ETV Bharat / state

ਖਿਡਾਰੀਆਂ ਦੇ ਗੰਗਾ 'ਚ ਤਗਮੇ ਪ੍ਰਵਾਹ ਕਰਨ 'ਤੇ ਮਾਨ ਦਾ ਟਵੀਟ, ਕਿਹਾ- ਕਿਸੇ ਦਿਨ ਲੋਕਤੰਤਰ ਦੀਆਂ ਅਸਥੀਆਂ ਤਾਰਨੀਆਂ ਪੈਣੀਆਂ ਨਦੀਆਂ 'ਚ...

author img

By

Published : May 30, 2023, 9:43 PM IST

ਮੁੱਖ ਮੰਤਰੀ ਭਗਵੰਤ ਮਾਨ ਨੇ ਭਲਵਾਨਾਂ ਵਲੋਂ ਗੰਗਾ ਵਿੱਚ ਤਗਮੇ ਤਾਰਨ ਲਈ ਮਜਬੂਰ ਹੋਣ ਉੱਤੇ ਦੁੱਖ ਜਾਹਿਰ ਕਰਦਿਆਂ ਕੇਂਦਰ ਸਰਕਾਰ ਦੀ ਕੀਤੀ ਆਲੋਚਨਾ ਹੈ।

Bhagwant Mann expressed his grief over the decision of the wrestlers to throw the medals to the Ganges
ਖਿਡਾਰੀਆਂ ਦੇ ਗੰਗਾ ਚ ਤਗਮੇ ਪ੍ਰਵਾਹ ਕਰਨ ਤੇ ਮਾਨ ਦਾ ਟਵੀਟ, ਕਿਹਾ- ਕਿਸੇ ਦਿਨ ਲੋਕਤੰਤਰ ਦੀਆਂ ਅਸਥੀਆਂ ਤਾਰਨੀਆਂ ਪੈਣੀਆਂ ਨਦੀਆਂ 'ਚ...

ਚੰਡੀਗੜ੍ਹ: ਭਾਰਤੀ ਪਹਿਲਵਾਨਾਂ ਨੂੰ ਆਪਣੇ ਤਗਮੇ ਗੰਗਾ ਵਿੱਚ ਤਾਰਨ ਲਈ ਮਜਬੂਰ ਕਰਨ ਵਾਲੇ ਕੇਂਦਰ ਸਰਕਾਰ ਦੇ ਉਦਾਸੀਨ ਰਵੱਈਏ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਡੂੰਘੇ ਦੁੱਖ ਅਤੇ ਰੋਸ ਦਾ ਪ੍ਰਗਟਾਵਾ ਕੀਤਾ। ਚੰਡੀਗੜ੍ਹ ਤੋਂ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਪਹਿਲਵਾਨਾਂ ਦੀਆਂ ਹੱਕੀ ਮੰਗਾਂ ਨੂੰ ਨਜ਼ਰਅੰਦਾਜ਼ ਕਰਨ ਲਈ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਰਤ ਸਰਕਾਰ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਪਹਿਲਵਾਨਾਂ ਨੇ ਦੇਸ਼ ਲਈ ਮੈਡਲ ਲਿਆਉਣ ਲਈ ਆਪਣਾ ਪਸੀਨਾ ਵਹਾਇਆ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਮੰਦਭਾਗੀ ਗੱਲ ਹੈ ਕਿ ਉਨ੍ਹਾਂ ਦੀਆਂ ਮੰਗਾਂ ਸੁਣਨ ਦੀ ਬਜਾਏ ਕੇਂਦਰ ਸਰਕਾਰ ਵੱਲੋਂ ਇਨ੍ਹਾਂ ਪਹਿਲਵਾਨਾਂ ਦੀ ਆਵਾਜ਼ ਨੂੰ ਵਾਰ-ਵਾਰ ਦਬਾਇਆ ਜਾ ਰਿਹਾ ਹੈ।

  • हमारे देश के अंतराष्ट्रीय पदक विजेता पहलवानों द्वारा केंद्र सरकार से दुखी होकर अपने पदकों को हरिद्वार गंगा जी में बहाने जाना देश के लिए बहुत शर्मनाक है..अगर समय रहते आवाज़ न उठाई गई तो अगली बारी देश के लोकतंत्र की अस्तियों को बहाने की होगी..

