ETV Bharat / state

Amritpal Singh Ajnala Incident: ਲਵਪ੍ਰੀਤ ਸਿੰਘ ਤੂਫਾਨ ਨੂੰ ਛੱਡਣ ਲਈ ਦਿੱਤਾ ਸੀ ਪੁਲਿਸ ਨੂੰ ਇਕ ਘੰਟੇ ਦਾ ਅਲਟੀਮੇਟਮ, ਪੜ੍ਹੋ ਫਿਲਹਾਲ ਹੁਣ ਕਿੱਥੇ ਨਿੱਬੜੀ ਗੱਲ

author img

By

Published : Feb 23, 2023, 6:46 PM IST

Updated : Feb 23, 2023, 10:23 PM IST

ਅਜਨਾਲਾ ਵਿੱਚ ਪੁਲਿਸ ਅਤੇ ਅੰਮ੍ਰਿਤਪਾਲ ਸਿੰਘ ਦੀ ਮੌਜੂਦਗੀ ਵਿੱਚ ਸਿੱਖ ਜਥੇਬੰਦੀ ਦੀ ਤਿੱਖੀ ਝੜਪ ਹੋਈ ਹੈ, ਜਿਸ ਤੋਂ ਬਾਅਦ ਪੁਲਿਸ ਅਤੇ ਅੰਮ੍ਰਿਤਪਾਲ ਸਿੰਘ ਦੀ ਮੌਜੂਦਗੀ ਵਿੱਚ ਸਿੱਖ ਜਥੇਬੰਦੀ ਦੀ ਤਿੱਖੀ ਝੜਪ ਤੋਂ ਬਾਅਦ ਹੁਣ ਮਾਮਲੇ ਨਿਪਟਾਰਾ ਹੋਣ ਕੰਢੇ ਪਹੁੰਚ ਚੁੱਕਾ ਹੈ। ਦੱਸ ਦਈਏ ਅੰਮ੍ਰਿਤਪਾਲ ਸਿੰਘ ਧੜ੍ਹੇ ਅਤੇ ਪੁਲਿਸ ਵਿਚਾਲੇ ਸਹਿਮਤੀ ਬਣ ਚੁੱਕੀ ਹੈ ਅਤੇ ਹੁਣ ਭਲਕੇ ਪੁਲਿਸ ਵੱਲੋਂ ਲਵਪ੍ਰੀਤ ਤੂਫਾਨ ਸਿੰਘ ਨੂੰ ਭਲਕੇ ਰਿਹਾਅ ਕਰ ਦਿੱਤਾ ਜਾਵੇਗਾ ਅਤੇ ਉਸ ਉੱਤੇ ਦਰਜ ਮਾਮਲੇ ਨੂੰ ਰੱਦ ਕਰ ਦਿੱਤਾ ਜਾਵੇਗਾ।

The entire event of Ajnale police clump with the organization of Amritsal
Amritpal Singh Ajnala Incident : ਤੂਫਾਨ ਸਿੰਘ ਨੂੰ ਛੱਡਣ ਲਈ ਦਿੱਤਾ ਸੀ ਪੁਲਿਸ ਨੂੰ ਇਕ ਘੰਟੇ ਦਾ ਅਲਟੀਮੇਟਮ, ਪੜ੍ਹੋ ਫਿਲਹਾਲ ਹੁਣ ਕਿੱਥੇ ਨਿੱਬੜੀ ਗੱਲ

