Kunwar Vijay Pratap Resigned : ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਦਿੱਤਾ ਅਸਤੀਫਾ, ਜਾਣੋ ਮੀਡੀਆ ਸਾਹਮਣੇ ਨਾ ਆਉਣ ਦਾ ਕਾਰਨ
Updated on: Jan 25, 2023, 1:23 PM IST

Kunwar Vijay Pratap Resigned : ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਦਿੱਤਾ ਅਸਤੀਫਾ, ਜਾਣੋ ਮੀਡੀਆ ਸਾਹਮਣੇ ਨਾ ਆਉਣ ਦਾ ਕਾਰਨ
Updated on: Jan 25, 2023, 1:23 PM IST
ਪੰਜਾਬ ਦੀ ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਨੇ ਅਸਤੀਫਾ ਦੇ ਦਿੱਤਾ ਹੈ। ਵਿਜੈ ਪ੍ਰਤਾਪ ਵੱਲੋਂ ਵਿਧਾਨ ਸਭਾ ਦੀ ਸਰਕਾਰੀ ਭਰੋਸਿਆਂ ਬਾਰੇ ਕਮੇਟੀ ਦੀ ਚੇਅਰਮੈਨ ਅਹੁਦੇ ਤੋਂ ਅਸਤੀਫਾ ਦਿੱਤਾ ਹੈ।
ਚੰਡੀਗੜ੍ਹ : ਅੰਮ੍ਰਿਤਸਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਵੱਲੋਂ ਪੰਜਾਬ ਵਿਧਾਨ ਸਭਾ ਦੀ ਸਰਕਾਰੀ ਭਰੋਸਾ ਕਮੇਟੀ ਦੇ ਚੇਅਰਮੈਨ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ। ਹੁਣ ਇਸ ’ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਫ਼ੈਸਲਾ ਲੈਣਗੇ। ਵਿਧਾਇਕ ਵੱਲੋਂ ਇਸ ਅਸਤੀਫੇ ਸਬੰਧੀ ਕੋਈ ਜਵਾਬ ਨਹੀਂ ਦਿੱਤਾ ਗਿਆ। ਜਾਣਕਾਰੀ ਮੁਤਾਬਕ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਪੰਜਾਬ ਵਿਧਾਨ ਸਭਾ ਦੀ ਸਰਕਾਰੀ ਭਰੋਸਾ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਸੀ ਤੇ ਅੱਜ ਉਨ੍ਹਾਂ ਵੱਲੋਂ ਇਸ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਹੈ।
