ਹੁਣ ਪੰਜਾਬ ਦੇ ਪਾਣੀਆਂ ਨੂੰ ਬਚਾੳਣ ਲਈ ਲੱਗੇਗਾ ਪੱਕਾ ਮੋਰਚਾ !

author img

By

Published : Jan 21, 2023, 10:50 AM IST

Balbir Singh Rajewal expressed concern about the waters of Punjab

ਪੰਜਾਬ ਵਿਚ ਲਗਾਤਾਰ ਘੱਟ ਰਹੇ ਪਾਣੀ ਦੇ ਪੱਧਰ ਉਤੇ ਚਿੰਤਾ ਜ਼ਾਹਰ ਕਰਦਿਆਂ ਸੰਯੁਕਤ ਕਿਸਾਨ ਮੋਰਚਾ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਮੀਡੀਆ ਨਾਲ ਮੁਖਾਤਿਬ ਹੁੰਦਿਆਂ ਕਿਹਾ ਕਿ ਪੰਜਾਬ ਵਿਚ ਆਉਂਦੇ ਸਾਲਾਂ ਨੂੰ ਪਾਣੀ ਦਾ ਪੱਧਰ ਬਿਲਕੁਲ ਘੱਟ ਜਾਵੇਗਾ ਤੇ ਪਾਣੀਆਂ ਦੇ ਮੁੱਦੇ ਨੂੰ ਲੈ ਕੇ ਗੰਭੀਰ ਹੋਣ ਦੀ ਲੋੜ ਹੈ।

ਹੁਣ ਪੰਜਾਬ ਦੇ ਪਾਣੀਆਂ ਨੂੰ ਬਚਾੳਣ ਲਈ ਲੱਗੇਗਾ ਪੱਕਾ ਮੋਰਚਾ!





ਚੰਡੀਗੜ੍ਹ :
ਸੰਯੁਕਤ ਕਿਸਾਨ ਮੋਰਚਾ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਪੰਜਾਬ ਵਿਚ ਘੱਟ ਰਹੇ ਪਾਣੀ ਦੇ ਪੱਧਰ ਉਤੇ ਚਿੰਤਾ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਆਉਂਦੇ ਸਾਲਾਂ ਵਿਚ ਪੰਜਾਬ ਅੰਦਰ ਪਾਣੀ ਦੀ ਗੰਭੀਰ ਸਮੱਸਿਆ ਪੈਦਾ ਹੋ ਜਾਵੇਗੀ। ਧਰਤੀ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਘੱਟ ਰਿਹਾ ਹੈ। ਧਰਤੀ ਹੇਠਲੇ ਪਾਣੀ ਦੀਆਂ 2 ਤੈਹਾਂ ਪਹਿਲਾਂ ਹੀ ਖ਼ਤਮ ਹੋ ਚੁੱਕੀਆਂ ਹਨ। ਸਿਰਫ਼ 50.75 ਕਿਊਬਿਕ ਪਾਣੀ ਬਚਿਆ ਹੈ, ਜਿਸ ਵਿਚੋਂ ਹਰ ਸਾਲ ਟਿਊਬਵੈਲਾਂ ਰਾਹੀਂ 35 ਕਿਊਬਿਕ ਮੀਟਰ ਪਾਣੀ ਕੱਢ ਲਿਆ ਜਾਂਦਾ ਹੈ। ਇਹ ਸਿਲਸਿਲਾ ਜੇਕਰ ਇਸੇ ਤਰ੍ਹਾਂ ਚੱਲਦਾ ਰਿਹਾ ਤਾਂ ਆਉਣ ਵਾਲੇ 4- 5 ਸਾਲਾਂ ਵਿਚ ਪਾਣੀ ਦੀ ਗੰਭੀਰ ਕਿੱਲਤ ਨਾਲ ਪੰਜਾਬ ਬੰਜਰ ਹੋ ਸਕਦਾ ਹੈ।



ਸੰਯੁਕਤ ਕਿਸਾਨ ਮੋਰਚਾ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਵਿਚ 5 ਕਿਸਾਨ ਜਥੇਬੰਦੀਆਂ ਵੱਲੋਂ ਮੀਟਿੰਗ ਕੀਤੀ ਗਈ, ਜਿਸ ਵਿਚ ਪੰਜਾਬ ਦੇ ਪਾਣੀਆਂ, ਰਾਜਧਾਨੀ ਚੰਡੀਗੜ੍ਹ ਅਤੇ ਪ੍ਰਦੂਸ਼ਣ ਦੇ ਮੁੱਦੇ ਨੂੰ ਲੈ ਕੇ ਵਿਚਾਰ-ਚਰਚਾ ਕੀਤੀ। ਇਹ ਮੀਟਿੰਗ ਮਗਰੋਂ ਕਿਸਾਨ ਆਗੂਆਂ ਵੱਲੋਂ ਐਲਾਨ ਕੀਤਾ ਗਿਆ ਕਿ ਸੰਯੁਕਤ ਕਿਸਾਨ ਮੋਰਚਾ ਵੱਲੋਂ ਇਨ੍ਹਾਂ ਮੁੱਦਿਆਂ ਉਤੇ 3 ਤਰੀਕ ਤੋਂ ਚੰਡੀਗੜ੍ਹ ਵਿਚ ਪੱਕਾ ਮੋਰਚਾ ਲਗਾਇਆ ਜਾਵੇਗਾ।