ਚੰਡੀਗੜ੍ਹ: ਵਾਰਿਸ ਪੰਜਾਬ ਜਥੇਬੰਦੀ ਵੱਲੋਂ ਲਵਪ੍ਰੀਤ ਤੂਫਾਨ ਦੀ ਰਿਹਾਈ ਲਈ ਅੰਮ੍ਰਿਤਸਰ ਦੇ ਅਜਨਾਲਾ ਥਾਣੇ ਵਿੱਚ ਪ੍ਰਦਰਸ਼ਨ ਕੀਤਾ ਗਿਆ ਅਤੇ ਇਸ ਪ੍ਰਦਰਸ਼ਨ ਦੌਰਾਨ ਪੁਲਿਸ ਅਤੇ ਅੰਮ੍ਰਿਤਪਾਲ ਦੇ ਸਮਰਥਕਾਂ ਵਿਚਾਲੇ ਖੂਨੀ ਝੜਪ ਹੋਈ। ਇਸ ਤੋਂ ਮਗਰੋਂ ਅੰਮ੍ਰਿਤਪਾਲ ਦੇ ਸਮਰਥਕਾਂ ਦੀ ਮੰਗ ਉੱਤੇ ਸਪੈਸ਼ਲ ਜਾਂਚ ਟੀਮ ਦਾ ਗਠਨ ਕੀਤਾ ਗਿਆ ਇਸ ਟੀਮ ਦੀ ਰਿਪੋਰਟ ਤੋਂ ਬਾਅਦ ਐਸਐਸਪੀ ਸਤਿੰਦਰ ਸਿੰਘ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਨਾਲ ਸਮਝੌਤਾ ਹੋ ਗਿਆ ਹੈ। ਅੰਮ੍ਰਿਤਪਾਲ ਅਤੇ ਉਸ ਦੇ ਸਮਰਥਕਾਂ ਵੱਲੋਂ ਦਿੱਤੇ ਸਬੂਤਾਂ ਤੋਂ ਸਪੱਸ਼ਟ ਹੈ ਕਿ ਲਵਪ੍ਰੀਤ ਤੂਫਾਨ ਮੌਕੇ ’ਤੇ ਮੌਜੂਦ ਨਹੀਂ ਸੀ। ਜਿਸ ਉੱਤੇ ਅਮਲ ਕਰਦਿਆਂ ਉਸ ਨੂੰ ਸ਼ੁੱਕਰਵਾਰ ਨੂੰ ਅਦਾਲਤ 'ਚ ਅਰਜ਼ੀ ਦੇ ਕੇ ਰਿਹਾਅ ਕਰ ਦਿੱਤਾ ਜਾਵੇਗਾ। ਜਿਸ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਨੇ ਕਿਹਾ ਹੈ ਕਿ ਜਦੋਂ ਤੱਕ ਪੁਲਿਸ ਲਿਖਤੀ ਬਿਆਨ ਨਹੀਂ ਦਿੰਦੀ ਉਹ ਪਿੱਛੇ ਨਹੀਂ ਹਟਣਗੇ। ਲਿਖਤੀ ਦੇਣ ਤੋਂ ਬਾਅਦ ਥਾਣਾ ਖਾਲੀ ਕਰਵਾ ਦਿੱਤਾ ਜਾਵੇਗਾ। ਪਰ ਅਜਨਾਲਾ ਵਿੱਚ ਉਹ ਕੇਸ ਰੱਦ ਹੋਣ ਤੱਕ ਡਟੇ ਰਹਿਣਗੇ।

ਅਜਨਾਲਾ ਵਿੱਚ ਪੁਲਿਸ ਅਤੇ ਅੰਮ੍ਰਿਤਪਾਲ ਸਿੰਘ ਦੀ ਮੌਜੂਦਗੀ ਵਿੱਚ ਸਿੱਖ ਜਥੇਬੰਦੀ ਦੀ ਤਿੱਖੀ ਝੜਪ ਹੋਈ ਹੈ। ਦੋਵਾਂ ਪਾਸਿਆਂ ਤੋਂ ਹਥਿਆਰ ਵੀ ਚੱਲੇ ਹਨ। ਕਈ ਪੁਲਿਸ ਕਰਮਚਾਰੀ ਗੰਭੀਰ ਜ਼ਖਮੀ ਹਨ। ਅੰਮ੍ਰਿਤਪਾਲ ਸਿੰਘ ਦੀ ਜਥੇਬੰਦੀ ਲਵਪ੍ਰੀਤ ਸਿੰਘ ਤੂਫਾਨ ਨੂੰ ਛੱਡਣ ਅਤੇ ਪਰਚਾ ਰੱਦ ਕਰਨ ਦੀ ਮੰਗ ਕਰ ਰਹੀ ਸੀ।

