ETV Bharat / state

Amritpal Singh: ਲਵਪ੍ਰੀਤ ਸਿੰਘ ਤੂਫਾਨ ਅੰਮ੍ਰਿਤਸਰ ਕੇਂਦਰੀ ਜੇਲ੍ਹ ਤੋਂ ਹੋਇਆ ਰਿਹਾਅ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਹੋਇਆ ਰਵਾਨਾ

author img

By

Published : Feb 24, 2023, 3:11 PM IST

Updated : Feb 24, 2023, 5:02 PM IST

ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਆਪਣੇ ਸਾਥੀ ਲਵਪ੍ਰੀਤ ਸਿੰਘ ਨੂੰ ਜੇਲ੍ਹ ਤੋਂ ਰਿਹਾਅ ਹੋ ਗਿਆ ਹੈ। ਜੇਲ ਤੋਂ ਬਾਅਹ ਆਉਂਦੇ ਹੀ ਉਸ ਨੇ ਅੰਮ੍ਰਿਤਪਾਲ ਅਤੇ ਸਿੱਖ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਲਈ ਰਵਾਨਾ ਹੋ ਗਿਆ।

Amrit Pal left to bring his partner Lovepreet Singh Tofan from jail
Amritpal Singh : ਅੰਮ੍ਰਿਤ ਪਾਲ ਆਪਣੇ ਸਾਥੀ ਲਵਪ੍ਰੀਤ ਸਿੰਘ ਤੂਫਾਨ ਨੂੰ ਜੇਲ੍ਹ ਤੋਂ ਲਿਆਉਣ ਲਈ ਹੋਏ ਰਵਾਨਾ

ਚੰਡੀਗੜ੍ਹ: ਲਵਪ੍ਰੀਤ ਸਿੰਘ ਤੂਫਾਨ ਨੂੰ ਅੰਮਿਤਸਰ ਦੀ ਕੇਂਦਰੀ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਸਿੱਖ ਜਥੇਬੰਦੀਆਂ ਅਤੇ ਉਨ੍ਹਾਂ ਦੇ ਵਕੀਲ ਜਸਬੀਰ ਸਿੰਘ ਉਸ ਨੂੰ ਜੇਲ੍ਹ ਤੋਂ ਲੈਣ ਲਈ ਜੇਲ੍ਹ ਦੇ ਬਾਰ ਪੁੱਜੇ ਹੋਏ ਸਨ। ਜੇਲ੍ਹ ਤੋਂ ਬਾਹਰ ਨਿਕਲਦੇ ਹੀ ਲਵਪ੍ਰੀਤ ਸਿੰਘ ਤੂਫਾਨ ਵਲੋਂ ਅੰਮ੍ਰਿਤਪਾਲ ਸਿੰਘ ਤੇ ਸਿੱਖ ਸੰਗਤ ਦਾ ਧੰਨਵਾਦ ਕੀਤਾ। ਉਸ ਨੇ ਕਿਹਾ ਉਨ੍ਹਾਂ ਦੀ ਅਰਦਾਸ ਬੇਨਤੀ ਸਦਕਾ ਹੀ ਅੱਜ ਮੈਂ ਰਿਹਾਅ ਹੋਈਆ ਹਾਂ। ਇਸ ਮੌਕੇ ਉਥੇ ਪੁਹੰਚੀਆਂ ਸਿੱਖ ਜਥੇਬੰਦੀਆਂ ਵੱਲੋਂ ਉਨ੍ਹਾਂ ਦੇ ਗਲ ਵਿਚ ਸਿਰੋਪਾ ਪਾਕੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ।

