ETV Bharat / state

ਸੁਲਤਾਨਪੁਰ ਲੋਧੀ ਫਾਇਰਿੰਗ ਮਾਮਲੇ 'ਚ ਭੜਕੇ ਮਜੀਠੀਆ, ਕਿਹਾ- CM ਦੇ ਹੁਕਮ ਤੋਂ ਬਿਨਾਂ ਗੁਰੂਘਰ 'ਤੇ ਗੋਲੀ ਚੱਲ ਹੀ ਨਹੀ ਸਕਦੀ, 84 ਯਾਦ ਕਰਾ ਦਿੱਤਾ

author img

By ETV Bharat Punjabi Team

Published : Nov 24, 2023, 12:34 PM IST

Bikram Singh Majithia
Bikram Singh Majithia

Gurdwara Sri Akal Bunga Sahib Case Update: ਬੀਤੇ ਦਿਨੀਂ ਸੁਲਤਾਨਪੁਰ ਲੋਧੀ 'ਚ ਗੁਰਦੁਆਰਾ ਸਾਹਿਬ 'ਤੇ ਕਬਜ਼ੇ ਨੂੰ ਲੈਕੇ ਚੱਲੀਆਂ ਗੋਲੀਆਂ 'ਤੇ ਅਕਾਲੀ ਆਗੂ ਬਿਕਰਮ ਮਜੀਠੀਆ ਨੇ ਮੁੱਖ ਮੰਤਰੀ ਬਗਵੰਤ ਮਾਨ ਨੂੰ ਘੇਰਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਹੁਕਮਾਂ ਬਿਨਾਂ ਗੁਰੂ ਘਰ 'ਤੇ ਗੋਲੀ ਚੱਲ ਹੀ ਨਹੀਂ ਸਕਦੀ, ਜੋ ਸ਼ਾਸਨ ਅਤੇ ਸਰਕਾਰ ਦੀ ਨਾਲਾਇਕੀ ਅਤੇ ਮਾਨਸਿਕਤਾ ਦਰਸਾਉਂਦੀ ਹੈ।।

ਚੰਡੀਗੜ੍ਹ: ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ 'ਤੇ ਕਬਜ਼ੇ ਨੂੰ ਲੈ ਕੇ ਪੁਲਿਸ ਅਤੇ ਨਿਹੰਗਾਂ ਵਿਚਾਲੇ ਹੋਈ ਗੋਲੀਬਾਰੀ ਮਾਮਲੇ 'ਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਆਗੂ ਬਿਕਰਮ ਮਜੀਠੀਆ ਨੇ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਹੁਕਮਾਂ ਤੋਂ ਬਿਨਾਂ ਗੁਰੂ ਘਰ ਵਿਚ ਗੋਲੀਬਾਰੀ ਨਹੀਂ ਕੀਤੀ ਜਾ ਸਕਦੀ। ਇਸ ਲਈ ਸਿੱਧੇ ਤੌਰ 'ਤੇ ਭਗਵੰਤ ਸਿੰਘ ਮਾਨ ਜ਼ਿੰਮੇਵਾਰ ਹਨ। ਬਿਕਰਮ ਮਜੀਠੀਆ ਨੇ ਗੁਰਦੁਆਰੇ 'ਚ ਗੋਲੀਬਾਰੀ ਦੀ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀ ਹੈ। ਵੀਡੀਓ ਵਿੱਚ ਤੇਜ਼ ਗੋਲੀਆਂ ਚੱਲਣ ਦੀ ਆਵਾਜ਼ ਆ ਰਹੀ ਹੈ।

