ETV Bharat / state

Amritpal Singh's Instagram Account Ban: ਅੰਮ੍ਰਿਤਪਾਲ ਦਾ ਇੰਸਟਾਗ੍ਰਾਮ ਅਕਾਊਂਟ ਬੈਨ, ਡੀਜੀਪੀ ਨੂੰ ਦਿੱਤੀ ਸੀ ਧਮਕੀ...

author img

By

Published : Feb 25, 2023, 12:53 PM IST

Updated : Feb 25, 2023, 1:14 PM IST

ਬੀਤੀ ਰਾਤ ਅੰਮ੍ਰਿਤਪਾਲ ਸਿੰਘ ਵੱਲੋਂ ਡੀਜੀਪੀ ਨੂੰ ਧਮਕੀ ਦੇਣ "ਜੇਕਰ ਹੁਣ ਕਾਰਵਾਈ ਹੋਈ ਤਾਂ ਮੁੜ ਉਸੇ ਤਰ੍ਹਾਂ ਪ੍ਰਦਰਸ਼ਨ ਕਰਾਂਗੇ" ਮਗਰੋਂ ਭਾਰਤ ਵਿਚ ਅੰਮ੍ਰਿਤਪਾਲ ਸਿੰਘ ਦਾ ਇੰਸਟਾਗ੍ਰਾਮ ਅਕਾਊਂਟ ਬੈਨ ਕਰ ਦਿੱਤਾ ਹੈ।

Amritpal Singh's Instagram Account Ban
ਅੰਮ੍ਰਿਤਪਾਲ ਦਾ ਇੰਸਟਾਗ੍ਰਾਮ ਅਕਾਊਂਟ ਬੈਨ, ਡੀਜੀਪੀ ਨੂੰ ਦਿੱਤੀ ਸੀ ਧਮਕੀ...

ਚੰਡੀਗੜ੍ਹ : ਅਜਨਾਲਾ ਥਾਣੇ ਵਿਖੇ ਹੋਈ ਝੜਪ ਤੋਂ ਬਾਅਦ ਬੀਤੇ ਦਿਨ ਅੰਮ੍ਰਿਤਪਾਲ ਸਿੰਘ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਪੰਜਾਬ ਪੁਲਿਸ ਤੇ ਪੰਜਾਬ ਸਰਕਾਰ ਵਿਰੁੱਧ ਬਿਆਨ ਜਾਰੀ ਕੀਤੇ ਸਨ। ਇਸ ਦੌਰਾਨ ਪੱਤਰਕਾਰ ਨੇ ਸਵਾਲ ਪੁੱਛਿਆ ਕਿ ਹੁਣ ਡੀਜੀਪੀ ਵੱਲੋਂ ਬਿਆਨ ਦਿੱਤਾ ਗਿਆ ਹੈ ਕਿ ਅਜਨਾਲੇ ਝੜਪ ਦੌਰਾਨ ਪੁਲਿਸ ਮੁਲਾਜ਼ਮਾਂ ਨੂੰ ਜ਼ਖਮੀ ਕਰਨ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਇਸ ਉਤੇ ਅੰਮ੍ਰਿਤਪਾਲ ਸਿੰਘ ਨੇ ਬੋਲਦਿਆਂ ਕਿਹਾ ਕਿ ਜੇਕਰ ਹੁਣ ਪੁਲਿਸ ਵੱਲੋਂ ਕਾਰਵਾਈ ਕੀਤੀ ਜਾਵੇਗੀ ਤਾਂ ਸਾਡੇ ਵੱਲੋਂ ਮੁੜ ਉਸੇ ਤਰ੍ਹਾਂ ਦਾ ਪ੍ਰਦਰਸ਼ਨ ਕੀਤਾ ਜਾਵੇਗਾ।

ਇਹ ਵੀ ਪੜੋ: Punjab cabinet Meeting: 28 ਫਰਵਰੀ ਨੂੰ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ

