ETV Bharat / state

ਕਾਂਗਰਸ ਨੂੰ ਘੇਰਨ ਲਈ ਅਕਾਲੀ ਦਲ ਤੇ ਭਾਜਪਾ ਨੇ ਬਣਾਈ ਸਾਂਝੀ ਰਣਨੀਤੀ

author img

By

Published : Jun 4, 2020, 8:48 PM IST

ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੇ ਕੀਤੀ ਮੀਟਿੰਗ ਦੌਰਾਨ ਕਾਂਗਰਸ ਵੱਲੋਂ ਪੰਜਾਬੀਆਂ ਨਾਲ ਕੀਤੀਆਂ ਜਾ ਰਹੀਆਂ ਵਧੀਕੀਆਂ ਖ਼ਿਲਾਫ਼ ਸਾਂਝੀ ਲੜਾਈ ਲੜਨ ਦਾ ਫੈਸਲਾ ਕੀਤਾ।

Akali Dal and the BJP will fight a joint battle against the Congress
ਅਕਾਲੀ ਦਲ ਤੇ ਭਾਜਪਾ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੇ ਵੀਰਵਾਰ ਨੂੰ ਸਾਂਝੇ ਤੌਰ 'ਤੇ ਤਾਲਮੇਲ ਕਮੇਟੀ ਦੀ ਮੀਟਿੰਗ ਕੀਤੀ, ਜਿਸਦੀ ਪ੍ਰਧਾਨਗੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਤੇ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕੀਤੀ।

ਇਸ ਮੀਟਿੰਗ ਦੌਰਾਨ ਕਾਂਗਰਸ ਵੱਲੋਂ ਪੰਜਾਬੀਆਂ ਨਾਲ ਕੀਤੀਆਂ ਜਾ ਰਹੀਆਂ ਵਧੀਕੀਆਂ ਖ਼ਿਲਾਫ਼ ਸਾਂਝੀ ਲੜਾਈ ਲੜਨ ਦਾ ਫੈਸਲਾ ਕੀਤਾ ਤੇ ਸ਼ਰਾਬ ਘੁਟਾਲੇ ਕਾਰਨ ਸੂਬੇ ਦੇ ਸਰਕਾਰੀ ਖ਼ਜ਼ਾਨੇ ਨੂੰ ਹੋਏ 5600 ਕਰੋੜ ਰੁਪਏ ਦੇ ਨੁਕਸਾਨ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ।

ਇਸ ਦੇ ਨਾਲ ਹੀ ਇਹ ਫੈਸਲਾ ਕੀਤਾ ਗਿਆ ਕਿ ਰਾਜਪਾਲ ਵੀਪੀ ਸਿੰਘ ਬਦਨੌਰ ਨੂੰ ਸਾਂਝੇ ਤੌਰ 'ਤੇ ਮਿਲਿਆ ਜਾਵੇ ਤੇ ਮੰਗ ਪੱਤਰ ਦੇ ਕੇ ਸ਼ਰਾਬ, ਬੀਜ ਤੇ ਰਾਸ਼ਨ ਘੁਟਾਲਿਆਂ ਦੀ ਨਿਰਪੱਖ ਜਾਂਚ ਤੋਂ ਇਲਾਵਾ ਗੰਨਾ ਉਤਪਾਦਕਾਂ ਦੇ ਬਕਾਏ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ ਜਾਵੇ। ਸਾਂਝੀ ਮੀਟਿੰਗ ਵਿੱਚ ਸਰਕਾਰ ਨੇ ਮੁੱਖ ਸਕੱਤਰ ਤੇ ਮੰਤਰੀਆਂ, ਜਿਨ੍ਹਾਂ ਦਾ ਪਰਦਾਫਾਸ਼ ਮੁੱਖ ਸਕੱਤਰ ਨੇ ਕੀਤਾ, ਵਿਚਾਲੇ ਸਮਝੌਤਾ ਕਰਵਾ ਕੇ 5600 ਕਰੋੜ ਰੁਪਏ ਦੇ ਸ਼ਰਾਬ ਘੁਟਾਲੇ 'ਤੇ ਪਰਦਾ ਪਾਉਣ ਦੀ ਕੋਸ਼ਿਸ਼ ਕੀਤੀ ਹੈ ਜਦਕਿ ਸੂਬੇ ਦੇ ਖ਼ਜ਼ਾਨੇ ਦੀ ਲੁੱਟ ਦਾ ਮਸਲਾ ਬਰਕਰਾਰ ਹੈ। ਉਨ੍ਹਾਂ ਕਿਹਾ ਕਿ ਵੱਖ ਵੱਖ ਕਾਂਗਰਸੀ ਆਗੂਆਂ ਵਿਚਾਲੇ ਲੁੱਟ ਦੀ ਰਾਸ਼ੀ ਕਿਵੇਂ ਵੰਡੀ ਗਈ, ਇਸਦੀ ਪੜਤਾਲ ਕੀਤੀ ਜਾਣੀ ਬਾਕੀ ਹੈ।

ਇਸ ਦੇ ਨਾਲ ਹੀ ਉਨ੍ਹਾਂ ਮੰਗ ਕੀਤੀ ਕਿ ਗੰਨਾ ਉਤਪਾਦਕ ਕਿਸਾਨਾਂ ਦੇ ਬਕਾਇਆ 680 ਕਰੋੜ ਰੁਪਏ ਤੁਰੰਤ ਜਾਰੀ ਕੀਤੇ ਜਾਣ। ਉਨ੍ਹਾਂ ਕਿਹਾ ਕਿ ਸਰਕਾਰ ਤੇ ਪ੍ਰਾਈਵੇਟ ਸ਼ੂਗਰ ਮਿੱਲਾਂ ਨੇ ਗੰਨਾ ਉਤਪਾਦਕ ਕਿਸਾਨਾਂ ਦਾ ਕ੍ਰਮਵਾਰ 300 ਅਤੇ 380 ਕਰੋੜ ਰੁਪਏ ਅਦਾ ਕਰਨਾ ਹੈ ਤੇ ਸਰਕਾਰ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਕਿਸਾਨਾਂ ਨੂੰ ਇਹ ਰਾਸ਼ੀ ਜਲਦੀ ਤੋਂ ਜਲਦੀ ਜਾਰੀ ਹੋਵੇ।

ਇਹ ਵੀ ਪੜੋ: ਲੁਧਿਆਣਾ 'ਚ ਕੋਰੋਨਾ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ 50 ਲੱਖ ਦੇ ਕੱਟੇ ਗਏ ਚਲਾਨ

ਅਕਾਲੀ ਦਲ ਤੇ ਭਾਜਪਾ ਦੀ ਤਾਲਮੇਲ ਕਮੇਟੀ ਮੀਟਿੰਗ ਨੇ ਇਹ ਵੀ ਮੰਗ ਕੀਤੀ ਕਿ ਸਰਕਾਰ ਐਮਬੀਬੀ ਐਸ ਕੋਰਸਾਂ ਦੀਆਂ ਫੀਸਾਂ ਵਿੱਚ ਕੀਤਾ ਗਿਆ 70 ਤੋਂ 80 ਫੀਸਦੀ ਵਾਧਾ ਤੁਰੰਤ ਵਾਪਸ ਲਵੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.