ਬਿਕਰਮ ਮਜੀਠੀਆ ਨੇ ਕੀਤਾ ਟਵੀਟ: ਇਸ ਦੇ ਨਾਲ ਹੀ ਬਿਕਰਮ ਮਜੀਠੀਆ ਨੇ ਸੋਸ਼ਲ ਮੀਡੀਆ ਐਕਸ 'ਤੇ ਲਿਖਿਆ ਕਿ, ਇਹ ਜੋ ਵੀਡਿੳ ਸਾਂਝੀ ਕਰ ਰਿਹਾ ਹਾਂ ਏ ਕੋਈ INDO-PAK ਬਾਰਡਰ ਦੀ ਨਹੀ ਇਹ ਸੁਲਤਾਨਪੁਰ ਲੋਧੀ ਦੀ ਹੈ , ਇਸ ਵੀਡਿੳ ਨੂੰ ਦੇਖ ਕੇ ਮਨ ਨੂੰ ਬਹੁਤ ਠੇਸ ਪਹੁੰਚੀ। ਜਦੋ ਸੰਗਤਾਂ ਪਹਿਲੇ ਪਾਤਸ਼ਾਹ ਧੰਨ ਧੰਨ ਗੁਰੂ ਨਾਨਕ ਸਾਹਿਬ ਮਹਾਰਾਜ ਜੀ ਦੇ ਗੁਰਪੁਰਬ ਦਿਵਸ ਦੀਆਂ ਤਿਆਰੀਆਂ ਕਰ ਰਹੀਆਂ ਸਨ ਅਤੇ ਅਖੰਡ ਪਾਠ ਸਾਹਿਬ ਚੱਲ ਰਹੇ ਸਨ, ਉਸ ਸਮੇਂ ਇਵੇਂ ਦੀ ਘਟਨਾ ਵਾਪਰਨੀ ਬਹੁਤ ਹੀ ਮੰਦਭਾਗੀ ਹੈ।

  • ਇਹ ਜੋ ਵੀਡਿੳ ਸਾਂਝੀ ਕਰ ਰਿਹਾ ਹਾਂ ਏ ਕੋਈ INDO-PAK , ਬਾਰਡਰ ਦੀ ਨਹੀ ਇਹ ਸੁਲਤਾਨਪੁਰ ਲੋਧੀ ਦੀ ਹੈ , ਇਸ ਵੀਡਿੳ ਨੂੰ ਦੇਖ ਕੇ ਮਨ ਨੂੰ ਬਹੁਤ ਠੇਸ ਪਹੁੰਚੀ !
    ਜਦੋ ਸੰਗਤਾਂ ਪਹਿਲੇ ਪਾਤਸ਼ਾਹ ਧੰਨ ਧੰਨ ਗੁਰੂ ਨਾਨਕ ਸਾਹਿਬ ਮਹਾਰਾਜ ਜੀ ਦੇ ਗੁਰਪੁਰਬ ਦਿਵਸ ਦੀਆਂ ਤਿਆਰੀਆਂ ਕਰ ਰਹੀਆਂ ਸਨ ਅਤੇ ਅਖੰਡ ਪਾਠ ਸਾਹਿਬ ਚੱਲ ਰਹੇ ਸਨ, ਉਸ ਸਮੇਂ ਇਵੇਂ ਦੀ… pic.twitter.com/poMn6q9OHY

    — Bikram Singh Majithia (@bsmajithia) November 24, 2023 " class="align-text-top noRightClick twitterSection" data=" ">

ਮੁੱਖ ਮੰਤਰੀ ਦੇ ਹੁਕਮਾਂ ਬਿਨਾਂ ਗੋਲੀ ਨੀ ਚੱਲ ਸਕਦੀ: ਮਜੀਠੀਆ ਨੇ ਲਿਖਿਆ ਕਿ ਇਹ ਘਟਨਾ ਪ੍ਰਸ਼ਾਸਨ ਅਤੇ ਸਰਕਾਰ ਦੀ ਨਾਲਾਇਕੀ ਅਤੇ ਮਾਨਸਿਕਤਾ ਦਰਸਾਉਂਦੀ ਹੈ। CM ਦੇ ਹੁਕਮ ਤੋਂ ਬਿਨਾਂ ਗੁਰੂਘਰ 'ਤੇ ਗੋਲੀ ਚੱਲ ਹੀ ਨਹੀ ਸਕਦੀ। ਇਸਦਾ ਸਿੱਧਾ ਜ਼ਿੰਮੇਵਾਰ ਭਗਵੰਤ ਮਾਨ ਹੈ। SSP ਕਪੂਰਥਲਾ ਨੂੰ ਸਸਪੈਂਡ ਕਰਨਾ ਚਾਹੀਦਾ ਹੈ।

