ETV Bharat / state

ਮੰਤਰੀ ਹਰਜੋਤ ਸਿੰਘ ਬੈਂਸ ਦੇ ਟਵੀਟ ਤੋਂ ਬਾਅਦ ਭਖੀ ਸਿਆਸਤ, ਵਿਰੋਧੀ ਨੇ ਕਿਹਾ- ਮੁਆਫੀ ਮੰਗੇ ਬੈਂਸ

author img

By

Published : Jun 16, 2023, 9:38 PM IST

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਮਾਮਲੇ 'ਚ ਸਪੱਸ਼ਟੀਕਰਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਸਾਡੇ ਆਦਰਸ਼ ਹਨ। ਉਸ ਦੇ ਬਿਆਨ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਜਾ ਰਿਹਾ ਹੈ।

ਮੰਤਰੀ ਹਰਜੋਤ ਸਿੰਘ ਬੈਂਸ ਦੇ ਟਵੀਟ ਤੋਂ ਬਾਅਦ ਭਖੀ ਸਿਆਸਤ
ਮੰਤਰੀ ਹਰਜੋਤ ਸਿੰਘ ਬੈਂਸ ਦੇ ਟਵੀਟ ਤੋਂ ਬਾਅਦ ਭਖੀ ਸਿਆਸਤ

ਚੰਡੀਗੜ੍ਹ: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਇੱਕ ਟਵੀਟ ਕੀਤਾ ਜਿਸ ਨੇ ਪੰਜਾਬ ਦੀ ਸਿਆਸਤ ਵਿੱਚ ਖਲਬਲੀ ਮਚਾ ਦਿੱਤੀ। ਸ਼੍ਰੋਮਣੀ ਅਕਾਲੀ ਦਲ ਤੋਂ ਬਾਅਦ ਭਾਜਪਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਮਹਾਰਾਜਾ ਰਣਜੀਤ ਸਿੰਘ ਨਾਲ ਤੁਲਨਾ ਕਰਨ 'ਤੇ 'ਆਪ' ਮੰਤਰੀ ਬੈਂਸ 'ਤੇ ਨਿਸ਼ਾਨਾ ਸਾਧਿਆ ਹੈ। ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਸੀਐਮ ਭਗਵੰਤ ਮਾਨ ਦੀ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਨਾਲ ਤੁਲਨਾ ਕਰਨਾ ਨਿੰਦਣਯੋਗ ਹੈ। ਮੰਤਰੀ ਬੈਂਸ ਨੂੰ ਇਸ ਮਾਮਲੇ 'ਤੇ ਤੁਰੰਤ ਮੁਆਫੀ ਮੰਗਣੀ ਚਾਹੀਦੀ ਹੈ।

ਮੰਤਰੀ ਹਰਜੋਤ ਸਿੰਘ ਬੈਂਸ ਦਾ ਸਪੱਸ਼ਟੀਕਰਨ: ਇਸ ਤੋਂ ਬਾਅਦ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਮਾਮਲੇ 'ਚ ਸਪੱਸ਼ਟੀਕਰਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਸਾਡੇ ਆਦਰਸ਼ ਹਨ। ਉਸ ਦੇ ਬਿਆਨ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਜਾ ਰਿਹਾ ਹੈ। ਇਸ ਤੋਂ ਪਹਿਲਾਂ ਅਕਾਲੀ ਦਲ ਨੇ ਬੈਂਸ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਮਹਾਰਾਜਾ ਰਣਜੀਤ ਸਿੰਘ ਨਾਲ ਤੁਲਨਾ ਕਰਨ 'ਤੇ ਵੀ ਇਤਰਾਜ਼ ਜਤਾਇਆ ਹੈ।

ਵਿਰਸਾ ਸਿੰਘ ਵਲਟੋਹਾ ਨੇ ਵੀ ਕੀਤੀ ਦੀ ਨਿਖੇਧੀ : ਅਕਾਲੀ ਦਲ ਦੇ ਬੁਲਾਰੇ ਵਿਰਸਾ ਸਿੰਘ ਵਲਟੋਹਾ ਨੇ ਮੰਤਰੀ ਹਰਜੋਤ ਬੈਂਸ ਵੱਲੋਂ ਭਗਵੰਤ ਮਾਨ ਦੀ ਤਾਰੀਫ ਵਿੱਚ ਕੀਤੇ ਟਵੀਟ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ ਲਿਖਿਆ ਕਿ ਜਿਸ ਵਿਅਕਤੀ ਨੂੰ ਉਸ ਦੇ ਪਰਿਵਾਰ ਨੇ ਉਸ ਨੂੰ ਆਦਤਾਂ ਕਾਰਨ ਤਿਆਗ ਦਿੱਤਾ ਹੋਵੇ, ਉਸ ਦੀ ਤੁਲਨਾ ਮਹਾਰਾਜਾ ਰਣਜੀਤ ਸਿੰਘ ਨਾਲ ਕਰਨਾ ਵੱਡਾ ਗੁਨਾਹ ਹੈ। ਅਕਾਲੀ ਆਗੂ ਵਲਟੋਹਾ ਨੇ ਟਵੀਟ ਕਰ ਕੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਦੌਰਾਨ ਵੀ ਗਲੇ ਵਿੱਚ ਸੋਨੇ ਦਾ ਕੈਂਠਾ ਪਾ ਕੇ ਛੱਡਿਆ ਹੋਇਆ ਕੁੱਤਾ ਪੂਰੇ ਬਾਜ਼ਾਰ ਵਿੱਚ ਘੁੰਮਦਾ ਸੀ ਅਤੇ ਕੈਂਠਾ ਲੈ ਕੇ ਘਰ ਪਰਤਦਾ ਸੀ। ਪਰ ਅੱਜ ਭਗਵੰਤ ਮਾਨ ਦੇ ਰਾਜ ਵਿੱਚ ਕੌਣ ਸੁਰੱਖਿਅਤ ਹੈ?

ETV Bharat Logo

Copyright © 2024 Ushodaya Enterprises Pvt. Ltd., All Rights Reserved.