    — Bhagwant Mann (@BhagwantMann) May 30, 2023 " class="align-text-top noRightClick twitterSection" data=" ">

ਖੇਡ ਭਾਈਚਾਰੇ ਲਈ ਕਾਲਾ ਦਿਨ : ਮੁੱਖ ਮੰਤਰੀ ਨੇ ਕਿਹਾ ਕਿ ਇਹ ਪਹਿਲਵਾਨ ਆਪਣੇ ਜਾਇਜ਼ ਹੱਕਾਂ ਲਈ ਸੰਘਰਸ਼ ਕਰ ਰਹੇ ਹਨ ਪਰ ਕੇਂਦਰ ਦੇ ਮਤਰੇਈ ਮਾਂ ਵਾਲੇ ਸਲੂਕ ਤੋਂ ਤੰਗ ਆ ਕੇ ਇਨ੍ਹਾਂ ਖਿਡਾਰੀਆਂ ਨੇ ਆਪਣੇ ਤਗਮੇ ਗੰਗਾ ਵਿੱਚ ਤਾਰਨ ਦਾ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਖੇਡਾਂ ਦੇ ਖੇਤਰ ਵਿੱਚ ਇੰਨੀ ਦ੍ਰਿੜ੍ਹਤਾ, ਲਗਨ ਅਤੇ ਸਖ਼ਤ ਮਿਹਨਤ ਤੋਂ ਬਾਅਦ ਜਿੱਤੇ ਗਏ ਮੈਡਲਾਂ ਨੂੰ ਜਲ ਪ੍ਰਵਾਹ ਕਰਨ ਦਾ ਫੈਸਲਾ ਲੈਣਾ ਇਨ੍ਹਾਂ ਖਿਡਾਰੀਆਂ ਲਈ ਬਹੁਤ ਔਖਾ ਹੋਵੇਗਾ। ਭਗਵੰਤ ਮਾਨ ਨੇ ਕਿਹਾ ਕਿ ਇਹ ਖੇਡਾਂ, ਖੇਡ ਪ੍ਰੇਮੀਆਂ ਅਤੇ ਖੇਡ ਭਾਈਚਾਰੇ ਲਈ ਕਾਲਾ ਦਿਨ ਹੈ ਕਿਉਂਕਿ ਖਿਡਾਰੀਆਂ ਨੂੰ ਆਪਣੀ ਗੱਲ ਸੁਣਾਉਣ ਲਈ ਅਜਿਹੇ ਕਦਮ ਚੁੱਕਣੇ ਪੈ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਜੇ ਸਮੁੱਚਾ ਦੇਸ਼ ਮੋਦੀ ਸਰਕਾਰ ਦੇ ਇਸ ਨਾਪਾਕ ਮਨਸੂਬੇ ਨੂੰ ਮੂਕ ਦਰਸ਼ਕ ਬਣ ਕੇ ਦੇਖਦਾ ਕਿਹਾ ਤਾਂ ਉਹ ਦਿਨ ਦੂਰ ਨਹੀਂ, ਜਦੋਂ ਸਾਨੂੰ ਲੋਕਤੰਤਰ ਦੀ ਰਾਖ ਨੂੰ ਨਦੀ ਵਿੱਚ ਤਾਰਨਾ ਪਵੇਗਾ। ਉਨ੍ਹਾਂ ਕਿਹਾ ਕਿ ਦੇਸ਼ ਨੂੰ ਕੇਂਦਰ ਸਰਕਾਰ ਦੀ ਧੱਕੇਸ਼ਾਹੀ ਵਿਰੁੱਧ ਇਕਜੁੱਟ ਹੋ ਕੇ ਖਿਡਾਰੀਆਂ ਨਾਲ ਖੜ੍ਹਨਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਨੂੰ ਬਚਾਉਣਾ ਅਤੇ ਲੋਕਤੰਤਰ ਦੀ ਮਰਿਆਦਾ ਨੂੰ ਮਜ਼ਬੂਤ ​​ਕਰਨਾ ਸਮੇਂ ਦੀ ਲੋੜ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.