ਯਾਦ ਆ ਗਿਆ 1984 ਦਾ ਸਮਾਂ : ਇਸ ਦੇ ਨਾਲ ਹੀ ਬਿਕਰਮ ਮਜੀਠੀਆ ਨੇ ਲਿਖਿਆ ਕਿ ਇੰਦਰਾ ਗਾਂਧੀ ਵਾਂਗ ਅੱਜ ਗੁਰੂਘਰ ਤੇ CM ਭਗਵੰਤ ਮਾਨ ਦੇ ਹੁਕਮ ਨਾਲ ਗੋਲੀਆਂ ਚੱਲਣੀਆਂ , 1984 ਦਾ ਸਮਾਂ ਯਾਦ ਕਰਾਉਂਦਾ ਹੈ, ਜੋ ਬਹੁਤ ਹੀ ਮੰਦਭਾਗਾ ਅਤੇ ਨਾ ਸਹਿਣਯੋਗ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਸਾਹਿਬ ਨੂੰ ਬੇਨਤੀ ਕਰਦਾ ਹਾਂ ਕਿ ਇਹ ਘਟਨਾ ਗੁਰੂ ਨਾਨਕ ਸਾਹਿਬ ਜੀ ਦੇ ਪਵਿੱਤਰ ਸਥਾਨ ਨਾਲ ਜੁੜੇ ਹੋਣ ਕਾਰਨ ਪੰਥਕ ਰਵਾਇਤਾਂ ਦੇ ਮੁਤਾਬਿਕ ਤੁਰੰਤ ਕਰਵਾਈ ਕਰਨ।

ਇਹ ਸੀ ਸਾਰਾ ਮਾਮਲਾ: ਕਪੂਰਥਲਾ ਦੇ ਸੁਲਤਾਨਪੁਰ ਲੋਧੀ 'ਚ ਗੁਰਦੁਆਰਾ ਸ੍ਰੀ ਅਕਾਲ ਬੁੰਗਾ ਸਾਹਿਬ 'ਤੇ ਕਬਜ਼ੇ ਨੂੰ ਲੈ ਕੇ ਵੀਰਵਾਰ ਸਵੇਰੇ ਪੁਲਿਸ ਅਤੇ ਨਿਹੰਗ ਸਿੰਘਾਂ ਵਿਚਾਲੇ ਗੋਲੀਬਾਰੀ ਹੋਈ। ਜਿਸ 'ਚ ਗੋਲੀ ਲੱਗਣ ਨਾਲ ਇਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ, ਜਦਕਿ ਡੀਐੱਸਪੀ ਸਮੇਤ 10 ਪੁਲਿਸ ਮੁਲਾਜ਼ਮ ਜ਼ਖਮੀ ਹੋ ਗਏ। ਇਸ ਨਾਲ ਗੁਰਦੁਆਰਾ ਸਾਹਿਬ ਨੂੰ ਖਾਲੀ ਕਰਵਾ ਲਿਆ ਗਿਆ ਹੈ। ਪੁਲਿਸ ਨੇ ਗੁਰਦੁਆਰਾ ਸਾਹਿਬ ਤੋਂ ਦੋ ਹਥਿਆਰ ਵੀ ਬਰਾਮਦ ਕੀਤੇ ਹਨ।

ਗੁਰਦੁਆਰਾ ਸਾਹਿਬ ਦੇ ਕਬਜ਼ੇ ਦਾ ਮਾਮਲਾ: ਕਾਬਿਲੇਗੌਰ ਹੈ ਕਿ ਗੁਰਦੁਆਰਾ ਸਾਹਿਬ ਦੇ ਕਬਜ਼ੇ ਨੂੰ ਲੈ ਕੇ ਦੋ ਗੁੱਟਾਂ ਵਿੱਚ ਵਿਵਾਦ ਚੱਲ ਰਿਹਾ ਹੈ। ਪੁਲਿਸ ਨੇ ਕਬਜ਼ਾ ਕਰਨ ਵਾਲੇ 10 ਨਿਹੰਗ ਸਿੰਘਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੂੰ ਸੂਚਨਾ ਸੀ ਕਿ ਇਸ ਮਾਮਲੇ ਦੀ ਐਫਆਈਆਰ ਵਿੱਚ ਸ਼ਾਮਲ ਕੁਝ ਨਿਹੰਗ ਸਿੰਘ ਇਸ ਗੁਰਦੁਆਰਾ ਸਾਹਿਬ ਵਿੱਚ ਲੁਕੇ ਹੋਏ ਹਨ। ਪੁਲਿਸ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਲਈ ਗੁਰਦੁਆਰਾ ਸਾਹਿਬ ਪਹੁੰਚੀ। ਇਸ ਦੌਰਾਨ ਗੋਲੀਆਂ ਚੱਲਣ ਲੱਗੀਆਂ। ਮਾਹੌਲ ਖ਼ਰਾਬ ਹੋਣ ’ਤੇ ਪੁਲਿਸ ਨੇ ਸਥਿਤੀ ’ਤੇ ਕਾਬੂ ਪਾਉਣ ਲਈ ਅੱਥਰੂ ਗੈਸ ਦੇ ਗੋਲੇ ਵੀ ਛੱਡੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.