ETV Bharat / state

ਪੰਜਾਬ 'ਚ ਅਸਲਾ ਲਾਇਸੈਂਸ ਦੀ ਹੋਵੇਗੀ ਸਮੀਖਿਆ, ਸੋਸ਼ਲ ਮੀਡੀਆ 'ਤੇ ਹਥਿਆਰਾਂ ਨਾਲ ਫੋਟੋਆਂ ਪਾਉਣ 'ਤੇ ਪਾਬੰਦੀ

author img

By

Published : Nov 13, 2022, 4:41 PM IST

Updated : Nov 13, 2022, 5:09 PM IST

Arms license will be reviewed in Punjab ban on uploading photos with weapons on social media
Arms license will be reviewed in Punjab ban on uploading photos with weapons on social media

ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਸਖ਼ਤ ਕਦਮ ਚੁੱਕਦੇ ਹੋਏ ਅਸਲੀ ਲਾਇਸੈਂਸ ਜਾਰੀ ਕਰਨ 'ਤੇ ਰੋਕ ਲਗਾ ਦਿੱਤੀ ਹੈ। ਇੰਨਾ ਹੀ ਨਹੀਂ, ਹੁਣ ਤੱਕ ਜਾਰੀ ਕੀਤੇ ਗਏ ਸਾਰੇ ਅਸਲ ਲਾਇਸੈਂਸਾਂ ਦੀ ਅਗਲੇ ਤਿੰਨ ਮਹੀਨਿਆਂ ਵਿੱਚ ਜਾਂਚ ਕਰਨ ਦੇ ਵੀ ਹੁਕਮ ਜਾਰੀ ਕੀਤੇ ਗਏ ਹਨ। ਪੰਜਾਬ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ ਇਸ ਦਾ ਨੋਟੀਫਿਕੇਸ਼ਨ ਜਾਰੀ ਕਰਕੇ ਸਾਰੇ ਜ਼ਿਲ੍ਹਿਆਂ ਨੂੰ ਭੇਜ ਦਿੱਤਾ ਹੈ।Latest news about gun culture.

ਚੰਡੀਗੜ੍ਹ: ਪੰਜਾਬ 'ਚ ਪਿਛਲੇ ਦਿਨ੍ਹੀਂ ਹਿੰਦੂ ਨੇਤਾ ਅਤੇ ਡੇਰਾ ਪ੍ਰੇਮੀ ਦੇ ਕਤਲ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਸਖ਼ਤ ਕਦਮ ਚੁੱਕਦੇ ਹੋਏ ਅਸਲੀ ਲਾਇਸੈਂਸ ਜਾਰੀ ਕਰਨ 'ਤੇ ਰੋਕ ਲਗਾ ਦਿੱਤੀ ਹੈ। ਇੰਨਾ ਹੀ ਨਹੀਂ, ਹੁਣ ਤੱਕ ਜਾਰੀ ਕੀਤੇ ਗਏ ਸਾਰੇ ਅਸਲ ਲਾਇਸੈਂਸਾਂ ਦੀ ਅਗਲੇ ਤਿੰਨ ਮਹੀਨਿਆਂ ਵਿੱਚ ਜਾਂਚ ਕਰਨ ਦੇ ਵੀ ਹੁਕਮ ਜਾਰੀ ਕੀਤੇ ਗਏ ਹਨ। ਪੰਜਾਬ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ ਇਸ ਦਾ ਨੋਟੀਫਿਕੇਸ਼ਨ ਜਾਰੀ ਕਰਕੇ ਸਾਰੇ ਜ਼ਿਲ੍ਹਿਆਂ ਨੂੰ ਭੇਜ ਦਿੱਤਾ ਹੈ। News about gun culture. Latest news about gun culture. The firearms license will be reviewed.

Arms license will be reviewed in Punjab ban on uploading photos with weapons on social media
Arms license will be reviewed in Punjab ban on uploading photos with weapons on social media

ਗੰਨ ਕਲਚਰ ਖ਼ਿਲਾਫ਼ ਸਖ਼ਤ ਕਦਮ ਚੁੱਕਣ ਦੇ ਆਦੇਸ਼: ਪੰਜਾਬ ਸੀਐਮ ਭਗਵੰਤ ਮਾਨ ਦੀ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਵਿੱਚ ਗੰਨ ਕਲਚਰ ਖ਼ਿਲਾਫ਼ ਸਖ਼ਤ ਕਦਮ ਚੁੱਕਣ ਦੀ ਗੱਲ ਕਹੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਹੁਣ ਤੱਕ ਜਾਰੀ ਕੀਤੇ ਸਾਰੇ ਅਸਲਾ ਲਾਇਸੈਂਸਾਂ ਦੀ ਅਗਲੇ 3 ਮਹੀਨਿਆਂ ਵਿੱਚ ਪੂਰੀ ਸਮੀਖਿਆ ਕਰਨ ਲਈ ਕਿਹਾ ਹੈ। ਇਸ ਦੇ ਨਾਲ ਹੀ ਨਵੇਂ ਅਸਲਾ ਲਾਇਸੈਂਸ ਬਣਾਉਣ 'ਤੇ ਵੀ ਰੋਕ ਲਗਾ ਦਿੱਤੀ ਗਈ ਹੈ। ਜਦੋਂ ਤੱਕ ਡੀਸੀ ਨਿੱਜੀ ਤੌਰ 'ਤੇ ਸੰਤੁਸ਼ਟ ਨਹੀਂ ਹੁੰਦੇ ਉਦੋਂ ਤੱਕ ਨਵਾਂ ਅਸਲ ਲਾਇਸੈਂਸ ਜਾਰੀ ਨਹੀਂ ਕੀਤਾ ਜਾਵੇਗਾ। ਇੰਨਾ ਹੀ ਨਹੀਂ ਸੋਸ਼ਲ ਮੀਡੀਆ 'ਤੇ ਹਥਿਆਰਾਂ ਦੀ ਪ੍ਰਦਰਸ਼ਨੀ 'ਤੇ ਵੀ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਗਈ ਹੈ। ਪੁਲਿਸ ਨੂੰ ਸੂਬੇ ਵਿੱਚ ਅਚਨਚੇਤ ਚੈਕਿੰਗ ਦੇ ਆਦੇਸ਼ ਵੀ ਜਾਰੀ ਕੀਤੇ ਗਏ ਹਨ।