ਪਹਿਲਾਂ ਵੀ ਹੋ ਚੁੱਕਾ ਹੈ ਅਕਾਊਂਟ ਬੈਨ : ਦੱਸ ਦਈਏ ਕਿ ਭਾਰਤ ਸਰਕਾਰ ਵੱਲੋਂ ਪਹਿਲਾਂ ਵੀ ਅੰਮ੍ਰਿਤਪਾਲ ਸਿੰਘ ਦਾ ਅਕਾਊਂਟ ਬੈਨ ਕਰ ਦਿੱਤਾ ਗਿਆ ਸੀ। 27 ਦਿਸੰਬਰ ਨੂੰ ਪਹਿਲਾਂ ਵਾਰਿਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਦਾ ਅਕਾਊਂਟ ਬੈਨ ਕਰ ਦਿੱਤਾ ਗਿਆ ਸੀ। ਇਸ ਤੋਂ ਪਹਿਲਾਂ ਵੀ ਭਾਰਤ ਸਰਕਾਰ ਵੱਲੋਂ ਅੰਮ੍ਰਿਤਪਾਲ ਸਿੰਘ ਦਾ ਟਵਿਟਰ ਅਕਾਊਂਟ ਵੀ ਬੈਨ ਕੀਤਾ ਗਿਆ ਹੈ। ਇਹ ਕਾਰਵਾਈ ਕੇਂਦਰ ਸਰਕਾਰ ਦੀ ਕਾਨੂੰਨੀ ਮੰਗ 'ਤੇ ਹੋਈ ਸੀ। ਟਵਿੱਟਰ ਨੇ ਭਾਰਤ ਵਿੱਚ ਅਕਾਊਂਟ 'ਤੇ ਪਾਬੰਦੀ ਲਗਾ ਦਿੱਤੀ ਹੈ। ਅੰਮ੍ਰਿਤਪਾਲ ਸਿੰਘ ਜਦੋਂ ਦਾ ਵਾਰਿਸ ਪੰਜਾਬ ਦੇ ਜਥੇਬੰਦੀ ਦਾ ਪ੍ਰਧਾਨ ਬਣਿਆ ਹੈ, ਉਦੋਂ ਤੋਂ ਹੀ ਪੰਜਾਬ ਦੀ ਸਿੱਖ ਰਾਜਨੀਤੀ ਵਿੱਚ ਸੁਰਖੀਆਂ ਵਿੱਚ ਹੈ। ਸੇਵਾਦਾਰ ਬਣਨ ਪਿੱਛੋਂ ਖਾਲਿਸਤਾਨ ਪੱਖੀ ਬਿਆਨਾਂ ਕਾਰਨ ਉਹ ਵਿਵਾਦਾਂ ਵਿੱਚ ਵੀ ਘਿਰ ਗਿਆ, ਜਿਸ ਕਾਰਨ ਕਾਂਗਰਸ ਵੱਲੋਂ ਉਸ ਵਿਰੁੱਧ ਆਮ ਆਦਮੀ ਪਾਰਟੀ ਅਤੇ ਡੀਜੀਪੀ ਪੰਜਾਬ ਨੂੰ ਪੱਤਰ ਲਿਖ ਕੇ ਜਾਂਚ ਕਰਕੇ ਕਾਰਵਾਈ ਕਰਨ ਲਈ ਵੀ ਕਿਹਾ ਸੀ।

ਇਹ ਵੀ ਪੜੋ: Rajasthan Jawan died: ਫੌਜ ਦੇ ਜ਼ੋਨਲ ਸੂਬੇਦਾਰ ਦੀ ਕਸਰਤ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਮੌਤ


ਇਸ ਕਾਰਵਾਈ ਤੋਂ ਬਾਅਦ ਦੇਸ਼ ਵਿਚ ਅੰਮ੍ਰਿਤਪਾਲ ਸਿੰਘ ਦਾ ਇੰਸਟਾਗ੍ਰਾਮ ਅਕਾਊਂਟ ਬੈਨ ਕਰ ਦਿੱਤਾ ਗਿਆ ਹੈ। ਹਾਲਾਂਕਿ ਇਸ ਗੱਲ ਦੀ ਪੁਸ਼ਟੀ ਨਹੀਂ ਹੋਈ ਕਿ ਆਖਰ ਅੰਮ੍ਰਿਤਪਾਲ ਦਾ ਅਕਾਊਂਟ ਕਿਨ੍ਹਾਂ ਕਾਰਨਾਂ ਕਰਕੇ ਬੈਨ ਕੀਤਾ ਗਿਆ ਹੈ ਪਰ ਕੱਲ੍ਹ ਹੀ ਡੀਜੀਪੀ ਨੂੰ ਧਮਕੀ ਦੇਣ ਤੋਂ ਬਾਅਦ ਇਹ ਸਰਗਰਮੀ ਦੇਖਣ ਨੂੰ ਮਿਲੀ ਹੈ। ਇਸ ਤੋਂ ਪਹਿਲਾਂ ਭਾਰਤ ਸਰਕਾਰ ਵੱਲੋਂ ਵੱਡੀ ਕਾਰਵਾਈ ਕਰਦਿਆਂ ਉਸ ਦਾ ਟਵਿੱਟਰ ਅਕਾਊਂਟ ਬੰਦ ਕੀਤਾ ਗਿਆ ਸੀ। ਹੁਣ ਉਨ੍ਹਾਂ ਦਾ ਇੰਸਟਾਗ੍ਰਾਮ ਅਕਾਊਂਟ ਬੰਦ ਕੀਤਾ ਗਿਆ ਹੈ।

