ETV Bharat / state

ਖੇਤੀ ਮੰਤਰੀ ਧਾਲੀਵਾਲ ਨੇ ਗਿਰਦਾਵਰੀ ਨਾਲ ਜੁੜੀ ਕਿਸੇ ਵੀ ਸ਼ਿਕਾਇਤ ਲਈ ਹੈਲਪ ਲਾਈਨ ਨੰਬਰ ਕੀਤਾ ਜਾਰੀ

author img

By

Published : Apr 9, 2023, 6:46 AM IST

ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਗਿਰਦਾਵਰੀ ਨਾਲ ਜੁੜੀ ਕਿਸੇ ਵੀ ਸ਼ਿਕਾਇਤ ਲਈ ਹੈਲਪ ਲਾਈਨ ਨੰਬਰ ਜਾਰੀ ਕੀਤਾ ਹੈ। ਉਹਨਾਂ ਨੇ ਕਿਹਾ ਕਿ ਜੇਕਰ ਕਿਸੇ ਵੀ ਕਿਸਾਨ ਨੂੰ ਲੱਗਦਾ ਹੈ ਕਿ ਉਸ ਨਾਲ ਧੱਕਾ ਹੋ ਰਿਹਾ ਹੈ ਤਾਂ ਉਹ ਕਿਸਾਨ 9309388088 ਨੰਬਰ 'ਤੇ ਆਪਣੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ।

Agriculture Minister Dhaliwal released a helpline number for any complaint related to Girdavari
Agriculture Minister Dhaliwal released a helpline number for any complaint related to Girdavari

ਚੰਡੀਗੜ੍ਹ: ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਖੁਦ ਖੇਤਾਂ ਵਿਚ ਜਾ ਕੇ ਗਿਰਦਾਵਰੀ ਦੀ ਦੇਖ ਰੇਖ ਕਰ ਰਹੇ ਹਨ। ਪਿਛਲੇ ਦਿਨੀਂ ਬੇਮੌਸਮੀ ਬਾਰਿਸ਼ ਕਾਰਨ ਕਿਸਾਨਾਂ ਦੀ ਖਰਾਬ ਹੋਈ ਫਸਲ ਦਾ ਮੁਆਵਜ਼ਾ ਦੇਣ ਲਈ ਹਾਲਾਂਕਿ ਮੁੱਖ ਮੰਤਰੀ ਭਗਵੰਤ ਮਾਨ ਐਲਾਨ ਕਰ ਚੁੱਕੇ ਹਨ, ਪਰ ਕਿਸੇ ਕਿਸਾਨ ਨਾਲ ਗਿਰਦਾਵਰੀ ਵਿੱਚ ਕੋਈ ਧੱਕਾ ਨਾ ਹੋਵੇ ਇਸ ਲਈ ਧਾਲੀਵਾਲ ਗਿਰਦਾਵਰੀ ਆਪਣੇ ਸਾਹਮਣੇ ਕਰਵਾ ਰਹੇ ਹਨ।

ਇਹ ਵੀ ਪੜੋ: ਹਫ਼ਤਾਵਰੀ ਰਾਸ਼ੀਫਲ ( 9 ਤੋਂ 15 ਅਪ੍ਰੈਲ ਤੱਕ): ਅਚਾਰੀਆ ਪੀ ਖੁਰਾਨਾ ਤੋਂ ਜਾਣੋ ਕੀ ਕਹਿੰਦੇ ਨੇ ਤੁਹਾਡੇ ਸਿਤਾਰੇ