ਅੰਮ੍ਰਿਤਪਾਲ ਅਤੇ ਸਿੱਖ ਸੰਗਤਾਂ ਦਾ ਕੀਤਾ ਧੰਨਵਾਦ: ਉਸ ਤੋਂ ਬਾਅਦ ਲਵਪ੍ਰੀਤ ਸਿੰਘ ਤੂਫਾਨ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੈ ਸਾਰੀ ਸਿੱਖ ਸੰਗਤ ਅਤੇ ਅੰਮ੍ਰਿਤਪਾਲ ਸਿੰਘ ਜੀ ਦਾ ਧੰਨਵਾਦ ਕਰਦਾ ਹਾਂ, ਜਿਨ੍ਹਾਂ ਮੇਰੇ ਲਈ ਅਰਦਾਸਾਂ ਕਰ ਮੈਨੂ ਅੱਜ ਜੇਲ੍ਹ ਤੋਂ ਰਿਹਾਅ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਸਿੱਖ ਹੋਣ ਦੇ ਨਾਤੇ ਗੁਲਾਮੀ ਦਾ ਅਹਿਸਾਸ ਹੋਇਆ ਸਿੱਖ ਕੌਮ ਨੂੰ ਗੁਲਾਮੀ ਦੀਆਂ ਜੰਜ਼ੀਰਾਂ ਤੋਂ ਆਜ਼ਾਦ ਕਰਵਾਉਣ ਹੈ। ਉਸ ਨੇ ਕਿਹਾ ਮੇਰੇ ਨਾਲ ਜੇਲ੍ਹ ਅਧਿਕਾਰੀਆ ਵੱਲੋਂ ਬਹੁਤ ਵਧੀਆ ਸਲੂਕ ਕੀਤਾ ਹੈ ਗਿਆ ਕਿਉਂਕਿ ਮੈਂ ਕੱਟੜ ਸਿੱਖ ਸੀ। ਹੁਣ ਮੈਂ ਉਸ ਸਚਖੰਡ ਹਰਿਮੰਦਰ ਸਾਹਿਬ ਵਾਹਿਗੁਰੂ ਦਾ ਸ਼ੁਕਰਾਨਾਂ ਦਾ ਕਰਨ ਲਈ ਜਾ ਰਿਹਾ ਹਾਂ। ਉਸ ਨੇ ਕਿਹਾ ਕਿ ਮੈਂ ਜੇਲ੍ਹ ਦੇ ਬਾਹਰ ਆਉਣ ਤੇ ਸਿੱਖ ਜਥੇਬੰਦੀਆਂ ਤੇ ਸਿੱਖ ਸੰਗਤਾਂ ਇਕ ਵਾਰ ਫਿਰ ਧੰਨਵਾਦ ਕਰਦਾ ਹਾਂ ਇਸ ਤੋਂ ਬਾਅਦ ਲਵਪ੍ਰਿਤ ਸਿੰਘ ਸ੍ਰੀ ਦਰਬਾਰ ਸਾਹਿਬ ਹੋਏ ਰਵਾਨਾ ਹੋ ਗਿਆ।

ਅਜਨਾਲਾ ਥਾਣਾ ਵਿੱਚ ਹੋਈ ਸੀ ਝੜਪ: ਦਰਅਸਲ, ਵਾਰਿਸ ਪੰਜਾਬ ਜਥੇਬੰਦੀ ਵੱਲੋਂ ਲਵਪ੍ਰੀਤ ਤੂਫਾਨ ਦੀ ਰਿਹਾਈ ਲਈ ਅੰਮ੍ਰਿਤਸਰ ਦੇ ਅਜਨਾਲਾ ਥਾਣੇ ਵਿੱਚ ਪ੍ਰਦਰਸ਼ਨ ਕੀਤਾ ਗਿਆ ਸੀ ਅਤੇ ਇਸ ਪ੍ਰਦਰਸ਼ਨ ਦੌਰਾਨ ਪੁਲਿਸ ਅਤੇ ਅੰਮ੍ਰਿਤਪਾਲ ਦੇ ਸਮਰਥਕਾਂ ਵਿਚਾਲੇ ਖੂਨੀ ਝੜਪ ਹੋਈ ਸੀ। ਇਸ ਤੋਂ ਮਗਰੋਂ ਅੰਮ੍ਰਿਤਪਾਲ ਦੇ ਸਮਰਥਕਾਂ ਦੀ ਮੰਗ ਉੱਤੇ ਸਪੈਸ਼ਲ ਜਾਂਚ ਟੀਮ ਦਾ ਗਠਨ ਕੀਤਾ ਗਿਆ। ਇਸ ਟੀਮ ਦੀ ਰਿਪੋਰਟ ਤੋਂ ਬਾਅਦ ਐਸਐਸਪੀ ਸਤਿੰਦਰ ਸਿੰਘ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਨਾਲ ਸਮਝੌਤਾ ਹੋਇਆ। ਇਸ ਮੌਕੇ ਅੰਮ੍ਰਿਤਪਾਲ ਸਿੰਘ ਨੇ ਕਿਹਾ ਸੀ ਕਿ ਜਦੋਂ ਤੱਕ ਪੁਲਿਸ ਲਿਖਤੀ ਬਿਆਨ ਨਹੀਂ ਦਿੰਦੀ ਉਹ ਪਿੱਛੇ ਨਹੀਂ ਹਟਣਗੇ। ਲਿਖਤੀ ਦੇਣ ਤੋਂ ਬਾਅਦ ਥਾਣਾ ਖਾਲੀ ਕਰਵਾ ਦਿੱਤਾ ਜਾਵੇਗਾ। ਪਰ ਅਜਨਾਲਾ ਵਿੱਚ ਉਹ ਕੇਸ ਰੱਦ ਹੋਣ ਤੱਕ ਡਟੇ ਰਹਿਣਗੇ।