ਪੁਲਿਸ ਨੂੰ ਦਿੱਤਾ ਸੀ ਅਲਟੀਮੇਟਮ: ਦੱਸ ਦਈਏ ਅੱਜ ਸਵੇਰੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਵਲੋਂ ਐਲਾਨ ਕੀਤਾ ਗਿਆ ਸੀ ਕਿ ਉਹ ਵੱਡੀ ਸੰਖਿਆਂ ਵਿੱਚ ਅਜਨਾਲਾ ਜਾਣਗੇ ਅਤੇ ਪੁਲਿਸ ਵਲੋਂ ਲਵਪ੍ਰੀਤ ਸਿੰਘ ਤੂਫਾਨ ਉੱਤੇ ਦਰਜ ਕੀਤੇ ਮਾਮਲੇ ਦਾ ਵਿਰੋਧ ਕਰਨਗੇ। ਇਸ ਕਾਫਿਲੇ ਦੇ ਆਉਣ ਦੀ ਸੂਚਨਾ ਤੋਂ ਪਹਿਲਾਂ ਪੁਲਿਸ ਵੀ ਚੌਕੰਨੀ ਹੋ ਗਈ ਸੀ। ਜਿਸ ਵੇਲੇ ਹੰਗਾਮਾ ਹੋਇਆ ਤਾਂ ਉਸ ਵੇਲੇ ਅੰਮ੍ਰਿਤਪਾਲ ਸਿੰਘ ਵੀ ਅਜਨਾਲੇ ਪਹੁੰਚਿਆ ਹੋਇਆ ਸੀ। ਹਾਲਾਂਕਿ ਐਸਐਸਪੀ ਸਤਿੰਦਰ ਸਿੰਘ ਨਾਲ ਮੀਟਿੰਗ ਵੀ ਹੋਈ ਅਤੇ ਜਥੇਬੰਦੀ ਨੇ ਪੁਲਿਸ ਨੂੰ ਚਿਤਾਵਨੀ ਦੇ ਨਾਲ ਨਾਲ 1 ਘੰਟੇ ਦਾ ਅਲਟੀਮੇਟਮ ਦਿੱਤਾ ਕਿ ਤੂਫਾਨ ਸਿੰਘ ਨੂੰ ਛੱਡ ਦਿੱਤਾ ਜਾਵੇ।

ਅਸੀਂ ਦੱਸਣ ਆਏ ਹਾਂ ਕਿ ਕੌਣ ਹਾਂ: ਦਰਅਸਲ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਵੀ ਮੌਕੇ ਉੱਤੇ ਪੁਲਿਸ ਨੂੰ ਇਕ ਘੰਟੇ ਦਾ ਅਲਟੀਮੇਟਮ ਦਿੰਦਿਆਂ ਕਿਹਾ ਸੀ ਕਿ ਲਵਪ੍ਰੀਤ ਸਿੰਘ ਤੂਫਾਨ ਨੂੰ ਛੱਡਿਆ ਜਾਵੇ ਅਤੇ ਪਰਚਾ ਰੱਦ ਕੀਤਾ ਜਾਵੇ। ਉਸ ਨੇ ਇਹ ਵੀ ਕਿਹਾ ਕਿ ਜੇਕਰ ਪੁਲਿਸ ਕਿਹਾ ਨਹੀਂ ਮੰਨਦੀ ਤਾਂ ਅੰਜਾਮ ਵੀ ਭੁਗਤਣਾ ਪਵੇਗਾ। ਇਸਦੇ ਨਾਲ ਨਾਲ ਅੰਮ੍ਰਿਤਪਾਲ ਸਿੰਘ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਸੀ ਕਿ ਸ਼ਾਂਤੀ ਬਣਾ ਕੇ ਰੱਖੀ ਜਾਵੇ ਅਤੇ ਵਾਹਿਗੁਰੂ ਦਾ ਜਾਪ ਕੀਤਾ ਜਾਵੇ। ਮੌਕੇ ਉੱਤੇ ਪੁਲਿਸ ਨਾਲ ਤਿੱਖੀ ਝੜਪ ਹੋਈ ਹੈ ਅਤੇ ਫਾਇਰਿੰਗ ਕਰਨ ਵਾਲੇ ਅੰਮ੍ਰਿਤਪਾਲ ਸਿੰਘ ਦੇ ਇਕ ਸਾਥੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਅੰਮ੍ਰਿਤਪਾਲ ਸਿੰਘ ਨੇ ਵੀ ਪੁਲਿਸ ਨੂੰ ਚਿਤਾਵਨੀ ਦਿੱਤੀ ਸੀ ਕਿ ਇਕ ਵਿਅਕਤੀ ਵਲੋਂ ਦਿਤੇ ਬਿਆਨ ਤੋਂ ਬਾਅਦ ਉਨ੍ਹਾਂ ਉਤੇ ਪਰਚਾ ਕੀਤਾ ਗਿਆ ਹੈ, ਅਤੇ ਅਸੀਂ ਪੁਲਿਸ ਨੂੰ ਦੱਸਣ ਆਏ ਹਾਂ ਕਿ ਅਸੀਂ ਕੌਣ ਹਾਂ।

