ETV Bharat / state

ਨਕੋਦਰ ਕਤਲ ਕਾਂਡ: ਪੰਜਾਬ DGP ਨੇ ਕੀਤੇ ਵੱਡੇ ਖੁਲਾਸੇ, ਅਮਰੀਕਾ 'ਚ ਰਚੀ ਗਈ ਸੀ ਕਤਲ ਦੀ ਸਾਜ਼ਿਸ਼

author img

By

Published : Dec 14, 2022, 4:21 PM IST

Updated : Dec 14, 2022, 4:47 PM IST

ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ (DGP Gaurav Yadav) ਵੱਲੋਂ ਨਕੋਦਰ ਵਿਖੇ ਕੱਪੜਾ ਵਪਾਰੀ ਭੁਪਿੰਦਰ ਸਿੰਘ ਉਰਫ਼ ਟਿੰਮੀ ਚਾਵਲਾ ਦੇ ਕਤਲ ( Nakodar murder case) ਮਾਮਲੇ 'ਚ ਵੱਡਾ ਖ਼ੁਲਾਸਾ ਕੀਤਾ ਗਿਆ ਹੈ। ਉਨ੍ਹਾਂ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਇਸ ਕਤਲਕਾਂਡ ਨੂੰ ਹੱਲ ਕਰਦਿਆਂ ਪੁਲਿਸ ਵੱਲੋਂ 3 ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਟਿੰਮੀ ਚਾਵਲਾ ਨੂੰ ਫ਼ਿਰੌਤੀ ਦੀ ਕਾਲ ਆਈ ਸੀ। ਇਸ ਤੋਂ ਬਾਅਦ ਭੁਪਿੰਦਰ ਨੂੰ ਸੁਰੱਖਿਆ ਮੁਹੱਈਆ ਕਰਵਾਈ ਗਈ ਸੀ।

Nakodar murder case latest news in Punjabi
Nakodar murder case latest news in Punjabi

ਚੰਡੀਗੜ੍ਹ: ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ (DGP Gaurav Yadav) ਵੱਲੋਂ ਨਕੋਦਰ ਵਿਖੇ ਕੱਪੜਾ ਵਪਾਰੀ ਭੁਪਿੰਦਰ ਸਿੰਘ ਉਰਫ਼ ਟਿੰਮੀ ਚਾਵਲਾ ਦੇ ਕਤਲ ਮਾਮਲੇ (Nakodar murder case) 'ਚ ਵੱਡਾ ਖ਼ੁਲਾਸਾ ਕੀਤਾ ਗਿਆ ਹੈ। ਉਨ੍ਹਾਂ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਇਸ ਕਤਲਕਾਂਡ ਨੂੰ ਹੱਲ ਕਰਦਿਆਂ ਪੁਲਿਸ ਵੱਲੋਂ 3 ਸ਼ੂਟਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਟਿੰਮੀ ਚਾਵਲਾ ਨੂੰ ਫ਼ਿਰੌਤੀ ਦੀ ਕਾਲ ਆਈ ਸੀ। ਇਸ ਤੋਂ ਬਾਅਦ ਭੁਪਿੰਦਰ ਨੂੰ ਸੁਰੱਖਿਆ ਮੁਹੱਈਆ ਕਰਵਾਈ ਗਈ ਸੀ।

'ਅਮਰੀਕਾ 'ਚ ਰਚੀ ਗਈ ਸੀ ਕਤਲਕਾਂਡ ਦੀ ਸਾਜ਼ਿਸ਼': ਉਨ੍ਹਾਂ ਦੱਸਿਆ ਕਿ ਇਸ ਕਤਲਕਾਂਡ ਦੀ ਸਾਜ਼ਿਸ਼ ਅਮਰੀਕਾ 'ਚ ਰਚੀ ਗਈ ਸੀ। ਇਸੇ ਦੌਰਾਨ ਡੀ. ਜੀ. ਪੀ. ਨੇ ਦੱਸਿਆ ਕਿ 2 ਮੋਟਰਸਾਈਕਲਾਂ 'ਤੇ ਕੁੱਲ 5 ਸ਼ੂਟਰ ਆਏ ਸਨ ਜਿਨ੍ਹਾਂ ਵੱਲੋਂ ਗੋਲੀਆਂ ਚਲਾਈਆਂ ਸਨ।

'ਭੁਪਿੰਦਰ ਸਿੰਘ ਦੇ ਗੰਨਮੈਨ ਨੇ ਕੀਤੀ ਸੀ ਜਵਾਬੀ ਫਾਇਰਿੰਗ': ਇਸ ਤੋਂ ਅੱਗੇ ਡੀ. ਜੀ. ਪੀ. ਨੇ ਦੱਸਿਆ ਕਿ ਇਸ ਦੌਰਾਨ ਭੁਪਿੰਦਰ ਸਿੰਘ ਦੇ ਗੰਨਮੈਨ ਨੇ ਜਵਾਬੀ ਫਾਇਰਿੰਗ ਕੀਤੀ ਸੀ ਇਸ ਘਟਨਾ ਦੌਰਾਨ ਭੁਪਿੰਦਰ ਸਿੰਘ ਦੀ ਮੌਤ ਹੋ ਗਈ, ਜਦੋਂ ਕਿ ਉਨ੍ਹਾਂ ਦੇ ਗੰਨਮੈਨ ਨੇ ਹਸਪਤਾਲ 'ਚ ਦਮ ਤੋੜ ਦਿੱਤਾ। ਉਨ੍ਹਾਂ ਕਿਹਾ ਕਿ ਇਸ ਕਤਲਕਾਂਡ ਦੌਰਾਨ ਇਸਤੇਮਾਲ ਕੀਤੀ ਗਈ ਇਕ ਗੱਡੀ ਵੀ ਬਰਾਮਦ ਕਰ ਲਈ ਗਈ ਹੈ। ਡੀ. ਜੀ. ਪੀ. ਨੇ ਦੱਸਿਆ ਕਿ ਤਿੰਨੇ ਸ਼ੂਟਰ ਬਠਿੰਡਾ ਦੇ ਰਹਿਣ ਵਾਲੇ ਹਨ ਅਤੇ ਤਿੰਨਾਂ ਦੀ ਉਮਰ 18-20 ਸਾਲ ਦੇ ਵਿਚਕਾਰ ਹੈ।

ਇਹ ਵੀ ਪੜ੍ਹੋ: ਟਰਾਂਸਪੋਰਟ ਮਾਫੀਆ ਕਹੇ ਜਾਣ 'ਤੇ ਭੜਕੇ ਸੁਖਬੀਰ ਬਾਦਲ, ਕਿਹਾ- ਜਲਦ ਭੇਜਾਂਗੇ ਟਰਾਂਸਪੋਰਟ ਮੰਤਰੀ ਨੂੰ ਲੀਗਲ ਨੋਟਿਸ

Last Updated : Dec 14, 2022, 4:47 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.