ETV Bharat / state

ਮੰਤਰੀ ਡਾ.ਬਲਜੀਤ ਕੌਰ ਦਾ ਬਿਆਨ, ਦਿਵਿਆਂਗਜਨਾਂ ਦੇ ਬੈਕਲਾਗ ਦੀ ਪ੍ਰਕਿਰਿਆ ਨੂੰ ਜਲਦੀ ਤੋਂ ਜਲਦੀ ਮੁਕੰਮਲ ਕੀਤਾ ਜਾਵੇ

author img

By ETV Bharat Punjabi Team

Published : Dec 19, 2023, 9:06 PM IST

Backlog process for divyang persons
Backlog process for divyang persons

Processing of backlog of persons with disabilities: ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵਲੋਂ ਆਪਣੇ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ, ਜਿਸ 'ਚ ਉਨ੍ਹਾਂ ਹਦਾਇਤ ਕੀਤੀ ਕਿ ਦਿਵਿਆਂਗਜਨਾਂ ਦੇ ਬੈਕਲਾਗ ਦੀ ਪ੍ਰਕਿਰਿਆ ਨੂੰ ਜਲਦੀ ਤੋਂ ਜਲਦੀ ਮੁਕੰਮਲ ਕੀਤਾ ਜਾਵੇ।

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਦਿਵਿਆਂਗਜਨਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਚਨਬੱਧ ਹੈ। ਇਸੇ ਲੜੀ ਤਹਿਤ ਅੱਜ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਸਿਵਲ ਸਕੱਤਰੇਤ ਵਿਖੇ ਆਪਣੇ ਦਫ਼ਤਰ ਵਿੱਚ ਦਿਵਿਆਂਗਜਨਾਂ ਦੇ ਬੈਕਲਾਗ ਦੀ ਪ੍ਰਕਿਰਿਆ ਨੂੰ ਜਲਦੀ ਤੋਂ ਜਲਦੀ ਮੁਕੰਮਲ ਕਰਨ ਸਬੰਧੀ ਮੀਟਿੰਗ ਕੀਤੀ।

ਬੈਕਲਾਗ ਦੀਆਂ ਅਸਾਮੀਆਂ ਨੂੰ ਜਲਦ ਭਰਨ ਲਈ ਵਿਚਾਰ ਵਟਾਂਦਰਾ: ਮੀਟਿੰਗ ਦੌਰਾਨ ਰੁਜ਼ਗਾਰ ਉਤਪਤੀ ਤੇ ਸਿਖਲਾਈ ਦੇ ਡਾਇਰੈਕਟਰ ਅਮ੍ਰਿਤ ਸਿੰਘ, ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਦੇ ਸਕੱਤਰ ਅਮਰਬੀਰ ਕੌਰ ਭੁੱਲਰ ਅਤੇ ਸਮਾਜਿਕ ਸੁਰੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਦਿਵਿਆਂਗਜ਼ਨਾਂ ਦੀਆਂ ਬੈਕਲਾਗ ਦੀਆਂ ਅਸਾਮੀਆਂ ਨੂੰ ਜਲਦ ਭਰਨ ਲਈ ਵਿਚਾਰ ਵਟਾਂਦਰਾ ਕੀਤਾ ਗਿਆ।

ਵੱਖ-ਵੱਖ ਵਿਭਾਗਾਂ ਵਿੱਚ ਦਿਵਿਆਂਗ ਵਰਗ ਲਈ ਰਾਖਵੀਆਂ ਆਸਾਮੀਆਂ: ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਖ-ਵੱਖ ਵਿਭਾਗਾਂ ਵਿੱਚ ਦਿਵਿਆਂਗ ਵਰਗ ਲਈ ਰਾਖਵੀਆਂ ਆਸਾਮੀਆਂ ਦੇ ਬੈਕਲਾਗ ਨੂੰ ਭਰਨ ਲਈ ਪੂਰੀ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ। ਮੰਤਰੀ ਨੇ ਰੁਜ਼ਗਾਰ ਉਤਪਤੀ ਤੇ ਸਿਖਲਾਈ ਵਿਭਾਗ ਨੁੰ ਕਿਹਾ ਕਿ ਇੰਨ੍ਹਾਂ ਅਸਾਮੀਆਂ ਨੂੰ ਭਰਨ ਲਈ ਕੈਂਪ ਲਗਾਕੇ ਪ੍ਰੋਫਾਰਮੇ ਅਨੁਸਾਰ ਸੂਚਨਾ ਭਰਵਾਈ ਜਾਵੇ ਤਾਂ ਜੋ ਇਸ ਕੰਮ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਿਆ ਜਾ ਸਕੇ।

ਮੰਤਰੀ ਵਲੋਂ ਅਧਿਕਾਰੀਆਂ ਨੂੰ ਸਖ਼ਤ ਹਦਾਇਤ: ਡਾ.ਬਲਜੀਤ ਕੌਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਪ੍ਰਕਿਰਿਆ ਨੂੰ ਜਲਦੀ ਤੋਂ ਜਲਦੀ ਮੁਕੰਮਲ ਕੀਤਾ ਜਾਵੇ ਤਾਂ ਜੋ ਕੋਈ ਵੀ ਦਿਵਿਆਂਗ ਉਮਰ ਦੀ ਹੱਦ ਟੱਪਣ ਕਾਰਨ ਨੌਕਰੀ ਤੋਂ ਵਾਂਝਾ ਨਾ ਰਹਿ ਜਾਵੇ। ਇਸ ਮੀਟਿੰਗ ਦੌਰਾਨ ਰੁਜ਼ਗਾਰ ਉਤਪਤੀ ਤੇ ਸਿਖਲਾਈ ਵਿਭਾਗ ਦੇ ਡਾਇਰੈਕਟਰ ਅਤੇ ਐਸ.ਐਸ.ਬੋਰਡ ਦੇ ਸਕੱਤਰ ਨੇ ਦਿਵਿਆਂਗਜਨਾਂ ਦੇ ਬੈਕਲਾਗ ਦੀਆਂ ਅਸਾਮੀਆਂ ਭਰਨ ਸਬੰਧੀ ਕੀਤੀ ਜਾ ਰਹੀ ਕਾਰਵਾਈ ਤੋਂ ਜਾਣੂ ਕਰਵਾਇਆ। ਇਸ ਮੌਕੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਡਾਇਰੈਕਟਰ ਸ਼ੇਨਾ ਅਗਰਵਾਲ, ਵਿਸ਼ੇਸ਼ ਸਕੱਤਰ ਵਿੰਮੀ ਭੁੱਲਰ, ਡਿਪਟੀ ਡਾਇਰੈਕਟਰ ਸੁਖਦੀਪ ਝੱਜ ਅਤੇ ਅਮਰਜੀਤ ਸਿੰਘ ਭੁੱਲਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.