ਇਸ ਕਮੇਟੀ ਦਾ ਕੰਮ ਸਰਕਾਰ ਵਲੋਂ ਵਿਧਾਨ ਸਭਾ ਸਦਨ ਵਿਚ ਦਿੱਤੇ ਜਾਣ ਵਾਲੇ ਵੱਖ-ਵੱਖ ਮੁੱਦਿਆਂ ਸਬੰਧੀ ਭਰੋਸਿਆਂ ਦੀ ਨਿਗਰਾਨੀ ਕਰਨਾ ਅਤੇ ਉਨ੍ਹਾਂ ਦੇ ਪੂਰਾ ਹੋਣ ਸਬੰਧੀ ਪਤਾ ਲਗਾਉਣ ਨਾਲ ਸਬੰਧਿਤ ਹੈ। ਕਮੇਟੀ ਵਲੋਂ ਸਬੰਧਿਤ ਵਿਭਾਗਾਂ ਨੂੰ ਸਦਨ ਵਿਚ ਦਿੱਤੇ ਗਏ ਭਰੋਸਿਆਂ ਬਾਰੇ ਸੂਚਨਾ ਭੇਜੀ ਜਾਂਦੀ ਹੈ ਅਤੇ ਸਬੰਧਿਤ ਵਿਭਾਗਾਂ ਨੂੰ ਤਿੰਨ ਮਹੀਨੇ ਦੇ ਅੰਦਰ ਕਮੇਟੀ ਨੂੰ ਆਪਣਾ ਜਵਾਬ ਭੇਜਣਾ ਹੁੰਦਾ ਹੈ। ਇਸ ਵਿਚ ਉਕਤ ਭਰੋਸੇ ਦੇ ਲਾਗੂ ਕੀਤੇ ਜਾਣ ਸਬੰਧੀ ਸਥਿਤੀ ਦਾ ਜ਼ਿਕਰ ਕੀਤਾ ਜਾਂਦਾ ਹੈ। ਚੇਅਰਮੈਨ ਅਹੁਦੇ ਤੋਂ ਅਸਤੀਫ਼ਾ ਦੇਣ ਦੇ ਸਬੰਧ ਵਿਚ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਤੋਂ ਉਨ੍ਹਾਂ ਦਾ ਪੱਖ ਜਾਣਨ ਦੀ ਕੋਸ਼ਿਸ਼ ਕੀਤੀ ਗਈ ਪਰ ਉਨ੍ਹਾਂ ਵਲੋਂ ਕੁੱਝ ਵੀ ਜਵਾਬ ਨਹੀਂ ਦਿੱਤਾ ਗਿਆ।
ਇਹ ਵੀ ਪੜ੍ਹੋ : ਪੰਜਾਬ ਵਿਸ਼ੇ ਵਿਚੋਂ ਟੌਪ ਕਰਨ ਵਾਲੀ ਸੀਮਾ ਗਰਗ ਦਾ ਮਾਣ-ਤਾਣ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ
ਇਸੇ ਤਹਿਤ ਇਸ ਕਮੇਟੀ ਨੂੰ ਵਿਧਾਨ ਸਭਾ ਦੀਆਂ ਅਹਿਮ ਕਮੇਟੀਆਂ ਵਿਚ ਸ਼ੁਮਾਰ ਕੀਤਾ ਜਾਂਦਾ ਹੈ। ਸੂਤਰਾਂ ਦੀ ਮੰਨੀਏ ਤਾਂ ਚੇਅਰਮੈਨ ਕੁੰਵਰ ਵਿਜੈ ਪ੍ਰਤਾਪ ਸਿੰਘ ਵਲੋਂ ਬੇਅਦਬੀ ਮਸਲੇ ਨਾਲ ਜੁੜੇ ਮਾਮਲਿਆਂ ਦੀ ਐੱਸਆਈਟੀ ਜਾਂਚ ਸਬੰਧੀ ਪੰਜਾਬ ਦੇ ਡੀਜੀਪੀ ਅਤੇ ਮੁੱਖ ਸਕੱਤਰ ਨੂੰ ਹਾਜ਼ਰ ਹੋ ਕੇ ਸਪੱਸ਼ਟੀਕਰਨ ਦੇਣ ਲਈ ਬੁਲਾਇਆ ਗਿਆ ਸੀ ਅਤੇ ਇਸ ਸਬੰਧੀ ਕਮੇਟੀ ਦੀ ਬੈਠਕ ਵੀ ਰੱਖੀ ਗਈ ਸੀ। ਇਸ ਸਬੰਧੀ ਸਪੀਕਰ ਸੰਧਵਾਂ ਵਲੋਂ ਵਿਧਾਨ ਸਭਾ ਦੀਆਂ ਸਾਰੀਆਂ ਕਮੇਟੀਆਂ ਦੇ ਚੇਅਰਪਰਸਨਾਂ ਦੀ ਇਕ ਮੀਟਿੰਗ ਸੱਦ ਲਈ, ਜਿਸ ਕਾਰਨ ਸਾਰੀਆਂ ਕਮੇਟੀਆਂ ਦੀ ਤੈਅ ਕੀਤੀਆਂ ਗਈਆਂ ਬੈਠਕਾਂ ਨੂੰ ਰੱਦ ਕਰਨਾ ਪਿਆ ਹਾਲਾਂਕਿ ਵਿਧਾਇਕ ਦੇ ਅਸਤੀਫਾ ਦੇਣ ਸਬੰਧੀ ਕੋਈ ਵੀ ਜਵਾਬ ਨਹੀਂ ਦਿੱਤਾ।