ਇਹ ਵੀ ਪੜ੍ਹੋ : ਲਾਲ ਚੰਦ ਕਟਾਰੂਚੱਕ ਵੱਲੋਂ ਆਟਾ ਦਾਲ ਦੇ ਕਾਰਡਾਂ ਦੀ ਵੈਰੀਫਿਕੇਸ਼ਨ ਦੇ ਕੰਮ 'ਚ ਤੇਜ਼ੀ ਲਿਆਉਣ ਦੇ ਹੁਕਮ






ਪੰਜਾਬ ਲਈ ਕਿਸੇ ਰਾਜਨੀਤਿਕ ਪਾਰਟੀ ਨੇ ਨਹੀਂ ਸੋਚਿਆ :
ਬਲਬੀਰ ਸਿੰਘ ਰਾਜੇਵਾਲ ਨੇ ਸਿਆਸੀ ਆਗੂਆਂ ਨੂੰ ਪੰਜਾਬ ਵਿਰੋਧੀ ਦੱਸਿਆ। ਉਨ੍ਹਾਂ ਆਖਿਆ ਕਿ ਪੰਜਾਬ ਦੀ ਤਰਾਸਦੀ ਹਮੇਸ਼ਾ ਇਹ ਰਹੀ ਕਿ ਪੰਜਾਬ ਲਈ ਕਿਸੇ ਵੀ ਰਾਜਨੀਤਿਕ ਪਾਰਟੀ ਨੇ ਨਹੀਂ ਸੋਚਿਆ। ਪੰਜਾਬ ਦੇ ਭਵਿੱਖ ਬਾਰੇ ਕਦੇ ਵੀ ਗੰਭੀਰਤਾ ਨਾਲ ਨਹੀਂ ਸੋਚਿਆ ਗਿਆ। ਪੰਜਾਬ ਦਾ ਪਾਣੀ ਕਦੇ ਬਾਹਰ ਨਹੀਂ ਜਾਣ ਦੇਵਾਂਗੇ ਭਾਵੇਂ ਐਸਵਾਈਐਲ ਹੈ ਜਾਂ ਵਾਈਐਸਐਲ, ਇਹ ਨਹਿਰ ਕਦੇ ਨਹੀਂ ਬਣਨ ਦੇਵਾਂਗੇ।



ਪੰਜਾਬ ਵਿਚ ਗੰਭੀਰ ਹੋਵੇਗੀ ਪਾਣੀ ਦੀ ਸਮੱਸਿਆ : ਰਾਜੇਵਾਲ ਨੇ ਕਿਹਾ ਕਿ ਆਉਂਦੇ ਸਾਲਾਂ ਵਿਚ ਪੰਜਾਬ ਅੰਦਰ ਪਾਣੀ ਦੀ ਗੰਭੀਰ ਸਮੱਸਿਆ ਪੈਦਾ ਹੋ ਜਾਵੇਗੀ।ਧਰਤੀ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਘੱਟ ਰਿਹਾ ਹੈ।ਧਰਤੀ ਹੇਠਲੇ ਪਾਣੀ ਦੀਆਂ 2 ਤੈਹਾਂ ਪਹਿਲਾਂ ਹੀ ਖ਼ਤਮ ਹੋ ਚੁੱਕੀਆਂ ਹਨ।ਸਿਰਫ਼ 50.75 ਕਿਊਬਿਕ ਪਾਣੀ ਬਚਿਆ ਹੈ ਜਿਸ ਵਿਚੋਂ ਹਰ ਸਾਲ ਟਿਊਬਵੈਲਾਂ ਰਾਹੀਂ 35 ਕਿਊਬਿਕ ਮੀਟਰ ਪਾਣੀ ਕੱਢ ਲਿਆ ਜਾਂਦਾ ਹੈ। ਇਹ ਸਿਲਸਿਲਾ ਜੇਕਰ ਇਸੇ ਤਰ੍ਹਾਂ ਚੱਲਦਾ ਰਿਹਾ ਤਾਂ ਆਉਣ ਵਾਲੇ 4- 5 ਸਾਲਾਂ ਵਿਚ ਪਾਣੀ ਦੀ ਗੰਭੀਰ ਕਿੱਲਤ ਨਾਲ ਪੰਜਾਬ ਬੰਜਰ ਹੋ ਸਕਦਾ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.