ਪੁਲਿਸ ਨੂੰ ਦਿੱਤਾ ਸੀ ਅਲਟੀਮੇਟਮ: ਦੱਸ ਦਈਏ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਵਲੋਂ ਐਲਾਨ ਕੀਤਾ ਗਿਆ ਸੀ ਕਿ ਉਹ ਵੱਡੀ ਸੰਖਿਆਂ ਵਿੱਚ ਅਜਨਾਲਾ ਜਾਣਗੇ ਅਤੇ ਪੁਲਿਸ ਵਲੋਂ ਲਵਪ੍ਰੀਤ ਸਿੰਘ ਤੂਫਾਨ ਉੱਤੇ ਦਰਜ ਕੀਤੇ ਮਾਮਲੇ ਦਾ ਵਿਰੋਧ ਕਰਨਗੇ। ਇਸ ਕਾਫਿਲੇ ਦੇ ਆਉਣ ਦੀ ਸੂਚਨਾ ਤੋਂ ਪਹਿਲਾਂ ਪੁਲਿਸ ਵੀ ਚੌਕੰਨੀ ਹੋ ਗਈ ਸੀ। ਜਿਸ ਵੇਲੇ ਹੰਗਾਮਾ ਹੋਇਆ ਤਾਂ ਉਸ ਵੇਲੇ ਅੰਮ੍ਰਿਤਪਾਲ ਸਿੰਘ ਵੀ ਅਜਨਾਲੇ ਪਹੁੰਚਿਆ ਹੋਇਆ ਸੀ। ਹਾਲਾਂਕਿ ਐਸਐਸਪੀ ਸਤਿੰਦਰ ਸਿੰਘ ਨਾਲ ਮੀਟਿੰਗ ਵੀ ਹੋਈ ਅਤੇ ਜਥੇਬੰਦੀ ਨੇ ਪੁਲਿਸ ਨੂੰ ਚਿਤਾਵਨੀ ਦੇ ਨਾਲ ਨਾਲ 1 ਘੰਟੇ ਦਾ ਅਲਟੀਮੇਟਮ ਦਿੱਤਾ ਕਿ ਤੂਫਾਨ ਸਿੰਘ ਨੂੰ ਛੱਡ ਦਿੱਤਾ ਜਾਵੇ।

ਇਹ ਵੀ ਪੜ੍ਹੋ: Railway track: ਕਿਸਾਨਾਂ ਨੇ ਪ੍ਰਸ਼ਾਸਨ ਦੇ ਭਰੋਸੇ ਤੋਂ ਬਾਅਦ ਰੇਲਵੇ ਟ੍ਰੈਕ ਤੋਂ ਚੁੱਕਿਆ ਧਰਨਾ, ਕਿਹਾ- ਪ੍ਰਸ਼ਾਸਨ ਨੇ ਮੁੜ ਕੀਤਾ ਧੋਖਾ, ਤਾਂ ...