ਅਮਿਤ ਸ਼ਾਹ ਉੱਤੇ ਵੀ ਅੰਮ੍ਰਿਤਪਾਲ ਸਿੰਘ ਦਾ ਬਿਆਨ: ਅਸਲ ਵਿੱਚ ਅਜਨਾਲਾ ਦੇ ਜਿਸ ਥਾਣੇ ਦੇ ਬਾਹਰ ਇਹ ਖੂਨੀ ਝੜਪ ਹੋਈ ਹੈ। ਇਥੇ ਕੁੱਲ 30 ਲੋਕਾਂ ਉੱਤੇ ਪਰਚਾ ਦਰਜ ਹੈ। ਅੰਮ੍ਰਿਤਪਾਲ ਸਿੰਘ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਖਿਲਾਫ ਵੀ ਤਿੱਖਾ ਬਿਆਨ ਦਿੱਤਾ ਸੀ। ਉਨ੍ਹਾਂ ਕਿਹਾ ਕਿ ਅਮਿਤ ਸ਼ਾਹ ਉਨ੍ਹਾਂ ਨੂੰ ਮਰਵਾਉਣਾ ਚਾਹੁੰਦੇ ਹਨ। ਇਹੀ ਵੀ ਯਾਦ ਰਹੇ ਕਿ 15 ਫਰਵਰੀ ਨੂੰ ਅਜਨਾਲਾ ਵਿਖੇ ਚਮਕੌਰ ਸਾਹਿਬ ਦੇ ਬਰਿੰਦਰ ਸਿੰਘ ਨੂੰ ਕਿਡਨੈਪ ਕਰਨ ਦੀ ਘਟਨਾ ਵਾਪਰੀ ਸੀ। ਜੰਡਿਆਲਾ ਲਾਗੇ ਅੰਮ੍ਰਿਤਪਾਲ ਦੀ ਮੌਜੂਦਗੀ ਵਿਚ ਕੁੱਟਮਾਰ ਕਰਨ ਦੇ ਇਲਜਾਮ ਲੱਗੇ ਸਨ। ਇਸ ਤੋਂ ਬਾਅਦ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਅਤੇ ਉਸਦੇ ਸਾਥੀਆਂ ਉੱਤੇ ਪਰਚਾ ਦਰਜ ਕੀਤਾ ਸੀ।

ਇਹ ਵੀ ਪੜੋ: Clash between Nihang Singh and police: ਅੰਮ੍ਰਿਤਪਾਲ ਸਿੰਘ ਦੇ ਸਮਰਥਕ ਨਿਹੰਗ ਸਿੰਘਾਂ ਨੇ ਤਲਵਾਰਾਂ-ਬੰਦੂਕਾਂ ਨਾਲ ਥਾਣੇ ’ਤੇ ਕੀਤਾ ਹਮਲਾ, ਕਈ ਪੁਲਿਸ ਵਾਲੇ ਜ਼ਖ਼ਮੀ

Last Updated : Feb 23, 2023, 10:23 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.