ETV Bharat / state

ਸ਼ਿਕੰਜਾ ! ਬਿਕਰਮ ਮਜੀਠੀਆ ਖਿਲਾਫ਼ ਡਰੱਗ ਮਾਮਲੇ 'ਚ ਨਵੀਂ SIT ਦਾ ਗਠਨ !

author img

By

Published : Mar 20, 2022, 5:36 PM IST

Updated : Mar 20, 2022, 5:42 PM IST

ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਅਕਾਲੀ ਆਗੂ ਬਿਕਰਮ ਮਜੀਠੀਆ ਦੀ ਡਰੱਗ ਮਾਮਲੇ ਦੀ ਵਿਸ਼ੇਸ਼ ਜਾਂਚ ਟੀਮ (SIT) ਦਾ ਮੁੜ ਗਠਨ ਕੀਤਾ ਹੈ।

Bhagwant Mann orders reorganization of new SIT in Bikram Majithia drug case
Bhagwant Mann orders reorganization of new SIT in Bikram Majithia drug case

ਚੰਡੀਗੜ੍ਹ: ਪੰਜਾਬ ਪੁਲਿਸ ਨੂੰ ਦਿੱਤੇ ਪਹਿਲੇ ਹੁਕਮ ਵਿੱਚ ਭਗਵੰਤ ਮਾਨ ਨੇ ਬਿਕਰਮ ਮਜੀਠੀਆ ਡਰੱਗ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਦੇ ਮੁੜ ਗਠਨ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਵੱਲੋਂ ਜਾਰੀ ਪੁਲਿਸ ਵਿਭਾਗ ਦੇ ਸਬੰਧ ਵਿੱਚ ਇਹ ਪਹਿਲਾ ਹੁਕਮ ਸੀ, ਜਿੱਥੇ ਮਾਨ ਨੇ ਨਸ਼ਾ ਤਸਕਰੀ ਦੇ ਦੋਸ਼ਾਂ ਵਿੱਚ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਵਿਸ਼ੇਸ਼ ਜਾਂਚ ਟੀਮ (SIT) ਦੇ ਪੁਨਰਗਠਨ ਦੇ ਹੁਕਮ ਦਿੱਤੇ ਹਨ।

ਨਵੀਂ ਟੀਮ ਦੀ ਅਗਵਾਈ ਏਆਈਜੀ ਗੁਰਸ਼ਰਨ ਸਿੰਘ ਸੰਧੂ ਕਰਨਗੇ ਅਤੇ ਚਾਰ ਹੋਰ ਮੈਂਬਰ ਹੋਣਗੇ। ਇਨ੍ਹਾਂ ਵਿੱਚ ਏਆਈਜੀ ਰਾਹੁਲ ਐਸ ਅਤੇ ਰਣਜੀਤ ਸਿੰਘ ਤੋਂ ਇਲਾਵਾ ਦੋ ਡੀਐਸਪੀ ਰੈਂਕ ਦੇ ਅਧਿਕਾਰੀ ਸ਼ਾਮਲ ਹਨ।

ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਰਾਜ ਦੀ ਪੁਲਿਸ ਲਈ ਜਾਰੀ ਕੀਤੇ ਆਪਣੇ ਪਹਿਲੇ ਹੁਕਮਾਂ ਤਹਿਤ ਇਹ ਤਬਦੀਲੀ ਕੀਤੀ ਗਈ ਹੈ।

ਪਿਛਲੀ ਐਸਆਈਟੀ ਏਆਈਜੀ ਬਲਰਾਜ ਸਿੰਘ ਦੀ ਅਗਵਾਈ ਵਿੱਚ ਤਿੰਨ ਮੈਂਬਰੀ ਟੀਮ ਸੀ। 20 ਦਸੰਬਰ, 2021 ਨੂੰ ਐਨਡੀਪੀਐਸ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਦਰਜ ਐਫਆਈਆਰ ਦੇ ਆਧਾਰ 'ਤੇ ਮਜੀਠੀਆ ਵਿਰੁੱਧ ਦੋਸ਼ਾਂ ਦੀ ਜਾਂਚ ਲਈ ਐਸਆਈਟੀ ਦਾ ਗਠਨ ਕੀਤਾ ਗਿਆ ਸੀ।

49 ਪੰਨਿਆਂ ਦੀ ਐਫਆਈਆਰ ਐਸਟੀਐਫ ਡਰੱਗਜ਼ ਦੇ ਮੁਖੀ ਏਡੀਜੀਪੀ ਹਰਪ੍ਰੀਤ ਸਿੰਘ ਸਿੱਧੂ ਖ਼ਿਲਾਫ਼ ਜਾਂਚ ਰਿਪੋਰਟ ’ਤੇ ਆਧਾਰਿਤ ਸੀ।

ਸੂਤਰਾਂ ਨੇ ਦੱਸਿਆ ਕਿ ਸਿੱਧੂ ਏਆਈਜੀ ਬਲਰਾਜ ਦੀ ਤਰੱਕੀ ਤੋਂ ਖੁਸ਼ ਨਹੀਂ ਸਨ ਅਤੇ ਉਨ੍ਹਾਂ ਨੇ ਆਪਣੇ ਉੱਚ ਅਧਿਕਾਰੀਆਂ ਨੂੰ ਵੀ ਅਸੰਤੁਸ਼ਟੀਜਨਕ ਰਿਪੋਰਟ ਦਿੱਤੀ ਸੀ।

ਇਹ ਵੀ ਦਾਅਵਾ ਕੀਤਾ ਜਾ ਰਿਹਾ ਹੈ ਕਿ ਏਡੀਜੀਪੀ ਸਿੱਧੂ ਵੀ ਐਸਆਈਟੀ ਦੀ ਗਤੀ ਅਤੇ ਨਤੀਜੇ ਤੋਂ ਖੁਸ਼ ਨਹੀਂ ਸਨ।

ਇਸ ਤੋਂ ਇਲਾਵਾ ਏਆਈਜੀ ਬਲਰਾਜ ਵੀ ਆਪਣੇ ਪੁੱਤਰ ਦੀ ਪੁਲਿਸ ਵਿਭਾਗ ਵਿੱਚ ਰੋਟੇਸ਼ਨਲ ਤਰੱਕੀ ਨੂੰ ਲੈ ਕੇ ਵਿਵਾਦਾਂ ਵਿੱਚ ਘਿਰ ਗਏ ਸਨ।

ਇਹ ਵੀ ਪੜ੍ਹੋ: ਸਿੱਧੂ ਦੇ ਘਰ ਇੱਕਠੇ ਹੋਏ ਕਾਂਗਰਸੀ ਲੀਡਰ ...

Last Updated : Mar 20, 2022, 5:42 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.