ਅਲਟੀਮੇਟਮ ਨਾ ਮੰਨਣ ਉੱਤੇ ਹੋਈ ਸੀ ਝੜਪ: ਅੰਮ੍ਰਿਤਪਾਲ ਸਿੰਘ ਨੇ ਲੰਘੇ ਕੱਲ੍ਹ ਪੁਲਿਸ ਨਾਲ ਝੜਪ ਤੋਂ ਪਹਿਲਾਂ ਪੁਲਿਸ ਨੂੰ ਇਕ ਘੰਟੇ ਦਾ ਅਲਟੀਮੇਟਮ ਦਿੱਤਾ ਸੀ। ਉਨ੍ਹਾਂ ਕਿਹਾ ਸੀ ਕਿ ਲਵਪ੍ਰੀਤ ਸਿੰਘ ਤੂਫਾਨ ਨੂੰ ਛੱਡਿਆ ਜਾਵੇ ਅਤੇ ਪਰਚਾ ਰੱਦ ਕੀਤਾ ਜਾਵੇ। ਉਸਨੇ ਇਹ ਵੀ ਕਿਹਾ ਕਿ ਜੇਕਰ ਪੁਲਿਸ ਕਿਹਾ ਨਹੀਂ ਮੰਨਦੀ ਤਾਂ ਅੰਜਾਮ ਵੀ ਭੁਗਤਣਾ ਪਵੇਗਾ। ਇਸਦੇ ਨਾਲ ਨਾਲ ਅੰਮ੍ਰਿਤਪਾਲ ਸਿੰਘ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਸੀ ਕਿ ਸ਼ਾਂਤੀ ਬਣਾ ਕੇ ਰੱਖੀ ਜਾਵੇ ਅਤੇ ਵਾਹਿਗੁਰੂ ਦਾ ਜਾਪ ਕੀਤਾ ਜਾਵੇ। ਮੌਕੇ ਉੱਤੇ ਪੁਲਿਸ ਨਾਲ ਤਿੱਖੀ ਝੜਪ ਹੋਈ ਅਤੇ ਫਾਇਰਿੰਗ ਕਰਨ ਵਾਲੇ ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਗ੍ਰਿਫਤਾਰ ਕੀਤਾ ਗਿਆ ਅੰਮ੍ਰਿਤਪਾਲ ਸਿੰਘ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਖਿਲਾਫ ਵੀ ਤਿੱਖਾ ਬਿਆਨ ਦਿੱਤਾ ਸੀ। ਉਨ੍ਹਾਂ ਕਿਹਾ ਕਿ ਅਮਿਤ ਸ਼ਾਹ ਉਨ੍ਹਾਂ ਨੂੰ ਮਰਵਾਉਣਾ ਚਾਹੁੰਦੇ ਹਨ। ਇਹੀ ਵੀ ਯਾਦ ਰਹੇ ਕਿ 15 ਫਰਵਰੀ ਨੂੰ ਅਜਨਾਲਾ ਵਿਖੇ ਚਮਕੌਰ ਸਾਹਿਬ ਦੇ ਬਰਿੰਦਰ ਸਿੰਘ ਨੂੰ ਕਿਡਨੈਪ ਕਰਨ ਦੀ ਘਟਨਾ ਵਾਪਰੀ ਸੀ। ਜੰਡਿਆਲਾ ਲਾਗੇ ਅੰਮ੍ਰਿਤਪਾਲ ਦੀ ਮੌਜੂਦਗੀ ਵਿਚ ਕੁੱਟਮਾਰ ਕਰਨ ਦੇ ਇਲਜਾਮ ਲੱਗੇ ਸਨ। ਇਸ ਤੋਂ ਬਾਅਦ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀਆਂ ਉੱਤੇ ਪਰਚਾ ਦਰਜ ਕੀਤਾ ਸੀ।

Last Updated : Feb 24, 2023, 5:02 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.