ਅਜਨਾਲਾ ਥਾਣੇ ਦੀ ਘਟਨਾ : ਅਜਨਾਲਾ ਥਾਣੇ 'ਤੇ ਨਿਹੰਗ ਸਿੱਖਾਂ ਨੇ ਹਮਲਾ ਕਰ ਦਿੱਤਾ ਸੀ, ਜਿਸ ਵਿੱਚ ਕਈ ਪੁਲਿਸ ਮੁਲਾਜ਼ਮ ਜ਼ਖਮੀ ਹੋਣ ਦੀ ਖਬਰ ਸਾਹਮਣੇ ਆਈ ਸੀ। ਦੱਸ ਦੇਈਏ ਕਿ ਜਿੱਥੇ ਇਹ ਝੜਪ ਹੋਈ ਇੱਥੇ ਵਾਰਿਸ ਪੰਜਾਬ ਦੇ ਜਥੇਬੰਦੀ ਦਾ ਆਗੂ ਆਪਣੀ ਗ੍ਰਿਫਤਾਰੀ ਦੇਣ ਲਈ ਆਇਆ ਸੀ, ਜਿਸ ਨਾਲ ਵੱਡਾ ਕਾਫਲਾ ਸੀ। ਅੰਮ੍ਰਿਤਪਾਲ ਨੇ ਕਿਹਾ ਕਿ ਉਨ੍ਹਾਂ ਦੇ ਸਾਥੀ ਲਵਪ੍ਰੀਤ ਤੂਫਾਨ ਸਿੰਘ 'ਤੇ ਗ੍ਰਿਫਤਾਰੀ ਅਤੇ ਜਿਹੜਾ ਤਸ਼ੱਦਦ ਕੀਤਾ ਗਿਆ ਹੈ। ਉਸ ਦੇ ਖ਼ਿਲਾਫ ਇਹ ਸਾਰਾ ਕਾਫਲਾ ਅਜਨਾਲੇ ਥਾਣੇ ਦਾ ਘਿਰਾਓ ਤੇ ਗ੍ਰਿਫਤਾਰੀਆਂ ਦੇਣ ਲਈ ਆਇਆ ਸੀ। ਇਸ ਦੌਰਾਨ ਨਿਹੰਗ ਸਿੱਖਾਂ ਨੇ ਥਾਣੇ ਅੰਦਰ ਵੜ ਕੇ ਪੁਲਿਸ 'ਤੇ ਹਮਲਾ ਕਰ ਦਿੱਤਾ, ਜਿਸ ਵਿੱਚ ਕਈ ਪੁਲਿਸ ਮੁਲਾਜ਼ਮ ਬੁਰੀ ਤਰ੍ਹਾਂ ਜ਼ਖਮੀ ਹੋ ਗਏ। ਨਿਹੰਗ ਸਿੱਖਾਂ ਨੇ ਪੁਲਿਸ ਦੀਆਂ ਗੱਡੀਆਂ ਦੀ ਭੰਨਤੋੜ ਵੀ ਕੀਤੀ। ਉਨ੍ਹਾਂ ਦੇ ਹਮਲੇ ਤੋਂ ਬਾਅਦ ਦਬਾਅ ਵਿੱਚ ਆਈ ਪੰਜਾਬ ਪੁਲਿਸ ਨੇ ਮੁਲਜ਼ਮਾਂ ਨੂੰ ਰਿਹਾਅ ਕਰਨ ਦਾ ਐਲਾਨ ਕਰ ਦਿੱਤਾ ਸੀ।

Last Updated : Feb 25, 2023, 1:14 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.