ETV Bharat / state

ਐਮਿਟੀ ਸਕੂਲ ਨੂੰ ਪੰਜਾਬੀ ਵਿਸ਼ਾ ਨਾ ਪੜ੍ਹਾਉਣ ਕਾਰਨ 50 ਹਜ਼ਾਰ ਰੁਪਏ ਜ਼ੁਰਮਾਨਾ, ਹਰਜੋਤ ਸਿੰਘ ਬੈਂਸ ਦਾ ਵੱਡਾ ਬਿਆਨ

author img

By

Published : Jul 21, 2023, 9:44 PM IST

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਐਮਿਟੀ ਇੰਟਰਨੈਸ਼ਨਲ ਸਕੂਲ ਉੱਤੇ ਸਖਤ ਕਾਰਵਾਈ ਕੀਤੀ ਗਈ ਹੈ। ਸਕੂਲ ਵੱਲੋਂ ਪੰਜਾਬੀ ਵਿਸ਼ਾ ਨਹੀਂ ਪੜ੍ਹਾਇਆ ਗਿਆ ਅਤੇ ਸਰਕਾਰ ਨੇ 50 ਹਜ਼ਾਰ ਰੁਪਏ ਜੁਰਮਾਨਾ ਕੀਤਾ ਹੈ।

Amity School fined 50 thousand rupees for not teaching Punjabi subject
ਐਮਿਟੀ ਸਕੂਲ ਨੂੰ ਪੰਜਾਬੀ ਵਿਸ਼ਾ ਨਾ ਪੜ੍ਹਾਉਣ ਕਾਰਨ 50 ਹਜ਼ਾਰ ਰੁਪਏ ਜ਼ੁਰਮਾਨਾ, ਹਰਜੋਤ ਸਿੰਘ ਬੈਂਸ ਦਾ ਵੱਡਾ ਬਿਆਨ

ਚੰਡੀਗੜ੍ਹ: ਪੰਜਾਬ ਦੇ ਸਕੂਲ ਸਿੱਖਿਆ ਅਤੇ ਭਾਸ਼ਾ ਮੰਤਰੀ ਹਰਜੋਤ ਸਿੰਘ ਨੇ ਦੱਸਿਆ ਕਿ ਐਮਿਟੀ ਇੰਟਰਨੈਸ਼ਨਲ ਸਕੂਲ, ਸੈਕਟਰ 79 ਵੱਲੋਂ ਪੰਜਾਬੀ ਭਾਸ਼ਾ ਨੂੰ ਲਾਜਮੀ ਵਿਸ਼ੇ ਵਜੋਂ ਨਹੀਂ ਪੜਾਇਆ ਜਾ ਰਹਾ, ਜਿਸ ਕਾਰਨ ਇਸ ਨਿੱਜੀ ਸਕੂਲ ਨੂੰ 50 ਹਜ਼ਾਰ ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ। ਮੰਤਰੀ ਬੈਂਸ ਨੇ ਦੱਸਿਆ ਕਿ ਸਿੱਖਿਆ ਵਿਭਾਗ ਦੇ ਧਿਆਨ ਵਿੱਚ ਆਇਆ ਸੀ ਕਿ ਉਕਤ ਸਕੂਲ ਵੱਲੋਂ ਪੰਜਾਬੀ ਭਾਸਾ ਨੂੰ ਲਾਜ਼ਮੀ ਵਿਸ਼ੇ ਵਜੋਂ ਨਹੀਂ ਪੜਾਇਆ ਜਾ ਰਿਹਾ ਸੀ, ਇਸ ‘ਤੇ ਕਾਰਵਾਈ ਕਰਦਿਆਂ ਡਾਇਰੈਕਟਰ ਸਕੂਲ ਸਿੱਖਿਆ ਵੱਲੋਂ ਸਬੰਧਤ ਨਿੱਜੀ ਸਕੂਲ ਨੂੰ ਪੱਤਰ ਜਾਰੀ ਕਰਕੇ ਸੁਣਵਾਈ ਲਈ ਤਲਬ ਕੀਤਾ ਗਿਆ ਸੀ।