ਨਫਰਤ ਫੈਲਾਉਣ ਵਾਲੇ ਖਿਲਾਫ ਮਾਮਲਾ ਦਰਜ: ਸੀਐਮ ਭਗਵੰਤ ਮਾਨ ਨੇ ਨਫਰਤ ਭਰੇ ਭਾਸ਼ਣਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਹੈ। ਜੇਕਰ ਕੋਈ ਕਿਸੇ ਜਾਤੀ, ਭਾਈਚਾਰੇ ਦੇ ਖਿਲਾਫ ਅਪਮਾਨਜਨਕ ਭਾਸ਼ਾ ਦੀ ਵਰਤੋਂ ਕਰਦਾ ਹੈ ਜਾਂ ਕਿਸੇ ਹੋਰ ਦੀ ਨਿੱਜੀ ਸੁਰੱਖਿਆ ਨੂੰ ਖਤਰੇ ਵਿੱਚ ਪਾਉਂਦਾ ਹੈ ਤਾਂ ਸਖਤ ਕਾਰਵਾਈ ਕੀਤੀ ਜਾਵੇਗੀ।

Arms license will be reviewed in Punjab ban on uploading photos with weapons on social media
Arms license will be reviewed in Punjab ban on uploading photos with weapons on social media

ਗੀਤਾਂ ਵਿੱਚ ਹਥਿਆਰਾਂ ਨੂੰ ਨਹੀਂ ਕੀਤਾ ਜਾਵੇਗਾ ਪ੍ਰਮੋਟ: ਸਰਕਾਰ ਨੇ ਗੀਤਾਂ ਵਿਚ ਬੰਦੂਕ ਕਲਚਰ ਨੂੰ ਉਤਸ਼ਾਹਿਤ ਕਰਨ 'ਤੇ ਵੀ ਪਾਬੰਦੀ ਲਗਾ ਦਿੱਤੀ ਹੈ। ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਾਂ 'ਤੇ ਪਾਬੰਦੀ ਲਗਾਈ ਜਾਵੇਗੀ। ਇੰਨਾ ਹੀ ਨਹੀਂ ਲੋਕਾਂ ਦੇ ਇਕੱਠਾਂ, ਧਾਰਮਿਕ ਪ੍ਰੋਗਰਾਮਾਂ, ਵਿਆਹਾਂ ਜਾਂ ਹੋਰ ਸਮਾਗਮਾਂ ਵਿਚ ਹਥਿਆਰ ਲੈ ਕੇ ਜਾਣ 'ਤੇ ਵੀ ਪਾਬੰਦੀ ਲਗਾ ਦਿੱਤੀ ਗਈ ਹੈ। ਇਸ ਨਾਲ ਲੋਕਾਂ ਦੀ ਜਾਨ ਅਤੇ ਮਾਲ ਨੂੰ ਖਤਰਾ ਹੈ। ਅਜਿਹਾ ਕਰਨ ਵਾਲਿਆਂ ਖ਼ਿਲਾਫ਼ ਐਫਆਈਆਰ ਦਰਜ ਕਰਨ ਦੇ ਹੁਕਮ ਦਿੱਤੇ ਗਏ ਹਨ।

33 ਪੁਲਿਸ ਅਧਿਕਾਰੀਆਂ ਦੇ ਵੀ ਕੀਤੇ ਤਬਾਦਲੇ: ਪੰਜਾਬ ਵਿੱਚ ਪਿਛਲੇ ਦਿਨ੍ਹੀਂ ਹੋਈਆਂ ਹਿੰਸਕ ਘਟਨਾਵਾਂ ਤੋਂ ਬਾਅਦ ਸੂਬਾ ਸਰਕਾਰ ਦਾ ਇਹ ਦੂਜਾ ਸਖ਼ਤ ਕਦਮ ਹੈ। ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਮਾਨ ਸਰਕਾਰ ਨੇ ਸੂਬੇ ਦੇ 33 IPS ਅਤੇ PPS ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਸਨ। ਇਸ ਤਹਿਤ ਸੂਬੇ ਦੇ ਤਿੰਨੋਂ ਵੱਡੇ ਸ਼ਹਿਰਾਂ ਦੇ ਪੁਲਿਸ ਕਮਿਸ਼ਨਰ ਵੀ ਬਦਲੇ ਗਏ ਹਨ। ਇਸ ਤੋਂ ਇਲਾਵਾ Stf ਅਤੇ AGTF ਦੇ ਪੁਲਿਸ ਅਧਿਕਾਰੀਆਂ ਦੇ ਵੀ ਤਬਾਦਲੇ ਕੀਤੇ ਗਏ ਹਨ।

ਇਹ ਵੀ ਪੜ੍ਹੋ: ਪੰਜਾਬ ਦੀ ਮਾਨ ਸਰਕਾਰ ਨੇ ਪਰਾਲੀ ਦੇ ਪ੍ਰਬੰਧਨ ਵਿੱਚ ਅਹਿਮ ਕਦਮ ਚੁੱਕਦਿਆਂ ਕੀਤੀ ਵੱਡੀ ਪਹਿਲ

Last Updated :Nov 13, 2022, 5:09 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.