ਸ਼ਿਕਾਇਤ ਲਈ ਹੈਲਪ ਲਾਈਨ ਨੰਬਰ ਕੀਤਾ ਜਾਰੀ: ਧਾਲੀਵਾਲ ਨੇ ਦੱਸਿਆ ਕਿ ਉਨ੍ਹਾਂ ਦੀ ਕੋਸ਼ਿਸ਼ ਹੈ ਕਿ ਹਰੇਕ ਪ੍ਰਭਾਵਿਤ ਕਿਸਾਨ ਨੂੰ ਬਣਦਾ ਮੁਆਵਜ਼ਾ ਮਿਲੇ, ਪਰ ਜੇਕਰ ਗਿਰਦਾਵਰੀ ਮੌਕੇ ਕਿਸੇ ਵੀ ਕਿਸਾਨ ਨਾਲ ਕੋਈ ਬੇਇਨਸਾਫ਼ੀ ਜਾਂ ਧੱਕਾ ਹੁੰਦਾ ਹੈ ਤਾਂ ਉਹ ਕਿਸਾਨ 9309388088 ਨੰਬਰ 'ਤੇ ਆਪਣੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ। ਇਸ ਨੰਬਰ ਉੱਤੇ ਵੱਟਸਐਪ ਜ਼ਰੀਏ ਸ਼ਿਕਾਇਤ ਕੀਤੀ ਜਾ ਸਕਦੀ ਹੈ।

ਕਿਸਾਨਾਂ ਨੂੰ ਜਲਦ ਮੁਆਵਜ਼ਾ ਦੇਕੇ ਆਪਣਾ ਵਾਅਦਾ ਕਰਾਂਗੇ ਪੂਰਾ: ਖੇਤੀ ਮੰਤਰੀ ਨੇ ਦੱਸਿਆ ਕਿ ਇਸ ਨੰਬਰ ਉੱਤੇ ਦਰਜ ਕਰਵਾਈ ਸ਼ਿਕਾਇਤ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ ਅਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ। ਧਾਲੀਵਾਲ ਨੇ ਕਿਹਾ ਕਿ ਵਿਸਾਖੀ ਉੱਤੇ ਕਿਸਾਨਾਂ ਨੂੰ ਖਰਾਬ ਫਸਲ ਦਾ ਮੁਆਵਜ਼ਾ ਦੇਣ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਾਅਦੇ ਨੂੰ ਪੂਰਾ ਕੀਤਾ ਜਾਵੇਗਾ।

ਕਿਸਾਨਾਂ ਉੱਤੇ ਮੀਂਹ ਦੀ ਪਈ ਮਾਰ: ਦੱਸ ਦਈਏ ਕਿ ਪਿਛਲੇ ਦਿਨੀਂ ਪਏ ਬੇਮੌਸਮੀ ਮੀਂਹ ਕਾਰਨ ਕਿਸਾਨਾਂ ਦੀ ਪੱਕੀ ਫਸਲ ਖ਼ਰਾਬ ਹੋ ਗਈ ਹੈ। ਇਸ ਵਾਰ ਕਿਹਾ ਜਾ ਰਿਹਾ ਸੀ ਕਿ ਕਣਕ ਦੀ ਫਸਲ ਵਧੇਰੇ ਝਾੜ ਦਵੇਗੀ, ਪਰ ਕਿਸਾਨਾਂ ਦੀਆਂ ਉਮੀਦਾਂ ਉੱਤੇ ਮੀਂਹ ਨੇ ਪਾਣੀ ਫੇਰ ਦਿੱਤਾ ਹੈ ਤੇ ਕਈ ਪਿੰਡਾਂ ਵਿੱਚ ਤਾਂ ਸਾਰੀ ਦੀ ਸਾਰੀ ਕਣਕ ਤਬਾਹ ਹੋ ਗਈ ਹੈ। ਕਿਸਾਨਾਂ ਦੀਆਂ ਮੁਸਿਬਤਾਂ ਘੱਟ ਕਰਨ ਲਈ ਸਰਕਾਰ ਨੇ ਮੁਆਵਜ਼ੇ ਦਾ ਐਲਾਨ ਕੀਤਾ ਸੀ, ਜੋ ਹੁਣ ਵਿਸਾਖੀ ਤੇ ਮਿਲ ਜਾਵੇਗਾ। (ਪ੍ਰੈੱਸ ਨੋਟ)

ਇਹ ਵੀ ਪੜੋ: Love horoscope : ਇਨ੍ਹਾਂ ਰਾਸ਼ੀਆਂ ਦੇ ਲੋਕਾਂ ਨੂੰ ਸਮਾਜ ਵਿੱਚ ਮਿਲੇਗਾ ਪਿਆਰ 'ਤੇ ਸਨਮਾਨ

ETV Bharat Logo

Copyright © 2024 Ushodaya Enterprises Pvt. Ltd., All Rights Reserved.