ਹਦਾਇਤ ਦੀ ਕੀਤੀ ਉਲੰਘਣਾ : ਉਨ੍ਹਾਂ ਦੱਸਿਆ ਕਿ ਸੁਣਵਾਈ ਦੌਰਾਨ ਇਹ ਸਾਹਮਣੇ ਆਇਆ ਕਿ ਪੰਜਾਬ ਸਰਕਾਰ ਵੱਲੋਂ ਨਿੱਜੀ ਸਕੂਲ ਨੂੰ ਦਿੱਤੀ ਐਨਓਸੀ ਦੀ ਉਲੰਘਣਾ ਕਰਦਿਆਂ ਅਤੇ ‘ਦੀ ਪੰਜਾਬ ਲਰਨਿੰਗ ਆਫ਼ ਪੰਜਾਬੀ ਐਂਡ ਅਦਰ ਲੈਂਗੂਏਜ਼ ਐਕਟ 2008’ ਦੇ ਪੰਨਾ 2 ਲੜੀ ਨੰਬਰ 3 ਵਿੱਚ ਦਰਜ ਹਦਾਇਤ ਦੀ ਉਲੰਘਣਾ ਕੀਤੀ ਜਾ ਰਹੀ ਹੈ।


ਪੰਜ ਦਿਨਾਂ ਵਿੱਚ ਰਾਸ਼ੀ ਜਮ੍ਹਾਂ ਕਰਵਾਉਣ ਦੀ ਹਦਾਇਤ : ਉਨ੍ਹਾਂ ਦੱਸਿਆ ਕਿ ਇਸ ਲਈ ਐਮਿਟੀ ਇੰਟਰਨੈਸ਼ਨਲ ਸਕੂਲ ਨੂੰ ‘ਦੀ ਪੰਜਾਬ ਲਰਨਿੰਗ ਆਫ਼ ਪੰਜਾਬੀ ਐਂਡ ਅਦਰ ਲੈਂਗੂਏਜ਼ ਅਮੈਂਡਮੈਂਟ ਐਕਟ 2021’ ਦੇ ਨਿਯਮ ਅਨੁਸਾਰ ਸ਼ਰਤਾਂ ਦੀ ਪਹਿਲੀ ਵਾਰ ਉਲੰਘਣਾ ਕਰਨ ‘ਤੇ 50 ਹਜ਼ਾਰ ਰੁਪਏ ਜ਼ੁਰਮਾਨਾ ਕੀਤਾ ਗਿਆ ਹੈ ਅਤੇ ਸਬੰਧਤ ਸਕੂਲ ਨੂੰ ਹਦਾਇਤ ਕੀਤੀ ਗਈ ਹੈ ਕਿ ਅਗਲੇ ਪੰਜ ਦਿਨਾਂ ਵਿੱਚ ਜ਼ੁਰਮਾਨਾ ਰਾਸ਼ੀ ਜਮ੍ਹਾ ਕਰਵਾ ਕੇ ਰਿਪਰੋਟ ਪੇਸ਼ ਕੀਤੀ ਜਾਵੇ।


ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬੀ ਭਾਸ਼ਾ ਪ੍ਰਤੀ ਕਿਸੇ ਵੀ ਕਿਸਮ ਦੀ ਬੇਰੁਖ਼ੀ ਅਪਣਾਉਣ ਵਾਲੇ ਸਕੂਲਾਂ ਨੂੰ ਬਖ਼ਸੇਗੀ ਨਹੀਂ ਅਤੇ ਉਹਨਾਂ ਖਿਲਾਫ ਸਖ਼ਤ ਕਾਰਵਾਈ ਕਰੇਗੀ। ਉਹਨਾਂ ਨੇ ਬਾਕੀ ਨਿੱਜੀ ਸਕੂਲ ਨੂੰ ਪੰਜਾਬੀ ਵਿਸ਼ਾ ਲਾਜ਼ਮੀ ਤੌਰ ‘ਤੇ ਪੜਾਉਣਾ ਯਕੀਨੀ ਬਣਾਉਣ ਦੀ ਵੀ ਹਦਾਇਤ ਕੀਤੀ।

TAGGED:

ETV Bharat Logo

Copyright © 2024 Ushodaya Enterprises Pvt. Ltd., All Rights Reserved.