰਾਜ ਕੁਮਾਰ ਵੇਰਕਾ

ਡਾ.ਰਾਜ ਕੁਮਾਰ ਵੇਰਕਾ ਨੇ ਕਿਹਾ ਗੁੰਡਿਆਂ ਦੇ ਹੌਸਲੇ ਬੁਲੰਦ: ਫਗਵਾੜਾ ਵਿਚ ਗੁੰਡਿਆਂ ਨਾਲ ਮੁਕਾਬਲੇ ਵਿਚ ਮਾਰੇ ਗਏ ਪੁਲਿਸ ਮੁਲਾਜ਼ਮ ਦੀ ਮੌਤ 'ਤੇ ਦੁਖ ਦਾ ਪ੍ਰਗਟਾਵਾ ਕਰਦਿਆ ਭਾਜਪਾ ਆਗੂ ਡਾ.ਰਾਜ ਕੁਮਾਰ ਵੇਰਕਾ (BJP leader Dr. Raj Kumar Verka) ਨੇ ਕਿਹਾ ਕਿ ਪੰਜਾਬ ਵਿਚ ਗੈਂਗਸਟਰਵਾਦ ਸਿਖਰਾ ਉਤੇ ਹੈ। ਪੰਜਾਬ ਦੇ ਮੁੱਖ ਮੰਤਰੀ ਵੱਲੋ ਪੁਲਿਸ ਪ੍ਰਸ਼ਾਸ਼ਨ ਨਾਲ ਤਾਲਮੇਲ ਵਿਚ ਕਮੀ ਹੋਣ ਕਾਰਨ ਗੁੰਡਾ ਤੰਤਰ ਦੇ ਹੌਸ਼ਲੇ ਬੁਲੰਦ ਹੋ ਰਹੇ ਹਨ। ਜਿਸ ਕਾਰਨ ਅਜਿਹੀਆਂ ਘਟਨਾਵਾਂ ਵਿਚ ਵਾਧਾ ਹੋਇਆ ਹੈ।

ਇਹ ਵੀ ਪੜ੍ਹੋ:- ਲੁਟੇਰਿਆ ਵੱਲੋਂ ਪੁਲਿਸ ਮੁਲਾਜ਼ਮ ਦਾ ਗੋਲੀ ਮਾਰ ਕੇ ਕਤਲ, ਪੰਜਾਬ ਸਰਕਾਰ ਵੱਲੋਂ ਇਕ ਕਰੋੜ ਦੀ ਰਾਸ਼ੀ ਦੇਣ ਦਾ ਐਲਾਨ

Last Updated :Jan 9, 2023, 6:27 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.